< ਕੂਚ 30 >
1 ੧ ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਹ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ।
“Üzerinde buhur yakmak için akasya ağacından bir sunak yap.
2 ੨ ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ।
Kare biçiminde, boyu ve eni birer arşın, yüksekliği iki arşın, boynuzları kendinden olacak.
3 ੩ ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਹ ਦੇ ਸਿੰਙ, ਤੂੰ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ।
Üstünü, yanlarını, boynuzlarını saf altınla kapla. Çevresine altın pervaz yap.
4 ੪ ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਉਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ।
İki yandaki pervazın altına iki altın halka yap. Bunlar sunağın taşınması için sırıkların geçmesine yarayacak.
5 ੫ ਤੂੰ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ।
Sırıkları akasya ağacından yap ve altınla kapla.
6 ੬ ਤੂੰ ਉਹ ਨੂੰ ਪਰਦੇ ਦੇ ਅੱਗੇ ਜਿਹੜਾ ਸਾਖੀ ਦੇ ਸੰਦੂਕ ਦੇ ਕੋਲ ਹੈ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿਹੜਾ ਸਾਖੀ ਉੱਤੇ ਹੈ ਰੱਖੀਂ ਜਿੱਥੇ ਮੈਂ ਤੇਰੇ ਨਾਲ ਮਿਲਾਂਗਾ।
Sunağı Levha Sandığı'nın karşısındaki perdenin, sandığın üzerindeki Bağışlanma Kapağı'nın önüne, seninle buluşacağım yere koy.
7 ੭ ਅਤੇ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰੇ ਦੇ ਸਮੇਂ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਇਹ ਧੁਖਾਵੇ।
“Harun her sabah kandillerin bakımını yaparken sunağın üzerinde güzel kokulu buhur yakacak.
8 ੮ ਜਦ ਹਾਰੂਨ ਦੀਵਿਆਂ ਨੂੰ ਸ਼ਾਮ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੱਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ।
Akşamüstü kandilleri yakarken yine buhur yakacak. Böylece huzurumda kuşaklar boyunca sürekli buhur yanacak.
9 ੯ ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਲ੍ਹਿਓ
Sunağın üzerinde başka buhur, yakmalık sunu ya da tahıl sunusu sunmayacaksınız; üzerine dökmelik sunu dökmeyeceksiniz.
10 ੧੦ ਅਤੇ ਹਾਰੂਨ ਉਸ ਦੇ ਸਿੰਗਾਂ ਉੱਤੇ ਵਰ੍ਹੇ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੇ ਅਤੇ ਪ੍ਰਾਸਚਿਤ ਦੇ ਪਾਪ ਦੀ ਭੇਟ ਦੇ ਲਹੂ ਤੋਂ ਲੈ ਕੇ ਸਾਲ ਵਿੱਚ ਇੱਕ ਵਾਰ ਤੁਹਾਡੀਆਂ ਪੀੜ੍ਹੀਆਂ ਤੱਕ ਪ੍ਰਾਸਚਿਤ ਕਰੇ। ਇਹ ਯਹੋਵਾਹ ਲਈ ਬਹੁਤ ਪਵਿੱਤਰ ਹੈ।
Harun yılda bir kez sunağın boynuzlarını arındıracak. Kuşaklarınız boyunca yılda bir kez günahları bağışlatmak için sunulan sununun kanıyla sunağı arındıracak. Sunak ben RAB için çok kutsaldır.”
11 ੧੧ ਯਹੋਵਾਹ ਮੂਸਾ ਨੂੰ ਬੋਲਿਆ ਕਿ
RAB Musa'ya şöyle dedi:
12 ੧੨ ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪ੍ਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਿਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ।
“İsrailliler'in sayımını yaptığın zaman, herkes canına karşılık bana bedel ödeyecektir. Öyle ki, sayım yapılırken başlarına bela gelmesin.
13 ੧੩ ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਇਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ।
Sayılan herkes armağan olarak bana yarım kutsal yerin şekeli verecektir. –Bir şekel yirmi geradır.–
14 ੧੪ ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਵੀਹ ਸਾਲ ਦੇ ਅਤੇ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ।
Sayılan yirmi yaşındaki ve daha yukarı yaştaki herkes bana armağan verecektir.
15 ੧੫ ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ।
Canlarınızın bedeli olarak bu armağanı verdiğinizde, zengin yarım şekelden fazla, yoksul yarım şekelden eksik vermeyecek.
16 ੧੬ ਸੋ ਤੂੰ ਇਸਰਾਏਲੀਆਂ ਤੋਂ ਪ੍ਰਾਸਚਿਤ ਦੀ ਚਾਂਦੀ ਲੈ ਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਿਰੀ ਹੋਵੇ ਤਾਂ ਜੋ ਤੁਹਾਡਿਆਂ ਪ੍ਰਾਣਾਂ ਲਈ ਪ੍ਰਾਸਚਿਤ ਹੋਵੇ।
İsrailliler'den bedel olarak verilen paraları toplayacak, Buluşma Çadırı'nın hizmetinde kullanacaksın. Bu paralar canlarınızın bedeli olarak ben, RAB'be İsrailliler'i hep anımsatacak.”
17 ੧੭ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ
RAB Musa'ya şöyle dedi:
18 ੧੮ ਤੂੰ ਧੋਣ ਲਈ ਪਿੱਤਲ ਦਾ ਇੱਕ ਹੌਦ ਅਤੇ ਉਹ ਦੇ ਲਈ ਪਿੱਤਲ ਦੀ ਇੱਕ ਚੌਂਕੀ ਬਣਾਈਂ ਅਤੇ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਉਹ ਨੂੰ ਰੱਖੀਂ ਅਤੇ ਉਸ ਵਿੱਚ ਪਾਣੀ ਭਰੀਂ।
“Yıkanmak için tunç bir kazan yap. Ayaklığı da tunçtan olacak. Buluşma Çadırı ile sunağın arasına koyup içine su doldur.
19 ੧੯ ਉਸ ਵਿੱਚ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ-ਪੈਰ ਧੋਣ
Harun'la oğulları ellerini, ayaklarını orada yıkayacaklar.
20 ੨੦ ਜਦ ਉਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਉਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਪਾਣੀ ਨਾਲ ਧੋਣ ਕਿ ਉਹ ਨਾ ਮਰਨ।
Buluşma Çadırı'na girmeden ya da RAB için yakılan sunuyu sunarak hizmet etmek üzere sunağa yaklaşmadan önce, ölmemek için ellerini, ayaklarını yıkamalılar. Harun'la soyunun bütün kuşakları boyunca sürekli bir kural olacak bu.”
21 ੨੧ ਉਹ ਆਪਣੇ ਹੱਥ-ਪੈਰ ਧੋਣ ਕਿ ਉਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੱਕ।
22 ੨੨ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ
RAB Musa'ya şöyle dedi:
23 ੨੩ ਤੂੰ ਵਧੀਆ ਮਸਾਲਾ ਲਵੀਂ ਅਰਥਾਤ ਪਤਲਾ ਮੁਰ ਪੰਜ ਸੌ ਸ਼ਕਲ ਅਤੇ ਸੁਗੰਧ ਲਈ ਦਾਲਚੀਨੀ ਉਸ ਤੋਂ ਅੱਧੀ ਅਰਥਾਤ ਢਾਈ ਸੌ ਸ਼ਕਲ ਅਤੇ ਸੁਗੰਧ ਵਾਲੀ ਕੁਸ਼ਾ ਢਾਈ ਸੌ ਸ਼ਕਲ
“Şu nadide baharatı al: 500 şekel sıvı mür, yarısı kadar, yani 250'şer şekel güzel kokulu tarçın ve kamış,
24 ੨੪ ਅਤੇ ਤੱਜ ਪੰਜ ਸੌ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅਤੇ ਜ਼ੈਤੂਨ ਦਾ ਤੇਲ ਇੱਕ ਹੀਨ
500 kutsal yerin şekeli hıyarşembe, bir hin de zeytinyağı.
25 ੨੫ ਅਤੇ ਤੂੰ ਉਹ ਨੂੰ ਮਸਹ ਕਰਨ ਦਾ ਪਵਿੱਤਰ ਤੇਲ ਗਾਂਧੀ ਦੀ ਕਾਰੀਗਰੀ ਅਤੇ ਮਿਲੀਆਂ ਹੋਈਆਂ ਸੁਗੰਧਾਂ ਨਾਲ ਬਣਾਈਂ। ਉਹ ਇੱਕ ਮਲਣ ਦਾ ਪਵਿੱਤਰ ਤੇਲ ਹੋਵੇ।
Bunlardan ıtriyatçı ustalığıyla güzel kokulu kutsal bir mesh yağı yap. Ona kutsal mesh yağı denecek.
26 ੨੬ ਤੂੰ ਉਸ ਨਾਲ ਮੰਡਲੀ ਦੇ ਤੰਬੂ ਨੂੰ ਅਤੇ ਸਾਖੀ ਦੇ ਸੰਦੂਕ ਨੂੰ ਮਲੀਂ।
Buluşma Çadırı'nı, Levha Sandığı'nı, masayla takımlarını, kandillikle takımlarını, buhur sunağını, yakmalık sunu sunağıyla bütün takımlarını, kazanı ve kazan ayaklığını hep bu yağla meshet.
27 ੨੭ ਨਾਲੇ ਮੇਜ਼ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਸ਼ਮਾਦਾਨ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਧੂਪ ਦੀ ਜਗਵੇਦੀ ਨੂੰ
28 ੨੮ ਅਤੇ ਹੋਮ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਹੌਦ ਅਤੇ ਉਸ ਦੀ ਚੌਂਕੀ ਨੂੰ।
29 ੨੯ ਤੂੰ ਉਨ੍ਹਾਂ ਨੂੰ ਪਵਿੱਤਰ ਕਰੀਂ ਕਿ ਉਹ ਬਹੁਤ ਪਵਿੱਤਰ ਹੋਣ ਅਤੇ ਜੋ ਕੁਝ ਉਨ੍ਹਾਂ ਨੂੰ ਲੱਗੇ ਪਵਿੱਤਰ ਹੋਵੇਗਾ।
Onları kutsal kıl ki, çok kutsal olsunlar. Onlara değen her şey kutsal sayılacaktır.
30 ੩੦ ਤਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਸਹ ਕਰ ਕੇ ਪਵਿੱਤਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਉਪਾਸਨਾ ਕਰਨ।
“Bana kâhin olmaları için Harun'la oğullarını meshedip kutsal kıl.
31 ੩੧ ਅਤੇ ਤੂੰ ਇਸਰਾਏਲੀਆਂ ਨੂੰ ਆਖੀਂ ਕਿ ਇਹ ਮਲਣ ਦਾ ਪਵਿੱਤਰ ਤੇਲ ਮੇਰੇ ਲਈ ਤੁਹਾਡੀਆਂ ਪੀੜ੍ਹੀਆਂ ਤੱਕ ਹੋਵੇ।
İsrailliler'e de ki, ‘Kuşaklarınız boyunca bu kutsal mesh yağı yalnız benim için kullanılacak.
32 ੩੨ ਇਹ ਆਦਮੀ ਦੇ ਪਿੰਡੇ ਉੱਤੇ ਨਹੀਂ ਲਾਈਦਾ ਅਤੇ ਉਸ ਦੀ ਸਮੱਗਰੀ ਤੋਂ ਹੋਰ ਕਿਸੇ ਪ੍ਰਕਾਰ ਦਾ ਤੇਲ ਤੁਸੀਂ ਨਾ ਬਣਾਇਓ। ਇਹ ਪਵਿੱਤਰ ਹੈ ਅਤੇ ਤੁਹਾਡੇ ਲਈ ਪਵਿੱਤਰ ਰਹੇ।
İnsan bedenine dökülmeyecek. Aynı reçeteyle benzeri yapılmayacak. O kutsaldır ve sizin için kutsal olacaktır.
33 ੩੩ ਜਿਹੜਾ ਮਨੁੱਖ ਉਸ ਵਰਗੀ ਮਿਲਾਵਟ ਕਰੇ ਅਤੇ ਉਸ ਵਿੱਚੋਂ ਕਿਸੇ ਓਪਰੇ ਉੱਤੇ ਚੋਵੇ ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
Onun benzerini yapan ya da kâhin olmayan birinin üzerine döken herkes halkının arasından atılacaktır.’”
34 ੩੪ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਆਪਣੇ ਲਈ ਮੁਰ ਵਾਲਾ ਮਸਾਲਾ ਲਈਂ ਅਰਥਾਤ ਮੁਰ ਮਸਤਕੀ ਅਤੇ ਲੌਨ ਅਤੇ ਖ਼ਾਲਸ ਲੁਬਾਨ - ਇਹ ਇੱਕੋ ਵਜ਼ਨ ਦੇ ਹੋਣ।
Sonra RAB Musa'ya şöyle dedi: “Güzel kokulu baharat –kara günnük, onika, kasnı ve saf günnük– al. Hepsi aynı ölçüde olsun.
35 ੩੫ ਤੂੰ ਉਹ ਨੂੰ ਸੁਗੰਧ ਵਾਲੀ ਧੂਪ ਗਾਂਧੀ ਦੀ ਕਾਰੀਗਰੀ ਦੀ ਬਣਾਈਂ। ਸਲੂਣੀ ਨਿਰੋਲ ਅਤੇ ਪਵਿੱਤਰ ਹੋਵੇ।
Bir ıtriyatçı ustalığıyla bunlardan güzel kokulu bir buhur yap. Tuzlanmış, saf ve kutsal olacak.
36 ੩੬ ਤੂੰ ਉਸ ਵਿੱਚੋਂ ਕੁਝ ਬਹੁਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਇਹ ਤੁਹਾਡੇ ਲਈ ਬਹੁਤ ਪਵਿੱਤਰ ਹੋਵੇ।
Birazını çok ince döv, Buluşma Çadırı'nda seninle buluşacağım yere, Levha Sandığı'nın önüne koy. Sizin için çok kutsal olacaktır.
37 ੩੭ ਜਿਹੜੀ ਧੂਪ ਨੂੰ ਬਣਾਵੇਂਗਾ ਉਸ ਦੀ ਸਮੱਗਰੀ ਤੋਂ ਹੋਰ ਧੂਪ ਆਪਣੇ ਲਈ ਨਾ ਬਣਾਇਓ, ਉਹ ਤੇਰੀ ਵੱਲੋਂ ਯਹੋਵਾਹ ਲਈ ਪਵਿੱਤਰ ਹੋਵੇ।
Aynı reçeteyle kendinize buhur yapmayacaksınız. Onu RAB için kutsal sayacaksınız.
38 ੩੮ ਜਿਹੜਾ ਮਨੁੱਖ ਉਸ ਵਾਂਗੂੰ ਸੁੰਘਣ ਲਈ ਬਣਾਵੇ ਉਹ ਆਪਣਿਆਂ ਲੋਕਾਂ ਵਿੱਚੋਂ ਨਾਸ ਕੀਤਾ ਜਾਵੇ।
Kim koklamak için aynısını yaparsa halkının arasından atılacaktır.”