< ਕੂਚ 31 >

1 ਯਹੋਵਾਹ ਨੇ ਮੂਸਾ ਨੂੰ ਆਖਿਆ ਕਿ
И рече Господ Мојсију говорећи:
2 ਵੇਖ ਮੈਂ ਬਸਲਏਲ ਨੂੰ ਜਿਹੜਾ ਊਰੀ ਦਾ ਪੁੱਤਰ ਅਤੇ ਹੂਰ ਦਾ ਪੋਤਾ ਅਤੇ ਯਹੂਦਾਹ ਦੇ ਗੋਤ ਦਾ ਹੈ ਨਾਮ ਲੈ ਕੇ ਬੁਲਾਇਆ ਹੈ।
Гле, позвах по имену Веселеила сина Урије сина Оровог од племена Јудиног.
3 ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
И напуних га Духа Светог, мудрости и разума и знања и сваке вештине,
4 ਕਿ ਉਹ ਚਤਰਾਈ ਦੇ ਕੰਮ ਦੀ ਵਿਚਾਰ ਕਰੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ
Да вешто измишља како се шта може начинити од злата и од сребра и од бронзе,
5 ਨਾਲੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਤੇ ਸਾਰੀ ਕਾਰੀਗਰੀ ਨਾਲ ਕੰਮ ਕਰੇ।
Да уме резати камење и укивати, да уме тесати дрво, и сваки посао радити.
6 ਅਤੇ ਵੇਖ ਮੈਂ ਉਹ ਦੇ ਨਾਲ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਜਿਹੜਾ ਦਾਨ ਦੇ ਗੋਤ ਦਾ ਹੈ ਥਾਪਿਆ ਅਤੇ ਸਾਰੇ ਸਿਆਣਿਆਂ ਦੇ ਮਨਾਂ ਵਿੱਚ ਬੁੱਧ ਪਾ ਦਿੱਤੀ ਤਾਂ ਜੋ ਉਹ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਬਣਾਉਣ,
И ево удружих с њим Елијава, сина Ахисамаховог од племена Дановог, и сваком вештом човеку у срце дадох вештину да израде све што сам ти заповедио.
7 ਅਰਥਾਤ ਮੰਡਲੀ ਦਾ ਤੰਬੂ ਅਤੇ ਸਾਖੀ ਦਾ ਸੰਦੂਕ ਅਤੇ ਪ੍ਰਾਸਚਿਤ ਦਾ ਸਰਪੋਸ਼ ਜਿਹੜਾ ਉਹ ਦੇ ਉੱਤੇ ਹੈ ਅਤੇ ਤੰਬੂ ਦਾ ਸਾਰਾ ਸਮਾਨ
Шатор од састанка, и ковчег за сведочанство и заклопац на њ, и све справе у шатору,
8 ਨਾਲੇ ਮੇਜ਼ ਅਤੇ ਉਸ ਦਾ ਸਮਾਨ ਅਤੇ ਖ਼ਾਲਸ ਸ਼ਮਾਦਾਨ ਅਤੇ ਉਸ ਦਾ ਸਾਰਾ ਸਮਾਨ ਅਤੇ ਧੂਪ ਦੀ ਜਗਵੇਦੀ
И сто и справе његове, и свећњак чисти са свим справама његовим, и олтар кадиони,
9 ਅਤੇ ਹੋਮ ਦੀ ਜਗਵੇਦੀ ਅਤੇ ਉਸ ਦਾ ਸਾਰਾ ਸਮਾਨ ਅਤੇ ਹੌਦ ਅਤੇ ਉਸ ਦੀ ਚੌਂਕੀ
И олтар за жртву паљеницу са свим справама његовим, и умиваоницу и подножје њено,
10 ੧੦ ਅਤੇ ਮਹੀਨ ਉਣੇ ਹੋਏ ਬਸਤਰ ਅਤੇ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਜਦ ਉਹ ਜਾਜਕਾਈ ਦੀ ਉਪਾਸਨਾ ਕਰਨ
И хаљине службене и свете хаљине Арону свештенику и хаљине синовима његовим, да врше службу свештеничку,
11 ੧੧ ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧ ਵਾਲੀ ਧੂਪ ਪਵਿੱਤਰ ਸਥਾਨ ਲਈ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਉਸ ਦੇ ਅਨੁਸਾਰ ਉਹ ਕਰਨ।
И уље помазања, и кад мирисни за светињу. Све нека начине онако како сам ти заповедио.
12 ੧੨ ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ
И рече Господ Мојсију говорећи:
13 ੧੩ ਤੂੰ ਇਸਰਾਏਲੀਆਂ ਨੂੰ ਬੋਲ ਕਿ ਮੇਰੇ ਸਬਤਾਂ ਦੀ ਜ਼ਰੂਰ ਮਨੌਤ ਕਰਿਓ ਕਿਉਂ ਜੋ ਉਹ ਮੇਰੇ ਵਿੱਚ ਅਤੇ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਨਿਸ਼ਾਨ ਹੈ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਵਿੱਤਰ ਕਰਨ ਵਾਲਾ ਹਾਂ।
А ти кажи синовима Израиљевим и реци: Али суботе моје чувајте, јер је знак између мене и вас од колена до колена, да знате да сам ја Господ који вас посвећујем.
14 ੧੪ ਅਤੇ ਤੁਸੀਂ ਸਬਤ ਦੀ ਮਨੌਤ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਪਵਿੱਤਰ ਹੈ। ਜਿਹੜਾ ਉਹ ਨੂੰ ਭਰਿਸ਼ਟ ਕਰੇ ਉਹ ਜ਼ਰੂਰ ਮਾਰਿਆ ਜਾਵੇ ਕਿਉਂਕਿ ਜੇ ਕੋਈ ਉਸ ਵਿੱਚ ਕੰਮ ਕਰੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
Чувајте дакле суботу, јер вам је света; ко би је оскврнио, да се погуби; јер ко би год радио какав посао у њу, истребиће се она душа из народа свог.
15 ੧੫ ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸ਼ਰਾਮ ਦਾ ਸਬਤ ਯਹੋਵਾਹ ਲਈ ਪਵਿੱਤਰ ਹੈ। ਜੋ ਕੋਈ ਸਬਤ ਦੇ ਦਿਨ ਵਿੱਚ ਕੰਮ ਕਰੇ ਉਹ ਜ਼ਰੂਰ ਮਾਰਿਆ ਜਾਵੇ।
Шест дана нека се ради; а седми је дан субота, одмор, свет Господу; ко би год радио посао у дан суботни, да се погуби.
16 ੧੬ ਉਪਰੰਤ ਇਸਰਾਏਲੀ ਸਬਤ ਦੀ ਮਨੌਤ ਕਰਨ ਅਤੇ ਆਪਣੀਆਂ ਪੀੜ੍ਹੀਆਂ ਤੱਕ ਇੱਕ ਵਿਸ਼ਰਾਮ ਦਾ ਦਿਨ ਕਰ ਕੇ ਮੰਨਣ ਕਿਉਂ ਜੋ ਉਹ ਸਦਾ ਲਈ ਇੱਕ ਨੇਮ ਹੈ।
Зато ће чувати синови Израиљеви суботу празнујући суботу од колена до колена заветом вечним.
17 ੧੭ ਉਹ ਮੇਰੇ ਵਿੱਚ ਅਤੇ ਇਸਰਾਏਲੀਆਂ ਵਿੱਚ ਸਦਾ ਲਈ ਇੱਕ ਨਿਸ਼ਾਨ ਹੈ ਕਿਉਂਕਿ ਛੇ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ ਅਤੇ ਸੱਤਵੇਂ ਦਿਨ ਵਿਸ਼ਰਾਮ ਕੀਤਾ ਅਤੇ ਸ਼ਾਂਤ ਪਾਈ।
То је знак између мене и синова Израиљевих довека; јер је за шест дана створио Господ небо и земљу, а у седми дан почину и одмори се.
18 ੧੮ ਫੇਰ ਉਸ ਨੇ ਮੂਸਾ ਨੂੰ ਜਦ ਉਸ ਨਾਲ ਗੱਲਾਂ ਕਰ ਚੁੱਕਿਆ ਸੀਨਈ ਪਰਬਤ ਉੱਤੇ ਸਾਖੀ ਦੀਆਂ ਦੋਵੇਂ ਫੱਟੀਆਂ ਅਰਥਾਤ ਪੱਥਰ ਦੀਆਂ ਫੱਟੀਆਂ ਪਰਮੇਸ਼ੁਰ ਦੀ ਉਂਗਲੀ ਨਾਲ ਲਿਖੀਆਂ ਹੋਈਆਂ ਦਿੱਤੀਆਂ।
И изговоривши ово Мојсију на гори Синајској, даде му две плоче сведочанства, плоче камене писане прстом Божијим.

< ਕੂਚ 31 >