< ਕੂਚ 32 >
1 ੧ ਜਦ ਲੋਕਾਂ ਨੇ ਵੇਖਿਆ ਕਿ ਮੂਸਾ ਨੇ ਪਰਬਤ ਤੋਂ ਉਤਰਨ ਵਿੱਚ ਚਿਰ ਲਾ ਦਿੱਤਾ ਹੈ ਤਾਂ ਲੋਕਾਂ ਨੇ ਹਾਰੂਨ ਕੋਲ ਇਕੱਠੇ ਹੋ ਕੇ ਉਹ ਨੂੰ ਆਖਿਆ, ਉੱਠ ਅਤੇ ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਹੈ ਅਸੀਂ ਨਹੀਂ ਜਾਣਦੇ ਉਹ ਨੂੰ ਕੀ ਹੋ ਗਿਆ ਹੈ।
And the people see that Moses is delaying to come down from the mountain, and the people assemble against Aaron, and say to him, “Rise, make gods for us, who go before us, for this Moses—the man who brought us up out of the land of Egypt—we have not known what has happened to him.”
2 ੨ ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਔਰਤਾਂ ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ।
And Aaron says to them, “Break off the rings of gold which [are] in the ears of your wives, your sons, and your daughters, and bring [them] to me”;
3 ੩ ਸੋ ਸਾਰੇ ਲੋਕ ਸੋਨੇ ਦੇ ਬਾਲੇ ਜੋ ਉਨ੍ਹਾਂ ਦੇ ਕੰਨਾਂ ਵਿੱਚ ਸਨ ਤੋੜ ਤਾੜ ਕੇ ਹਾਰੂਨ ਦੇ ਕੋਲ ਲੈ ਆਏ
and all the people break off the rings of gold which [are] in their ears, and bring [them] to Aaron,
4 ੪ ਤਾਂ ਉਸ ਨੇ ਉਹ ਉਨ੍ਹਾਂ ਦੇ ਹੱਥੋਂ ਲੈ ਲਏ ਅਤੇ ਉਨ੍ਹਾਂ ਨੂੰ ਢਾਲ਼ ਕੇ ਇੱਕ ਉੱਕਰਨ ਵਾਲੇ ਸੰਦ ਨਾਲ ਘੜ੍ਹ ਕੇ ਉਹ ਦਾ ਇੱਕ ਵੱਛਾ ਬਣਾਇਆ ਤਾਂ ਉਨ੍ਹਾਂ ਨੇ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ।
and he receives [it] from their hand, and fashions it with an engraving tool, and makes it [into] a molten calf, and they say, “These [are] your gods, O Israel, who brought you up out of the land of Egypt!”
5 ੫ ਜਦ ਹਾਰੂਨ ਨੇ ਇਹ ਡਿੱਠਾ ਤਾਂ ਉਸ ਦੇ ਅੱਗੇ ਇੱਕ ਜਗਵੇਦੀ ਬਣਾਈ ਤਾਂ ਹਾਰੂਨ ਨੇ ਪੁਕਾਰ ਕੇ ਆਖਿਆ, ਕੱਲ ਯਹੋਵਾਹ ਦਾ ਪਰਬ ਹੈ
And Aaron sees, and builds an altar before it, and Aaron calls, and says, “A festival to YHWH—tomorrow”;
6 ੬ ਤਾਂ ਉਹ ਅਗਲੇ ਦਿਨ ਸਵੇਰ ਨੂੰ ਉੱਠੇ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।
and they rise early on the next day, and cause burnt-offerings to ascend, and bring peace-offerings near; and the people sit down to eat and to drink, and rise up to play.
7 ੭ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠਾਂ ਨੂੰ ਜਾ ਕਿਉਂਕਿ ਤੇਰੇ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ ਹੈਂ ਭਰਿਸ਼ਟ ਹੋ ਗਏ ਹਨ।
And YHWH says to Moses, “Go, descend, for your people whom you have brought up out of the land of Egypt have done corruptly,
8 ੮ ਉਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਦੇ ਢਾਲ਼ ਕੇ ਆਪਣੇ ਲਈ ਇੱਕ ਵੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਦੇ ਉਨ੍ਹਾਂ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ।
they have quickly turned aside from the way that I have commanded them; they have made a molten calf for themselves, and bow themselves to it, and sacrifice to it, and say, These [are] your gods, O Israel, who brought you up out of the land of Egypt!”
9 ੯ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਇਨ੍ਹਾਂ ਲੋਕਾਂ ਨੂੰ ਡਿੱਠਾ ਹੈ, ਵੇਖ ਇਹ ਲੋਕ ਹਠੀ ਹਨ।
And YHWH says to Moses, “I have seen this people, and behold, it [is] a stiff-necked people;
10 ੧੦ ਹੁਣ ਤੂੰ ਮੈਨੂੰ ਇਕੱਲਾ ਹੋਣ ਦੇ ਤਾਂ ਜੋ ਮੇਰਾ ਕ੍ਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਤੇ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੇਰੇ ਕੋਲੋਂ ਇੱਕ ਵੱਡੀ ਕੌਮ ਬਣਾਵਾਂਗਾ।
and now, leave Me alone, and My anger burns against them, and I consume them, and I make you become a great nation.”
11 ੧੧ ਤਾਂ ਮੂਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤਰਲੇ ਪਾ ਕੇ ਆਖਿਆ, ਹੇ ਯਹੋਵਾਹ ਤੇਰਾ ਕ੍ਰੋਧ ਤੇਰੇ ਲੋਕਾਂ ਦੇ ਵਿਰੁੱਧ ਕਿਉਂ ਭੜਕਿਆ ਹੈ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਵੱਡੀ ਸ਼ਕਤੀ ਅਤੇ ਬਲਵੰਤ ਹੱਥ ਨਾਲ ਕੱਢ ਕੇ ਲੈ ਆਇਆ ਹੈਂ।
And Moses appeases the face of his God YHWH and says, “Why, O YHWH, does Your anger burn against Your people, whom You have brought forth out of the land of Egypt with great power and with a strong hand?
12 ੧੨ ਮਿਸਰੀ ਕਿਉਂ ਆਖਣ ਕਿ ਉਹ ਉਨ੍ਹਾਂ ਨੂੰ ਬੁਰਿਆਈ ਲਈ ਲੈ ਗਿਆ, ਤਾਂ ਜੋ ਉਨ੍ਹਾਂ ਨੂੰ ਪਹਾੜਾਂ ਵਿੱਚ ਮਾਰ ਸੁੱਟੇ ਅਤੇ ਉਨ੍ਹਾਂ ਨੂੰ ਧਰਤੀ ਉੱਤੋਂ ਮੁਕਾ ਦੇਵੇ? ਤੂੰ ਆਪਣੇ ਕ੍ਰੋਧ ਦੇ ਭੜਕਣ ਨੂੰ ਮੋੜ ਲੈ ਅਤੇ ਆਪਣੇ ਲੋਕਾਂ ਉੱਤੇ ਬੁਰਿਆਈ ਲਿਆਉਣ ਤੋਂ ਹਟ ਜਾ।
Why do the Egyptians speak, saying, He brought them out in calamity to slay them among mountains, and to consume them from off the face of the ground? Turn back from the heat of Your anger, and relent from this calamity against Your people.
13 ੧੩ ਤੂੰ ਆਪਣੇ ਸੇਵਕ ਅਬਰਾਹਾਮ, ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰ ਜਿਨ੍ਹਾਂ ਨਾਲ ਤੂੰ ਆਪਣੀ ਹੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੁਹਾਡੀ ਸੰਤਾਨ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਇਹ ਸਾਰਾ ਦੇਸ ਜਿਸ ਦੇ ਲਈ ਮੈਂ ਆਖਿਆ ਹੈ ਮੈਂ ਉਹ ਤੁਹਾਡੀ ਸੰਤਾਨ ਨੂੰ ਦੇਵਾਂਗਾ ਅਤੇ ਉਹ ਸਦਾ ਲਈ ਉਹ ਦੇ ਅਧਿਕਾਰੀ ਹੋਣਗੇ।
Be mindful of Abraham, of Isaac, and of Israel, Your servants, to whom You have sworn by Yourself, and to whom You speak: I multiply your seed as stars of the heavens, and all this land, as I have said, I give to your seed, and they have inherited [it] for all time”;
14 ੧੪ ਤਾਂ ਯਹੋਵਾਹ ਉਸ ਬੁਰਿਆਈ ਤੋਂ ਹਟ ਗਿਆ ਜਿਹੜੀ ਆਪਣੇ ਲੋਕਾਂ ਨਾਲ ਕਰਨ ਲਈ ਬੋਲਿਆ ਸੀ।
and YHWH relents from the evil which He has spoken of doing to His people.
15 ੧੫ ਤਾਂ ਮੂਸਾ ਮੁੜ ਕੇ ਪਰਬਤ ਤੋਂ ਹੇਠਾਂ ਨੂੰ ਆਇਆ ਅਤੇ ਨੇਮ ਦੀਆਂ ਦੋ ਫੱਟੀਆਂ ਉਸ ਦੇ ਹੱਥ ਵਿੱਚ ਸਨ। ਉਹ ਫੱਟੀਆਂ ਦੋਹਾਂ ਪਾਸਿਆਂ ਤੋਂ ਲਿਖੀਆਂ ਹੋਈਆਂ ਸਨ ਇੱਕ ਪਾਸਿਓਂ ਅਤੇ ਦੂਜੇ ਪਾਸਿਓਂ ਵੀ ਲਿਖੀਆਂ ਹੋਈਆਂ ਸਨ
And Moses turns, and goes down from the mountain, and the two tablets of the Testimony [are] in his hand, tablets written on both their sides; they [are] written on this [side] and on that [side];
16 ੧੬ ਅਤੇ ਫੱਟੀਆਂ ਪਰਮੇਸ਼ੁਰ ਦਾ ਕੰਮ ਸੀ ਅਤੇ ਉਨ੍ਹਾਂ ਦੀ ਲਿਖਤ ਪਰਮੇਸ਼ੁਰ ਦੀ ਲਿਖਤ ਸੀ ਜਿਹੜੀ ਫੱਟੀਆਂ ਉੱਤੇ ਉੱਕਰੀ ਹੋਈ ਸੀ।
and the tablets are the work of God, and the writing is the writing of God, engraved on the tablets.
17 ੧੭ ਤਾਂ ਯਹੋਸ਼ੁਆ ਨੇ ਲੋਕਾਂ ਦੀ ਅਵਾਜ਼ ਸੁਣੀ ਜਿਹੜੇ ਡੰਡ ਪਾਉਂਦੇ ਸਨ ਤਾਂ ਉਸ ਨੇ ਮੂਸਾ ਨੂੰ ਆਖਿਆ, ਡੇਰੇ ਵਿੱਚ ਲੜਾਈ ਦੀ ਅਵਾਜ਼ ਹੈ।
And Joshua hears the voice of the people in their shouting and says to Moses, “A noise of battle in the camp!”
18 ੧੮ ਤਾਂ ਉਸ ਆਖਿਆ, ਇਹ ਰੌਲ਼ਾ ਨਾ ਤਾਂ ਫਤਹ ਪਾਉਣ ਵਾਲਿਆਂ ਦਾ ਹੈ ਅਤੇ ਨਾ ਇਹ ਰੌਲ਼ਾ ਹਾਰਨ ਵਾਲਿਆਂ ਦਾ ਹੈ ਪਰ ਮੈਂ ਗਾਉਣ ਵਾਲਿਆਂ ਦੀ ਅਵਾਜ਼ ਸੁਣਦਾ ਹਾਂ।
And he says, “It is not the voice of the crying of might, nor is it the voice of the crying of weakness—I am hearing a voice of singing.”
19 ੧੯ ਤਾਂ ਇਸ ਤਰ੍ਹਾਂ ਹੋਇਆ ਜਦੋਂ ਉਹ ਡੇਰੇ ਦੇ ਨੇੜੇ ਆਇਆ ਤਾਂ ਉਸ ਨੇ ਵੱਛੇ ਅਤੇ ਨੱਚਣ ਨੂੰ ਵੇਖਿਆ ਤਾਂ ਮੂਸਾ ਦਾ ਕ੍ਰੋਧ ਬਹੁਤ ਭੜਕ ਉੱਠਿਆ ਅਤੇ ਉਸ ਨੇ ਫੱਟੀਆਂ ਆਪਣੇ ਹੱਥਾਂ ਤੋਂ ਸੁੱਟ ਦਿੱਤੀਆਂ ਪਰਬਤ ਦੇ ਹੇਠ ਉਹਨਾਂ ਨੂੰ ਭੰਨ ਸੁੱਟਿਆ
And it comes to pass, when he has drawn near to the camp, that he sees the calf, and the dancing, and the anger of Moses burns, and he casts the tablets out of his hands, and breaks them below the mountain;
20 ੨੦ ਅਤੇ ਉਸ ਵੱਛੇ ਨੂੰ ਜਿਹੜਾ ਉਨ੍ਹਾਂ ਨੇ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਪੀਹ ਕੇ ਧੂੜ ਜਿਹਾ ਮਹੀਨ ਕਰ ਦਿੱਤਾ ਅਤੇ ਪਾਣੀ ਉੱਤੇ ਖਿਲਾਰ ਦਿੱਤਾ ਅਤੇ ਇਸਰਾਏਲੀਆਂ ਨੂੰ ਪਿਲਾ ਛੱਡਿਆ।
and he takes the calf which they have made, and burns [it] with fire, and grinds [it] until [it is] small, and scatters [it] on the face of the waters, and causes the sons of Israel to drink.
21 ੨੧ ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਤੈਨੂੰ ਇਨ੍ਹਾਂ ਲੋਕਾਂ ਨੇ ਕੀ ਕਰ ਦਿੱਤਾ ਜੋ ਤੂੰ ਉਨ੍ਹਾਂ ਉੱਤੇ ਵੱਡਾ ਪਾਪ ਲਿਆਇਆ?
And Moses says to Aaron, “What has this people done to you, that you have brought in a great sin on it?”
22 ੨੨ ਅੱਗੋਂ ਹਾਰੂਨ ਨੇ ਆਖਿਆ, ਮੇਰੇ ਸੁਆਮੀ ਦਾ ਕ੍ਰੋਧ ਨਾ ਭੜਕੇ। ਤੂੰ ਲੋਕਾਂ ਨੂੰ ਜਾਣਦਾ ਹੈਂ ਕਿ ਉਹ ਬੁਰਿਆਈ ਉੱਤੇ ਤਿਆਰ ਹਨ
And Aaron says, “Do not let the anger of my lord burn; you have known the people, that it [is beset] with evil;
23 ੨੩ ਕਿਉਂ ਜੋ ਉਨ੍ਹਾਂ ਨੇ ਮੈਨੂੰ ਆਖਿਆ, ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਅਸੀਂ ਨਹੀਂ ਜਾਣਦੇ ਕਿ ਉਹ ਨੂੰ ਕੀ ਹੋਇਆ।
and they say to me, Make gods for us, who go before us, for this Moses—the man who brought us up out of the land of Egypt—we have not known what has happened to him;
24 ੨੪ ਤਾਂ ਮੈਂ ਉਨ੍ਹਾਂ ਨੂੰ ਆਖਿਆ, ਜਿਨ੍ਹਾਂ ਕੋਲ ਸੋਨਾ ਹੈ ਉਹ ਭੰਨਣ ਤੋੜਨ ਤਾਂ ਉਨ੍ਹਾਂ ਨੇ ਮੈਨੂੰ ਦਿੱਤਾ ਅਤੇ ਮੈਂ ਉਸ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਇਹ ਵੱਛਾ ਨਿੱਕਲ ਆਇਆ।
and I say to them, Whoever has gold, let them break [it] off, and they give [it] to me, and I cast it into the fire, and this calf comes out.”
25 ੨੫ ਤਦ ਮੂਸਾ ਨੇ ਲੋਕਾਂ ਨੂੰ ਵੇਖਿਆ ਕਿ ਉਹ ਬੇ-ਲਗ਼ਾਮ ਹਨ ਕਿਉਂ ਜੋ ਹਾਰੂਨ ਨੇ ਉਨ੍ਹਾਂ ਦੇ ਵੈਰੀਆਂ ਦੇ ਸਾਹਮਣੇ ਉਨ੍ਹਾਂ ਦਾ ਮਖ਼ੌਲ ਉਡਾਉਣ ਲਈ ਉਨ੍ਹਾਂ ਨੂੰ ਬੇ-ਲਗ਼ਾਮ ਕੀਤਾ।
And Moses sees the people, that it [is] unbridled, for Aaron has made it unbridled for contempt among its withstanders,
26 ੨੬ ਮੂਸਾ ਨੇ ਡੇਰੇ ਦੇ ਫਾਟਕ ਕੋਲ ਖੜੇ ਹੋ ਕੇ ਆਖਿਆ, ਜਿਹੜਾ ਯਹੋਵਾਹ ਦੇ ਪਾਸੇ ਵੱਲ ਹੈ ਉਹ ਮੇਰੇ ਕੋਲ ਆਵੇ ਤਾਂ ਸਾਰੇ ਲੇਵੀਆਂ ਨੇ ਆਪਣੇ ਆਪ ਨੂੰ ਉਸ ਦੇ ਕੋਲ ਇਕੱਠਾ ਕਰ ਲਿਆ।
and Moses stands in the gate of the camp and says, “Who [is] for YHWH? [Come] to me!” And all the sons of Levi are gathered to him;
27 ੨੭ ਉਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਭ ਮਨੁੱਖ ਆਪਣੀਆਂ ਤਲਵਾਰਾਂ ਲੱਕ ਨਾਲ ਬੰਨ੍ਹ ਕੇ ਡੇਰੇ ਦੇ ਵਿੱਚ ਦੀ ਫਾਟਕ ਤੋਂ ਫਾਟਕ ਤੱਕ ਆਉਂਦੇ ਜਾਂਦੇ ਆਪਣੇ ਭਰਾ ਆਪਣੇ ਸਾਥੀ ਅਤੇ ਆਪਣੇ ਗੁਆਂਢੀ ਨੂੰ ਵੱਢ ਸੁੱਟਣ।
and he says to them, “Thus said YHWH, God of Israel: Each put his sword by his thigh, pass over and turn back from gate to gate through the camp, and each slay his brother, and each his friend, and each his relation.”
28 ੨੮ ਤਾਂ ਲੇਵੀਆਂ ਨੇ ਮੂਸਾ ਦੇ ਬੋਲ ਅਨੁਸਾਰ ਕੀਤਾ ਅਤੇ ਉਸ ਦਿਨ ਲੋਕਾਂ ਵਿੱਚੋਂ ਤਿੰਨ ਹਜ਼ਾਰ ਮਨੁੱਖ ਡਿੱਗੇ।
And the sons of Levi do according to the word of Moses, and there falls of the people on that day about three thousand men,
29 ੨੯ ਮੂਸਾ ਨੇ ਆਖਿਆ, ਅੱਜ ਤੁਸੀਂ ਆਪਣੇ ਆਪ ਨੂੰ ਯਹੋਵਾਹ ਲਈ ਅਰਪਣ ਕਰੋ। ਹਾਂ, ਹਰ ਇੱਕ ਮਨੁੱਖ ਆਪਣੇ ਪੁੱਤਰ ਅਤੇ ਆਪਣੇ ਭਰਾ ਦੇ ਵਿਰੁੱਧ ਹੋਵੇ ਤਾਂ ਜੋ ਉਹ ਅੱਜ ਤੁਹਾਨੂੰ ਬਰਕਤ ਦੇਵੇ।
and Moses says, “Consecrate your hand to YHWH today, for a man [is] against his son, and against his brother, so as to bring a blessing on you today.”
30 ੩੦ ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਨੇ ਲੋਕਾਂ ਨੂੰ ਆਖਿਆ, ਤੁਸੀਂ ਵੱਡਾ ਪਾਪ ਕੀਤਾ ਅਤੇ ਮੈਂ ਹੁਣ ਯਹੋਵਾਹ ਦੇ ਕੋਲ ਉਤਾਹਾਂ ਜਾਂਦਾ ਹਾਂ। ਸ਼ਾਇਦ ਮੈਂ ਤੁਹਾਡੇ ਪਾਪ ਦਾ ਪ੍ਰਾਸਚਿਤ ਕਰਾਂ।
And it comes to pass, on the next day, that Moses says to the people, “You have sinned a great sin, and now I go up to YHWH, perhaps I can atone for your sin.”
31 ੩੧ ਸੋ ਮੂਸਾ ਯਹੋਵਾਹ ਦੇ ਕੋਲ ਮੁੜ ਗਿਆ ਅਤੇ ਆਖਿਆ, ਹਾਏ ਇਨ੍ਹਾਂ ਲੋਕਾਂ ਨੇ ਵੱਡਾ ਪਾਪ ਕੀਤਾ ਜੋ ਆਪਣੇ ਲਈ ਸੋਨੇ ਦੇ ਦੇਵਤੇ ਬਣਾਏ
And Moses turns back to YHWH and says, “Ah, now this people has sinned a great sin, that they make a god of gold for themselves;
32 ੩੨ ਹੁਣ ਤੂੰ ਉਨ੍ਹਾਂ ਦਾ ਪਾਪ ਮਾਫ਼ ਕਰੀਂ ਅਤੇ ਜੇ ਨਹੀਂ ਤਾਂ ਆਪਣੀ ਪੋਥੀ ਵਿੱਚੋਂ ਜਿਹੜੀ ਤੂੰ ਲਿਖੀ ਹੈ ਮੈਨੂੰ ਮਿਟਾ ਸੁੱਟੀਂ।
and now, if You take away their sin—and if not—please blot me out of Your scroll which You have written.”
33 ੩੩ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਸ ਮੇਰਾ ਪਾਪ ਕੀਤਾ ਮੈਂ ਉਸ ਨੂੰ ਆਪਣੀ ਪੋਥੀ ਵਿੱਚੋਂ ਮਿਟਾ ਸੁੱਟਾਂਗਾ।
And YHWH says to Moses, “Whoever has sinned against Me—I blot him out of My scroll;
34 ੩੪ ਹੁਣ ਜਾ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ।
and now, go, lead the people wherever I have spoken to you of; behold, My Messenger goes before you, and in the day of my charging—then I have charged their sin on them.”
35 ੩੫ ਅਤੇ ਯਹੋਵਾਹ ਨੇ ਵੱਛਾ ਬਣਾਉਣ ਦੇ ਕਾਰਨ ਜਿਹ ਨੂੰ ਹਾਰੂਨ ਨੇ ਬਣਾਇਆ ਸੀ ਲੋਕਾਂ ਨੂੰ ਮਾਰਿਆ।
And YHWH plagues the people because they made the calf which Aaron made.