< ਕੂਚ 33 >
1 ੧ ਯਹੋਵਾਹ ਮੂਸਾ ਨੂੰ ਬੋਲਿਆ, ਇੱਥੋਂ ਤੁਰ ਕੇ ਤੂੰ ਅਤੇ ਇਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਕਿ ਮੈਂ ਇਹ ਦੇਸ ਤੁਹਾਡੀ ਅੰਸ ਨੂੰ ਦੇਵਾਂਗਾ।
And the Lord said to Moses, Go forward from this place, you and the people whom you have taken up out of the land of Egypt, to that land about which I made an oath to Abraham, Isaac, and Jacob, saying, To your seed will I give it.
2 ੨ ਅਤੇ ਮੈਂ ਤੇਰੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀ, ਅਮੋਰੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਦੇਵਾਂਗਾ।
And I will send an angel before you, driving out the Canaanite and the Amorite and the Hittite and the Perizzite and the Hivite and the Jebusite:
3 ੩ ਉਸ ਦੇਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਪਰ ਮੈਂ ਤੁਹਾਡੇ ਨਾਲ-ਨਾਲ ਉਤਾਹਾਂ ਨਾ ਜਾਂਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੀ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ।
Go up to that land flowing with milk and honey; but I will not go up among you, for you are a stiff-necked people, for fear that I send destruction on you while you are on the way.
4 ੪ ਜਦ ਲੋਕਾਂ ਨੇ ਇਹ ਬੁਰੀ ਗੱਲ ਸੁਣੀ ਤਾਂ ਉਨ੍ਹਾਂ ਨੇ ਵਿਰਲਾਪ ਕੀਤਾ ਅਤੇ ਕਿਸੇ ਮਨੁੱਖ ਨੇ ਆਪਣੇ ਗਹਿਣੇ ਨਾ ਪਾਏ।
Hearing this bad news the people were full of grief, and no one put on his ornaments.
5 ੫ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਢੀਠ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ-ਨਾਲ ਉਤਾਹਾਂ ਜਾਂਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਕਿ ਤੁਹਾਡੇ ਨਾਲ ਕੀ ਕਰਾਂ।
And the Lord said to Moses, Say to the children of Israel, You are a stiff-necked people: if I come among you, even for a minute, I will send destruction on you; so take off all your ornaments, so that I may see what to do with you.
6 ੬ ਇਸਰਾਏਲੀਆਂ ਨੇ ਹੋਰੇਬ ਦੇ ਪਰਬਤ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ।
So the children of Israel took off their ornaments at Mount Horeb, and did not put them on again.
7 ੭ ਮੂਸਾ ਇੱਕ ਤੰਬੂ ਲੈ ਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ।
Now it was Moses' way to put up the Tent of meeting outside the tent-circle, at some distance away; giving it the name of The Tent of meeting. And everyone desiring to make his prayer to the Lord went to the Tent of meeting outside the tent-circle.
8 ੮ ਅਤੇ ਇਸ ਤਰ੍ਹਾਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਕੋਲ ਖੜੇ ਹੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿੰਨਾਂ ਚਿਰ ਉਹ ਤੰਬੂ ਦੇ ਵਿੱਚ ਅੰਦਰ ਨਾ ਵੜ ਜਾਂਦਾ।
And whenever Moses went out to the Tent of meeting, all the people got up and everyone went to the door of his tent, looking after Moses till he went inside the Tent.
9 ੯ ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ।
And whenever Moses went into the Tent, the pillar of cloud came down, and took its place by the door of the Tent, as long as the Lord was talking with Moses.
10 ੧੦ ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਵੇਖਿਆ ਤਾਂ ਸਾਰੇ ਲੋਕ ਉੱਠ ਖੜੇ ਹੋਏ ਅਤੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਮੱਥਾ ਟੇਕਿਆ।
And all the people saw the cloud at the door of the Tent, and they went down on their faces, everyone at the door of his tent.
11 ੧੧ ਤਾਂ ਯਹੋਵਾਹ ਮੂਸਾ ਨਾਲ ਆਹਮੋ-ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗੱਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।
And the Lord had talk with Moses face to face, as a man may have talk with his friend. And when Moses came back to the tents, his servant, the young man Joshua, the son of Nun, did not come away from the Tent.
12 ੧੨ ਫਿਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾ ਪਰ ਤੂੰ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਭੇਜੇਂਗਾ ਤਾਂ ਵੀ ਤੂੰ ਆਖਿਆ ਹੈ, ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ।
And Moses said to the Lord, See, you say to me, Be this people's guide on their journey, but you have not made clear to me whom you will send with me. But you have said, I have knowledge of you by name, and you have grace in my eyes.
13 ੧੩ ਸੋ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈਂ ਤਾਂ ਮੈਨੂੰ ਆਪਣਾ ਰਾਹ ਦੱਸ ਕਿ ਮੈਂ ਤੈਨੂੰ ਜਾਣਾਂ ਤਾਂ ਜੋ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਰਹੇ ਅਤੇ ਸਮਝ ਲੈ ਕਿ ਇਹ ਕੌਮ ਤੇਰੀ ਪਰਜਾ ਹੈ।
If then I have grace in your eyes, let me see your ways, so that I may have knowledge of you and be certain of your grace; and my prayer is that you will keep in mind that this nation is your people.
14 ੧੪ ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ।
And he said, I myself will go with you and give you rest.
15 ੧੫ ਫੇਰ ਉਸ ਆਖਿਆ, ਜੇ ਤੇਰੀ ਹਜ਼ੂਰੀ ਸਾਡੇ ਨਾਲ ਨਹੀਂ ਜਾਂਦੀ ਤਾਂ ਸਾਨੂੰ ਇੱਥੋਂ ਉਤਾਹਾਂ ਨਾ ਲੈ ਜਾਵੀਂ।
And Moses said, If you yourself are not going with us, do not send us on from here.
16 ੧੬ ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ?
For is not the fact of your going with us the sign that I and this people have grace in your eyes, so that we, that is, I and your people, are separate from all other people on the face of the earth?
17 ੧੭ ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ।
And the Lord said to Moses, I will do as you say: for you have grace in my eyes, and I have knowledge of you by your name.
18 ੧੮ ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ।
And Moses said, O Lord, let me see your glory.
19 ੧੯ ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਮੈਂ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।
And he said, I will make all the light of my being come before you, and will make clear to you what I am; I will be kind to those to whom I will be kind, and have mercy on those on whom I will have mercy.
20 ੨੦ ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ।
But it is not possible for you to see my face, for no man may see me and still go on living.
21 ੨੧ ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਤੇ ਤੂੰ ਇੱਕ ਚੱਟਾਨ ਉੱਤੇ ਖੜਾ ਹੋ ਜਾਵੀਂ
And the Lord said, See, there is a place near me, and you may take your place on the rock:
22 ੨੨ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ
And when my glory goes by, I will put you in a hole in the rock, covering you with my hand till I have gone past:
23 ੨੩ ਮੈਂ ਆਪਣਾ ਹੱਥ ਹਟਾਵਾਂਗਾ ਅਤੇ ਤੂੰ ਮੇਰੀ ਪਿੱਠ ਵੇਖੇਂਗਾ ਪਰ ਮੇਰਾ ਮੂੰਹ ਨਾ ਦਿੱਸੇਗਾ।
Then I will take away my hand, and you will see my back: but my face is not to be seen.