< ਕੂਚ 33 >

1 ਯਹੋਵਾਹ ਮੂਸਾ ਨੂੰ ਬੋਲਿਆ, ਇੱਥੋਂ ਤੁਰ ਕੇ ਤੂੰ ਅਤੇ ਇਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਕਿ ਮੈਂ ਇਹ ਦੇਸ ਤੁਹਾਡੀ ਅੰਸ ਨੂੰ ਦੇਵਾਂਗਾ।
וַיְדַבֵּ֨ר יְהוָ֤ה אֶל־מֹשֶׁה֙ לֵ֣ךְ עֲלֵ֣ה מִזֶּ֔ה אַתָּ֣ה וְהָעָ֔ם אֲשֶׁ֥ר הֽ͏ֶעֱלִ֖יתָ מֵאֶ֣רֶץ מִצְרָ֑יִם אֶל־הָאָ֗רֶץ אֲשֶׁ֣ר נִ֠שְׁבַּעְתִּי לְאַבְרָהָ֨ם לְיִצְחָ֤ק וּֽלְיַעֲקֹב֙ לֵאמֹ֔ר לְזַרְעֲךָ֖ אֶתְּנֶֽנָּה׃
2 ਅਤੇ ਮੈਂ ਤੇਰੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀ, ਅਮੋਰੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਦੇਵਾਂਗਾ।
וְשָׁלַחְתִּ֥י לְפָנֶ֖יךָ מַלְאָ֑ךְ וְגֵֽרַשְׁתִּ֗י אֶת־הַֽכְּנַעֲנִי֙ הָֽאֱמֹרִ֔י וְהַֽחִתִּי֙ וְהַפְּרִזִּ֔י הַחִוִּ֖י וְהַיְבוּסִֽי׃
3 ਉਸ ਦੇਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਪਰ ਮੈਂ ਤੁਹਾਡੇ ਨਾਲ-ਨਾਲ ਉਤਾਹਾਂ ਨਾ ਜਾਂਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੀ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ।
אֶל־אֶ֛רֶץ זָבַ֥ת חָלָ֖ב וּדְבָ֑שׁ כִּי֩ לֹ֨א אֶֽעֱלֶ֜ה בְּקִרְבְּךָ֗ כִּ֤י עַם־קְשֵׁה־עֹ֙רֶף֙ אַ֔תָּה פֶּן־אֲכֶלְךָ֖ בַּדָּֽרֶךְ׃
4 ਜਦ ਲੋਕਾਂ ਨੇ ਇਹ ਬੁਰੀ ਗੱਲ ਸੁਣੀ ਤਾਂ ਉਨ੍ਹਾਂ ਨੇ ਵਿਰਲਾਪ ਕੀਤਾ ਅਤੇ ਕਿਸੇ ਮਨੁੱਖ ਨੇ ਆਪਣੇ ਗਹਿਣੇ ਨਾ ਪਾਏ।
וַיִּשְׁמַ֣ע הָעָ֗ם אֶת־הַדָּבָ֥ר הָרָ֛ע הַזֶּ֖ה וַיִּתְאַבָּ֑לוּ וְלֹא־שָׁ֛תוּ אִ֥ישׁ עֶדְיֹ֖ו עָלָֽיו׃
5 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਢੀਠ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ-ਨਾਲ ਉਤਾਹਾਂ ਜਾਂਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਕਿ ਤੁਹਾਡੇ ਨਾਲ ਕੀ ਕਰਾਂ।
וַיֹּ֨אמֶר יְהוָ֜ה אֶל־מֹשֶׁ֗ה אֱמֹ֤ר אֶל־בְּנֵֽי־יִשְׂרָאֵל֙ אַתֶּ֣ם עַם־קְשֵׁה־עֹ֔רֶף רֶ֧גַע אֶחָ֛ד אֽ͏ֶעֱלֶ֥ה בְקִרְבְּךָ֖ וְכִלִּיתִ֑יךָ וְעַתָּ֗ה הֹורֵ֤ד עֶדְיְךָ֙ מֵֽעָלֶ֔יךָ וְאֵדְעָ֖ה מָ֥ה אֶֽעֱשֶׂה־לָּֽךְ׃
6 ਇਸਰਾਏਲੀਆਂ ਨੇ ਹੋਰੇਬ ਦੇ ਪਰਬਤ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ।
וַיִּֽתְנַצְּל֧וּ בְנֵֽי־יִשְׂרָאֵ֛ל אֶת־עֶדְיָ֖ם מֵהַ֥ר חֹורֵֽב׃
7 ਮੂਸਾ ਇੱਕ ਤੰਬੂ ਲੈ ਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ।
וּמֹשֶׁה֩ יִקַּ֨ח אֶת־הָאֹ֜הֶל וְנָֽטָה־לֹ֣ו ׀ מִח֣וּץ לַֽמַּחֲנֶ֗ה הַרְחֵק֙ מִן־הַֽמַּחֲנֶ֔ה וְקָ֥רָא לֹ֖ו אֹ֣הֶל מֹועֵ֑ד וְהָיָה֙ כָּל־מְבַקֵּ֣שׁ יְהוָ֔ה יֵצֵא֙ אֶל־אֹ֣הֶל מֹועֵ֔ד אֲשֶׁ֖ר מִח֥וּץ לַֽמַּחֲנֶֽה׃
8 ਅਤੇ ਇਸ ਤਰ੍ਹਾਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਕੋਲ ਖੜੇ ਹੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿੰਨਾਂ ਚਿਰ ਉਹ ਤੰਬੂ ਦੇ ਵਿੱਚ ਅੰਦਰ ਨਾ ਵੜ ਜਾਂਦਾ।
וְהָיָ֗ה כְּצֵ֤את מֹשֶׁה֙ אֶל־הָאֹ֔הֶל יָק֙וּמוּ֙ כָּל־הָעָ֔ם וְנִ֨צְּב֔וּ אִ֖ישׁ פֶּ֣תַח אָהֳלֹ֑ו וְהִבִּ֙יטוּ֙ אַחֲרֵ֣י מֹשֶׁ֔ה עַד־בֹּאֹ֖ו הָאֹֽהֱלָה׃
9 ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ।
וְהָיָ֗ה כְּבֹ֤א מֹשֶׁה֙ הָאֹ֔הֱלָה יֵרֵד֙ עַמּ֣וּד הֶֽעָנָ֔ן וְעָמַ֖ד פֶּ֣תַח הָאֹ֑הֶל וְדִבֶּ֖ר עִם־מֹשֶֽׁה׃
10 ੧੦ ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਵੇਖਿਆ ਤਾਂ ਸਾਰੇ ਲੋਕ ਉੱਠ ਖੜੇ ਹੋਏ ਅਤੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਮੱਥਾ ਟੇਕਿਆ।
וְרָאָ֤ה כָל־הָעָם֙ אֶת־עַמּ֣וּד הֶֽעָנָ֔ן עֹמֵ֖ד פֶּ֣תַח הָאֹ֑הֶל וְקָ֤ם כָּל־הָעָם֙ וְהִֽשְׁתַּחֲוּ֔וּ אִ֖ישׁ פֶּ֥תַח אָהֳלֹֽו׃
11 ੧੧ ਤਾਂ ਯਹੋਵਾਹ ਮੂਸਾ ਨਾਲ ਆਹਮੋ-ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗੱਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।
וְדִבֶּ֨ר יְהוָ֤ה אֶל־מֹשֶׁה֙ פָּנִ֣ים אֶל־פָּנִ֔ים כַּאֲשֶׁ֛ר יְדַבֵּ֥ר אִ֖ישׁ אֶל־רֵעֵ֑הוּ וְשָׁב֙ אֶל־הַֽמַּחֲנֶ֔ה וּמְשָׁ֨רְתֹ֜ו יְהֹושֻׁ֤עַ בִּן־נוּן֙ נַ֔עַר לֹ֥א יָמִ֖ישׁ מִתֹּ֥וךְ הָאֹֽהֶל׃ ס
12 ੧੨ ਫਿਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾ ਪਰ ਤੂੰ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਭੇਜੇਂਗਾ ਤਾਂ ਵੀ ਤੂੰ ਆਖਿਆ ਹੈ, ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ।
וַיֹּ֨אמֶר מֹשֶׁ֜ה אֶל־יְהוָ֗ה רְ֠אֵה אַתָּ֞ה אֹמֵ֤ר אֵלַי֙ הַ֚עַל אֶת־הָעָ֣ם הַזֶּ֔ה וְאַתָּה֙ לֹ֣א הֹֽודַעְתַּ֔נִי אֵ֥ת אֲשֶׁר־תִּשְׁלַ֖ח עִמִּ֑י וְאַתָּ֤ה אָמַ֙רְתָּ֙ יְדַעְתִּ֣יךָֽ בְשֵׁ֔ם וְגַם־מָצָ֥אתָ חֵ֖ן בְּעֵינָֽי׃
13 ੧੩ ਸੋ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈਂ ਤਾਂ ਮੈਨੂੰ ਆਪਣਾ ਰਾਹ ਦੱਸ ਕਿ ਮੈਂ ਤੈਨੂੰ ਜਾਣਾਂ ਤਾਂ ਜੋ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਰਹੇ ਅਤੇ ਸਮਝ ਲੈ ਕਿ ਇਹ ਕੌਮ ਤੇਰੀ ਪਰਜਾ ਹੈ।
וְעַתָּ֡ה אִם־נָא֩ מָצָ֨אתִי חֵ֜ן בְּעֵינֶ֗יךָ הֹודִעֵ֤נִי נָא֙ אֶת־דְּרָכֶ֔ךָ וְאֵדָ֣עֲךָ֔ לְמַ֥עַן אֶמְצָא־חֵ֖ן בְּעֵינֶ֑יךָ וּרְאֵ֕ה כִּ֥י עַמְּךָ֖ הַגֹּ֥וי הַזֶּֽה׃
14 ੧੪ ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ।
וַיֹּאמַ֑ר פָּנַ֥י יֵלֵ֖כוּ וַהֲנִחֹ֥תִי לָֽךְ׃
15 ੧੫ ਫੇਰ ਉਸ ਆਖਿਆ, ਜੇ ਤੇਰੀ ਹਜ਼ੂਰੀ ਸਾਡੇ ਨਾਲ ਨਹੀਂ ਜਾਂਦੀ ਤਾਂ ਸਾਨੂੰ ਇੱਥੋਂ ਉਤਾਹਾਂ ਨਾ ਲੈ ਜਾਵੀਂ।
וַיֹּ֖אמֶר אֵלָ֑יו אִם־אֵ֤ין פָּנֶ֙יךָ֙ הֹלְכִ֔ים אַֽל־תַּעֲלֵ֖נוּ מִזֶּֽה׃
16 ੧੬ ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ?
וּבַמֶּ֣ה ׀ יִוָּדַ֣ע אֵפֹ֗וא כִּֽי־מָצָ֨אתִי חֵ֤ן בְּעֵינֶ֙יךָ֙ אֲנִ֣י וְעַמֶּ֔ךָ הֲלֹ֖וא בְּלֶכְתְּךָ֣ עִמָּ֑נוּ וְנִפְלֵ֙ינוּ֙ אֲנִ֣י וְעַמְּךָ֔ מִכָּ֨ל־הָעָ֔ם אֲשֶׁ֖ר עַל־פְּנֵ֥י הָאֲדָמָֽה׃ פ
17 ੧੭ ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ।
וַיֹּ֤אמֶר יְהוָה֙ אֶל־מֹשֶׁ֔ה גַּ֣ם אֶת־הַדָּבָ֥ר הַזֶּ֛ה אֲשֶׁ֥ר דִּבַּ֖רְתָּ אֶֽעֱשֶׂ֑ה כִּֽי־מָצָ֤אתָ חֵן֙ בְּעֵינַ֔י וָאֵדָעֲךָ֖ בְּשֵֽׁם׃
18 ੧੮ ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ।
וַיֹּאמַ֑ר הַרְאֵ֥נִי נָ֖א אֶת־כְּבֹדֶֽךָ׃
19 ੧੯ ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਮੈਂ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।
וַיֹּ֗אמֶר אֲנִ֨י אַעֲבִ֤יר כָּל־טוּבִי֙ עַל־פָּנֶ֔יךָ וְקָרָ֧אתִֽי בְשֵׁ֛ם יְהוָ֖ה לְפָנֶ֑יךָ וְחַנֹּתִי֙ אֶת־אֲשֶׁ֣ר אָחֹ֔ן וְרִחַמְתִּ֖י אֶת־אֲשֶׁ֥ר אֲרַחֵֽם׃
20 ੨੦ ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ।
וַיֹּ֕אמֶר לֹ֥א תוּכַ֖ל לִרְאֹ֣ת אֶת־פָּנָ֑י כִּ֛י לֹֽא־יִרְאַ֥נִי הָאָדָ֖ם וָחָֽי׃
21 ੨੧ ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਤੇ ਤੂੰ ਇੱਕ ਚੱਟਾਨ ਉੱਤੇ ਖੜਾ ਹੋ ਜਾਵੀਂ
וַיֹּ֣אמֶר יְהוָ֔ה הִנֵּ֥ה מָקֹ֖ום אִתִּ֑י וְנִצַּבְתָּ֖ עַל־הַצּֽוּר׃
22 ੨੨ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ
וְהָיָה֙ בַּעֲבֹ֣ר כְּבֹדִ֔י וְשַׂמְתִּ֖יךָ בְּנִקְרַ֣ת הַצּ֑וּר וְשַׂכֹּתִ֥י כַפִּ֛י עָלֶ֖יךָ עַד־עָבְרִֽי׃
23 ੨੩ ਮੈਂ ਆਪਣਾ ਹੱਥ ਹਟਾਵਾਂਗਾ ਅਤੇ ਤੂੰ ਮੇਰੀ ਪਿੱਠ ਵੇਖੇਂਗਾ ਪਰ ਮੇਰਾ ਮੂੰਹ ਨਾ ਦਿੱਸੇਗਾ।
וַהֲסִרֹתִי֙ אֶת־כַּפִּ֔י וְרָאִ֖יתָ אֶת־אֲחֹרָ֑י וּפָנַ֖י לֹ֥א יֵרָאֽוּ׃ ס

< ਕੂਚ 33 >