< ਕੂਚ 34 >

1 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਉਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੂੰ ਭੰਨ ਸੁੱਟਿਆ।
耶和華吩咐摩西說:「你要鑿出兩塊石版,和先前你摔碎的那版一樣;其上的字我要寫在這版上。
2 ਸਵੇਰ ਤੋਂ ਤਿਆਰ ਹੋ ਅਤੇ ਸਵੇਰ ਨੂੰ ਸੀਨਈ ਪਰਬਤ ਉੱਤੇ ਚੜ੍ਹ ਅਤੇ ਉੱਥੇ ਪਰਬਤ ਦੀ ਟੀਸੀ ਉੱਤੇ ਮੇਰੇ ਲਈ ਖੜਾ ਰਹਿ।
明日早晨,你要預備好了,上西奈山,在山頂上站在我面前。
3 ਤੇਰੇ ਨਾਲ ਕੋਈ ਮਨੁੱਖ ਨਾ ਚੜ੍ਹੇ ਅਤੇ ਸਾਰੇ ਪਰਬਤ ਵਿੱਚ ਕੋਈ ਵੀ ਮਨੁੱਖ ਨਾ ਦਿੱਸੇ ਅਤੇ ਨਾ ਹੀ ਉਸ ਪਰਬਤ ਦੇ ਅੱਗੇ ਇੱਜੜ ਚੁਗੇ ਅਤੇ ਨਾ ਹੀ ਚੌਣਾ।
誰也不可和你一同上去,遍山都不可有人,在山根也不可叫羊群牛群吃草。」
4 ਉਪਰੰਤ ਉਸ ਨੇ ਪਹਿਲਾਂ ਵਾਂਗੂੰ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾਈਆਂ ਅਤੇ ਮੂਸਾ ਸਵੇਰ ਨੂੰ ਉੱਠ ਕੇ ਸੀਨਈ ਪਰਬਤ ਉੱਤੇ ਚੜ੍ਹ ਗਿਆ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਅਤੇ ਆਪਣੇ ਹੱਥ ਵਿੱਚ ਪੱਥਰ ਦੀਆਂ ਦੋ ਫੱਟੀਆਂ ਲਈਆਂ।
摩西就鑿出兩塊石版,和先前的一樣。清晨起來,照耶和華所吩咐的上西奈山去,手裏拿着兩塊石版。
5 ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ
耶和華在雲中降臨,和摩西一同站在那裏,宣告耶和華的名。
6 ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
耶和華在他面前宣告說:「耶和華,耶和華,是有憐憫有恩典的上帝,不輕易發怒,並有豐盛的慈愛和誠實,
7 ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ।
為千萬人存留慈愛,赦免罪孽、過犯,和罪惡,萬不以有罪的為無罪,必追討他的罪,自父及子,直到三、四代。」
8 ਤਾਂ ਮੂਸਾ ਨੇ ਛੇਤੀ ਕਰ ਕੇ ਆਪਣਾ ਸੀਸ ਧਰਤੀ ਉੱਤੇ ਨਿਵਾਇਆ ਅਤੇ ਮੱਥਾ ਟੇਕਿਆ
摩西急忙伏地下拜,
9 ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ।
說:「主啊,我若在你眼前蒙恩,求你在我們中間同行,因為這是硬着頸項的百姓。又求你赦免我們的罪孽和罪惡,以我們為你的產業。」
10 ੧੦ ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜਿਹੇ ਅਚਰਜ਼ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦੇ ਕੰਮ ਨੂੰ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ।
耶和華說:「我要立約,要在百姓面前行奇妙的事,是在遍地萬國中所未曾行的。在你四圍的外邦人就要看見耶和華的作為,因我向你所行的是可畏懼的事。
11 ੧੧ ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੇ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ।
「我今天所吩咐你的,你要謹守。我要從你面前攆出亞摩利人、迦南人、赫人、比利洗人、希未人、耶布斯人。
12 ੧੨ ਸੁਚੇਤ ਰਹਿ ਮਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਜਿੱਥੇ ਤੂੰ ਜਾਂਦਾ ਹੈ ਅਜਿਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ।
你要謹慎,不可與你所去那地的居民立約,恐怕成為你們中間的網羅;
13 ੧੩ ਕਿਉਂ ਜੋ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ।
卻要拆毀他們的祭壇,打碎他們的柱像,砍下他們的木偶。
14 ੧੪ ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ। ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ
不可敬拜別神;因為耶和華是忌邪的上帝,名為忌邪者。
15 ੧੫ ਕਿਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਅਤੇ ਜਦ ਉਹ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਤੇ ਤੂੰ ਉਸ ਦੀ ਬਲੀ ਤੋਂ ਖਾਵੇਂ
只怕你與那地的居民立約,百姓隨從他們的神,就行邪淫,祭祀他們的神,有人叫你,你便吃他的祭物,
16 ੧੬ ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਲਵੇਂ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਤੇਰੇ ਪੁੱਤਰਾਂ ਤੋਂ ਵੀ ਆਪਣੇ ਦੇਵਤਿਆਂ ਦੇ ਮਗਰ ਵਿਭਚਾਰ ਕਰਾਉਣ।
又為你的兒子娶他們的女兒為妻,他們的女兒隨從她們的神,就行邪淫,使你的兒子也隨從她們的神行邪淫。
17 ੧੭ ਤੂੰ ਆਪਣੇ ਲਈ ਢਾਲ਼ੇ ਹੋਏ ਦੇਵਤੇ ਨਾ ਬਣਾਈਂ।
「不可為自己鑄造神像。
18 ੧੮ ਪਤੀਰੀ ਰੋਟੀ ਦਾ ਪਰਬ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ।
「你要守除酵節,照我所吩咐你的,在亞筆月內所定的日期吃無酵餅七天,因為你是這亞筆月內出了埃及。
19 ੧੯ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਅਤੇ ਤੇਰੇ ਸਾਰੇ ਪਸ਼ੂਆਂ ਵਿੱਚੋਂ ਗਾਈਆਂ ਅਤੇ ਭੇਡਾਂ ਦੇ ਪਹਿਲੌਠੇ ਨਰ ਮੇਰੇ ਹਨ
凡頭生的都是我的;一切牲畜頭生的,無論是牛是羊,公的都是我的。
20 ੨੦ ਪਰ ਗਧੀ ਦੇ ਪਹਿਲੌਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇਂ ਤਾਂ ਤੂੰ ਉਸ ਦੀ ਧੌਣ ਭੰਨ ਸੁੱਟੀਂ। ਆਪਣੇ ਪੁੱਤਰਾਂ ਵਿੱਚੋਂ ਹਰ ਇੱਕ ਪਹਿਲੌਠੇ ਨੂੰ ਤੂੰ ਛੁਡਾਵੀਂ ਅਤੇ ਉਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ।
頭生的驢要用羊羔代贖,若不代贖就要打折牠的頸項。凡頭生的兒子都要贖出來。誰也不可空手朝見我。
21 ੨੧ ਛੇ ਦਿਨ ਤੂੰ ਕੰਮ ਕਰੀਂ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰੀਂ। ਵਾਹੁਣ ਦੇ ਵੇਲੇ ਅਤੇ ਵੱਢਣ ਦੇ ਵੇਲੇ ਤੂੰ ਵਿਸ਼ਰਾਮ ਕਰੀਂ।
「你六日要做工,第七日要安息,雖在耕種收割的時候也要安息。
22 ੨੨ ਅਤੇ ਤੂੰ ਹਫ਼ਤਿਆਂ ਦਾ ਪਰਬ ਅਤੇ ਕਣਕ ਦੀ ਫ਼ਸਲ ਦੇ ਪਹਿਲੇ ਫਲ ਅਤੇ ਸਾਲ ਦੇ ਅੰਤ ਵਿੱਚ ਫ਼ਸਲ ਦੇ ਸਾਂਭਣ ਦਾ ਪਰਬ ਮਨਾਈਂ।
在收割初熟麥子的時候要守七七節;又在年底要守收藏節。
23 ੨੩ ਸਾਲ ਵਿੱਚ ਤਿੰਨ ਵਾਰੀ ਤੇਰੇ ਸਾਰੇ ਪੁਰਖ ਪ੍ਰਭੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਹੋਣ।
你們一切男丁要一年三次朝見主耶和華-以色列的上帝。
24 ੨੪ ਕਿਉਂ ਜੋ ਮੈਂ ਤੇਰੇ ਅੱਗੋਂ ਕੌਮਾਂ ਨੂੰ ਕੱਢਾਂਗਾ ਅਤੇ ਤੇਰੀਆਂ ਹੱਦਾਂ ਨੂੰ ਵਧਾਵਾਂਗਾ ਅਤੇ ਕੋਈ ਮਨੁੱਖ ਤੇਰੀ ਧਰਤੀ ਦਾ ਲੋਭ ਨਾ ਕਰੇਗਾ ਜਦ ਤੂੰ ਸਾਲ ਵਿੱਚ ਤਿੰਨ ਵਾਰੀ ਆਪਣੇ ਯਹੋਵਾਹ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵੇਂ।
我要從你面前趕出外邦人,擴張你的境界。你一年三次上去朝見耶和華-你上帝的時候,必沒有人貪慕你的地土。
25 ੨੫ ਤੂੰ ਮੇਰੀ ਬਲੀ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾਵੀਂ ਅਤੇ ਨਾ ਪਸਾਹ ਦੇ ਪਰਬ ਦੀ ਬਲੀ ਤੋਂ ਸਵੇਰ ਤੱਕ ਰੱਖ ਛੱਡੀਂ।
「你不可將我祭物的血和有酵的餅一同獻上。逾越節的祭物也不可留到早晨。
26 ੨੬ ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।
地裏首先初熟之物要送到耶和華-你上帝的殿。不可用山羊羔母的奶煮山羊羔。」
27 ੨੭ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ।
耶和華吩咐摩西說:「你要將這些話寫上,因為我是按這話與你和以色列人立約。」
28 ੨੮ ਉਹ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ।
摩西在耶和華那裏四十晝夜,也不吃飯也不喝水。耶和華將這約的話,就是十條誡,寫在兩塊版上。
29 ੨੯ ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਸੀਨਈ ਪਰਬਤ ਤੋਂ ਉੱਤਰਿਆ ਤਾਂ ਮੂਸਾ ਦੇ ਹੱਥ ਵਿੱਚ ਪਰਬਤ ਤੋਂ ਉਤਰਨ ਦੇ ਸਮੇਂ ਸਾਖੀ ਦੀਆਂ ਦੋ ਫੱਟੀਆਂ ਸਨ ਅਤੇ ਮੂਸਾ ਨੂੰ ਮਲੂਮ ਨਾ ਹੋਇਆ ਕਿ ਉਸ ਦਾ ਚਿਹਰਾ ਉਸ ਦੇ ਨਾਲ ਬੋਲਣ ਦੇ ਕਾਰਨ ਚਮਕਦਾ ਹੈ।
摩西手裏拿着兩塊法版下西奈山的時候,不知道自己的面皮因耶和華和他說話就發了光。
30 ੩੦ ਜਦ ਹਾਰੂਨ ਨੇ ਅਤੇ ਇਸਰਾਏਲੀਆਂ ਨੇ ਮੂਸਾ ਨੂੰ ਵੇਖਿਆ ਤਾਂ ਉਸ ਦਾ ਚਿਹਰਾ ਚਮਕਦਾ ਸੀ ਅਤੇ ਉਹ ਉਸ ਦੇ ਨੇੜੇ ਜਾਣ ਤੋਂ ਡਰੇ।
亞倫和以色列眾人看見摩西的面皮發光就怕挨近他。
31 ੩੧ ਮੂਸਾ ਨੇ ਉਨ੍ਹਾਂ ਨੂੰ ਬੁਲਾਇਆ ਅਤੇ ਹਾਰੂਨ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਉਸ ਦੇ ਕੋਲ ਮੁੜ ਆਏ ਅਤੇ ਮੂਸਾ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ।
摩西叫他們來;於是亞倫和會眾的官長都到他那裏去,摩西就與他們說話。
32 ੩੨ ਫੇਰ ਸਾਰੇ ਇਸਰਾਏਲੀ ਉਸ ਦੇ ਨੇੜੇ ਆਏ ਤਾਂ ਉਸ ਨੇ ਸਾਰੇ ਹੁਕਮ ਜਿਹੜੇ ਯਹੋਵਾਹ ਨੇ ਉਸ ਨੂੰ ਸੀਨਈ ਪਰਬਤ ਉੱਤੇ ਆਖੇ ਸਨ ਉਨ੍ਹਾਂ ਨੂੰ ਦਿੱਤੇ।
隨後以色列眾人都近前來,他就把耶和華在西奈山與他所說的一切話都吩咐他們。
33 ੩੩ ਜਦ ਮੂਸਾ ਉਨ੍ਹਾਂ ਨਾਲ ਗੱਲਾਂ ਕਰ ਚੁੱਕਿਆ ਤਾਂ ਆਪਣੇ ਮੂੰਹ ਉੱਤੇ ਪਰਦਾ ਪਾ ਲਿਆ।
摩西與他們說完了話就用帕子蒙上臉。
34 ੩੪ ਜਦ ਮੂਸਾ ਯਹੋਵਾਹ ਦੇ ਸਨਮੁਖ ਗੱਲਾਂ ਕਰਨ ਲਈ ਜਾਂਦਾ ਸੀ ਤਾਂ ਪਰਦਾ ਲਾਹ ਸੁੱਟਦਾ ਸੀ ਜਦ ਤੱਕ ਉਹ ਬਾਹਰ ਨਹੀਂ ਸੀ ਆਉਂਦਾ ਅਤੇ ਬਾਹਰ ਆ ਕੇ ਉਹ ਇਸਰਾਏਲੀਆਂ ਨੂੰ ਜੋ ਉਹ ਨੂੰ ਹੁਕਮ ਹੁੰਦਾ ਸੀ ਦੱਸਦਾ ਸੀ।
但摩西進到耶和華面前與他說話就揭去帕子,及至出來的時候便將耶和華所吩咐的告訴以色列人。
35 ੩੫ ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਕਿ ਮੂਸਾ ਦਾ ਚਿਹਰਾ ਚਮਕਦਾ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪਰਦਾ ਪਾ ਲੈਂਦਾ ਸੀ ਜਦ ਤੱਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ।
以色列人看見摩西的面皮發光。摩西又用帕子蒙上臉,等到他進去與耶和華說話就揭去帕子。

< ਕੂਚ 34 >