< ਕੂਚ 34 >

1 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਉਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੂੰ ਭੰਨ ਸੁੱਟਿਆ।
The LORD said to Moses, “Chisel two stone tablets like the first. I will write on the tablets the words that were on the first tablets, which you broke.
2 ਸਵੇਰ ਤੋਂ ਤਿਆਰ ਹੋ ਅਤੇ ਸਵੇਰ ਨੂੰ ਸੀਨਈ ਪਰਬਤ ਉੱਤੇ ਚੜ੍ਹ ਅਤੇ ਉੱਥੇ ਪਰਬਤ ਦੀ ਟੀਸੀ ਉੱਤੇ ਮੇਰੇ ਲਈ ਖੜਾ ਰਹਿ।
Be ready by the morning, and come up in the morning to Mount Sinai, and present yourself there to me on the top of the mountain.
3 ਤੇਰੇ ਨਾਲ ਕੋਈ ਮਨੁੱਖ ਨਾ ਚੜ੍ਹੇ ਅਤੇ ਸਾਰੇ ਪਰਬਤ ਵਿੱਚ ਕੋਈ ਵੀ ਮਨੁੱਖ ਨਾ ਦਿੱਸੇ ਅਤੇ ਨਾ ਹੀ ਉਸ ਪਰਬਤ ਦੇ ਅੱਗੇ ਇੱਜੜ ਚੁਗੇ ਅਤੇ ਨਾ ਹੀ ਚੌਣਾ।
No one shall come up with you or be seen anywhere on the mountain. Do not let the flocks or herds graze in front of that mountain.”
4 ਉਪਰੰਤ ਉਸ ਨੇ ਪਹਿਲਾਂ ਵਾਂਗੂੰ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾਈਆਂ ਅਤੇ ਮੂਸਾ ਸਵੇਰ ਨੂੰ ਉੱਠ ਕੇ ਸੀਨਈ ਪਰਬਤ ਉੱਤੇ ਚੜ੍ਹ ਗਿਆ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਅਤੇ ਆਪਣੇ ਹੱਥ ਵਿੱਚ ਪੱਥਰ ਦੀਆਂ ਦੋ ਫੱਟੀਆਂ ਲਈਆਂ।
He chiseled two tablets of stone like the first; then Moses rose up early in the morning, and went up to Mount Sinai, as the LORD had commanded him, and took in his hand two stone tablets.
5 ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ
The LORD descended in the cloud, and stood with him there, and proclaimed the LORD’s name.
6 ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
The LORD passed by before him, and proclaimed, “The LORD! The LORD, a merciful and gracious God, slow to anger, and abundant in loving kindness and truth,
7 ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ।
keeping loving kindness for thousands, forgiving iniquity and disobedience and sin; and who will by no means clear the guilty, visiting the iniquity of the fathers on the children, and on the children’s children, on the third and on the fourth generation.”
8 ਤਾਂ ਮੂਸਾ ਨੇ ਛੇਤੀ ਕਰ ਕੇ ਆਪਣਾ ਸੀਸ ਧਰਤੀ ਉੱਤੇ ਨਿਵਾਇਆ ਅਤੇ ਮੱਥਾ ਟੇਕਿਆ
Moses hurried and bowed his head toward the earth, and worshiped.
9 ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ।
He said, “If now I have found favor in your sight, Lord, please let the Lord go among us, even though this is a stiff-necked people; pardon our iniquity and our sin, and take us for your inheritance.”
10 ੧੦ ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜਿਹੇ ਅਚਰਜ਼ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦੇ ਕੰਮ ਨੂੰ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ।
He said, “Behold, I make a covenant: before all your people I will do marvels, such as have not been worked in all the earth, nor in any nation; and all the people among whom you are shall see the work of the LORD; for it is an awesome thing that I do with you.
11 ੧੧ ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੇ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ।
Observe that which I command you today. Behold, I will drive out before you the Amorite, the Canaanite, the Hittite, the Perizzite, the Hivite, and the Jebusite.
12 ੧੨ ਸੁਚੇਤ ਰਹਿ ਮਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਜਿੱਥੇ ਤੂੰ ਜਾਂਦਾ ਹੈ ਅਜਿਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ।
Be careful, lest you make a covenant with the inhabitants of the land where you are going, lest it be for a snare among you;
13 ੧੩ ਕਿਉਂ ਜੋ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ।
but you shall break down their altars, and dash in pieces their pillars, and you shall cut down their Asherah poles;
14 ੧੪ ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ। ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ
for you shall worship no other god; for the LORD, whose name is Jealous, is a jealous God.
15 ੧੫ ਕਿਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਅਤੇ ਜਦ ਉਹ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਤੇ ਤੂੰ ਉਸ ਦੀ ਬਲੀ ਤੋਂ ਖਾਵੇਂ
“Don’t make a covenant with the inhabitants of the land, lest they play the prostitute after their gods, and sacrifice to their gods, and one call you and you eat of his sacrifice;
16 ੧੬ ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਲਵੇਂ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਤੇਰੇ ਪੁੱਤਰਾਂ ਤੋਂ ਵੀ ਆਪਣੇ ਦੇਵਤਿਆਂ ਦੇ ਮਗਰ ਵਿਭਚਾਰ ਕਰਾਉਣ।
and you take of their daughters to your sons, and their daughters play the prostitute after their gods, and make your sons play the prostitute after their gods.
17 ੧੭ ਤੂੰ ਆਪਣੇ ਲਈ ਢਾਲ਼ੇ ਹੋਏ ਦੇਵਤੇ ਨਾ ਬਣਾਈਂ।
“You shall make no cast idols for yourselves.
18 ੧੮ ਪਤੀਰੀ ਰੋਟੀ ਦਾ ਪਰਬ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ।
“You shall keep the feast of unleavened bread. Seven days you shall eat unleavened bread, as I commanded you, at the time appointed in the month Abib; for in the month Abib you came out of Egypt.
19 ੧੯ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਅਤੇ ਤੇਰੇ ਸਾਰੇ ਪਸ਼ੂਆਂ ਵਿੱਚੋਂ ਗਾਈਆਂ ਅਤੇ ਭੇਡਾਂ ਦੇ ਪਹਿਲੌਠੇ ਨਰ ਮੇਰੇ ਹਨ
“All that opens the womb is mine; and all your livestock that is male, the firstborn of cow and sheep.
20 ੨੦ ਪਰ ਗਧੀ ਦੇ ਪਹਿਲੌਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇਂ ਤਾਂ ਤੂੰ ਉਸ ਦੀ ਧੌਣ ਭੰਨ ਸੁੱਟੀਂ। ਆਪਣੇ ਪੁੱਤਰਾਂ ਵਿੱਚੋਂ ਹਰ ਇੱਕ ਪਹਿਲੌਠੇ ਨੂੰ ਤੂੰ ਛੁਡਾਵੀਂ ਅਤੇ ਉਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ।
You shall redeem the firstborn of a donkey with a lamb. If you will not redeem it, then you shall break its neck. You shall redeem all the firstborn of your sons. No one shall appear before me empty.
21 ੨੧ ਛੇ ਦਿਨ ਤੂੰ ਕੰਮ ਕਰੀਂ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰੀਂ। ਵਾਹੁਣ ਦੇ ਵੇਲੇ ਅਤੇ ਵੱਢਣ ਦੇ ਵੇਲੇ ਤੂੰ ਵਿਸ਼ਰਾਮ ਕਰੀਂ।
“Six days you shall work, but on the seventh day you shall rest: in plowing time and in harvest you shall rest.
22 ੨੨ ਅਤੇ ਤੂੰ ਹਫ਼ਤਿਆਂ ਦਾ ਪਰਬ ਅਤੇ ਕਣਕ ਦੀ ਫ਼ਸਲ ਦੇ ਪਹਿਲੇ ਫਲ ਅਤੇ ਸਾਲ ਦੇ ਅੰਤ ਵਿੱਚ ਫ਼ਸਲ ਦੇ ਸਾਂਭਣ ਦਾ ਪਰਬ ਮਨਾਈਂ।
“You shall observe the feast of weeks with the first fruits of wheat harvest, and the feast of harvest at the year’s end.
23 ੨੩ ਸਾਲ ਵਿੱਚ ਤਿੰਨ ਵਾਰੀ ਤੇਰੇ ਸਾਰੇ ਪੁਰਖ ਪ੍ਰਭੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਹੋਣ।
Three times in the year all your males shall appear before the Lord GOD, the God of Israel.
24 ੨੪ ਕਿਉਂ ਜੋ ਮੈਂ ਤੇਰੇ ਅੱਗੋਂ ਕੌਮਾਂ ਨੂੰ ਕੱਢਾਂਗਾ ਅਤੇ ਤੇਰੀਆਂ ਹੱਦਾਂ ਨੂੰ ਵਧਾਵਾਂਗਾ ਅਤੇ ਕੋਈ ਮਨੁੱਖ ਤੇਰੀ ਧਰਤੀ ਦਾ ਲੋਭ ਨਾ ਕਰੇਗਾ ਜਦ ਤੂੰ ਸਾਲ ਵਿੱਚ ਤਿੰਨ ਵਾਰੀ ਆਪਣੇ ਯਹੋਵਾਹ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵੇਂ।
For I will drive out nations before you and enlarge your borders; neither shall any man desire your land when you go up to appear before the LORD, your God, three times in the year.
25 ੨੫ ਤੂੰ ਮੇਰੀ ਬਲੀ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾਵੀਂ ਅਤੇ ਨਾ ਪਸਾਹ ਦੇ ਪਰਬ ਦੀ ਬਲੀ ਤੋਂ ਸਵੇਰ ਤੱਕ ਰੱਖ ਛੱਡੀਂ।
“You shall not offer the blood of my sacrifice with leavened bread. The sacrifice of the feast of the Passover shall not be left to the morning.
26 ੨੬ ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।
“You shall bring the first of the first fruits of your ground to the house of the LORD your God. “You shall not boil a young goat in its mother’s milk.”
27 ੨੭ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ।
The LORD said to Moses, “Write these words; for in accordance with these words I have made a covenant with you and with Israel.”
28 ੨੮ ਉਹ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ।
He was there with the LORD forty days and forty nights; he neither ate bread, nor drank water. He wrote on the tablets the words of the covenant, the ten commandments.
29 ੨੯ ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਸੀਨਈ ਪਰਬਤ ਤੋਂ ਉੱਤਰਿਆ ਤਾਂ ਮੂਸਾ ਦੇ ਹੱਥ ਵਿੱਚ ਪਰਬਤ ਤੋਂ ਉਤਰਨ ਦੇ ਸਮੇਂ ਸਾਖੀ ਦੀਆਂ ਦੋ ਫੱਟੀਆਂ ਸਨ ਅਤੇ ਮੂਸਾ ਨੂੰ ਮਲੂਮ ਨਾ ਹੋਇਆ ਕਿ ਉਸ ਦਾ ਚਿਹਰਾ ਉਸ ਦੇ ਨਾਲ ਬੋਲਣ ਦੇ ਕਾਰਨ ਚਮਕਦਾ ਹੈ।
When Moses came down from Mount Sinai with the two tablets of the covenant in Moses’ hand, when he came down from the mountain, Moses didn’t know that the skin of his face shone by reason of his speaking with him.
30 ੩੦ ਜਦ ਹਾਰੂਨ ਨੇ ਅਤੇ ਇਸਰਾਏਲੀਆਂ ਨੇ ਮੂਸਾ ਨੂੰ ਵੇਖਿਆ ਤਾਂ ਉਸ ਦਾ ਚਿਹਰਾ ਚਮਕਦਾ ਸੀ ਅਤੇ ਉਹ ਉਸ ਦੇ ਨੇੜੇ ਜਾਣ ਤੋਂ ਡਰੇ।
When Aaron and all the children of Israel saw Moses, behold, the skin of his face shone; and they were afraid to come near him.
31 ੩੧ ਮੂਸਾ ਨੇ ਉਨ੍ਹਾਂ ਨੂੰ ਬੁਲਾਇਆ ਅਤੇ ਹਾਰੂਨ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਉਸ ਦੇ ਕੋਲ ਮੁੜ ਆਏ ਅਤੇ ਮੂਸਾ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ।
Moses called to them, and Aaron and all the rulers of the congregation returned to him; and Moses spoke to them.
32 ੩੨ ਫੇਰ ਸਾਰੇ ਇਸਰਾਏਲੀ ਉਸ ਦੇ ਨੇੜੇ ਆਏ ਤਾਂ ਉਸ ਨੇ ਸਾਰੇ ਹੁਕਮ ਜਿਹੜੇ ਯਹੋਵਾਹ ਨੇ ਉਸ ਨੂੰ ਸੀਨਈ ਪਰਬਤ ਉੱਤੇ ਆਖੇ ਸਨ ਉਨ੍ਹਾਂ ਨੂੰ ਦਿੱਤੇ।
Afterward all the children of Israel came near, and he gave them all the commandments that the LORD had spoken with him on Mount Sinai.
33 ੩੩ ਜਦ ਮੂਸਾ ਉਨ੍ਹਾਂ ਨਾਲ ਗੱਲਾਂ ਕਰ ਚੁੱਕਿਆ ਤਾਂ ਆਪਣੇ ਮੂੰਹ ਉੱਤੇ ਪਰਦਾ ਪਾ ਲਿਆ।
When Moses was done speaking with them, he put a veil on his face.
34 ੩੪ ਜਦ ਮੂਸਾ ਯਹੋਵਾਹ ਦੇ ਸਨਮੁਖ ਗੱਲਾਂ ਕਰਨ ਲਈ ਜਾਂਦਾ ਸੀ ਤਾਂ ਪਰਦਾ ਲਾਹ ਸੁੱਟਦਾ ਸੀ ਜਦ ਤੱਕ ਉਹ ਬਾਹਰ ਨਹੀਂ ਸੀ ਆਉਂਦਾ ਅਤੇ ਬਾਹਰ ਆ ਕੇ ਉਹ ਇਸਰਾਏਲੀਆਂ ਨੂੰ ਜੋ ਉਹ ਨੂੰ ਹੁਕਮ ਹੁੰਦਾ ਸੀ ਦੱਸਦਾ ਸੀ।
But when Moses went in before the LORD to speak with him, he took the veil off, until he came out; and he came out, and spoke to the children of Israel that which he was commanded.
35 ੩੫ ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਕਿ ਮੂਸਾ ਦਾ ਚਿਹਰਾ ਚਮਕਦਾ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪਰਦਾ ਪਾ ਲੈਂਦਾ ਸੀ ਜਦ ਤੱਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ।
The children of Israel saw Moses’ face, that the skin of Moses’ face shone; so Moses put the veil on his face again, until he went in to speak with him.

< ਕੂਚ 34 >