< ਕੂਚ 34 >
1 ੧ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਉਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੂੰ ਭੰਨ ਸੁੱਟਿਆ।
여호와께서 모세에게 이르시되 너는 돌판 둘을 처음 것과 같이 깍아 만들라 네가 깨뜨린 바 처음 것과 같이 깎아 만들라 네가 깨뜨린 바 처음 판에 있던 말을 내가 그 판에 쓰리니
2 ੨ ਸਵੇਰ ਤੋਂ ਤਿਆਰ ਹੋ ਅਤੇ ਸਵੇਰ ਨੂੰ ਸੀਨਈ ਪਰਬਤ ਉੱਤੇ ਚੜ੍ਹ ਅਤੇ ਉੱਥੇ ਪਰਬਤ ਦੀ ਟੀਸੀ ਉੱਤੇ ਮੇਰੇ ਲਈ ਖੜਾ ਰਹਿ।
아침 전에 예비하고 아침에 시내 산에 올라와 산꼭대기에서 내게 보이되
3 ੩ ਤੇਰੇ ਨਾਲ ਕੋਈ ਮਨੁੱਖ ਨਾ ਚੜ੍ਹੇ ਅਤੇ ਸਾਰੇ ਪਰਬਤ ਵਿੱਚ ਕੋਈ ਵੀ ਮਨੁੱਖ ਨਾ ਦਿੱਸੇ ਅਤੇ ਨਾ ਹੀ ਉਸ ਪਰਬਤ ਦੇ ਅੱਗੇ ਇੱਜੜ ਚੁਗੇ ਅਤੇ ਨਾ ਹੀ ਚੌਣਾ।
아무도 너와 함께 오르지 말며 온 산에 인적을 금하고 양과 소도 산 앞에서 먹지 못하게 하라
4 ੪ ਉਪਰੰਤ ਉਸ ਨੇ ਪਹਿਲਾਂ ਵਾਂਗੂੰ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾਈਆਂ ਅਤੇ ਮੂਸਾ ਸਵੇਰ ਨੂੰ ਉੱਠ ਕੇ ਸੀਨਈ ਪਰਬਤ ਉੱਤੇ ਚੜ੍ਹ ਗਿਆ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਅਤੇ ਆਪਣੇ ਹੱਥ ਵਿੱਚ ਪੱਥਰ ਦੀਆਂ ਦੋ ਫੱਟੀਆਂ ਲਈਆਂ।
모세가 돌판 둘을 처음 것과 같이 깎아 만들고 아침에 일찍이 일어나 그 두 돌판을 손에 들고 여호와의 명대로 시내 산에 올라가니
5 ੫ ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ
여호와께서 구름 가운데 강림하사 그와 함께 거기 서서 여호와의 이름을 반포하실새
6 ੬ ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
여호와께서 그의 앞으로 지나시며 반포하시되 여호와로라 여호와로라 자비롭고 은혜롭고 노하기를 더디하고 인자와 진실이 많은 하나님이로라
7 ੭ ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ।
인자를 천대까지 베풀며 악과 과실과 죄를 용서하나 형벌 받을 자는 결단코 면죄하지 않고 아비의 악을 자녀손 삼사 대까지 보응하리라
8 ੮ ਤਾਂ ਮੂਸਾ ਨੇ ਛੇਤੀ ਕਰ ਕੇ ਆਪਣਾ ਸੀਸ ਧਰਤੀ ਉੱਤੇ ਨਿਵਾਇਆ ਅਤੇ ਮੱਥਾ ਟੇਕਿਆ
모세가 급히 땅에 엎드리어 경배하며
9 ੯ ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ।
가로되 주여 내가 주께 은총을 입었거든 원컨대 주는 우리 중에서 행하옵소서 이는 목이 곧은 백성이니이다 우리의 악과 죄를 사하시고 우리로 주의 기업을 삼으소서
10 ੧੦ ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜਿਹੇ ਅਚਰਜ਼ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦੇ ਕੰਮ ਨੂੰ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ।
여호와께서 가라사대 보라 내가 언약을 세우나니 곧 내가 아직 온 땅 아무 국민에게도 행치 아니한 이적을 너희 전체 백성 앞에 행할 것이라 너의 머무는 나라 백성이 다 여호와의 소위를 보리니 내가 너를 위하여 행할 일이 두려운 것임이니라
11 ੧੧ ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੇ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ।
너는 내가 오늘 네게 명하는 것을 삼가 지키라 보라 내가 네 앞에서 아모리 사람과 가나안 사람과 헷 사람과 브리스 사람과 히위 사람과 여부스 사람을 쫓아내리니
12 ੧੨ ਸੁਚੇਤ ਰਹਿ ਮਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਜਿੱਥੇ ਤੂੰ ਜਾਂਦਾ ਹੈ ਅਜਿਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ।
너는 스스로 삼가 네가 들어가는 땅의 거민과 언약을 세우지 말라 그들이 너희 중에 올무가 될까 하노라
13 ੧੩ ਕਿਉਂ ਜੋ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ।
너희는 도리어 그들의 단들을 헐고 그들의 주상을 깨뜨리고 그들의 아세라 상을 찍을지어다
14 ੧੪ ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ। ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ
너는 다른 신에게 절하지 말라 여호와는 질투라 이름하는 질투의 하나님임이니라
15 ੧੫ ਕਿਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਅਤੇ ਜਦ ਉਹ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਤੇ ਤੂੰ ਉਸ ਦੀ ਬਲੀ ਤੋਂ ਖਾਵੇਂ
너는 삼가 그 땅의 거민과 언약을 세우지 말지니 이는 그들이 모든 신을 음란히 섬기며 그 신들에게 희생을 드리고 너를 청하면 네가 그 희생을 먹을까 함이며
16 ੧੬ ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਲਵੇਂ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਤੇਰੇ ਪੁੱਤਰਾਂ ਤੋਂ ਵੀ ਆਪਣੇ ਦੇਵਤਿਆਂ ਦੇ ਮਗਰ ਵਿਭਚਾਰ ਕਰਾਉਣ।
또 네가 그들의 딸들로 네 아들들의 아내를 삼음으로 그들의 딸들이 그 신들을 음란히 섬기며 네 아들로 그들의 신들을 음란히 섬기게 할까 함이니라
17 ੧੭ ਤੂੰ ਆਪਣੇ ਲਈ ਢਾਲ਼ੇ ਹੋਏ ਦੇਵਤੇ ਨਾ ਬਣਾਈਂ।
너는 신상들을 부어 만들지 말지니라
18 ੧੮ ਪਤੀਰੀ ਰੋਟੀ ਦਾ ਪਰਬ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ।
너는 무교절을 지키되 내가 네게 명한 대로 아빕월 그 기한에 칠 일 동안 무교병을 먹으라 이는 네가 아빕월에 애굽에서 나왔음이니라
19 ੧੯ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਅਤੇ ਤੇਰੇ ਸਾਰੇ ਪਸ਼ੂਆਂ ਵਿੱਚੋਂ ਗਾਈਆਂ ਅਤੇ ਭੇਡਾਂ ਦੇ ਪਹਿਲੌਠੇ ਨਰ ਮੇਰੇ ਹਨ
무릇 초태생은 다 내 것이며 무릇 네 가축의 수컷 처음 난 우양도 다 그러하며
20 ੨੦ ਪਰ ਗਧੀ ਦੇ ਪਹਿਲੌਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇਂ ਤਾਂ ਤੂੰ ਉਸ ਦੀ ਧੌਣ ਭੰਨ ਸੁੱਟੀਂ। ਆਪਣੇ ਪੁੱਤਰਾਂ ਵਿੱਚੋਂ ਹਰ ਇੱਕ ਪਹਿਲੌਠੇ ਨੂੰ ਤੂੰ ਛੁਡਾਵੀਂ ਅਤੇ ਉਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ।
나귀의 첫 새끼는 어린 양으로 대속할 것이요 그렇게 아니하려면 그 목을 꺾을 것이며 네 아들 중 장자는 다 대속할지며 빈 손으로 내 얼굴을 보지 말지니라
21 ੨੧ ਛੇ ਦਿਨ ਤੂੰ ਕੰਮ ਕਰੀਂ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰੀਂ। ਵਾਹੁਣ ਦੇ ਵੇਲੇ ਅਤੇ ਵੱਢਣ ਦੇ ਵੇਲੇ ਤੂੰ ਵਿਸ਼ਰਾਮ ਕਰੀਂ।
너는 엿새 동안 일하고 제칠일에는 쉴지니 밭 갈 때에나 거둘 때에도 쉴지며
22 ੨੨ ਅਤੇ ਤੂੰ ਹਫ਼ਤਿਆਂ ਦਾ ਪਰਬ ਅਤੇ ਕਣਕ ਦੀ ਫ਼ਸਲ ਦੇ ਪਹਿਲੇ ਫਲ ਅਤੇ ਸਾਲ ਦੇ ਅੰਤ ਵਿੱਚ ਫ਼ਸਲ ਦੇ ਸਾਂਭਣ ਦਾ ਪਰਬ ਮਨਾਈਂ।
칠칠절 곧 맥추의 초실절을 지키고 가을에는 수장절을 지키라
23 ੨੩ ਸਾਲ ਵਿੱਚ ਤਿੰਨ ਵਾਰੀ ਤੇਰੇ ਸਾਰੇ ਪੁਰਖ ਪ੍ਰਭੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਹੋਣ।
너희 모든 남자는 매년 세번씩 주 여호와 이스라엘의 하나님 앞에 보일지라
24 ੨੪ ਕਿਉਂ ਜੋ ਮੈਂ ਤੇਰੇ ਅੱਗੋਂ ਕੌਮਾਂ ਨੂੰ ਕੱਢਾਂਗਾ ਅਤੇ ਤੇਰੀਆਂ ਹੱਦਾਂ ਨੂੰ ਵਧਾਵਾਂਗਾ ਅਤੇ ਕੋਈ ਮਨੁੱਖ ਤੇਰੀ ਧਰਤੀ ਦਾ ਲੋਭ ਨਾ ਕਰੇਗਾ ਜਦ ਤੂੰ ਸਾਲ ਵਿੱਚ ਤਿੰਨ ਵਾਰੀ ਆਪਣੇ ਯਹੋਵਾਹ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵੇਂ।
내가 열방을 네 앞에서 쫓아내고 네 지경을 넓히리니 네가 매년 세번씩 여호와 너희 하나님께 보이러 올 때에 아무 사람도 네 땅을 탐내어 엿보지 못하리라
25 ੨੫ ਤੂੰ ਮੇਰੀ ਬਲੀ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾਵੀਂ ਅਤੇ ਨਾ ਪਸਾਹ ਦੇ ਪਰਬ ਦੀ ਬਲੀ ਤੋਂ ਸਵੇਰ ਤੱਕ ਰੱਖ ਛੱਡੀਂ।
너는 내 희생의 피를 유교병과 함께 드리지 말며 유월절 희생을 아침까지 두지 말지며
26 ੨੬ ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।
너의 토지소산의 처음 익은 것을 가져다가 너의 하나님 여호와의 전에 드릴지며 너는 염소 새끼를 그 어미의 젖으로 삶지 말지니라
27 ੨੭ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ।
여호와께서 모세에게 이르시되 너는 이 말들을 기록하라 내가 이 말들의 뜻대로 너와 이스라엘과 언약을 세웠음이니라 하시니라
28 ੨੮ ਉਹ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ।
모세가 여호와와 함께 사십 일 사십 야를 거기 있으면서 떡도 먹지 아니하였고 물도 마시지 아니하였으며 여호와께서는 언약의 말씀 곧 십계를 그 판들에 기록하셨더라
29 ੨੯ ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਸੀਨਈ ਪਰਬਤ ਤੋਂ ਉੱਤਰਿਆ ਤਾਂ ਮੂਸਾ ਦੇ ਹੱਥ ਵਿੱਚ ਪਰਬਤ ਤੋਂ ਉਤਰਨ ਦੇ ਸਮੇਂ ਸਾਖੀ ਦੀਆਂ ਦੋ ਫੱਟੀਆਂ ਸਨ ਅਤੇ ਮੂਸਾ ਨੂੰ ਮਲੂਮ ਨਾ ਹੋਇਆ ਕਿ ਉਸ ਦਾ ਚਿਹਰਾ ਉਸ ਦੇ ਨਾਲ ਬੋਲਣ ਦੇ ਕਾਰਨ ਚਮਕਦਾ ਹੈ।
모세가 그 증거의 두 판을 자기 손에 들고 시내산에서 내려오니 그 산에서 내려올 때에 모세는 자기가 여호와와 말씀하였음을 인하여 얼굴 꺼풀에 광채가 나나 깨닫지 못하였더라
30 ੩੦ ਜਦ ਹਾਰੂਨ ਨੇ ਅਤੇ ਇਸਰਾਏਲੀਆਂ ਨੇ ਮੂਸਾ ਨੂੰ ਵੇਖਿਆ ਤਾਂ ਉਸ ਦਾ ਚਿਹਰਾ ਚਮਕਦਾ ਸੀ ਅਤੇ ਉਹ ਉਸ ਦੇ ਨੇੜੇ ਜਾਣ ਤੋਂ ਡਰੇ।
아론과 온 이스라엘 자손이 모세를 볼 때에 모세의 얼굴 꺼풀에 광채 남을 보고 그에게 가까이 하기를 두려워하더니
31 ੩੧ ਮੂਸਾ ਨੇ ਉਨ੍ਹਾਂ ਨੂੰ ਬੁਲਾਇਆ ਅਤੇ ਹਾਰੂਨ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਉਸ ਦੇ ਕੋਲ ਮੁੜ ਆਏ ਅਤੇ ਮੂਸਾ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ।
모세가 그들을 부르니 아론과 회중의 모든 어른이 모세에게로 오고 모세가 그들과 말하니
32 ੩੨ ਫੇਰ ਸਾਰੇ ਇਸਰਾਏਲੀ ਉਸ ਦੇ ਨੇੜੇ ਆਏ ਤਾਂ ਉਸ ਨੇ ਸਾਰੇ ਹੁਕਮ ਜਿਹੜੇ ਯਹੋਵਾਹ ਨੇ ਉਸ ਨੂੰ ਸੀਨਈ ਪਰਬਤ ਉੱਤੇ ਆਖੇ ਸਨ ਉਨ੍ਹਾਂ ਨੂੰ ਦਿੱਤੇ।
그 후에야 온 이스라엘 자손이 가까이 오는지라 모세가 여호와께서 시내 산에서 자기에게 이르신 말씀을 다 그들에게 명하고
33 ੩੩ ਜਦ ਮੂਸਾ ਉਨ੍ਹਾਂ ਨਾਲ ਗੱਲਾਂ ਕਰ ਚੁੱਕਿਆ ਤਾਂ ਆਪਣੇ ਮੂੰਹ ਉੱਤੇ ਪਰਦਾ ਪਾ ਲਿਆ।
그들에게 말하기를 마치고 수건으로 자기 얼굴을 가리웠더라
34 ੩੪ ਜਦ ਮੂਸਾ ਯਹੋਵਾਹ ਦੇ ਸਨਮੁਖ ਗੱਲਾਂ ਕਰਨ ਲਈ ਜਾਂਦਾ ਸੀ ਤਾਂ ਪਰਦਾ ਲਾਹ ਸੁੱਟਦਾ ਸੀ ਜਦ ਤੱਕ ਉਹ ਬਾਹਰ ਨਹੀਂ ਸੀ ਆਉਂਦਾ ਅਤੇ ਬਾਹਰ ਆ ਕੇ ਉਹ ਇਸਰਾਏਲੀਆਂ ਨੂੰ ਜੋ ਉਹ ਨੂੰ ਹੁਕਮ ਹੁੰਦਾ ਸੀ ਦੱਸਦਾ ਸੀ।
그러나 모세가 여호와 앞에 들어가서 함께 말씀할 때에는 나오기까지 수건을 벗고 있다가 나와서는 그 명하신 일을 이스라엘 자손에게 고하며
35 ੩੫ ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਕਿ ਮੂਸਾ ਦਾ ਚਿਹਰਾ ਚਮਕਦਾ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪਰਦਾ ਪਾ ਲੈਂਦਾ ਸੀ ਜਦ ਤੱਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ।
이스라엘 자손이 모세의 얼굴의 광채를 보는 고로 모세가 여호와께 말씀하러 들어가기까지 다시 수건으로 자기 얼굴을 가리웠더라