< ਕੂਚ 35 >

1 ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰ ਕੇ ਉਨ੍ਹਾਂ ਨੂੰ ਆਖਿਆ, ਇਹ ਗੱਲਾਂ ਹਨ ਜਿਨ੍ਹਾਂ ਦੇ ਕਰਨ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਹੈ
モーセ、イスラエルの子孫の會衆を盡く集てこれに言ふ是はヱホバが爲せと命じたまへる言なり
2 ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਤੁਹਾਡਾ ਵਿਸ਼ਰਾਮ ਦਾ ਪਵਿੱਤਰ ਸਬਤ ਯਹੋਵਾਹ ਲਈ ਹੋਵੇ। ਜੋ ਕੋਈ ਉਸ ਵਿੱਚ ਕੰਮ ਕਰੇ ਉਹ ਮਾਰਿਆ ਜਾਵੇ।
即ち六日の間は働作を爲べし第七日は汝等の聖日ヱホバの大安息日なり凡てこの日に働作をなす者は殺さるべし
3 ਤੁਸੀਂ ਆਪਣੇ ਘਰਾਂ ਵਿੱਚ ਸਬਤ ਦੇ ਦਿਨ ਅੱਗ ਨਾ ਬਾਲਣੀ।
安息日には汝等の一切の住處に火をたく可らず
4 ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਜਿਹੜੀ ਗੱਲ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਉਹ ਇਹ ਹੈ
モーセ、イスラエルの子孫の會衆に徧く告て言ふ是はヱホバの命じたまへるところの事なり
5 ਕਿ ਤੁਸੀਂ ਆਪਣਿਆਂ ਵਿੱਚੋਂ ਯਹੋਵਾਹ ਲਈ ਭੇਟ ਲਿਓ। ਜਿਹ ਦੇ ਮਨ ਦੀ ਭਾਉਣੀ ਹੋਵੇ ਉਹ ਯਹੋਵਾਹ ਲਈ ਭੇਟ ਲਿਆਵੇ - ਸੋਨਾ ਚਾਂਦੀ ਪਿੱਤਲ
曰く汝等が有る物の中より汝等ヱホバに献ぐる者を取べし凡て心より願ふ者に其を携へきたりてヱホバに献ぐべし即ち金 銀 銅
6 ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਅਤੇ ਪਸ਼ਮ
靑 紫 紅の線 麻糸 山羊の毛
7 ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ
赤染の牡羊の皮 貛の皮 合歓木
8 ਅਤੇ ਦੀਵੇ ਦਾ ਤੇਲ ਅਤੇ ਮਸਹ ਕਰਨ ਦੇ ਤੇਲ ਦਾ ਅਤੇ ਸੁਗੰਧੀ ਧੂਪ ਦਾ ਮਸਾਲਾ
燈油 灌膏と馨しき香をつくる香物
9 ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ।
葱珩 エポデと胸牌に嵌る玉
10 ੧੦ ਤੁਹਾਡੇ ਵਿੱਚੋਂ ਹਰ ਇੱਕ ਸਮਝਦਾਰ ਆਵੇ ਅਤੇ ਸਭ ਕੁਝ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਬਣਾਵੇ।
凡て汝等の中の心に智慧ある者來りてヱホバの命じたまひし者を悉く造るべし
11 ੧੧ ਡੇਰਾ ਅਤੇ ਉਸ ਦਾ ਤੰਬੂ ਅਤੇ ਉਸ ਦਾ ਢੱਕਣ ਅਤੇ ਉਸ ਦੀਆਂ ਕੁੰਡੀਆਂ ਅਤੇ ਉਸ ਦੇ ਫੱਟੇ ਅਤੇ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ
即ち幕屋その天幕その頂蓋その鈎その版その横木その柱その座
12 ੧੨ ਸੰਦੂਕ ਅਤੇ ਉਸ ਦੀਆਂ ਚੋਬਾਂ, ਪ੍ਰਾਸਚਿਤ ਦਾ ਸਰਪੋਸ਼ ਅਤੇ ਓਟ ਦਾ ਪਰਦਾ
かの櫃とその杠 贖罪所 障蔽の幕
13 ੧੩ ਮੇਜ਼ ਅਤੇ ਉਸ ਦੀਆਂ ਚੋਬਾਂ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀ
案子とその杠およびその諸の器具供前のパン
14 ੧੪ ਸ਼ਮਾਦਾਨ ਚਾਨਣ ਦੇਣ ਲਈ ਅਤੇ ਉਸ ਦਾ ਸਮਾਨ ਅਤੇ ਉਸ ਦੇ ਦੀਵੇ ਅਤੇ ਚਾਨਣ ਲਈ ਤੇਲ
燈明の臺その器具とその盞および燈火の油
15 ੧੫ ਧੂਪ ਦੀ ਜਗਵੇਦੀ ਅਤੇ ਉਸ ਦੀਆਂ ਚੋਬਾਂ ਅਤੇ ਮਸਹ ਕਰਨ ਦਾ ਤੇਲ ਸੁਗੰਧੀ ਧੂਪ ਅਤੇ ਡੇਰੇ ਦੇ ਦਰਵਾਜ਼ੇ ਕੋਲ ਦਰਵਾਜ਼ੇ ਦੀ ਓਟ
香壇とその杠 灌膏 馨しき香 幕屋の入口の幔
16 ੧੬ ਅਤੇ ਹੋਮ ਦੀ ਜਗਵੇਦੀ ਅਤੇ ਉਹ ਦੇ ਲਈ ਪਿੱਤਲ ਦੀ ਝੰਜਰੀ ਅਤੇ ਉਹ ਦੀਆਂ ਚੋਬਾਂ ਅਤੇ ਉਸ ਦਾ ਸਾਰਾ ਸਮਾਨ ਹੌਦ ਅਤੇ ਉਸ ਦੀ ਚੌਂਕੀ
燔祭の壇およびその銅の網その杠その諸の器具洗盤とその臺
17 ੧੭ ਵਿਹੜੇ ਦੀਆਂ ਕਨਾਤਾਂ ਅਤੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ
庭の幕その柱その座庭の口の幔
18 ੧੮ ਡੇਰੇ ਦੀਆਂ ਕੀਲੀਆਂ ਅਤੇ ਵਿਹੜੇ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਲਾਸਾਂ
幕屋の釘庭の釘およびその紐
19 ੧੯ ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ।
聖所にて職をなすところの供職の衣即ち祭司の職をなす時に用ふる者なる祭司アロンの聖衣および其子等の衣服
20 ੨੦ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਦੇ ਅੱਗੋਂ ਬਾਹਰ ਗਈ
斯てイスラエルの子孫の會衆みなモーセの前を離れて去しが
21 ੨੧ ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ, ਆਏ ਅਤੇ ਜਿਨ੍ਹਾਂ ਦੇ ਆਤਮਾ ਨੇ ਉਸ ਦੀ ਭਾਉਣੀ ਕੀਤੀ ਉਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿੱਤਰ ਬਸਤ੍ਰਾਂ ਲਈ ਲਿਆਏ।
凡て心に感じたる者凡て心より願ふ者は來りてヱホバへの献納物を携へいたり集會の幕屋とその諸の用に供へ又聖衣のために供へたり
22 ੨੨ ਮਨੁੱਖ ਅਤੇ ਉਨ੍ਹਾਂ ਦੇ ਨਾਲ ਔਰਤਾਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ, ਨਥਾਂ, ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਤੇ ਸਾਰੇ ਮਨੁੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂ
即ち凡て心より願ふ者は男女ともに環釦 耳環 指環 頸玉 諸の金の物を携へいたれり又凡て金の献納物をヱホバに爲す者も然せり
23 ੨੩ ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਤੇ ਕਿਰਮਚੀ ਸੂਤ ਅਤੇ ਮਹੀਨ ਕਤਾਨ ਅਤੇ ਪਸ਼ਮ ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਲੱਭੀਆਂ, ਉਹ ਲਿਆਏ।
凡て靑 紫 紅の線および麻絲 山羊の毛 赤染の牡羊の皮 貛の皮ある者は是を携へいたり
24 ੨੪ ਜਿੰਨਿਆਂ ਨੇ ਚਾਂਦੀ ਅਤੇ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਉਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿੰਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਉਹ ਲਿਆਏ।
凡て銀および銅の献納物をなす者はこれを携へきたりてヱホバに献げ又物を造るに用ふべき合歓木ある者は其を携へいたれり
25 ੨੫ ਅਤੇ ਸਾਰੀਆਂ ਸਿਆਣੀਆਂ ਇਸਤਰੀਆਂ ਨੇ ਆਪਣੀ ਹੱਥੀਂ ਕੱਤਿਆ ਅਤੇ ਜੋ ਕੱਤਿਆ ਉਹ ਲੈ ਆਈਆਂ, ਅਰਥਾਤ ਨੀਲਾ ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ
また凡て心に智慧ある婦女等はその手をもて紡ぐことをなしその紡ぎたる者なる靑紫 紅の線および麻絲を携へきたり
26 ੨੬ ਅਤੇ ਸਾਰੀਆਂ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਬੁੱਧ ਨਾਲ ਪਰੇਰਿਆ ਪਸ਼ਮ ਕੱਤੀ
凡て智慧ありて心に感じたる婦人は山羊の毛を紡げり
27 ੨੭ ਅਤੇ ਸਰਦਾਰ ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ ਲਿਆਏ
又長たる者どもは葱珩およびエポデと胸牌に嵌べき玉を携へいたり
28 ੨੮ ਅਤੇ ਮਸਾਲਾ ਅਤੇ ਚਾਨਣੇ ਲਈ ਤੇਲ ਅਤੇ ਮਸਹ ਕਰਨ ਲਈ ਤੇਲ ਅਤੇ ਸੁਗੰਧੀ ਧੂਪ
燈火と灌膏と馨しき香とに用ふる香物と油を携へいたれり
29 ੨੯ ਅਤੇ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਉਹ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਬਣਾਉਣ ਦਾ ਹੁਕਮ ਦਿੱਤਾ ਸੀ ਉਹ ਯਹੋਵਾਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ।
斯イスラエルの子孫悦んでヱホバに獻納物をなせり即ちヱホバがモーセに藉て爲せと命じたまひし諸の工事をなさしむるために物を携へきたらんと心より願ふところの男女は皆是のごとくになしたり
30 ੩੦ ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ, ਯਹੂਦਾਹ ਦੇ ਗੋਤ ਦੇ ਬਸਲਏਲ ਨੂੰ ਜਿਹੜਾ ਹੂਰ ਦਾ ਪੋਤਾ ਅਤੇ ਊਰੀ ਦਾ ਪੁੱਤਰ ਹੈ, ਯਹੋਵਾਹ ਨੇ ਨਾਮ ਲੈ ਕੇ ਬੁਲਾਇਆ ਹੈ
モーセ、イスラエルの子孫に言ふ視よヱホバ、ユダの支派のホルの子なるウリの子ベザレルを名指て召たまひ
31 ੩੧ ਅਤੇ ਉਸ ਨੇ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ, ਸਮਝ, ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
神の霊をこれに充して智慧と了知と知識と諸の類の工事に長しめ
32 ੩੨ ਕਿ ਉਹ ਕਾਰੀਗਰੀ ਦਾ ਕੰਮ ਕੱਢੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ
奇巧を盡して金銀および銅の作をなすことを得せしめ
33 ੩੩ ਅਤੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਰਥਾਤ ਸਭ ਪਰਕਾਰ ਦੀ ਕਾਰੀਗਰੀ ਨਾਲ ਕੰਮ ਕਰੇ
玉を切り嵌め木に彫刻みて諸の類の工をなすことを得せしめ
34 ੩੪ ਅਤੇ ਉਸ ਨੇ ਸਿਖਾਉਣ ਦੀ ਬੁੱਧ ਉਸ ਨੂੰ ਨਾਲੇ ਦਾਨ ਦੇ ਗੋਤ ਦੇ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਦਿੱਤੀ।
彼の心を明かにして敎ふることを得せしめたまふ彼とダンの支派のアヒサマクの子アホリアブ倶に然り
35 ੩੫ ਉਸ ਨੇ ਉਨ੍ਹਾਂ ਦੇ ਮਨਾਂ ਨੂੰ ਬੁੱਧ ਨਾਲ ਭਰਪੂਰ ਕੀਤਾ ਕਿ ਉਹ ਹਰ ਪਰਕਾਰ ਦਾ ਕਾਰੀਗਰੀ ਦਾ ਕੰਮ ਕਰਨ ਅਰਥਾਤ ਉੱਕਰਾਵੇ ਦਾ, ਚਤੇਰੇ ਦਾ ਅਤੇ ਕਸੀਦੇਕਾਰ ਦਾ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਅਤੇ ਜੁਲਾਹੇ ਦਾ ਅਤੇ ਸਾਰੀ ਕਾਰੀਗਰੀ ਦੇ ਕਰਨ ਵਾਲਿਆਂ ਦਾ ਅਤੇ ਚਤਰਾਈ ਦੇ ਕੰਮ ਦੇ ਕਰਿੰਦਿਆਂ ਦਾ ਕੰਮ।
斯智慧の心を彼等に充して諸の類の工事をなすことを得せしめたまふ即ち彫刻文織および靑紫紅の絲と麻絲の刺繍並に機織等凡て諸の類の工をなすことを得せしめ奇巧をこれに盡さしめたまふなり

< ਕੂਚ 35 >