< ਕੂਚ 35 >
1 ੧ ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰ ਕੇ ਉਨ੍ਹਾਂ ਨੂੰ ਆਖਿਆ, ਇਹ ਗੱਲਾਂ ਹਨ ਜਿਨ੍ਹਾਂ ਦੇ ਕਰਨ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਹੈ
Потом сабра Мојсије сав збор синова Израиљевих, и рече им: Ово је заповедио Господ да чините:
2 ੨ ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਤੁਹਾਡਾ ਵਿਸ਼ਰਾਮ ਦਾ ਪਵਿੱਤਰ ਸਬਤ ਯਹੋਵਾਹ ਲਈ ਹੋਵੇ। ਜੋ ਕੋਈ ਉਸ ਵਿੱਚ ਕੰਮ ਕਰੇ ਉਹ ਮਾਰਿਆ ਜਾਵੇ।
Шест дана да се ради, а седми да вам је свет, субота почивања Господњег; ко би радио у тај дан, да се погуби.
3 ੩ ਤੁਸੀਂ ਆਪਣੇ ਘਰਾਂ ਵਿੱਚ ਸਬਤ ਦੇ ਦਿਨ ਅੱਗ ਨਾ ਬਾਲਣੀ।
Ватре не ложите по становима својим у дан суботни.
4 ੪ ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਜਿਹੜੀ ਗੱਲ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਉਹ ਇਹ ਹੈ
Још рече Мојсије свему збору синова Израиљевих говорећи: Ово је заповедио Господ и рекао:
5 ੫ ਕਿ ਤੁਸੀਂ ਆਪਣਿਆਂ ਵਿੱਚੋਂ ਯਹੋਵਾਹ ਲਈ ਭੇਟ ਲਿਓ। ਜਿਹ ਦੇ ਮਨ ਦੀ ਭਾਉਣੀ ਹੋਵੇ ਉਹ ਯਹੋਵਾਹ ਲਈ ਭੇਟ ਲਿਆਵੇ - ਸੋਨਾ ਚਾਂਦੀ ਪਿੱਤਲ
Скупите између себе прилог Господу; ко год хоће драге воље, нека донесе прилог Господу: злато и сребро и бронзу,
6 ੬ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਅਤੇ ਪਸ਼ਮ
И порфиру и скерлет и црвац и танко платно и кострет,
7 ੭ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ
И коже овнујске црвене обојене и коже јазавичије и дрво ситим,
8 ੮ ਅਤੇ ਦੀਵੇ ਦਾ ਤੇਲ ਅਤੇ ਮਸਹ ਕਰਨ ਦੇ ਤੇਲ ਦਾ ਅਤੇ ਸੁਗੰਧੀ ਧੂਪ ਦਾ ਮਸਾਲਾ
И уље за видело, и мирисе за уље помазања и за кад мирисни,
9 ੯ ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ।
И камење онихово, и камење за укивање по оплећку и по напрснику.
10 ੧੦ ਤੁਹਾਡੇ ਵਿੱਚੋਂ ਹਰ ਇੱਕ ਸਮਝਦਾਰ ਆਵੇ ਅਤੇ ਸਭ ਕੁਝ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਬਣਾਵੇ।
И који су год вешти међу вама нека дођу да раде шта је заповедио Господ:
11 ੧੧ ਡੇਰਾ ਅਤੇ ਉਸ ਦਾ ਤੰਬੂ ਅਤੇ ਉਸ ਦਾ ਢੱਕਣ ਅਤੇ ਉਸ ਦੀਆਂ ਕੁੰਡੀਆਂ ਅਤੇ ਉਸ ਦੇ ਫੱਟੇ ਅਤੇ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ
Шатор, и наслон његов, и покривач његов, и куке његове, и даске његове, преворнице његове, ступове његове и стопице његове,
12 ੧੨ ਸੰਦੂਕ ਅਤੇ ਉਸ ਦੀਆਂ ਚੋਬਾਂ, ਪ੍ਰਾਸਚਿਤ ਦਾ ਸਰਪੋਸ਼ ਅਤੇ ਓਟ ਦਾ ਪਰਦਾ
Ковчег, и полуге његове, и заклопац, и завес,
13 ੧੩ ਮੇਜ਼ ਅਤੇ ਉਸ ਦੀਆਂ ਚੋਬਾਂ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀ
Сто, и полуге његове и све справе његове, и хлеб за постављање,
14 ੧੪ ਸ਼ਮਾਦਾਨ ਚਾਨਣ ਦੇਣ ਲਈ ਅਤੇ ਉਸ ਦਾ ਸਮਾਨ ਅਤੇ ਉਸ ਦੇ ਦੀਵੇ ਅਤੇ ਚਾਨਣ ਲਈ ਤੇਲ
И свећњак за видело са справама његовим, и жишке његове, и уље за видело,
15 ੧੫ ਧੂਪ ਦੀ ਜਗਵੇਦੀ ਅਤੇ ਉਸ ਦੀਆਂ ਚੋਬਾਂ ਅਤੇ ਮਸਹ ਕਰਨ ਦਾ ਤੇਲ ਸੁਗੰਧੀ ਧੂਪ ਅਤੇ ਡੇਰੇ ਦੇ ਦਰਵਾਜ਼ੇ ਕੋਲ ਦਰਵਾਜ਼ੇ ਦੀ ਓਟ
И олтар кадиони, и полуге његове, и уље помазања, и кад мирисни, и завес на врата од шатора,
16 ੧੬ ਅਤੇ ਹੋਮ ਦੀ ਜਗਵੇਦੀ ਅਤੇ ਉਹ ਦੇ ਲਈ ਪਿੱਤਲ ਦੀ ਝੰਜਰੀ ਅਤੇ ਉਹ ਦੀਆਂ ਚੋਬਾਂ ਅਤੇ ਉਸ ਦਾ ਸਾਰਾ ਸਮਾਨ ਹੌਦ ਅਤੇ ਉਸ ਦੀ ਚੌਂਕੀ
Олтар за жртву паљеницу, и решетку његову од бронзе, полуге његове и све справе његове, умиваоницу и подножје њено,
17 ੧੭ ਵਿਹੜੇ ਦੀਆਂ ਕਨਾਤਾਂ ਅਤੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ
Завесе за трем, ступове његове и стопице његове, и завес на врата од трема,
18 ੧੮ ਡੇਰੇ ਦੀਆਂ ਕੀਲੀਆਂ ਅਤੇ ਵਿਹੜੇ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਲਾਸਾਂ
Коље за шатор, и коље за трем с ужима њиховим.
19 ੧੯ ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ।
Хаљине службене за службу у светињи, и хаљине свете Арону свештенику, и хаљине синовима његовим за службу свештеничку.
20 ੨੦ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਦੇ ਅੱਗੋਂ ਬਾਹਰ ਗਈ
Тада отиде сав збор синова Израиљевих од Мојсија;
21 ੨੧ ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ, ਆਏ ਅਤੇ ਜਿਨ੍ਹਾਂ ਦੇ ਆਤਮਾ ਨੇ ਉਸ ਦੀ ਭਾਉਣੀ ਕੀਤੀ ਉਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿੱਤਰ ਬਸਤ੍ਰਾਂ ਲਈ ਲਿਆਏ।
И вратише се, сваки ког подиже срце његово и кога год дух покрете драговољно, и донесоше прилог Господу за грађење шатора од састанка и за сву службу у њему и за хаљине свете.
22 ੨੨ ਮਨੁੱਖ ਅਤੇ ਉਨ੍ਹਾਂ ਦੇ ਨਾਲ ਔਰਤਾਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ, ਨਥਾਂ, ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਤੇ ਸਾਰੇ ਮਨੁੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂ
Долазише људи и жене, ко год беше драговољног срца, и доносише споне и обоце и прстење и наруквице и свакојаке наките златне; и сваки донесе прилог злата Господу.
23 ੨੩ ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਤੇ ਕਿਰਮਚੀ ਸੂਤ ਅਤੇ ਮਹੀਨ ਕਤਾਨ ਅਤੇ ਪਸ਼ਮ ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਲੱਭੀਆਂ, ਉਹ ਲਿਆਏ।
Ко год имаше порфире, скерлета, црвца, танког платна, кострети, кожа овнујских црвених обојених и кожа јазавичијих, сваки доношаше.
24 ੨੪ ਜਿੰਨਿਆਂ ਨੇ ਚਾਂਦੀ ਅਤੇ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਉਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿੰਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਉਹ ਲਿਆਏ।
И ко год прилагаше сребро или бронзу, доношаше у прилог Господу; и у кога год беше дрвета ситима, за сваку употребу у служби доношаше.
25 ੨੫ ਅਤੇ ਸਾਰੀਆਂ ਸਿਆਣੀਆਂ ਇਸਤਰੀਆਂ ਨੇ ਆਪਣੀ ਹੱਥੀਂ ਕੱਤਿਆ ਅਤੇ ਜੋ ਕੱਤਿਆ ਉਹ ਲੈ ਆਈਆਂ, ਅਰਥਾਤ ਨੀਲਾ ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ
И све жене веште предоше својим рукама, и доносише шта напредоше за порфиру, скерлет, црвац и танко платно.
26 ੨੬ ਅਤੇ ਸਾਰੀਆਂ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਬੁੱਧ ਨਾਲ ਪਰੇਰਿਆ ਪਸ਼ਮ ਕੱਤੀ
И све жене које подиже срце њихово и беху веште, предоше кострет.
27 ੨੭ ਅਤੇ ਸਰਦਾਰ ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ ਲਿਆਏ
А главари доносише камење онихово и камење за укивање по оплећку и по напрснику,
28 ੨੮ ਅਤੇ ਮਸਾਲਾ ਅਤੇ ਚਾਨਣੇ ਲਈ ਤੇਲ ਅਤੇ ਮਸਹ ਕਰਨ ਲਈ ਤੇਲ ਅਤੇ ਸੁਗੰਧੀ ਧੂਪ
И мирисе и уље за видело и уље за помазање и за кад мирисни.
29 ੨੯ ਅਤੇ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਉਹ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਬਣਾਉਣ ਦਾ ਹੁਕਮ ਦਿੱਤਾ ਸੀ ਉਹ ਯਹੋਵਾਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ।
Сви људи и жене, које подиже драговољно срце да доносе шта треба за све дело које Господ заповеди преко Мојсија да се начини, донесоше синови Израиљеви драговољни прилог Господу.
30 ੩੦ ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ, ਯਹੂਦਾਹ ਦੇ ਗੋਤ ਦੇ ਬਸਲਏਲ ਨੂੰ ਜਿਹੜਾ ਹੂਰ ਦਾ ਪੋਤਾ ਅਤੇ ਊਰੀ ਦਾ ਪੁੱਤਰ ਹੈ, ਯਹੋਵਾਹ ਨੇ ਨਾਮ ਲੈ ਕੇ ਬੁਲਾਇਆ ਹੈ
Тада рече Мојсије синовима Израиљевим: Видите, Господ позва по имену Веселеила сина Урије сина Оровог од племена Јудиног,
31 ੩੧ ਅਤੇ ਉਸ ਨੇ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ, ਸਮਝ, ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
И напуни га духа Божијег, мудрости, разума и знања и вештине за сваки посао,
32 ੩੨ ਕਿ ਉਹ ਕਾਰੀਗਰੀ ਦਾ ਕੰਮ ਕੱਢੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ
Да вешто измишља како се шта ради од злата и сребра и од бронзе,
33 ੩੩ ਅਤੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਰਥਾਤ ਸਭ ਪਰਕਾਰ ਦੀ ਕਾਰੀਗਰੀ ਨਾਲ ਕੰਮ ਕਰੇ
Да уме резати камење и укивати, да уме тесати дрво и радити сваки посао врло вешто.
34 ੩੪ ਅਤੇ ਉਸ ਨੇ ਸਿਖਾਉਣ ਦੀ ਬੁੱਧ ਉਸ ਨੂੰ ਨਾਲੇ ਦਾਨ ਦੇ ਗੋਤ ਦੇ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਦਿੱਤੀ।
И даде му у срце, њему и Елијаву сину Ахисамаховом од племена Дановог, да могу учити друге.
35 ੩੫ ਉਸ ਨੇ ਉਨ੍ਹਾਂ ਦੇ ਮਨਾਂ ਨੂੰ ਬੁੱਧ ਨਾਲ ਭਰਪੂਰ ਕੀਤਾ ਕਿ ਉਹ ਹਰ ਪਰਕਾਰ ਦਾ ਕਾਰੀਗਰੀ ਦਾ ਕੰਮ ਕਰਨ ਅਰਥਾਤ ਉੱਕਰਾਵੇ ਦਾ, ਚਤੇਰੇ ਦਾ ਅਤੇ ਕਸੀਦੇਕਾਰ ਦਾ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਅਤੇ ਜੁਲਾਹੇ ਦਾ ਅਤੇ ਸਾਰੀ ਕਾਰੀਗਰੀ ਦੇ ਕਰਨ ਵਾਲਿਆਂ ਦਾ ਅਤੇ ਚਤਰਾਈ ਦੇ ਕੰਮ ਦੇ ਕਰਿੰਦਿਆਂ ਦਾ ਕੰਮ।
Напуни их вештине да раде сваки посао, да кују, тешу, везу, и ткају порфиру, скерлет, црвац и танко платно, и да раде свакојаке послове вешто измишљајући.