< ਕੂਚ 36 >

1 ਬਸਲਏਲ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖ ਕੰਮ ਕਰਨ। ਯਹੋਵਾਹ ਨੇ ਉਨ੍ਹਾਂ ਨੂੰ ਬੁੱਧ ਅਤੇ ਸਮਝ ਦਿੱਤੀ ਕਿ ਉਹ ਜਾਣਨ ਕਿ ਪਵਿੱਤਰ ਸਥਾਨ ਦੀ ਉਪਾਸਨਾ ਦਾ ਸਾਰਾ ਕੰਮ ਯਹੋਵਾਹ ਦੇ ਸਾਰੇ ਹੁਕਮਾਂ ਅਨੁਸਾਰ ਕਿਵੇਂ ਕਰਨਾ ਹੈ।
“比撒列和亚何利亚伯,并一切心里有智慧的,就是蒙耶和华赐智慧聪明、叫他知道做圣所各样使用之工的,都要照耶和华所吩咐的做工。”
2 ਫੇਰ ਮੂਸਾ ਨੇ ਬਸਲਏਲ ਅਤੇ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖਾਂ ਨੂੰ ਜਿਨ੍ਹਾਂ ਦੇ ਮਨਾਂ ਵਿੱਚ ਯਹੋਵਾਹ ਨੇ ਬੁੱਧ ਦਿੱਤੀ ਸੀ ਸੱਦਿਆ ਅਰਥਾਤ ਸਾਰੇ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਉਹ ਨੇੜੇ ਆ ਕੇ ਇਹ ਕੰਮ ਕਰਨ
凡耶和华赐他心里有智慧、而且受感前来做这工的,摩西把他们和比撒列并亚何利亚伯一同召来。
3 ਉਨ੍ਹਾਂ ਨੇ ਮੂਸਾ ਦੇ ਅੱਗੋਂ ਸਾਰੀਆਂ ਭੇਟਾਂ ਨੂੰ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਪਵਿੱਤਰ ਸਥਾਨ ਦੀ ਉਪਾਸਨਾ ਦੇ ਕੰਮ ਨੂੰ ਪੂਰਾ ਕਰਨ ਲਈ ਲਿਆਂਦਾ ਸੀ ਲੈ ਲਿਆ ਪਰ ਉਹ ਉਸ ਦੇ ਕੋਲ ਹਰ ਸਵੇਰ ਨੂੰ ਖੁਸ਼ੀ ਦੀਆਂ ਭੇਟਾਂ ਵਾਫ਼ਰ ਲਿਆਉਂਦੇ ਰਹੇ।
这些人就从摩西收了以色列人为做圣所并圣所使用之工所拿来的礼物。百姓每早晨还把甘心献的礼物拿来。
4 ਤਾਂ ਸਾਰੇ ਬੁੱਧਵਾਨ ਜਿਹੜੇ ਪਵਿੱਤਰ ਸਥਾਨ ਦਾ ਸਾਰਾ ਕੰਮ ਕਰਦੇ ਸਨ ਆਪੋ ਆਪਣੇ ਕੰਮ ਤੋਂ ਜਿਹੜਾ ਉਹ ਕਰਦੇ ਸਨ ਆਏ
凡做圣所一切工的智慧人各都离开他所做的工,
5 ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ ਕਿ ਲੋਕ ਉਪਾਸਨਾ ਦੇ ਕੰਮ ਦੀ ਲੋੜ ਤੋਂ ਜਿਹ ਦਾ ਯਹੋਵਾਹ ਨੇ ਬਣਾਉਣ ਦਾ ਹੁਕਮ ਦਿੱਤਾ ਹੈ ਵਧੇਰੇ ਲਿਆਉਂਦੇ ਹਨ।
来对摩西说:“百姓为耶和华吩咐使用之工所拿来的,富富有余。”
6 ਤਾਂ ਮੂਸਾ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਇਹ ਆਖ ਕੇ ਸਾਰੇ ਡੇਰੇ ਵਿੱਚ ਹੋਕਾ ਫਿਰਾਇਆ ਕਿ ਮਨੁੱਖ ਅਤੇ ਇਸਤਰੀਆਂ ਪਵਿੱਤਰ ਸਥਾਨ ਦੀ ਭੇਟਾਂ ਲਈ ਹੋਰ ਪ੍ਰਬੰਧ ਨਾ ਕਰਨ। ਸੋ ਲੋਕ ਲਿਆਉਣ ਤੋਂ ਹਟ ਗਏ
摩西传命,他们就在全营中宣告说:“无论男女,不必再为圣所拿什么礼物来。”这样才拦住百姓不再拿礼物来。
7 ਕਿਉਂ ਜੋ ਉਸ ਸਾਰੇ ਕੰਮ ਦੇ ਬਣਾਉਣ ਲਈ ਮਸਾਲਾ ਬਹੁਤ ਸੀ ਸਗੋਂ ਵਧੇਰੇ ਵੀ ਸੀ।
因为他们所有的材料够做一切当做的物,而且有余。
8 ਤਾਂ ਉਨ੍ਹਾਂ ਸਾਰਿਆਂ ਬੁੱਧਵਾਨਾਂ ਨੇ ਜਿਹੜੇ ਇਹ ਕੰਮ ਕਰਦੇ ਸਨ ਡੇਰੇ ਦੇ ਦਸ ਪਰਦੇ ਉਣੀ ਹੋਈ ਮਹੀਨ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਏ। ਉਸ ਨੇ ਉਨ੍ਹਾਂ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।
他们中间,凡心里有智慧做工的,用十幅幔子做帐幕。这幔子是比撒列用捻的细麻和蓝色、紫色、朱红色线制造的,并用巧匠的手工绣上基路伯。
9 ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਸੀ ਅਤੇ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਸੀ।
每幅幔子长二十八肘,宽四肘,都是一样的尺寸。
10 ੧੦ ਉਸ ਨੇ ਪੰਜ ਪਰਦੇ ਇੱਕ ਦੂਜੇ ਨਾਲ ਜੋੜੇ ਅਤੇ ਦੂਜੇ ਪੰਜ ਪਰਦੇ ਵੀ ਇੱਕ ਦੂਜੇ ਨਾਲ ਜੋੜੇ
他使这五幅幔子幅幅相连,又使那五幅幔子幅幅相连;
11 ੧੧ ਅਤੇ ਉਸ ਨੇ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਕੇ ਸਿਰੇ ਵੱਲ ਬਣਾਏ ਅਤੇ ਇਸ ਤਰ੍ਹਾਂ ਹੀ ਉਸ ਪਰਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਏ।
在这相连的幔子末幅边上做蓝色的钮扣,在那相连的幔子末幅边上也照样做;
12 ੧੨ ਪੰਜਾਹ ਬੀੜੇ ਉਸ ਨੇ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਉਸ ਨੇ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਸੀ ਬਣਾਏ। ਉਹ ਬੀੜੇ ਇੱਕ ਦੂਜੇ ਦੇ ਆਹਮੋ-ਸਾਹਮਣੇ ਸਨ
在这相连的幔子上做五十个钮扣,在那相连的幔子上也做五十个钮扣,都是两两相对;
13 ੧੩ ਅਤੇ ਉਸ ਨੇ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਆਂ ਅਤੇ ਪਰਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜਿਆ। ਇਸ ਤਰ੍ਹਾਂ ਡੇਰਾ ਇੱਕੋ ਜਿਹਾ ਹੀ ਸੀ।
又做五十个金钩,使幔子相连。这才成了一个帐幕。
14 ੧੪ ਅਤੇ ਉਸ ਨੇ ਪਸ਼ਮ ਦੇ ਪਰਦੇ ਡੇਰੇ ਦੇ ਉੱਪਰਲੇ ਤੰਬੂ ਲਈ ਬਣਾਏ ਅਤੇ ਉਸ ਨੇ ਉਹ ਗਿਆਰ੍ਹਾਂ ਪਰਦੇ ਬਣਾਏ।
他用山羊毛织十一幅幔子,作为帐幕以上的罩棚。
15 ੧੫ ਹਰ ਇੱਕ ਪਰਦੇ ਦੀ ਲੰਬਾਈ ਤੀਹ ਹੱਥ ਅਤੇ ਹਰ ਇੱਕ ਪਰਦੇ ਦੀ ਚੌੜਾਈ ਚਾਰ ਹੱਥ ਅਤੇ ਇਹ ਗਿਆਰ੍ਹਾਂ ਪਰਦੇ ਇੱਕੋ ਨਾਪ ਦੇ ਸਨ।
每幅幔子长三十肘,宽四肘;十一幅幔子都是一样的尺寸。
16 ੧੬ ਉਸ ਨੇ ਪੰਜ ਪਰਦੇ ਵੱਖਰੇ ਜੋੜੇ ਅਤੇ ਛੇ ਪਰਦੇ ਵੱਖਰੇ।
他把五幅幔子连成一幅,又把六幅幔子连成一幅;
17 ੧੭ ਉਸ ਨੇ ਪੰਜਾਹ ਬੀੜੇ ਉਸ ਪਰਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਸੀ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪਰਦੇ ਦੀ ਸੰਜਾਫ਼ ਵਿੱਚ ਬਣਾਏ
在这相连的幔子末幅边上做五十个钮扣,在那相连的幔子末幅边上也做五十个钮扣;
18 ੧੮ ਅਤੇ ਉਸ ਨੇ ਪੰਜਾਹ ਕੁੰਡੀਆਂ ਪਿੱਤਲ ਦੀਆਂ ਤੰਬੂ ਦੇ ਜੋੜਨ ਲਈ ਬਣਾਈਆਂ ਤਾਂ ਜੋ ਉਹ ਇੱਕੋ ਹੀ ਹੋ ਜਾਵੇ
又做五十个铜钩,使罩棚连成一个;
19 ੧੯ ਅਤੇ ਉਸ ਨੇ ਤੰਬੂ ਦਾ ਢੱਕਣ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਅਤੇ ਉੱਪਰਲਾ ਢੱਕਣ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਬਣਾਇਆ।
并用染红的公羊皮做罩棚的盖,再用海狗皮做一层罩棚上的顶盖。
20 ੨੦ ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਰੇ ਲਈ ਬਣਾਏ।
他用皂荚木做帐幕的竖板。
21 ੨੧ ਹਰ ਫੱਟੇ ਦੀ ਲੰਬਾਈ ਦਸ ਹੱਥ ਅਤੇ ਹਰ ਫੱਟੇ ਦੀ ਚੌੜਾਈ ਡੇਢ ਹੱਥ ਸੀ
每块长十肘,宽一肘半;
22 ੨੨ ਅਤੇ ਹਰ ਫੱਟੇ ਵਿੱਚ ਦੋ ਚੂਲਾਂ ਇੱਕ ਦੂਜੇ ਨੂੰ ਜੋੜਨ ਲਈ ਸਨ। ਇਸ ਤਰ੍ਹਾਂ ਉਸ ਨੇ ਡੇਰੇ ਦੇ ਸਾਰੇ ਫੱਟੇ ਬਣਾਏ।
每块有两榫相对。帐幕一切的板都是这样做。
23 ੨੩ ਉਸ ਨੇ ਡੇਰੇ ਦੇ ਫੱਟੇ ਇਸ ਤਰ੍ਹਾਂ ਬਣਾਏ - ਵੀਹ ਫੱਟੇ ਦੱਖਣ ਵਾਲੇ ਪਾਸੇ ਲਈ
帐幕的南面做板二十块。
24 ੨੪ ਅਤੇ ਉਸ ਨੇ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਉਨ੍ਹਾਂ ਵੀਹਾਂ ਫੱਟਿਆਂ ਦੇ ਹੇਠ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਉਨ੍ਹਾਂ ਦੀਆਂ ਦੋਹਾਂ ਚੂਲਾਂ ਲਈ ਬਣਾਈਆਂ ਅਤੇ ਦੂਜੇ ਫੱਟੇ ਲਈ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ।
在这二十块板底下又做四十个带卯的银座:两卯接这块板上的两榫,两卯接那块板上的两榫。
25 ੨੫ ਅਤੇ ਡੇਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਵੀਹ ਫੱਟੇ ਬਣਾਏ
帐幕的第二面,就是北面,也做板二十块
26 ੨੬ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ
和带卯的银座四十个:这板底下有两卯,那板底下也有两卯。
27 ੨੭ ਅਤੇ ਡੇਰੇ ਦੇ ਸਿਰੇ ਤੇ ਪੱਛਮ ਵਾਲੇ ਪਾਸੇ ਵੱਲ ਉਸ ਨੇ ਛੇ ਫੱਟੇ ਬਣਾਏ।
帐幕的后面,就是西面,做板六块。
28 ੨੮ ਉਸ ਨੇ ਦੋ ਫੱਟੇ ਡੇਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਏ।
帐幕后面的拐角做板两块。
29 ੨੯ ਉਹ ਹੇਠੋਂ ਦੋਹਰੇ ਸਨ ਅਤੇ ਉਹ ਇਸ ਪਰਕਾਰ ਆਪਣਿਆਂ ਸਿਰਿਆਂ ਤੱਕ ਇੱਕ ਕੜੇ ਨਾਲ ਸਾਬਤ ਰਹਿੰਦੇ ਸਨ। ਇਸ ਤਰ੍ਹਾਂ ਉਸ ਨੇ ਉਨ੍ਹਾਂ ਦੋਹਾਂ ਨੂੰ ਦੋਹਾਂ ਖੂੰਜਿਆਂ ਵਿੱਚ ਬਣਾਇਆ
板的下半截是双的,上半截是整的,直到第一个环子;在帐幕的两个拐角上都是这样做。
30 ੩੦ ਅਤੇ ਉਹ ਅੱਠ ਫੱਟੇ ਸਨ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਸਨ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ।
有八块板和十六个带卯的银座,每块板底下有两卯。
31 ੩੧ ਅਤੇ ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਏ ਡੇਰੇ ਦੇ ਇੱਕ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ ਅਤੇ ਦੂਜੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ
他用皂荚木做闩:为帐幕这面的板做五闩,
32 ੩੨ ਅਤੇ ਡੇਰੇ ਦੇ ਪਿਛਵਾੜੇ ਲਹਿੰਦੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ
为帐幕那面的板做五闩,又为帐幕后面的板做五闩,
33 ੩੩ ਅਤੇ ਵਿਚਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਆਰ-ਪਾਰ ਲੰਘਾਇਆ
使板腰间的中闩从这一头通到那一头。
34 ੩੪ ਅਤੇ ਉਸ ਨੇ ਫੱਟਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਏ ਅਤੇ ਉਸ ਨੇ ਹੋੜਿਆਂ ਨੂੰ ਸੋਨੇ ਨਾਲ ਮੜ੍ਹਿਆ।
用金子将板包裹,又做板上的金环套闩;闩也用金子包裹。
35 ੩੫ ਉਸ ਨੇ ਨੀਲੇ, ਬੈਂਗਣੀ, ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪਰਦਾ ਬਣਾਇਆ। ਉਸ ਨੇ ਉਹ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।
他用蓝色、紫色、朱红色线,和捻的细麻织幔子,以巧匠的手工绣上基路伯。
36 ੩੬ ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚਾਰ ਥੰਮ੍ਹੀਆਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਸਨ ਅਤੇ ਉਸ ਨੇ ਚਾਂਦੀ ਦੀਆਂ ਚਾਰ ਚੀਥੀਆਂ ਉਨ੍ਹਾਂ ਲਈ ਢਾਲੀਆਂ।
为幔子做四根皂荚木柱子,用金包裹,柱子上有金钩,又为柱子铸了四个带卯的银座。
37 ੩੭ ਅਤੇ ਉਸ ਨੇ ਤੰਬੂ ਦੇ ਦਰਵਾਜ਼ੇ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਮਹੀਨ ਉਣੇ ਹੋਏ ਕਤਾਨ ਦੀ ਬਣਾਈ। ਇਹ ਕਸੀਦੇਕਾਰ ਦਾ ਕੰਮ ਸੀ।
拿蓝色、紫色、朱红色线,和捻的细麻,用绣花的手工织帐幕的门帘;
38 ੩੮ ਉਸ ਨੇ ਪੰਜ ਥੰਮ੍ਹੀਆਂ ਉਹ ਦੇ ਲਈ ਕੁੰਡਿਆਂ ਸਣੇ ਬਣਾਈਆਂ ਅਤੇ ਉਨ੍ਹਾਂ ਦੇ ਸਿਰਿਆਂ ਅਤੇ ਕੜਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਉਨ੍ਹਾਂ ਦੀਆਂ ਪੰਜ ਚੀਥੀਆਂ ਪਿੱਤਲ ਦੀਆਂ ਸਨ।
又为帘子做五根柱子和柱子上的钩子,用金子把柱顶和柱子上的杆子包裹。柱子有五个带卯的座,是铜的。

< ਕੂਚ 36 >