< ਕੂਚ 36 >
1 ੧ ਬਸਲਏਲ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖ ਕੰਮ ਕਰਨ। ਯਹੋਵਾਹ ਨੇ ਉਨ੍ਹਾਂ ਨੂੰ ਬੁੱਧ ਅਤੇ ਸਮਝ ਦਿੱਤੀ ਕਿ ਉਹ ਜਾਣਨ ਕਿ ਪਵਿੱਤਰ ਸਥਾਨ ਦੀ ਉਪਾਸਨਾ ਦਾ ਸਾਰਾ ਕੰਮ ਯਹੋਵਾਹ ਦੇ ਸਾਰੇ ਹੁਕਮਾਂ ਅਨੁਸਾਰ ਕਿਵੇਂ ਕਰਨਾ ਹੈ।
Da arbeiteten Bezaleel und Oholiab und alle weisen Männer, denen der HERR Weisheit und Verstand gegeben hatte, zu wissen, wie sie allerlei Werk machen sollten zum Dienst des Heiligtums, nach allem, was der HERR geboten hatte.
2 ੨ ਫੇਰ ਮੂਸਾ ਨੇ ਬਸਲਏਲ ਅਤੇ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖਾਂ ਨੂੰ ਜਿਨ੍ਹਾਂ ਦੇ ਮਨਾਂ ਵਿੱਚ ਯਹੋਵਾਹ ਨੇ ਬੁੱਧ ਦਿੱਤੀ ਸੀ ਸੱਦਿਆ ਅਰਥਾਤ ਸਾਰੇ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਉਹ ਨੇੜੇ ਆ ਕੇ ਇਹ ਕੰਮ ਕਰਨ
Und Mose berief den Bezaleel und Oholiab und alle weisen Männer, denen der HERR Weisheit gegeben hatte in ihr Herz, alle, die sich freiwillig erboten und hinzutraten, zu arbeiten an dem Werke.
3 ੩ ਉਨ੍ਹਾਂ ਨੇ ਮੂਸਾ ਦੇ ਅੱਗੋਂ ਸਾਰੀਆਂ ਭੇਟਾਂ ਨੂੰ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਪਵਿੱਤਰ ਸਥਾਨ ਦੀ ਉਪਾਸਨਾ ਦੇ ਕੰਮ ਨੂੰ ਪੂਰਾ ਕਰਨ ਲਈ ਲਿਆਂਦਾ ਸੀ ਲੈ ਲਿਆ ਪਰ ਉਹ ਉਸ ਦੇ ਕੋਲ ਹਰ ਸਵੇਰ ਨੂੰ ਖੁਸ਼ੀ ਦੀਆਂ ਭੇਟਾਂ ਵਾਫ਼ਰ ਲਿਆਉਂਦੇ ਰਹੇ।
Und sie nahmen zu sich von Mose alle Hebe, die die Kinder Israel brachten zu dem Werke des Dienstes des Heiligtums, daß es gemacht würde. Denn sie brachten alle Morgen ihre willige Gabe zu ihm.
4 ੪ ਤਾਂ ਸਾਰੇ ਬੁੱਧਵਾਨ ਜਿਹੜੇ ਪਵਿੱਤਰ ਸਥਾਨ ਦਾ ਸਾਰਾ ਕੰਮ ਕਰਦੇ ਸਨ ਆਪੋ ਆਪਣੇ ਕੰਮ ਤੋਂ ਜਿਹੜਾ ਉਹ ਕਰਦੇ ਸਨ ਆਏ
Da kamen alle Weisen, die am Werk des Heiligtums arbeiteten, ein jeglicher von seinem Werk, das sie machten,
5 ੫ ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ ਕਿ ਲੋਕ ਉਪਾਸਨਾ ਦੇ ਕੰਮ ਦੀ ਲੋੜ ਤੋਂ ਜਿਹ ਦਾ ਯਹੋਵਾਹ ਨੇ ਬਣਾਉਣ ਦਾ ਹੁਕਮ ਦਿੱਤਾ ਹੈ ਵਧੇਰੇ ਲਿਆਉਂਦੇ ਹਨ।
und sprachen zu Mose: Das Volk bringt zu viel, mehr denn zum Werk dieses Dienstes not ist, das der HERR zu machen geboten hat.
6 ੬ ਤਾਂ ਮੂਸਾ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਇਹ ਆਖ ਕੇ ਸਾਰੇ ਡੇਰੇ ਵਿੱਚ ਹੋਕਾ ਫਿਰਾਇਆ ਕਿ ਮਨੁੱਖ ਅਤੇ ਇਸਤਰੀਆਂ ਪਵਿੱਤਰ ਸਥਾਨ ਦੀ ਭੇਟਾਂ ਲਈ ਹੋਰ ਪ੍ਰਬੰਧ ਨਾ ਕਰਨ। ਸੋ ਲੋਕ ਲਿਆਉਣ ਤੋਂ ਹਟ ਗਏ
Da gebot Mose, daß man rufen ließ durchs Lager: Niemand tue mehr zur Hebe des Heiligtums. Da hörte das Volk auf zu bringen.
7 ੭ ਕਿਉਂ ਜੋ ਉਸ ਸਾਰੇ ਕੰਮ ਦੇ ਬਣਾਉਣ ਲਈ ਮਸਾਲਾ ਬਹੁਤ ਸੀ ਸਗੋਂ ਵਧੇਰੇ ਵੀ ਸੀ।
Denn des Dinges war genug zu allerlei Werk, das zu machen war, und noch übrig.
8 ੮ ਤਾਂ ਉਨ੍ਹਾਂ ਸਾਰਿਆਂ ਬੁੱਧਵਾਨਾਂ ਨੇ ਜਿਹੜੇ ਇਹ ਕੰਮ ਕਰਦੇ ਸਨ ਡੇਰੇ ਦੇ ਦਸ ਪਰਦੇ ਉਣੀ ਹੋਈ ਮਹੀਨ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਏ। ਉਸ ਨੇ ਉਨ੍ਹਾਂ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।
Also machten alle weisen Männer unter den Arbeitern am Werk die Wohnung, zehn Teppiche von gezwirnter weißer Leinwand, blauem und rotem Purpur und Scharlach, und Cherubim daran von kunstreicher Arbeit.
9 ੯ ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਸੀ ਅਤੇ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਸੀ।
Die Länge eines Teppichs war achtundzwanzig Ellen und die Breite vier Ellen, und waren alle in einem Maß.
10 ੧੦ ਉਸ ਨੇ ਪੰਜ ਪਰਦੇ ਇੱਕ ਦੂਜੇ ਨਾਲ ਜੋੜੇ ਅਤੇ ਦੂਜੇ ਪੰਜ ਪਰਦੇ ਵੀ ਇੱਕ ਦੂਜੇ ਨਾਲ ਜੋੜੇ
Und er fügte je fünf Teppiche zu einem Stück zusammen, einen an den andern.
11 ੧੧ ਅਤੇ ਉਸ ਨੇ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਕੇ ਸਿਰੇ ਵੱਲ ਬਣਾਏ ਅਤੇ ਇਸ ਤਰ੍ਹਾਂ ਹੀ ਉਸ ਪਰਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਏ।
Und machte blaue Schleifen an jegliches Stück am Rande, wo die zwei Stücke sollten zusammengeheftet werden,
12 ੧੨ ਪੰਜਾਹ ਬੀੜੇ ਉਸ ਨੇ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਉਸ ਨੇ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਸੀ ਬਣਾਏ। ਉਹ ਬੀੜੇ ਇੱਕ ਦੂਜੇ ਦੇ ਆਹਮੋ-ਸਾਹਮਣੇ ਸਨ
fünfzig Schleifen an jegliches Stück, daß eine Schleife der anderen gegenüberstünde.
13 ੧੩ ਅਤੇ ਉਸ ਨੇ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਆਂ ਅਤੇ ਪਰਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜਿਆ। ਇਸ ਤਰ੍ਹਾਂ ਡੇਰਾ ਇੱਕੋ ਜਿਹਾ ਹੀ ਸੀ।
Und machte fünfzig goldene Haken und heftete die Teppiche mit den Haken einen an den andern zusammen, daß es eine Wohnung würde.
14 ੧੪ ਅਤੇ ਉਸ ਨੇ ਪਸ਼ਮ ਦੇ ਪਰਦੇ ਡੇਰੇ ਦੇ ਉੱਪਰਲੇ ਤੰਬੂ ਲਈ ਬਣਾਏ ਅਤੇ ਉਸ ਨੇ ਉਹ ਗਿਆਰ੍ਹਾਂ ਪਰਦੇ ਬਣਾਏ।
Und er machte elf Teppiche von Ziegenhaaren, zur Hütte über die Wohnung,
15 ੧੫ ਹਰ ਇੱਕ ਪਰਦੇ ਦੀ ਲੰਬਾਈ ਤੀਹ ਹੱਥ ਅਤੇ ਹਰ ਇੱਕ ਪਰਦੇ ਦੀ ਚੌੜਾਈ ਚਾਰ ਹੱਥ ਅਤੇ ਇਹ ਗਿਆਰ੍ਹਾਂ ਪਰਦੇ ਇੱਕੋ ਨਾਪ ਦੇ ਸਨ।
dreißig Ellen lang und vier Ellen breit, alle in einem Maß.
16 ੧੬ ਉਸ ਨੇ ਪੰਜ ਪਰਦੇ ਵੱਖਰੇ ਜੋੜੇ ਅਤੇ ਛੇ ਪਰਦੇ ਵੱਖਰੇ।
Und fügte ihrer fünf zusammen auf einen Teil und sechs zusammen auf den andern Teil.
17 ੧੭ ਉਸ ਨੇ ਪੰਜਾਹ ਬੀੜੇ ਉਸ ਪਰਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਸੀ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪਰਦੇ ਦੀ ਸੰਜਾਫ਼ ਵਿੱਚ ਬਣਾਏ
Und machte fünfzig Schleifen an jegliches Stück am Rande, wo die Stücke sollten zusammengeheftet werden.
18 ੧੮ ਅਤੇ ਉਸ ਨੇ ਪੰਜਾਹ ਕੁੰਡੀਆਂ ਪਿੱਤਲ ਦੀਆਂ ਤੰਬੂ ਦੇ ਜੋੜਨ ਲਈ ਬਣਾਈਆਂ ਤਾਂ ਜੋ ਉਹ ਇੱਕੋ ਹੀ ਹੋ ਜਾਵੇ
Und machte je fünfzig eherne Haken, daß die Hütte damit zusammen in eins gefügt würde.
19 ੧੯ ਅਤੇ ਉਸ ਨੇ ਤੰਬੂ ਦਾ ਢੱਕਣ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਅਤੇ ਉੱਪਰਲਾ ਢੱਕਣ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਬਣਾਇਆ।
Und machte eine Decke über die Hütte von rötlichen Widderfellen und über die noch eine Decke von Dachsfellen.
20 ੨੦ ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਰੇ ਲਈ ਬਣਾਏ।
Und machte Bretter zur Wohnung von Akazienholz, die stehen sollten,
21 ੨੧ ਹਰ ਫੱਟੇ ਦੀ ਲੰਬਾਈ ਦਸ ਹੱਥ ਅਤੇ ਹਰ ਫੱਟੇ ਦੀ ਚੌੜਾਈ ਡੇਢ ਹੱਥ ਸੀ
ein jegliches zehn Ellen lang und anderthalb Ellen breit
22 ੨੨ ਅਤੇ ਹਰ ਫੱਟੇ ਵਿੱਚ ਦੋ ਚੂਲਾਂ ਇੱਕ ਦੂਜੇ ਨੂੰ ਜੋੜਨ ਲਈ ਸਨ। ਇਸ ਤਰ੍ਹਾਂ ਉਸ ਨੇ ਡੇਰੇ ਦੇ ਸਾਰੇ ਫੱਟੇ ਬਣਾਏ।
und an jeglichem zwei Zapfen, damit eins an das andere gesetzt würde. Also machte er alle Bretter zur Wohnung,
23 ੨੩ ਉਸ ਨੇ ਡੇਰੇ ਦੇ ਫੱਟੇ ਇਸ ਤਰ੍ਹਾਂ ਬਣਾਏ - ਵੀਹ ਫੱਟੇ ਦੱਖਣ ਵਾਲੇ ਪਾਸੇ ਲਈ
daß der Bretter zwanzig gegen Mittag standen.
24 ੨੪ ਅਤੇ ਉਸ ਨੇ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਉਨ੍ਹਾਂ ਵੀਹਾਂ ਫੱਟਿਆਂ ਦੇ ਹੇਠ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਉਨ੍ਹਾਂ ਦੀਆਂ ਦੋਹਾਂ ਚੂਲਾਂ ਲਈ ਬਣਾਈਆਂ ਅਤੇ ਦੂਜੇ ਫੱਟੇ ਲਈ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ।
Und machte vierzig silberne Füße darunter, unter jeglich Brett zwei Füße an seine zwei Zapfen.
25 ੨੫ ਅਤੇ ਡੇਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਵੀਹ ਫੱਟੇ ਬਣਾਏ
Also zur andern Seite der Wohnung, gegen Mitternacht, machte er auch zwanzig Bretter
26 ੨੬ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ
mit vierzig silbernen Füßen, unter jeglichem Brett zwei Füße.
27 ੨੭ ਅਤੇ ਡੇਰੇ ਦੇ ਸਿਰੇ ਤੇ ਪੱਛਮ ਵਾਲੇ ਪਾਸੇ ਵੱਲ ਉਸ ਨੇ ਛੇ ਫੱਟੇ ਬਣਾਏ।
Aber hinten an der Wohnung, gegen Abend, machte er sechs Bretter
28 ੨੮ ਉਸ ਨੇ ਦੋ ਫੱਟੇ ਡੇਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਏ।
und zwei andere hinten an den zwei Ecken der Wohnung,
29 ੨੯ ਉਹ ਹੇਠੋਂ ਦੋਹਰੇ ਸਨ ਅਤੇ ਉਹ ਇਸ ਪਰਕਾਰ ਆਪਣਿਆਂ ਸਿਰਿਆਂ ਤੱਕ ਇੱਕ ਕੜੇ ਨਾਲ ਸਾਬਤ ਰਹਿੰਦੇ ਸਨ। ਇਸ ਤਰ੍ਹਾਂ ਉਸ ਨੇ ਉਨ੍ਹਾਂ ਦੋਹਾਂ ਨੂੰ ਦੋਹਾਂ ਖੂੰਜਿਆਂ ਵਿੱਚ ਬਣਾਇਆ
daß ein jegliches der beiden sich mit seinem Eckbrett von untenauf gesellte und oben am Haupt zusammenkäme mit einer Klammer,
30 ੩੦ ਅਤੇ ਉਹ ਅੱਠ ਫੱਟੇ ਸਨ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਸਨ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ।
daß der Bretter acht würden und sechzehn silberne Füße, unter jeglichem zwei Füße.
31 ੩੧ ਅਤੇ ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਏ ਡੇਰੇ ਦੇ ਇੱਕ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ ਅਤੇ ਦੂਜੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ
Und er machte Riegel von Akazienholz, fünf zu den Brettern auf der einen Seite der Wohnung
32 ੩੨ ਅਤੇ ਡੇਰੇ ਦੇ ਪਿਛਵਾੜੇ ਲਹਿੰਦੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ
und fünf auf der andern Seite und fünf hintenan, gegen Abend.
33 ੩੩ ਅਤੇ ਵਿਚਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਆਰ-ਪਾਰ ਲੰਘਾਇਆ
Und machte den mittleren Riegel, daß er mitten an den Brettern hindurchgestoßen würde von einem Ende zum andern.
34 ੩੪ ਅਤੇ ਉਸ ਨੇ ਫੱਟਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਏ ਅਤੇ ਉਸ ਨੇ ਹੋੜਿਆਂ ਨੂੰ ਸੋਨੇ ਨਾਲ ਮੜ੍ਹਿਆ।
Und überzog die Bretter mit Gold; aber ihre Ringe machte er von Gold, daß man die Riegel darein täte, und überzog die Riegel mit Gold.
35 ੩੫ ਉਸ ਨੇ ਨੀਲੇ, ਬੈਂਗਣੀ, ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪਰਦਾ ਬਣਾਇਆ। ਉਸ ਨੇ ਉਹ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।
Und machte den Vorhang mit dem Cherubim daran künstlich von blauem und rotem Purpur, Scharlach und gezwirnter weißer Leinwand.
36 ੩੬ ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚਾਰ ਥੰਮ੍ਹੀਆਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਸਨ ਅਤੇ ਉਸ ਨੇ ਚਾਂਦੀ ਦੀਆਂ ਚਾਰ ਚੀਥੀਆਂ ਉਨ੍ਹਾਂ ਲਈ ਢਾਲੀਆਂ।
Und machte zu demselben vier Säulen von Akazienholz und überzog sie mit Gold, und ihre Haken von Gold; und goß dazu vier silberne Füße.
37 ੩੭ ਅਤੇ ਉਸ ਨੇ ਤੰਬੂ ਦੇ ਦਰਵਾਜ਼ੇ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਮਹੀਨ ਉਣੇ ਹੋਏ ਕਤਾਨ ਦੀ ਬਣਾਈ। ਇਹ ਕਸੀਦੇਕਾਰ ਦਾ ਕੰਮ ਸੀ।
Und machte ein Tuch in der Tür der Hütte von blauem und rotem Purpur, Scharlach und gezwirnter weißer Leinwand, gestickt,
38 ੩੮ ਉਸ ਨੇ ਪੰਜ ਥੰਮ੍ਹੀਆਂ ਉਹ ਦੇ ਲਈ ਕੁੰਡਿਆਂ ਸਣੇ ਬਣਾਈਆਂ ਅਤੇ ਉਨ੍ਹਾਂ ਦੇ ਸਿਰਿਆਂ ਅਤੇ ਕੜਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਉਨ੍ਹਾਂ ਦੀਆਂ ਪੰਜ ਚੀਥੀਆਂ ਪਿੱਤਲ ਦੀਆਂ ਸਨ।
und fünf Säulen dazu mit ihren Haken, und überzog ihre Köpfe und Querstäbe mit Gold und fünf eherne Füße daran.