< ਕੂਚ 37 >
1 ੧ ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਸੀ।
१फिर बसलेल ने बबूल की लकड़ी का सन्दूक बनाया; उसकी लम्बाई ढाई हाथ, चौड़ाई डेढ़ हाथ, और ऊँचाई डेढ़ हाथ की थी।
2 ੨ ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਤੇ ਉਸ ਦੇ ਉੱਤੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈ
२उसने उसको भीतर बाहर शुद्ध सोने से मढ़ा, और उसके चारों ओर सोने की बाड़ बनाई।
3 ੩ ਅਤੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਉਸ ਦੀਆਂ ਚੌਹਾਂ ਨੁੱਕਰਾਂ ਉੱਤੇ ਬਣਾਏ ਅਰਥਾਤ ਦੋ ਕੜੇ ਇੱਕ ਪਾਸੇ ਅਤੇ ਦੋ ਕੜੇ ਦੂਜੇ ਪਾਸੇ।
३और उसके चारों पायों पर लगाने को उसने सोने के चार कड़े ढाले, दो कड़े एक ओर और दो कड़े दूसरी ओर लगे।
4 ੪ ਅਤੇ ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹਿਆ।
४फिर उसने बबूल के डंडे बनाए, और उन्हें सोने से मढ़ा,
5 ੫ ਉਸ ਨੇ ਉਨ੍ਹਾਂ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ।
५और उनको सन्दूक के दोनों ओर के कड़ों में डाला कि उनके बल सन्दूक उठाया जाए।
6 ੬ ਅਤੇ ਉਸ ਨੇ ਪ੍ਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਸੀ।
६फिर उसने शुद्ध सोने के प्रायश्चितवाले ढकने को बनाया; उसकी लम्बाई ढाई हाथ और चौड़ाई डेढ़ हाथ की थी।
7 ੭ ਅਤੇ ਉਸ ਨੇ ਸੋਨੇ ਦੇ ਦੋ ਕਰੂਬੀ ਬਣਾਏ। ਉਸ ਨੇ ਉਨ੍ਹਾਂ ਨੂੰ ਘੜ੍ਹ ਕੇ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੇ ਬਣਾਇਆ।
७और उसने सोना गढ़कर दो करूब प्रायश्चित के ढकने के दोनों सिरों पर बनाए;
8 ੮ ਇੱਕ ਕਰੂਬੀ ਇੱਕ ਸਿਰੇ ਤੇ ਅਤੇ ਦੂਜਾ ਕਰੂਬੀ ਦੂਜੇ ਸਿਰੇ ਤੇ। ਉਸ ਨੇ ਕਰੂਬੀ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਪਾਸਿਆਂ ਉੱਤੇ ਉਸੇ ਤੋਂ ਬਣਾਏ
८एक करूब तो एक सिरे पर, और दूसरा करूब दूसरे सिरे पर बना; उसने उनको प्रायश्चित के ढकने के साथ एक ही टुकड़े के दोनों सिरों पर बनाया।
9 ੯ ਅਤੇ ਉਹ ਕਰੂਬੀ ਆਪਣੇ ਖੰਭ ਉਤਾਹਾਂ ਨੂੰ ਖਿਲਾਰੇ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਤੇ ਉਨ੍ਹਾਂ ਦੇ ਮੂੰਹ ਆਹਮੋ-ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਸਨ।
९और करूबों के पंख ऊपर से फैले हुए बने, और उन पंखों से प्रायश्चित का ढकना ढँपा हुआ बना, और उनके मुख आमने-सामने और प्रायश्चित के ढकने की ओर किए हुए बने।
10 ੧੦ ਉਸ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਮੇਜ਼ ਬਣਾਇਆ। ਉਸ ਦੀ ਲੰਬਾਈ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਸ ਦੀ ਉਚਾਈ ਡੇਢ ਹੱਥ ਸੀ।
१०फिर उसने बबूल की लकड़ी की मेज को बनाया; उसकी लम्बाई दो हाथ, चौड़ाई एक हाथ, और ऊँचाई डेढ़ हाथ की थी;
11 ੧੧ ਅਤੇ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹਿਆ ਅਤੇ ਉਸ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈ।
११और उसने उसको शुद्ध सोने से मढ़ा, और उसमें चारों ओर शुद्ध सोने की एक बाड़ बनाई।
12 ੧੨ ਉਸ ਨੇ ਉਹ ਦੇ ਲਈ ਇੱਕ ਚੱਪਾ ਭਰ ਕਿਨਾਰੀ ਚੁਫ਼ੇਰੇ ਬਣਾਈ ਅਤੇ ਉਸ ਨੇ ਸੋਨੇ ਦੀ ਬਨੇਰੀ ਕਿਨਾਰੀ ਦੇ ਚੁਫ਼ੇਰੇ ਬਣਾਈ।
१२और उसने उसके लिये चार अंगुल चौड़ी एक पटरी, और इस पटरी के लिये चारों ओर सोने की एक बाड़ बनाई।
13 ੧੩ ਉਸ ਨੇ ਉਹ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਬਣਾਏ ਅਤੇ ਉਸ ਨੇ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਚੌਹਾਂ ਪਾਵਿਆਂ ਉੱਤੇ ਸਨ ਪਾ ਦਿੱਤਾ।
१३और उसने मेज के लिये सोने के चार कड़े ढालकर उन चारों कोनों में लगाया, जो उसके चारों पायों पर थे।
14 ੧੪ ਕਿਨਾਰੀ ਦੇ ਕੋਲ ਹੀ ਕੜੇ ਸਨ ਅਤੇ ਉਹ ਮੇਜ਼ ਦੇ ਚੁੱਕਣ ਨੂੰ ਚੋਬਾਂ ਪਾਉਣ ਲਈ ਸਨ।
१४वे कड़े पटरी के पास मेज उठाने के डंडों के खानों का काम देने को बने।
15 ੧੫ ਅਤੇ ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਸ ਨੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਤਾਂ ਜੋ ਮੇਜ਼ ਚੁੱਕੀ ਜਾਵੇ।
१५और उसने मेज उठाने के लिये डंडों को बबूल की लकड़ी के बनाया, और सोने से मढ़ा।
16 ੧੬ ਉਸ ਨੇ ਮੇਜ਼ ਦੇ ਉੱਪਰਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗੜਵੇ ਅਤੇ ਡੋਲ੍ਹਣ ਦੇ ਕਟੋਰੇ।
१६और उसने मेज पर का सामान अर्थात् परात, धूपदान, कटोरे, और उण्डेलने के बर्तन सब शुद्ध सोने के बनाए।
17 ੧੭ ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ੍ਹ ਕੇ ਬਣਾਇਆ। ਉਸ ਦਾ ਪਾਏਦਾਨ ਅਤੇ ਡੰਡਾ ਅਤੇ ਕਟੋਰੇ ਅਤੇ ਗੋਲੇ ਅਤੇ ਫੁੱਲ ਉਸ ਵਿੱਚੋਂ ਹੀ ਸਨ
१७फिर उसने शुद्ध सोना गढ़कर पाए और डण्डी समेत दीवट को बनाया; उसके पुष्पकोष, गाँठ, और फूल सब एक ही टुकड़े के बने।
18 ੧੮ ਅਤੇ ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਦੀਆਂ ਸਨ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ।
१८और दीवट से निकली हुई छः डालियाँ बनीं; तीन डालियाँ तो उसकी एक ओर से और तीन डालियाँ उसकी दूसरी ओर से निकली हुई बनीं।
19 ੧੯ ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਅਤੇ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਸਨ ਅਤੇ ਇਸ ਤਰ੍ਹਾਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਸਨ।
१९एक-एक डाली में बादाम के फूल के सरीखे तीन-तीन पुष्पकोष, एक-एक गाँठ, और एक-एक फूल बना; दीवट से निकली हुई, उन छहों डालियों का यही आकार हुआ।
20 ੨੦ ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਤੇ ਉਹ ਦੇ ਫੁੱਲ ਸਨ।
२०और दीवट की डण्डी में बादाम के फूल के समान अपनी-अपनी गाँठ और फूल समेत चार पुष्पकोष बने।
21 ੨੧ ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਉਸ ਤੋਂ ਫੇਰ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਇਸ ਤਰ੍ਹਾਂ ਉਨ੍ਹਾਂ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਉਸ ਤੋਂ ਨਿੱਕਲਦੀਆਂ ਸਨ।
२१और दीवट से निकली हुई छहों डालियों में से दो-दो डालियों के नीचे एक-एक गाँठ दीवट के साथ एक ही टुकड़े की बनी।
22 ੨੨ ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਸਨ ਅਰਥਾਤ ਇਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦੇ ਇੱਕ ਟੁੱਕੜੇ ਤੋਂ ਸੀ।
२२गाँठें और डालियाँ सब दीवट के साथ एक ही टुकड़े की बनीं; सारा दीवट गढ़े हुए शुद्ध सोने का और एक ही टुकड़े का बना।
23 ੨੩ ਉਸ ਦੇ ਉਸ ਨੇ ਸੱਤ ਦੀਵੇ ਬਣਾਏ ਅਤੇ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਸਨ
२३और उसने दीवट के सातों दीपक, और गुलतराश, और गुलदान, शुद्ध सोने के बनाए।
24 ੨੪ ਅਤੇ ਉਸ ਨੇ ਇੱਕ ਮਣ ਦੇ ਲੱਗਭੱਗ ਕੁੰਦਨ ਸੋਨੇ ਤੋਂ ਇਹ ਸਾਰੇ ਭਾਂਡੇ ਬਣਾਏ।
२४उसने सारे सामान समेत दीवट को किक्कार भर सोने का बनाया।
25 ੨੫ ਉਸ ਨੇ ਸ਼ਿੱਟੀਮ ਦੀ ਲੱਕੜੀ ਤੋਂ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ।
२५फिर उसने बबूल की लकड़ी की धूपवेदी भी बनाई; उसकी लम्बाई एक हाथ और चौड़ाई एक हाथ की थी; वह चौकोर बनी, और उसकी ऊँचाई दो हाथ की थी; और उसके सींग उसके साथ बिना जोड़ के बने थे
26 ੨੬ ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈ
२६ऊपरवाले पल्लों, और चारों ओर के बाजुओं और सींगों समेत उसने उस वेदी को शुद्ध सोने से मढ़ा; और उसके चारों ओर सोने की एक बाड़ बनाई,
27 ੨੭ ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਅਤੇ ਉਸ ਦੀ ਦੋਹੀਂ ਪਾਸੀਂ ਬਣਾਏ। ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ।
२७और उस बाड़ के नीचे उसके दोनों पल्लों पर उसने सोने के दो कड़े बनाए, जो उसके उठाने के डंडों के खानों का काम दें।
28 ੨੮ ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ।
२८और डंडों को उसने बबूल की लकड़ी का बनाया, और सोने से मढ़ा।
29 ੨੯ ਉਸ ਨੇ ਮਸਹ ਕਰਨ ਦਾ ਪਵਿੱਤਰ ਤੇਲ ਅਤੇ ਨਿਰੋਲ ਸੁਗੰਧੀ ਧੂਪ ਨੂੰ ਗਾਂਧੀ ਦੀ ਕਾਰੀਗਰੀ ਦੇ ਅਨੁਸਾਰ ਬਣਾਇਆ।
२९और उसने अभिषेक का पवित्र तेल, और सुगन्ध-द्रव्य का धूप गंधी की रीति के अनुसार बनाया।