< ਕੂਚ 38 >

1 ਉਸ ਨੇ ਹੋਮ ਦੀ ਜਗਵੇਦੀ ਸ਼ਿੱਟੀਮ ਦੀ ਲੱਕੜੀ ਦੀ ਬਣਾਈ। ਉਸ ਦੀ ਲੰਬਾਈ ਪੰਜ ਹੱਥ ਉਸ ਦੀ ਚੌੜਾਈ ਪੰਜ ਹੱਥ ਅਤੇ ਉਹ ਚੌਰਸ ਸੀ ਅਤੇ ਉਸ ਦੀ ਉਚਾਈ ਤਿੰਨ ਹੱਥ ਸੀ।
ויעש את מזבח העלה עצי שטים חמש אמות ארכו וחמש אמות רחבו רבוע ושלש אמות קמתו
2 ਉਸ ਨੇ ਉਸ ਦੇ ਸਿੰਗ ਉਸੇ ਤੋਂ ਉਸ ਦੇ ਚੌਹਾਂ ਖੂੰਜਿਆਂ ਉੱਤੇ ਬਣਾਏ ਅਤੇ ਉਸ ਨੂੰ ਪਿੱਤਲ ਨਾਲ ਮੜ੍ਹਿਆ।
ויעש קרנתיו על ארבע פנתיו--ממנו היו קרנתיו ויצף אתו נחשת
3 ਜਗਵੇਦੀ ਦਾ ਸਾਰਾ ਸਮਾਨ ਉਸ ਨੇ ਬਣਾਇਆ ਅਰਥਾਤ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ। ਉਸ ਦੇ ਸਾਰੇ ਭਾਂਡੇ ਪਿੱਤਲ ਦੇ ਸਨ।
ויעש את כל כלי המזבח את הסירת ואת היעים ואת המזרקת את המזלגת ואת המחתת כל כליו עשה נחשת
4 ਉਸ ਨੇ ਜਗਵੇਦੀ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈ।
ויעש למזבח מכבר מעשה רשת נחשת תחת כרכבו מלמטה עד חציו
5 ਉਹ ਉਸ ਦੇ ਥੜੇ ਦੇ ਹੇਠ ਅਤੇ ਉਸ ਦੇ ਵਿਚਕਾਰ ਸੀ ਅਤੇ ਉਸ ਨੇ ਚੌਹਾਂ ਖੂੰਜਿਆਂ ਲਈ ਚਾਰ ਕੜੇ ਪਿੱਤਲ ਦੀ ਝੰਜਰੀ ਲਈ ਬਣਾਏ ਜਿਹੜੇ ਚੋਬਾਂ ਦੇ ਥਾਵਾਂ ਲਈ ਸਨ।
ויצק ארבע טבעת בארבע הקצות--למכבר הנחשת בתים לבדים
6 ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ।
ויעש את הבדים עצי שטים ויצף אתם נחשת
7 ਉਸ ਨੇ ਉਹ ਦੀਆਂ ਚੋਬਾਂ ਨੂੰ ਜਗਵੇਦੀ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਜਿਨ੍ਹਾਂ ਨਾਲ ਉਹ ਚੁੱਕੀ ਜਾਵੇ। ਉਸ ਨੇ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਇਆ।
ויבא את הבדים בטבעת על צלעת המזבח לשאת אתו בהם נבוב לחת עשה אתו
8 ਉਸ ਨੇ ਪਿੱਤਲ ਦਾ ਇੱਕ ਹੌਦ ਅਤੇ ਉਹ ਦੀ ਪਿੱਤਲ ਦੀ ਇੱਕ ਚੌਂਕੀ ਬਣਾਈ ਅਤੇ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੀਆਂ ਸੇਵਾਦਾਰਨੀਆਂ ਦਿਆਂ ਦਰਪਣਾਂ ਤੋਂ ਬਣਾਏ।
ויעש את הכיור נחשת ואת כנו נחשת--במראת הצבאת אשר צבאו פתח אהל מועד
9 ਉਸ ਨੇ ਵਿਹੜਾ ਬਣਾਇਆ ਅਤੇ ਦੱਖਣ ਦੇ ਪਾਸੇ ਵੱਲ ਵਿਹੜੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਸੌ ਹੱਥ ਲੰਮੀਆਂ ਕਨਾਤਾਂ ਬਣਾਈਆਂ
ויעש את החצר לפאת נגב תימנה קלעי החצר שש משזר מאה באמה
10 ੧੦ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਸਨ।
עמודיהם עשרים ואדניהם עשרים נחשת ווי העמודים וחשקיהם כסף
11 ੧੧ ਅਤੇ ਉੱਤਰ ਦੇ ਪਾਸੇ ਵੱਲ ਸੌ ਹੱਥ। ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਸਨ ਅਤੇ ਉਨ੍ਹਾਂ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ।
ולפאת צפון מאה באמה--עמודיהם עשרים ואדניהם עשרים נחשת ווי העמודים וחשקיהם כסף
12 ੧੨ ਅਤੇ ਲਹਿੰਦੇ ਪਾਸੇ ਵੱਲ ਕਨਾਤਾਂ ਪੰਜਾਹ ਹੱਥ ਸਨ। ਉਨ੍ਹਾਂ ਦੀਆਂ ਥੰਮ੍ਹੀਆਂ ਦਸ ਉਨ੍ਹਾਂ ਦੀਆਂ ਚੀਥੀਆਂ ਦਸ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ।
ולפאת ים קלעים חמשים באמה--עמודיהם עשרה ואדניהם עשרה ווי העמדים וחשוקיהם כסף
13 ੧੩ ਅਤੇ ਸਾਹਮਣੇ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ
ולפאת קדמה מזרחה חמשים אמה
14 ੧੪ ਦਰਵਾਜ਼ੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ
קלעים חמש עשרה אמה אל הכתף עמודיהם שלשה ואדניהם שלשה
15 ੧੫ ਅਤੇ ਇਸ ਤਰ੍ਹਾਂ ਦੂਜੇ ਪਾਸੇ ਲਈ ਸੀ ਅਰਥਾਤ ਵਿਹੜੇ ਦੇ ਫਾਟਕ ਦੇ ਦੋਵੇਂ ਪਾਸੇ ਪੰਦਰਾਂ-ਪੰਦਰਾਂ ਹੱਥ ਦੀਆਂ ਕਨਾਤਾਂ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ।
ולכתף השנית מזה ומזה לשער החצר קלעים חמש עשרה אמה עמדיהם שלשה ואדניהם שלשה
16 ੧੬ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਕਨਾਤਾਂ ਉਣੀ ਹੋਈ ਕਤਾਨ ਦੀਆਂ ਸਨ
כל קלעי החצר סביב שש משזר
17 ੧੭ ਅਤੇ ਥੰਮ੍ਹੀਆਂ ਦੀਆਂ ਚੀਥੀਆਂ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਚਾਂਦੀ ਦਾ ਸੀ ਅਤੇ ਵਿਹੜੇ ਦੀਆਂ ਸਾਰੀਆਂ ਥੰਮ੍ਹੀਆਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਸਨ।
והאדנים לעמדים נחשת ווי העמודים וחשוקיהם כסף וצפוי ראשיהם כסף והם מחשקים כסף כל עמדי החצר
18 ੧੮ ਵਿਹੜੇ ਦੇ ਫਾਟਕ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਸੀ ਅਤੇ ਉਹ ਕਸੀਦੇਕਾਰ ਦਾ ਕੰਮ ਸੀ। ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਉਚਾਈ ਚੌੜਾਈ ਜਿੰਨੀ ਪੰਜ ਹੱਥ ਵਿਹੜੇ ਦੀਆਂ ਕਨਾਤਾਂ ਵਾਂਗੂੰ ਸੀ।
ומסך שער החצר מעשה רקם--תכלת וארגמן ותולעת שני ושש משזר ועשרים אמה ארך וקומה ברחב חמש אמות לעמת קלעי החצר
19 ੧੯ ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਪਿੱਤਲ ਦੀਆਂ ਸਨ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਸਨ।
ועמדיהם ארבעה ואדניהם ארבעה נחשת וויהם כסף וצפוי ראשיהם וחשקיהם כסף
20 ੨੦ ਡੇਰੇ ਅਤੇ ਵਿਹੜੇ ਦੇ ਆਲੇ-ਦੁਆਲੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਸਨ।
וכל היתדת למשכן ולחצר סביב--נחשת
21 ੨੧ ਇਹ ਡੇਰੇ ਦਾ ਲੇਖਾ ਹੈ ਅਰਥਾਤ ਸਾਖੀ ਦੇ ਡੇਰੇ ਦਾ ਜਿਵੇਂ ਉਹ ਮੂਸਾ ਦੇ ਹੁਕਮ ਅਨੁਸਾਰ ਲੇਵੀਆਂ ਦੀ ਉਪਾਸਨਾ ਦੇ ਕੰਮ ਲਈ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਰਾਹੀਂ ਗਿਣਿਆ ਗਿਆ।
אלה פקודי המשכן משכן העדת אשר פקד על פי משה עבדת הלוים ביד איתמר בן אהרן הכהן
22 ੨੨ ਸੋ ਹੂਰ ਦੇ ਪੋਤੇ ਅਤੇ ਊਰੀ ਦੇ ਪੁੱਤਰ ਬਸਲਏਲ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਬਣਾਇਆ।
ובצלאל בן אורי בן חור למטה יהודה עשה את כל אשר צוה יהוה את משה
23 ੨੩ ਉਹ ਦੇ ਨਾਲ ਆਹਾਲੀਆਬ ਅਹੀਸਾਮਾਕ ਦਾ ਪੁੱਤਰ ਸੀ ਜਿਹੜਾ ਦਾਨ ਦੇ ਗੋਤ ਦਾ ਸੀ। ਉਹ ਨਿਪੁੰਨ ਕਾਰੀਗਰ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਕਸੀਦੇਕਾਰ ਸੀ।
ואתו אהליאב בן אחיסמך למטה דן--חרש וחשב ורקם בתכלת ובארגמן ובתולעת השני ובשש
24 ੨੪ ਸਾਰਾ ਸੋਨਾ ਜਿਹੜਾ ਪਵਿੱਤਰ ਸਥਾਨ ਦੇ ਕੰਮ ਦੇ ਵਰਤਣ ਵਿੱਚ ਆਇਆ ਅਰਥਾਤ ਭੇਟ ਦਾ ਸੋਨਾ ਉੱਨਤੀ ਕਿੱਕਾਰ ਅਤੇ ਸੱਤ ਸੌ ਤੀਹ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਹੋਇਆ
כל הזהב העשוי למלאכה בכל מלאכת הקדש--ויהי זהב התנופה תשע ועשרים ככר ושבע מאות ושלשים שקל בשקל הקדש
25 ੨੫ ਅਤੇ ਮੰਡਲੀ ਦੇ ਲੋਕਾਂ ਦੀ ਚਾਂਦੀ ਜਿਨ੍ਹਾਂ ਦਾ ਲੇਖਾ ਹੋਇਆ ਇੱਕ ਸੌ ਕਿੱਕਾਰ ਅਤੇ ਇੱਕ ਹਜ਼ਾਰ ਸੱਤ ਸੌ ਪੰਝੱਤਰ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਸੀ
וכסף פקודי העדה מאת ככר ואלף ושבע מאות וחמשה ושבעים שקל--בשקל הקדש
26 ੨੬ ਅਰਥਾਤ ਜੀਆਂ ਪ੍ਰਤੀ ਅੱਧਾ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਉਨ੍ਹਾਂ ਸਾਰਿਆਂ ਤੋਂ ਜਿਹੜੇ ਗਿਣਿਆ ਹੋਇਆਂ ਵਿੱਚ ਰਲਦੇ ਸਨ ਲਿਆ ਜਿਹੜੇ ਵੀਹ ਸਾਲਾਂ ਦੇ ਅਤੇ ਉੱਤੇ ਦੇ ਸਨ ਉਹ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।
בקע לגלגלת מחצית השקל בשקל הקדש--לכל העבר על הפקדים מבן עשרים שנה ומעלה לשש מאות אלף ושלשת אלפים וחמש מאות וחמשים
27 ੨੭ ਅਤੇ ਚਾਂਦੀ ਦੇ ਸੌ ਕਿੱਕਾਰ ਪਵਿੱਤਰ ਸਥਾਨ ਦੀਆਂ ਚੀਥੀਆਂ ਅਤੇ ਪਰਦੇ ਦੀਆਂ ਚੀਥੀਆਂ ਲਈ ਵਰਤੇ ਗਏ ਅਰਥਾਤ ਸੌ ਚੀਥੀਆਂ ਸੌ ਕਿੱਕਾਰ ਇੱਕ ਚੀਥੀ ਇੱਕ ਕਿੱਕਾਰ।
ויהי מאת ככר הכסף לצקת את אדני הקדש ואת אדני הפרכת מאת אדנים למאת הככר ככר לאדן
28 ੨੮ ਅਤੇ ਇੱਕ ਹਜ਼ਾਰ ਸੱਤ ਸੌ ਪੰਝੱਤਰ ਸ਼ਕਲ ਤੋਂ ਉਸ ਨੇ ਥੰਮ੍ਹੀਆਂ ਦੇ ਕੁੰਡੇ ਬਣਾਏ ਅਤੇ ਉਨ੍ਹਾਂ ਦੇ ਸਿਰਿਆਂ ਨੂੰ ਮੜ੍ਹਿਆ ਅਤੇ ਉਨ੍ਹਾਂ ਦੇ ਕੜੇ ਬਣਾਏ।
ואת האלף ושבע המאות וחמשה ושבעים עשה ווים לעמודים וצפה ראשיהם וחשק אתם
29 ੨੯ ਭੇਟ ਦਾ ਪਿੱਤਲ ਸੱਤਰ ਕਿੱਕਾਰ ਅਤੇ ਦੋ ਹਜ਼ਾਰ ਚਾਰ ਸੌ ਸ਼ਕਲ ਸੀ।
ונחשת התנופה שבעים ככר ואלפים וארבע מאות שקל
30 ੩੦ ਉਸ ਤੋਂ ਉਹ ਨੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੀਆਂ ਚੀਥੀਆਂ ਅਤੇ ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਅਤੇ ਜਗਵੇਦੀ ਦੇ ਸਾਰੇ ਭਾਂਡੇ ਬਣਾਏ ਨਾਲੇ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀਆਂ ਚੀਥੀਆਂ ਅਤੇ ਡੇਰੇ ਦੀਆਂ ਸਾਰੀਆਂ ਕੀਲੀਆਂ ਅਤੇ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਕੀਲੀਆਂ।
ויעש בה את אדני פתח אהל מועד ואת מזבח הנחשת ואת מכבר הנחשת אשר לו ואת כל כלי המזבח
31 ੩੧ ਇਸ ਦੀ ਵਰਤੋਂ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਅਤੇ ਪ੍ਰਵੇਸ਼-ਦੁਆਰ ਦੇ ਪਰਦਿਆਂ ਦੀਆਂ ਚੀਥੀਆਂ ਬਣਾਉਣ ਲਈ ਵੀ ਕੀਤੀ ਗਈ ਸੀ। ਅਤੇ ਪਿੱਤਲ ਦੀ ਵਰਤੋਂ ਪਵਿੱਤਰ ਤੰਬੂ ਲਈ ਅਤੇ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਲਈ ਕੀਲੀਆਂ ਬਣਾਉਣ ਵਾਸਤੇ ਕੀਤੀ ਗਈ ਸੀ।
ואת אדני החצר סביב ואת אדני שער החצר ואת כל יתדת המשכן ואת כל יתדת החצר סביב

< ਕੂਚ 38 >