< ਕੂਚ 38 >
1 ੧ ਉਸ ਨੇ ਹੋਮ ਦੀ ਜਗਵੇਦੀ ਸ਼ਿੱਟੀਮ ਦੀ ਲੱਕੜੀ ਦੀ ਬਣਾਈ। ਉਸ ਦੀ ਲੰਬਾਈ ਪੰਜ ਹੱਥ ਉਸ ਦੀ ਚੌੜਾਈ ਪੰਜ ਹੱਥ ਅਤੇ ਉਹ ਚੌਰਸ ਸੀ ਅਤੇ ਉਸ ਦੀ ਉਚਾਈ ਤਿੰਨ ਹੱਥ ਸੀ।
बजलेलले होमबलिको लागि बबुल काठबाट वेदी बनाए । यसको लमाइ पाँच हात र चौडाइ पाँच हातको थियो । यो वर्गाकार थियो र यसको उचाइ तिन हातको थियो ।
2 ੨ ਉਸ ਨੇ ਉਸ ਦੇ ਸਿੰਗ ਉਸੇ ਤੋਂ ਉਸ ਦੇ ਚੌਹਾਂ ਖੂੰਜਿਆਂ ਉੱਤੇ ਬਣਾਏ ਅਤੇ ਉਸ ਨੂੰ ਪਿੱਤਲ ਨਾਲ ਮੜ੍ਹਿਆ।
तिनले यसका चारवटा कुनाबाट गोरुका जस्तै सिङहरू बाहिर निकाले । ती सिङहरू र वेदी एउटै टुक्राबाट बनाइएका थिए र तिनले यसलाई काँसाले मोहोरे ।
3 ੩ ਜਗਵੇਦੀ ਦਾ ਸਾਰਾ ਸਮਾਨ ਉਸ ਨੇ ਬਣਾਇਆ ਅਰਥਾਤ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ। ਉਸ ਦੇ ਸਾਰੇ ਭਾਂਡੇ ਪਿੱਤਲ ਦੇ ਸਨ।
तिनले वेदीका लागि चाहिने सबै सामग्री अर्थात् खरानी उठाउने भाँडाकुँडाहरू, बेल्चाहरू, बाटाहरू, मासु तान्ने काँटाहरू आगो राख्ने पात्रहरू बनाए । तिनले यी सबै सामग्री काँसाबाट बनाए ।
4 ੪ ਉਸ ਨੇ ਜਗਵੇਦੀ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈ।
तिनले वेदीको निम्ति त्यसको मुन्तिर चारैपट्टि बिटमुनि त्यसको बिचसम्मै पुग्ने काँसाका जालीको एउटा झिँजा बनाए ।
5 ੫ ਉਹ ਉਸ ਦੇ ਥੜੇ ਦੇ ਹੇਠ ਅਤੇ ਉਸ ਦੇ ਵਿਚਕਾਰ ਸੀ ਅਤੇ ਉਸ ਨੇ ਚੌਹਾਂ ਖੂੰਜਿਆਂ ਲਈ ਚਾਰ ਕੜੇ ਪਿੱਤਲ ਦੀ ਝੰਜਰੀ ਲਈ ਬਣਾਏ ਜਿਹੜੇ ਚੋਬਾਂ ਦੇ ਥਾਵਾਂ ਲਈ ਸਨ।
तिनले काँसाको झिँजाको चारवटा कुनामा डन्डाहरूको घर हुनलाई चारवटा मुन्द्रा ढाले ।
6 ੬ ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ।
बजलेलले बबुल काठका डन्डाहरू बनाए र तिनलाई काँसाले मोहोरे ।
7 ੭ ਉਸ ਨੇ ਉਹ ਦੀਆਂ ਚੋਬਾਂ ਨੂੰ ਜਗਵੇਦੀ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਜਿਨ੍ਹਾਂ ਨਾਲ ਉਹ ਚੁੱਕੀ ਜਾਵੇ। ਉਸ ਨੇ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਇਆ।
यसलाई बोक्नलाई तिनले ती डन्डाहरू वेदीका किनाराका मुन्द्राहरूमा हाले । तिनले ती फल्याकहरूबाट खोक्रो बनाए ।
8 ੮ ਉਸ ਨੇ ਪਿੱਤਲ ਦਾ ਇੱਕ ਹੌਦ ਅਤੇ ਉਹ ਦੀ ਪਿੱਤਲ ਦੀ ਇੱਕ ਚੌਂਕੀ ਬਣਾਈ ਅਤੇ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੀਆਂ ਸੇਵਾਦਾਰਨੀਆਂ ਦਿਆਂ ਦਰਪਣਾਂ ਤੋਂ ਬਣਾਏ।
बजलेलले काँसाको ठुलो बाटा र काँसाकै खुट्टा बनाए । भेट हुने पालको प्रवेशद्वारमा सेवा गर्ने स्त्रीहरूका ऐनाबाट तिनले बाटा बनाएका थिए ।
9 ੯ ਉਸ ਨੇ ਵਿਹੜਾ ਬਣਾਇਆ ਅਤੇ ਦੱਖਣ ਦੇ ਪਾਸੇ ਵੱਲ ਵਿਹੜੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਸੌ ਹੱਥ ਲੰਮੀਆਂ ਕਨਾਤਾਂ ਬਣਾਈਆਂ
तिनले चोक पनि बनाए । चोकको दक्षिणपट्टिका पर्दाहरू मसिनो सुती कपडाका थिए जुन एक सय हातका थिए ।
10 ੧੦ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਸਨ।
तिनका खम्बाहरू बिसवटा र आधारहरू पनि काँसाका बिसवटै थिए । खम्बाका अङ्कुसेहरू र तिनका फित्ताहरूचाहिँ चाँदीका थिए ।
11 ੧੧ ਅਤੇ ਉੱਤਰ ਦੇ ਪਾਸੇ ਵੱਲ ਸੌ ਹੱਥ। ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਸਨ ਅਤੇ ਉਨ੍ਹਾਂ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ।
त्यसै गरी, उत्तरपट्टि सय हात लामा पर्दाहरू थिए । तिनका खम्बाहरू बिसवटा र तिनका आधारहरू पनि बिसवटै थिए र ती काँसाका थिए । तर खम्बाहरूका अङ्कुसे र फित्ताहरूचाहिँ चाँदीका थिए ।
12 ੧੨ ਅਤੇ ਲਹਿੰਦੇ ਪਾਸੇ ਵੱਲ ਕਨਾਤਾਂ ਪੰਜਾਹ ਹੱਥ ਸਨ। ਉਨ੍ਹਾਂ ਦੀਆਂ ਥੰਮ੍ਹੀਆਂ ਦਸ ਉਨ੍ਹਾਂ ਦੀਆਂ ਚੀਥੀਆਂ ਦਸ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ।
पश्चिमपट्टिका पर्दाहरू पचास हात लामा थिए । तिनका दसवटा खम्बा र आधार थिए ।
13 ੧੩ ਅਤੇ ਸਾਹਮਣੇ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ
तिनका अङ्कुसे र फित्ताहरूचाहिँ चाँदीका थिए । चोकको पूर्वपट्टिको लमाइ पचास हात थियो ।
14 ੧੪ ਦਰਵਾਜ਼ੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ
प्रवेशद्वारको एकापट्टिका लागि पन्ध्र हात लामा पर्दाहरू थिए । तिनका तिनवटा खम्बा र तिनवटा आधार थिए ।
15 ੧੫ ਅਤੇ ਇਸ ਤਰ੍ਹਾਂ ਦੂਜੇ ਪਾਸੇ ਲਈ ਸੀ ਅਰਥਾਤ ਵਿਹੜੇ ਦੇ ਫਾਟਕ ਦੇ ਦੋਵੇਂ ਪਾਸੇ ਪੰਦਰਾਂ-ਪੰਦਰਾਂ ਹੱਥ ਦੀਆਂ ਕਨਾਤਾਂ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ।
चोकको प्रवेशद्वारको अर्कोपट्टि पनि पन्ध्र हात लामा पर्दाहरू थिए र तिनका तिनवटा खम्बा र तिनवटा आधार थिए ।
16 ੧੬ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਕਨਾਤਾਂ ਉਣੀ ਹੋਈ ਕਤਾਨ ਦੀਆਂ ਸਨ
चोकको वरिपरिका सबै पर्दा मसिनो सुती कपडाका थिए ।
17 ੧੭ ਅਤੇ ਥੰਮ੍ਹੀਆਂ ਦੀਆਂ ਚੀਥੀਆਂ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਚਾਂਦੀ ਦਾ ਸੀ ਅਤੇ ਵਿਹੜੇ ਦੀਆਂ ਸਾਰੀਆਂ ਥੰਮ੍ਹੀਆਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਸਨ।
खम्बाहरूका आधारहरू काँसाका थिए । अङ्कुसे र फित्ताहरूचाहिँ चाँदीका थिए अनि तिनका टुप्पाहरूचाहिँ चाँदीका थिए । चोकका सबै फित्ता चाँदीले मोहोरिएका थिए ।
18 ੧੮ ਵਿਹੜੇ ਦੇ ਫਾਟਕ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਸੀ ਅਤੇ ਉਹ ਕਸੀਦੇਕਾਰ ਦਾ ਕੰਮ ਸੀ। ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਉਚਾਈ ਚੌੜਾਈ ਜਿੰਨੀ ਪੰਜ ਹੱਥ ਵਿਹੜੇ ਦੀਆਂ ਕਨਾਤਾਂ ਵਾਂਗੂੰ ਸੀ।
चोकको मुल ढोकाको पर्दा बिस हात लामो थियो । पर्दा निलो, बैजनी र रातो सुती कपडा, मसिनो गरी बाटेको सुती कपडाबाट बनाइएको थियो र यसको लमाइ बिस हात थियो । चोकका पर्दाहरूजस्तै यसको लमाइ बिस हात र चौडाइ पाँच हातको थियो ।
19 ੧੯ ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਪਿੱਤਲ ਦੀਆਂ ਸਨ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੇ ਸਿਰਿਆਂ ਦਾ ਮੜ੍ਹ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਸਨ।
यसका चारवटा काँसाका आधार र चाँदीका अङ्कुसेहरू थिए । तिनका टुप्पाका ढकनी र फित्ताहरू चाँदीका थिए ।
20 ੨੦ ਡੇਰੇ ਅਤੇ ਵਿਹੜੇ ਦੇ ਆਲੇ-ਦੁਆਲੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਸਨ।
पवित्र वासस्थान र चोकका लागि पालका सबै किला काँसाका थिए ।
21 ੨੧ ਇਹ ਡੇਰੇ ਦਾ ਲੇਖਾ ਹੈ ਅਰਥਾਤ ਸਾਖੀ ਦੇ ਡੇਰੇ ਦਾ ਜਿਵੇਂ ਉਹ ਮੂਸਾ ਦੇ ਹੁਕਮ ਅਨੁਸਾਰ ਲੇਵੀਆਂ ਦੀ ਉਪਾਸਨਾ ਦੇ ਕੰਮ ਲਈ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਰਾਹੀਂ ਗਿਣਿਆ ਗਿਆ।
यो पवित्र वासस्थानको मण्डप अर्थात् करारका आदेशहरूको पवित्र वासस्थान थियो जसलाई मोशाको आज्ञामुताबिक बनाइएको थियो । यो हारून पुजारीका छोरा ईतामारको निर्देशनअनुसार लेवीहरूको काम थियो ।
22 ੨੨ ਸੋ ਹੂਰ ਦੇ ਪੋਤੇ ਅਤੇ ਊਰੀ ਦੇ ਪੁੱਤਰ ਬਸਲਏਲ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਬਣਾਇਆ।
यहूदाको कुलबाट हुरका नाति, ऊरीका छोरा बजलेलले परमप्रभुले मोशालाई आज्ञा गर्नुभएअनुसार हरेक थोक बनाए ।
23 ੨੩ ਉਹ ਦੇ ਨਾਲ ਆਹਾਲੀਆਬ ਅਹੀਸਾਮਾਕ ਦਾ ਪੁੱਤਰ ਸੀ ਜਿਹੜਾ ਦਾਨ ਦੇ ਗੋਤ ਦਾ ਸੀ। ਉਹ ਨਿਪੁੰਨ ਕਾਰੀਗਰ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਕਸੀਦੇਕਾਰ ਸੀ।
दानको कुलबाट अहीसामाकका छोरा ओहोलीआबले खोप्ने र सिपालु शिल्पकारले जस्तै अनि बुट्टा भर्नेले जस्तै निलो, बैजनी, रातो ऊनसाथै मसिनो सुती कपडामा बजलेलसँगै काम गरे ।
24 ੨੪ ਸਾਰਾ ਸੋਨਾ ਜਿਹੜਾ ਪਵਿੱਤਰ ਸਥਾਨ ਦੇ ਕੰਮ ਦੇ ਵਰਤਣ ਵਿੱਚ ਆਇਆ ਅਰਥਾਤ ਭੇਟ ਦਾ ਸੋਨਾ ਉੱਨਤੀ ਕਿੱਕਾਰ ਅਤੇ ਸੱਤ ਸੌ ਤੀਹ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਹੋਇਆ
पवित्रस्थानसित सम्बन्धित सबै काममा यस परियोजनाको लागि प्रयोग भएका सबै सुन डोलाइने बलिबाट जम्मा भएका पवित्र वासस्थानको शेकेलको नापबमोजिम २९ तोडा र ७३० शेकेल थियो ।
25 ੨੫ ਅਤੇ ਮੰਡਲੀ ਦੇ ਲੋਕਾਂ ਦੀ ਚਾਂਦੀ ਜਿਨ੍ਹਾਂ ਦਾ ਲੇਖਾ ਹੋਇਆ ਇੱਕ ਸੌ ਕਿੱਕਾਰ ਅਤੇ ਇੱਕ ਹਜ਼ਾਰ ਸੱਤ ਸੌ ਪੰਝੱਤਰ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਸੀ
समुदायले दिएको चाँदी पवित्र वासस्थानको शेकेलअनुसार १०० तोडा र १,७७४ शेकेल थियो ।
26 ੨੬ ਅਰਥਾਤ ਜੀਆਂ ਪ੍ਰਤੀ ਅੱਧਾ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਉਨ੍ਹਾਂ ਸਾਰਿਆਂ ਤੋਂ ਜਿਹੜੇ ਗਿਣਿਆ ਹੋਇਆਂ ਵਿੱਚ ਰਲਦੇ ਸਨ ਲਿਆ ਜਿਹੜੇ ਵੀਹ ਸਾਲਾਂ ਦੇ ਅਤੇ ਉੱਤੇ ਦੇ ਸਨ ਉਹ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।
यो भनेको पवित्र वासस्थानको शेकेलअनुसार एक जना मान्छे बराबर एक बेका अर्थात् आधा शेकेल थियो । जनगणनामा गनिएका बिस वर्षभन्दा माथिका मानिसहरूको जम्मा सङ्ख्या ६,०३, ५५० थियो र यसैको आधारमा हरेक व्यक्तिको तथ्याङ्क निकालिएको थियो ।
27 ੨੭ ਅਤੇ ਚਾਂਦੀ ਦੇ ਸੌ ਕਿੱਕਾਰ ਪਵਿੱਤਰ ਸਥਾਨ ਦੀਆਂ ਚੀਥੀਆਂ ਅਤੇ ਪਰਦੇ ਦੀਆਂ ਚੀਥੀਆਂ ਲਈ ਵਰਤੇ ਗਏ ਅਰਥਾਤ ਸੌ ਚੀਥੀਆਂ ਸੌ ਕਿੱਕਾਰ ਇੱਕ ਚੀਥੀ ਇੱਕ ਕਿੱਕਾਰ।
हरेक आधारको निम्ति एक तोडा ढालेर पवित्र वासस्थानका आधारहरू र पर्दाका आधारहरूका लागि एक सय चाँदी तोडा ढालिएको थियो ।
28 ੨੮ ਅਤੇ ਇੱਕ ਹਜ਼ਾਰ ਸੱਤ ਸੌ ਪੰਝੱਤਰ ਸ਼ਕਲ ਤੋਂ ਉਸ ਨੇ ਥੰਮ੍ਹੀਆਂ ਦੇ ਕੁੰਡੇ ਬਣਾਏ ਅਤੇ ਉਨ੍ਹਾਂ ਦੇ ਸਿਰਿਆਂ ਨੂੰ ਮੜ੍ਹਿਆ ਅਤੇ ਉਨ੍ਹਾਂ ਦੇ ਕੜੇ ਬਣਾਏ।
बाँकी रहेको १,७७५ शेकेल चाँदीले बजलेले भाँडाकुँडाहरूका लागि अङ्कुसे बनाई तिनका टुप्पाहरूलाई मोहोरेर तिनका निम्ति फित्ताहरू बनाए ।
29 ੨੯ ਭੇਟ ਦਾ ਪਿੱਤਲ ਸੱਤਰ ਕਿੱਕਾਰ ਅਤੇ ਦੋ ਹਜ਼ਾਰ ਚਾਰ ਸੌ ਸ਼ਕਲ ਸੀ।
डोलाइने बलिबाट आएको काँसा सत्तरी तोडा र २,४०० शेकेल थियो ।
30 ੩੦ ਉਸ ਤੋਂ ਉਹ ਨੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੀਆਂ ਚੀਥੀਆਂ ਅਤੇ ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਅਤੇ ਜਗਵੇਦੀ ਦੇ ਸਾਰੇ ਭਾਂਡੇ ਬਣਾਏ ਨਾਲੇ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀਆਂ ਚੀਥੀਆਂ ਅਤੇ ਡੇਰੇ ਦੀਆਂ ਸਾਰੀਆਂ ਕੀਲੀਆਂ ਅਤੇ ਵਿਹੜੇ ਦੇ ਚੌਹਾਂ ਪਾਸਿਆਂ ਦੀਆਂ ਕੀਲੀਆਂ।
तिनले यसबाट भेट हुने पालको प्रवेशद्वारका आधारहरू, काँसाको वेदी, यसको लागि काँसाको झिँजा र वेदीका लागि आवश्यक सबै सामग्री,
31 ੩੧ ਇਸ ਦੀ ਵਰਤੋਂ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਅਤੇ ਪ੍ਰਵੇਸ਼-ਦੁਆਰ ਦੇ ਪਰਦਿਆਂ ਦੀਆਂ ਚੀਥੀਆਂ ਬਣਾਉਣ ਲਈ ਵੀ ਕੀਤੀ ਗਈ ਸੀ। ਅਤੇ ਪਿੱਤਲ ਦੀ ਵਰਤੋਂ ਪਵਿੱਤਰ ਤੰਬੂ ਲਈ ਅਤੇ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਲਈ ਕੀਲੀਆਂ ਬਣਾਉਣ ਵਾਸਤੇ ਕੀਤੀ ਗਈ ਸੀ।
चोकका लागि आधारहरू, चोक प्रवेशको निम्ति आधारहरू, पवित्र वासस्थान र चोकका लागि सबै पालका किलाहरू बनाए ।