< ਕੂਚ 39 >

1 ਉਨ੍ਹਾਂ ਨੇ ਮਹੀਨ ਉਣਤੀ ਦਾ ਨੀਲਾ ਬੈਂਗਣੀ ਅਤੇ ਕਿਰਮਚੀ ਬਸਤਰ ਪਵਿੱਤਰ ਸਥਾਨ ਦੀ ਉਪਾਸਨਾ ਲਈ ਬਣਾਇਆ ਅਤੇ ਹਾਰੂਨ ਲਈ ਪਵਿੱਤਰ ਬਸਤਰ ਬਣਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ומן התכלת והארגמן ותולעת השני עשו בגדי שרד לשרת בקדש ויעשו את בגדי הקדש אשר לאהרן כאשר צוה יהוה את משה
2 ਅਤੇ ਉਸ ਨੇ ਏਫ਼ੋਦ ਨੂੰ ਸੋਨੇ, ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ।
ויעש את האפד זהב תכלת וארגמן ותולעת שני--ושש משזר
3 ਫੇਰ ਉਨ੍ਹਾਂ ਨੇ ਸੋਨੇ ਨੂੰ ਕੁੱਟ ਕੇ ਪਤਲੇ-ਪਤਲੇ ਪੱਤ੍ਰ ਬਣਾਏ ਅਤੇ ਉਨ੍ਹਾਂ ਤੋਂ ਬਰੀਕ ਤਾਰਾਂ ਬਣਾਈਆਂ ਅਤੇ ਉਸ ਨੂੰ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ ਵਿੱਚ ਕਾਰੀਗਰੀ ਨਾਲ ਉਣਿਆ।
וירקעו את פחי הזהב וקצץ פתילם לעשות בתוך התכלת ובתוך הארגמן ובתוך תולעת השני ובתוך השש--מעשה חשב
4 ਉਨ੍ਹਾਂ ਨੇ ਮੋਢਿਆਂ ਦੀਆਂ ਕਤਰਾਂ ਬਣਾ ਕੇ ਜੋੜੀਆਂ ਅਤੇ ਉਹ ਉਸ ਦੇ ਦੋਹਾਂ ਸਿਰਿਆਂ ਨਾਲ ਜੁੜ ਗਈਆਂ।
כתפת עשו לו חברת--על שני קצוותו (קצותיו) חבר
5 ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਕੱਸਣ ਲਈ ਸੀ ਉਸ ਦੇ ਕੰਮ ਅਨੁਸਾਰ ਉਸੇ ਤੋਂ ਸੀ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
וחשב אפדתו אשר עליו ממנו הוא כמעשהו זהב תכלת וארגמן ותולעת שני ושש משזר--כאשר צוה יהוה את משה
6 ਉਨ੍ਹਾਂ ਨੇ ਸੁਲੇਮਾਨੀ ਪੱਥਰ ਸੋਨੇ ਦੇ ਖ਼ਾਨਿਆਂ ਵਿੱਚ ਪਾਉਣ ਲਈ ਛਾਪ ਦੀ ਉੱਕਰਾਈ ਵਾਂਗੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰ ਕੇ ਬਣਾਏ।
ויעשו את אבני השהם מסבת משבצת זהב מפתחת פתוחי חותם על שמות בני ישראל
7 ਉਸ ਨੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਰੱਖਿਆ ਤਾਂ ਜੋ ਇਸਰਾਏਲ ਦੇ ਪੁੱਤਰਾਂ ਦੀ ਯਾਦਗਿਰੀ ਦੇ ਪੱਥਰ ਹੋਣ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
וישם אתם על כתפת האפד--אבני זכרון לבני ישראל כאשר צוה יהוה את משה
8 ਉਸ ਨੇ ਸੀਨਾ ਬੰਦ ਨੂੰ ਏਫ਼ੋਦ ਦੇ ਕੰਮ ਵਾਂਗੂੰ ਕਾਰੀਗਰੀ ਦੀ ਬਣਤ ਦਾ ਅਰਥਾਤ ਸੋਨੇ, ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ।
ויעש את החשן מעשה חשב כמעשה אפד זהב תכלת וארגמן ותולעת שני--ושש משזר
9 ਉਨ੍ਹਾਂ ਨੇ ਸੀਨੇ ਬੰਦ ਨੂੰ ਚੌਰਸ ਅਤੇ ਦੋਹਰਾ ਬਣਾਇਆ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੌੜਾਈ ਇੱਕ ਗਿੱਠ ਅਤੇ ਉਹ ਦੋਹਰਾ ਸੀ।
רבוע היה כפול עשו את החשן--זרת ארכו וזרת רחבו כפול
10 ੧੦ ਉਨ੍ਹਾਂ ਨੇ ਉਸ ਵਿੱਚ ਪੱਥਰ ਦੀਆਂ ਚਾਰ ਪਾਲਾਂ ਬਣਾਈਆਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ, ਅਤੇ ਜ਼ਬਰਜਦ ਇਹ ਪਹਿਲੀ ਪਾਲ ਸੀ।
וימלאו בו--ארבעה טורי אבן טור אדם פטדה וברקת--הטור האחד
11 ੧੧ ਦੂਜੀ ਪਾਲ ਵਿੱਚ ਪੰਨਾ, ਨੀਲਮ, ਦੁਧੀਯਾ ਬਿਲੌਰ
והטור השני--נפך ספיר ויהלם
12 ੧੨ ਤੀਜੀ ਪਾਲ ਵਿੱਚ ਜ਼ਕਰਨ, ਹਰੀ ਅਕੀਕ, ਕਟੈਹਿਲਾ
והטור השלישי--לשם שבו ואחלמה
13 ੧੩ ਚੌਥੀ ਪਾਲ ਵਿੱਚ ਬੈਰੂਜ਼, ਸੁਲੇਮਾਨੀ ਅਤੇ ਯਸ਼ਬ, ਇਹ ਆਪੋ ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੁੜੇ ਹੋਏ ਸਨ।
והטור הרביעי--תרשיש שהם וישפה מוסבת משבצת זהב במלאתם
14 ੧੪ ਅਤੇ ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਸਨ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਸਨ।
והאבנים על שמת בני ישראל הנה שתים עשרה--על שמתם פתוחי חתם איש על שמו לשנים עשר שבט
15 ੧੫ ਉਨ੍ਹਾਂ ਨੇ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜ਼ੀਰੀ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਦੀ ਬਣਾਈ।
ויעשו על החשן שרשרת גבלת מעשה עבת זהב טהור
16 ੧੬ ਉਨ੍ਹਾਂ ਨੇ ਸੋਨੇ ਦੇ ਖ਼ਾਨੇ ਅਤੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੇ ਉਹ ਦੋਨੋਂ ਕੜੇ ਸੀਨੇ ਬੰਦ ਦੇ ਸਿਰਿਆਂ ਵਿੱਚ ਪਾਏ।
ויעשו שתי משבצת זהב ושתי טבעת זהב ויתנו את שתי הטבעת על שני קצות החשן
17 ੧੭ ਉਨ੍ਹਾਂ ਨੇ ਦੋ ਗੁੰਦੀਆਂ ਹੋਈਆਂ ਸੋਨੇ ਦੀਆਂ ਜੰਜ਼ੀਰੀਆਂ ਸੀਨੇ ਬੰਦ ਦੇ ਸਿਰਿਆਂ ਉੱਤੇ ਦੋਹਾਂ ਕੜਿਆਂ ਵਿੱਚ ਪਾਈਆਂ
ויתנו שתי העבתת הזהב על שתי הטבעת--על קצות החשן
18 ੧੮ ਅਤੇ ਦੂਜੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਦੋਹਾਂ ਖ਼ਾਨਿਆਂ ਉੱਤੇ ਰੱਖੇ ਅਤੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖਿਆ।
ואת שתי קצות שתי העבתת נתנו על שתי המשבצת ויתנם על כתפת האפד אל מול פניו
19 ੧੯ ਉਨ੍ਹਾਂ ਨੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਇਆ ਜਿਹੜੇ ਏਫ਼ੋਦ ਦੀ ਕਿਨਾਰੀ ਦੇ ਅੰਦਰਲੇ ਪਾਸੇ ਸਨ।
ויעשו שתי טבעת זהב וישימו על שני קצות החשן על שפתו--אשר אל עבר האפד ביתה
20 ੨੦ ਉਨ੍ਹਾਂ ਨੇ ਸੋਨੇ ਦੇ ਦੋ ਹੋਰ ਕੜੇ ਬਣਾਏ ਅਤੇ ਉਨ੍ਹਾਂ ਨੂੰ ਏਫ਼ੋਦ ਦੀਆਂ ਦੋਹਾਂ ਕਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖਿਆ।
ויעשו שתי טבעת זהב ויתנם על שתי כתפת האפד מלמטה ממול פניו לעמת מחברתו--ממעל לחשב האפד
21 ੨੧ ਤਾਂ ਉਨ੍ਹਾਂ ਨੇ ਸੀਨੇ ਬੰਦ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਅਜਿਹਾ ਬੰਨ੍ਹਿਆ ਕਿ ਉਹ ਏਫ਼ੋਦ ਦੇ ਕੱਢੇ ਹੋਏ ਪਟਕੇ ਦੇ ਉੱਤੇ ਰਹੇ ਅਤੇ ਸੀਨੇ ਬੰਦ ਏਫ਼ੋਦ ਦੇ ਉੱਤੇ ਨਾ ਖੁਲ੍ਹੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
וירכסו את החשן מטבעתיו אל טבעת האפד בפתיל תכלת להית על חשב האפד ולא יזח החשן מעל האפד--כאשר צוה יהוה את משה
22 ੨੨ ਉਸ ਨੇ ਏਫ਼ੋਦ ਦਾ ਚੋਗਾ ਸਾਰਾ ਨੀਲੇ ਰੰਗ ਦਾ ਅਤੇ ਬੁਣਤ ਦਾ ਬਣਾਇਆ
ויעש את מעיל האפד מעשה ארג כליל תכלת
23 ੨੩ ਅਤੇ ਚੋਗੇ ਦੇ ਵਿਚਕਾਰ ਸੰਜੋ ਦੇ ਛੇਕ ਵਰਗਾ ਛੇਕ ਰੱਖਿਆ ਅਤੇ ਛੇਕ ਦੇ ਚੁਫ਼ੇਰੇ ਇੱਕ ਬੰਨੀ ਬਣਾਈ ਤਾਂ ਜੋ ਉਹ ਨਾ ਪਾਟੇ।
ופי המעיל בתוכו כפי תחרא שפה לפיו סביב לא יקרע
24 ੨੪ ਉਨ੍ਹਾਂ ਨੇ ਉਸ ਦੇ ਪੱਲੇ ਦੇ ਹੇਠਲੇ ਘੇਰੇ ਉੱਤੇ ਨੀਲੇ ਬੈਂਗਣੀ ਅਤੇ ਕਿਰਮਚੀ ਕਤਾਨ ਦੇ ਅਨਾਰ ਬਣਾਏ।
ויעשו על שולי המעיל רמוני תכלת וארגמן ותולעת שני--משזר
25 ੨੫ ਅਨਾਰਾਂ ਦੇ ਵਿਚਕਾਰ ਅਤੇ ਆਲੇ-ਦੁਆਲੇ ਖ਼ਾਲਸ ਸੋਨੇ ਦੇ ਘੁੰਗਰੂ ਚੋਗੇ ਦੇ ਹੇਠਲੇ ਪੱਲੇ ਉੱਤੇ ਪਾਏ
ויעשו פעמני זהב טהור ויתנו את הפעמנים בתוך הרמנים על שולי המעיל סביב--בתוך הרמנים
26 ੨੬ ਅਰਥਾਤ ਸੋਨੇ ਦਾ ਇੱਕ ਘੁੰਗਰੂ ਅਤੇ ਇੱਕ ਅਨਾਰ ਫੇਰ ਇੱਕ ਘੁੰਗਰੂ ਅਤੇ ਇੱਕ ਅਨਾਰ ਚੋਗੇ ਦੇ ਹੇਠਲੇ ਪੱਲੇ ਦੇ ਘੇਰੇ ਉੱਤੇ ਸੀ ਅਤੇ ਇਹ ਉਪਾਸਨਾ ਲਈ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
פעמן ורמן פעמן ורמן על שולי המעיל סביב לשרת כאשר צוה יהוה את משה
27 ੨੭ ਉਨ੍ਹਾਂ ਦੇ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਮਹੀਨ ਕਤਾਨ ਦੇ ਕੁੜਤੇ ਬੁਣਤ ਦੇ ਬਣਾਏ
ויעשו את הכתנת שש מעשה ארג לאהרן ולבניו
28 ੨੮ ਅਤੇ ਮਹੀਨ ਕਤਾਨ ਦੀ ਪਗੜੀ, ਮਹੀਨ ਕਤਾਨ ਦਾ ਅਮਾਮਾ ਅਤੇ ਮਹੀਨ ਕਤਾਨ ਦੀਆਂ ਉਣੀਆਂ ਹੋਈਆਂ ਕੱਛਾਂ ਬਣਾਈਆਂ
ואת המצנפת שש ואת פארי המגבעת שש ואת מכנסי הבד שש משזר
29 ੨੯ ਅਤੇ ਮਹੀਨ ਕਤਾਨ ਦਾ ਉਣਿਆ ਹੋਇਆ ਨੀਲਾ ਬੈਂਗਣੀ ਅਤੇ ਕਿਰਮਚੀ ਪਟਕਾ ਕਸੀਦੇਕਾਰੀ ਦੇ ਕੰਮ ਦਾ ਬਣਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ואת האבנט שש משזר ותכלת וארגמן ותולעת שני--מעשה רקם כאשר צוה יהוה את משה
30 ੩੦ ਉਨ੍ਹਾਂ ਨੇ ਮੱਥੇ ਲਈ ਪਵਿੱਤਰ ਚਮਕੀਲਾ ਪੱਤਰ ਖ਼ਾਲਸ ਸੋਨੇ ਦਾ ਬਣਾਇਆ ਅਤੇ ਉਸ ਦੇ ਉੱਤੇ ਉਨ੍ਹਾਂ ਨੇ ਲਿਖਤ ਛਾਪ ਦੀ ਉੱਕਰਾਈ ਵਾਂਗੂੰ ਲਿਖੀ “ਯਹੋਵਾਹ ਲਈ ਪਵਿੱਤਰਤਾਈ”
ויעשו את ציץ נזר הקדש זהב טהור ויכתבו עליו מכתב פתוחי חותם--קדש ליהוה
31 ੩੧ ਉਨ੍ਹਾਂ ਨੇ ਉਸ ਵਿੱਚ ਨੀਲੀ ਡੋਰ ਪਾਈ ਤਾਂ ਜੋ ਉਹ ਅਮਾਮੇ ਦੇ ਉੱਤੇ ਬੰਨ੍ਹਿਆ ਜਾਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ויתנו עליו פתיל תכלת לתת על המצנפת מלמעלה כאשר צוה יהוה את משה
32 ੩੨ ਸੋ ਡੇਰੇ ਦੀ ਮੰਡਲੀ ਦੇ ਤੰਬੂ ਦਾ ਸਾਰਾ ਕੰਮ ਪੂਰਾ ਹੋਇਆ ਅਤੇ ਇਸ ਤਰ੍ਹਾਂ ਇਸਰਾਏਲੀਆਂ ਨੇ ਸਾਰਾ ਕੁਝ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ।
ותכל--כל עבדת משכן אהל מועד ויעשו בני ישראל--ככל אשר צוה יהוה את משה כן עשו
33 ੩੩ ਤਾਂ ਉਹ ਡੇਰਾ ਮੂਸਾ ਕੋਲ ਲਿਆਏ ਅਰਥਾਤ ਤੰਬੂ ਅਤੇ ਉਸ ਦਾ ਸਾਰਾ ਸਮਾਨ, ਉਸ ਦੀਆਂ ਕੁੰਡੀਆਂ, ਉਸ ਦੇ ਫੱਟੇ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਅਤੇ ਉਸ ਦੀਆਂ ਚੀਥੀਆਂ
ויביאו את המשכן אל משה את האהל ואת כל כליו קרסיו קרשיו בריחו ועמדיו ואדניו
34 ੩੪ ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਅਤੇ ਓਟ ਦਾ ਪਰਦਾ
ואת מכסה עורת האילם המאדמים ואת מכסה ערת התחשים ואת פרכת המסך
35 ੩੫ ਸਾਖੀ ਦਾ ਸੰਦੂਕ ਚੋਬਾਂ ਸਣੇ ਅਤੇ ਪ੍ਰਾਸਚਿਤ ਦਾ ਸਰਪੋਸ਼
את ארון העדת ואת בדיו ואת הכפרת
36 ੩੬ ਮੇਜ਼ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀ
את השלחן את כל כליו ואת לחם הפנים
37 ੩੭ ਖ਼ਾਲਸ ਸ਼ਮਾਦਾਨ ਉਸ ਦੇ ਦੀਵਿਆਂ ਸਣੇ ਜਿਨ੍ਹਾਂ ਦੀਵਿਆਂ ਨੂੰ ਸੁਆਰਨਾ ਸੀ ਅਤੇ ਉਸ ਦਾ ਸਾਰਾ ਸਮਾਨ ਅਤੇ ਚਾਨਣ ਲਈ ਤੇਲ
את המנרה הטהרה את נרתיה נרת המערכה--ואת כל כליה ואת שמן המאור
38 ੩੮ ਸੋਨੇ ਦੀ ਜਗਵੇਦੀ ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧੀ ਧੂਪ ਅਤੇ ਡੇਰੇ ਦੇ ਦਰਵਾਜ਼ੇ ਦੀ ਓਟ
ואת מזבח הזהב ואת שמן המשחה ואת קטרת הסמים ואת מסך פתח האהל
39 ੩੯ ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਉਸ ਦੀਆਂ ਚੋਬਾਂ ਸਣੇ ਅਤੇ ਉਸ ਦਾ ਸਾਰਾ ਸਮਾਨ, ਹੌਦ ਅਤੇ ਉਸ ਦੀ ਚੌਂਕੀ
את מזבח הנחשת ואת מכבר הנחשת אשר לו את בדיו ואת כל כליו את הכיר ואת כנו
40 ੪੦ ਵਿਹੜੇ ਦੀਆਂ ਕਨਾਤਾਂ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ ਅਤੇ ਉਸ ਦੀਆਂ ਲਾਸਾਂ ਅਤੇ ਉਸ ਦੀਆਂ ਕੀਲੀਆਂ ਅਤੇ ਡੇਰੇ ਦੀ ਮੰਡਲੀ ਦੇ ਤੰਬੂ ਦੀ ਉਪਾਸਨਾ ਦਾ ਸਾਰਾ ਸਮਾਨ
את קלעי החצר את עמדיה ואת אדניה ואת המסך לשער החצר את מיתריו ויתדתיה ואת כל כלי עבדת המשכן--לאהל מועד
41 ੪੧ ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ।
את בגדי השרד לשרת בקדש את בגדי הקדש לאהרן הכהן ואת בגדי בניו לכהן
42 ੪੨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਇਸਰਾਏਲੀਆਂ ਨੇ ਸਾਰਾ ਕੰਮ ਕੀਤਾ।
ככל אשר צוה יהוה את משה כן עשו בני ישראל את כל העבדה
43 ੪੩ ਮੂਸਾ ਨੇ ਇਸ ਸਾਰੇ ਕੰਮ ਨੂੰ ਡਿੱਠਾ ਅਤੇ ਵੇਖੋ ਉਨ੍ਹਾਂ ਨੇ ਉਹ ਨੂੰ ਪੂਰਾ ਕਰ ਦਿੱਤਾ ਸੀ। ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਬਣਾਇਆ ਸੋ ਮੂਸਾ ਨੇ ਉਨ੍ਹਾਂ ਨੂੰ ਅਸੀਸ ਦਿੱਤੀ।
וירא משה את כל המלאכה והנה עשו אתה--כאשר צוה יהוה כן עשו ויברך אתם משה

< ਕੂਚ 39 >