< ਕੂਚ 39 >
1 ੧ ਉਨ੍ਹਾਂ ਨੇ ਮਹੀਨ ਉਣਤੀ ਦਾ ਨੀਲਾ ਬੈਂਗਣੀ ਅਤੇ ਕਿਰਮਚੀ ਬਸਤਰ ਪਵਿੱਤਰ ਸਥਾਨ ਦੀ ਉਪਾਸਨਾ ਲਈ ਬਣਾਇਆ ਅਤੇ ਹਾਰੂਨ ਲਈ ਪਵਿੱਤਰ ਬਸਤਰ ਬਣਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
De hyacintho vero et purpura, vermiculo ac bysso fecit vestes, quibus indueretur Aaron quando ministrabat in sanctis, sicut præcepit Dominus Moysi.
2 ੨ ਅਤੇ ਉਸ ਨੇ ਏਫ਼ੋਦ ਨੂੰ ਸੋਨੇ, ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ।
Fecit igitur superhumerale de auro, hyacintho, et purpura, coccoque bis tincto, et bysso retorta,
3 ੩ ਫੇਰ ਉਨ੍ਹਾਂ ਨੇ ਸੋਨੇ ਨੂੰ ਕੁੱਟ ਕੇ ਪਤਲੇ-ਪਤਲੇ ਪੱਤ੍ਰ ਬਣਾਏ ਅਤੇ ਉਨ੍ਹਾਂ ਤੋਂ ਬਰੀਕ ਤਾਰਾਂ ਬਣਾਈਆਂ ਅਤੇ ਉਸ ਨੂੰ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ ਵਿੱਚ ਕਾਰੀਗਰੀ ਨਾਲ ਉਣਿਆ।
opere polymitario, inciditque bracteas aureas, et extenuavit in fila, ut possent torqueri cum priorum colorum subtegmine,
4 ੪ ਉਨ੍ਹਾਂ ਨੇ ਮੋਢਿਆਂ ਦੀਆਂ ਕਤਰਾਂ ਬਣਾ ਕੇ ਜੋੜੀਆਂ ਅਤੇ ਉਹ ਉਸ ਦੇ ਦੋਹਾਂ ਸਿਰਿਆਂ ਨਾਲ ਜੁੜ ਗਈਆਂ।
duasque oras sibi invicem copulatas in utroque latere summitatum,
5 ੫ ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਕੱਸਣ ਲਈ ਸੀ ਉਸ ਦੇ ਕੰਮ ਅਨੁਸਾਰ ਉਸੇ ਤੋਂ ਸੀ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
et balteum ex eisdem coloribus, sicut præceperat Dominus Moysi.
6 ੬ ਉਨ੍ਹਾਂ ਨੇ ਸੁਲੇਮਾਨੀ ਪੱਥਰ ਸੋਨੇ ਦੇ ਖ਼ਾਨਿਆਂ ਵਿੱਚ ਪਾਉਣ ਲਈ ਛਾਪ ਦੀ ਉੱਕਰਾਈ ਵਾਂਗੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰ ਕੇ ਬਣਾਏ।
Paravit et duos lapides onychinos, astrictos et inclusos auro, et sculptos arte gemmaria, nominibus filiorum Israel:
7 ੭ ਉਸ ਨੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਰੱਖਿਆ ਤਾਂ ਜੋ ਇਸਰਾਏਲ ਦੇ ਪੁੱਤਰਾਂ ਦੀ ਯਾਦਗਿਰੀ ਦੇ ਪੱਥਰ ਹੋਣ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
posuitque eos in lateribus superhumeralis in monimentum filiorum Israel, sicut præceperat Dominus Moysi.
8 ੮ ਉਸ ਨੇ ਸੀਨਾ ਬੰਦ ਨੂੰ ਏਫ਼ੋਦ ਦੇ ਕੰਮ ਵਾਂਗੂੰ ਕਾਰੀਗਰੀ ਦੀ ਬਣਤ ਦਾ ਅਰਥਾਤ ਸੋਨੇ, ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ।
Fecit et rationale opere polymito iuxta opus superhumeralis, ex auro, hyacintho, purpura, coccoque bis tincto, et bysso retorta:
9 ੯ ਉਨ੍ਹਾਂ ਨੇ ਸੀਨੇ ਬੰਦ ਨੂੰ ਚੌਰਸ ਅਤੇ ਦੋਹਰਾ ਬਣਾਇਆ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੌੜਾਈ ਇੱਕ ਗਿੱਠ ਅਤੇ ਉਹ ਦੋਹਰਾ ਸੀ।
quadrangulum, duplex, mensuræ palmi.
10 ੧੦ ਉਨ੍ਹਾਂ ਨੇ ਉਸ ਵਿੱਚ ਪੱਥਰ ਦੀਆਂ ਚਾਰ ਪਾਲਾਂ ਬਣਾਈਆਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ, ਅਤੇ ਜ਼ਬਰਜਦ ਇਹ ਪਹਿਲੀ ਪਾਲ ਸੀ।
Et posuit in eo gemmarum ordines quattuor. In primo versu erat sardius, topazius, smaragdus.
11 ੧੧ ਦੂਜੀ ਪਾਲ ਵਿੱਚ ਪੰਨਾ, ਨੀਲਮ, ਦੁਧੀਯਾ ਬਿਲੌਰ
In secundo, carbunculus, sapphirus, et iaspis.
12 ੧੨ ਤੀਜੀ ਪਾਲ ਵਿੱਚ ਜ਼ਕਰਨ, ਹਰੀ ਅਕੀਕ, ਕਟੈਹਿਲਾ
In tertio, ligurius, achates, et amethystus.
13 ੧੩ ਚੌਥੀ ਪਾਲ ਵਿੱਚ ਬੈਰੂਜ਼, ਸੁਲੇਮਾਨੀ ਅਤੇ ਯਸ਼ਬ, ਇਹ ਆਪੋ ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੁੜੇ ਹੋਏ ਸਨ।
In quarto, chrysolithus, onychinus, et beryllus, circumdati et inclusi auro per ordines suos.
14 ੧੪ ਅਤੇ ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਸਨ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਸਨ।
Ipsique lapides duodecim, sculpti erant nominibus duodecim tribuum Israel, singuli per nomina singulorum.
15 ੧੫ ਉਨ੍ਹਾਂ ਨੇ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜ਼ੀਰੀ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਦੀ ਬਣਾਈ।
Fecerunt in rationali et catenulas sibi invicem cohærentes, de auro purissimo:
16 ੧੬ ਉਨ੍ਹਾਂ ਨੇ ਸੋਨੇ ਦੇ ਖ਼ਾਨੇ ਅਤੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੇ ਉਹ ਦੋਨੋਂ ਕੜੇ ਸੀਨੇ ਬੰਦ ਦੇ ਸਿਰਿਆਂ ਵਿੱਚ ਪਾਏ।
et duos uncinos, totidemque annulos aureos. Porro annulos posuerunt in utroque latere rationalis,
17 ੧੭ ਉਨ੍ਹਾਂ ਨੇ ਦੋ ਗੁੰਦੀਆਂ ਹੋਈਆਂ ਸੋਨੇ ਦੀਆਂ ਜੰਜ਼ੀਰੀਆਂ ਸੀਨੇ ਬੰਦ ਦੇ ਸਿਰਿਆਂ ਉੱਤੇ ਦੋਹਾਂ ਕੜਿਆਂ ਵਿੱਚ ਪਾਈਆਂ
e quibus penderent duæ catenæ aureæ, quas inseruerunt uncinis, qui in superhumeralis angulis eminebant.
18 ੧੮ ਅਤੇ ਦੂਜੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਦੋਹਾਂ ਖ਼ਾਨਿਆਂ ਉੱਤੇ ਰੱਖੇ ਅਤੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖਿਆ।
Hæc et ante et retro ita conveniebant sibi, ut superhumerale et rationale mutuo necterentur,
19 ੧੯ ਉਨ੍ਹਾਂ ਨੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਇਆ ਜਿਹੜੇ ਏਫ਼ੋਦ ਦੀ ਕਿਨਾਰੀ ਦੇ ਅੰਦਰਲੇ ਪਾਸੇ ਸਨ।
stricta ad balteum et annulis fortius copulata, quos iungebat vitta hyacinthina, ne laxa fluerent, et a se invicem moverentur, sicut præcepit Dominus Moysi.
20 ੨੦ ਉਨ੍ਹਾਂ ਨੇ ਸੋਨੇ ਦੇ ਦੋ ਹੋਰ ਕੜੇ ਬਣਾਏ ਅਤੇ ਉਨ੍ਹਾਂ ਨੂੰ ਏਫ਼ੋਦ ਦੀਆਂ ਦੋਹਾਂ ਕਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖਿਆ।
Feceruntque quoque tunicam superhumeralis totam hyacinthinam,
21 ੨੧ ਤਾਂ ਉਨ੍ਹਾਂ ਨੇ ਸੀਨੇ ਬੰਦ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਅਜਿਹਾ ਬੰਨ੍ਹਿਆ ਕਿ ਉਹ ਏਫ਼ੋਦ ਦੇ ਕੱਢੇ ਹੋਏ ਪਟਕੇ ਦੇ ਉੱਤੇ ਰਹੇ ਅਤੇ ਸੀਨੇ ਬੰਦ ਏਫ਼ੋਦ ਦੇ ਉੱਤੇ ਨਾ ਖੁਲ੍ਹੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
et capitium in superiori parte contra medium, oramque per gyrum capitii textilem:
22 ੨੨ ਉਸ ਨੇ ਏਫ਼ੋਦ ਦਾ ਚੋਗਾ ਸਾਰਾ ਨੀਲੇ ਰੰਗ ਦਾ ਅਤੇ ਬੁਣਤ ਦਾ ਬਣਾਇਆ
deorsum autem ad pedes mala punica ex hyacintho, purpura, vermiculo, ac bysso retorta:
23 ੨੩ ਅਤੇ ਚੋਗੇ ਦੇ ਵਿਚਕਾਰ ਸੰਜੋ ਦੇ ਛੇਕ ਵਰਗਾ ਛੇਕ ਰੱਖਿਆ ਅਤੇ ਛੇਕ ਦੇ ਚੁਫ਼ੇਰੇ ਇੱਕ ਬੰਨੀ ਬਣਾਈ ਤਾਂ ਜੋ ਉਹ ਨਾ ਪਾਟੇ।
et tintinnabula de auro purissimo, quæ posuerunt inter malogranata in extrema parte tunicæ per gyrum:
24 ੨੪ ਉਨ੍ਹਾਂ ਨੇ ਉਸ ਦੇ ਪੱਲੇ ਦੇ ਹੇਠਲੇ ਘੇਰੇ ਉੱਤੇ ਨੀਲੇ ਬੈਂਗਣੀ ਅਤੇ ਕਿਰਮਚੀ ਕਤਾਨ ਦੇ ਅਨਾਰ ਬਣਾਏ।
tintinnabulum autem aureum, et malum punicum, quibus ornatus incedebat pontifex quando ministerio fungebatur, sicut præceperat Dominus Moysi.
25 ੨੫ ਅਨਾਰਾਂ ਦੇ ਵਿਚਕਾਰ ਅਤੇ ਆਲੇ-ਦੁਆਲੇ ਖ਼ਾਲਸ ਸੋਨੇ ਦੇ ਘੁੰਗਰੂ ਚੋਗੇ ਦੇ ਹੇਠਲੇ ਪੱਲੇ ਉੱਤੇ ਪਾਏ
Fecerunt et tunicas byssinas opere textili Aaron et filiis eius:
26 ੨੬ ਅਰਥਾਤ ਸੋਨੇ ਦਾ ਇੱਕ ਘੁੰਗਰੂ ਅਤੇ ਇੱਕ ਅਨਾਰ ਫੇਰ ਇੱਕ ਘੁੰਗਰੂ ਅਤੇ ਇੱਕ ਅਨਾਰ ਚੋਗੇ ਦੇ ਹੇਠਲੇ ਪੱਲੇ ਦੇ ਘੇਰੇ ਉੱਤੇ ਸੀ ਅਤੇ ਇਹ ਉਪਾਸਨਾ ਲਈ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
et mitras cum coronulis suis ex bysso:
27 ੨੭ ਉਨ੍ਹਾਂ ਦੇ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਮਹੀਨ ਕਤਾਨ ਦੇ ਕੁੜਤੇ ਬੁਣਤ ਦੇ ਬਣਾਏ
feminalia quoque linea, byssina:
28 ੨੮ ਅਤੇ ਮਹੀਨ ਕਤਾਨ ਦੀ ਪਗੜੀ, ਮਹੀਨ ਕਤਾਨ ਦਾ ਅਮਾਮਾ ਅਤੇ ਮਹੀਨ ਕਤਾਨ ਦੀਆਂ ਉਣੀਆਂ ਹੋਈਆਂ ਕੱਛਾਂ ਬਣਾਈਆਂ
cingulum vero de bysso retorta, hyacintho, purpura, ac vermiculo bis tincto arte plumaria, sicut præceperat Dominus Moysi.
29 ੨੯ ਅਤੇ ਮਹੀਨ ਕਤਾਨ ਦਾ ਉਣਿਆ ਹੋਇਆ ਨੀਲਾ ਬੈਂਗਣੀ ਅਤੇ ਕਿਰਮਚੀ ਪਟਕਾ ਕਸੀਦੇਕਾਰੀ ਦੇ ਕੰਮ ਦਾ ਬਣਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Fecerunt et laminam sacræ venerationis de auro purissimo, scripseruntque in ea opere gemmario, Sanctum Domini:
30 ੩੦ ਉਨ੍ਹਾਂ ਨੇ ਮੱਥੇ ਲਈ ਪਵਿੱਤਰ ਚਮਕੀਲਾ ਪੱਤਰ ਖ਼ਾਲਸ ਸੋਨੇ ਦਾ ਬਣਾਇਆ ਅਤੇ ਉਸ ਦੇ ਉੱਤੇ ਉਨ੍ਹਾਂ ਨੇ ਲਿਖਤ ਛਾਪ ਦੀ ਉੱਕਰਾਈ ਵਾਂਗੂੰ ਲਿਖੀ “ਯਹੋਵਾਹ ਲਈ ਪਵਿੱਤਰਤਾਈ”
et strinxerunt eam cum mitra vitta hyacinthina, sicut præceperat Dominus Moysi.
31 ੩੧ ਉਨ੍ਹਾਂ ਨੇ ਉਸ ਵਿੱਚ ਨੀਲੀ ਡੋਰ ਪਾਈ ਤਾਂ ਜੋ ਉਹ ਅਮਾਮੇ ਦੇ ਉੱਤੇ ਬੰਨ੍ਹਿਆ ਜਾਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Perfectum est igitur omne opus tabernaculi et tecti testimonii: feceruntque filii Israel cuncta quæ præceperat Dominus Moysi.
32 ੩੨ ਸੋ ਡੇਰੇ ਦੀ ਮੰਡਲੀ ਦੇ ਤੰਬੂ ਦਾ ਸਾਰਾ ਕੰਮ ਪੂਰਾ ਹੋਇਆ ਅਤੇ ਇਸ ਤਰ੍ਹਾਂ ਇਸਰਾਏਲੀਆਂ ਨੇ ਸਾਰਾ ਕੁਝ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ।
Et obtulerunt tabernaculum et tectum et universam supellectilem, annulos, tabulas, vectes, columnas ac bases,
33 ੩੩ ਤਾਂ ਉਹ ਡੇਰਾ ਮੂਸਾ ਕੋਲ ਲਿਆਏ ਅਰਥਾਤ ਤੰਬੂ ਅਤੇ ਉਸ ਦਾ ਸਾਰਾ ਸਮਾਨ, ਉਸ ਦੀਆਂ ਕੁੰਡੀਆਂ, ਉਸ ਦੇ ਫੱਟੇ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਅਤੇ ਉਸ ਦੀਆਂ ਚੀਥੀਆਂ
opertorium de pellibus arietum rubricatis, et aliud operimentum de ianthinis pellibus,
34 ੩੪ ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਅਤੇ ਓਟ ਦਾ ਪਰਦਾ
velum: arcam, vectes, propitiatorium,
35 ੩੫ ਸਾਖੀ ਦਾ ਸੰਦੂਕ ਚੋਬਾਂ ਸਣੇ ਅਤੇ ਪ੍ਰਾਸਚਿਤ ਦਾ ਸਰਪੋਸ਼
mensam cum vasis suis et propositionis panibus:
36 ੩੬ ਮੇਜ਼ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀ
candelabrum, lucernas, et utensilia earum cum oleo:
37 ੩੭ ਖ਼ਾਲਸ ਸ਼ਮਾਦਾਨ ਉਸ ਦੇ ਦੀਵਿਆਂ ਸਣੇ ਜਿਨ੍ਹਾਂ ਦੀਵਿਆਂ ਨੂੰ ਸੁਆਰਨਾ ਸੀ ਅਤੇ ਉਸ ਦਾ ਸਾਰਾ ਸਮਾਨ ਅਤੇ ਚਾਨਣ ਲਈ ਤੇਲ
altare aureum, et unguentum, et thymiama ex aromatibus:
38 ੩੮ ਸੋਨੇ ਦੀ ਜਗਵੇਦੀ ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧੀ ਧੂਪ ਅਤੇ ਡੇਰੇ ਦੇ ਦਰਵਾਜ਼ੇ ਦੀ ਓਟ
et tentorium in introitu tabernaculi:
39 ੩੯ ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਉਸ ਦੀਆਂ ਚੋਬਾਂ ਸਣੇ ਅਤੇ ਉਸ ਦਾ ਸਾਰਾ ਸਮਾਨ, ਹੌਦ ਅਤੇ ਉਸ ਦੀ ਚੌਂਕੀ
altare æneum, retiaculum, vectes, et vasa eius omnia: labrum cum basi sua: tentoria atrii, et columnas cum basibus suis:
40 ੪੦ ਵਿਹੜੇ ਦੀਆਂ ਕਨਾਤਾਂ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ ਅਤੇ ਉਸ ਦੀਆਂ ਲਾਸਾਂ ਅਤੇ ਉਸ ਦੀਆਂ ਕੀਲੀਆਂ ਅਤੇ ਡੇਰੇ ਦੀ ਮੰਡਲੀ ਦੇ ਤੰਬੂ ਦੀ ਉਪਾਸਨਾ ਦਾ ਸਾਰਾ ਸਮਾਨ
tentorium in introitu atrii, funiculosque illius et paxillos. Nihil ex vasis defuit, quæ in ministerium tabernaculi, et in tectum fœderis iussa sunt fieri.
41 ੪੧ ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ।
Vestes quoque, quibus sacerdotes utuntur in Sanctuario, Aaron scilicet et filii eius,
42 ੪੨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਇਸਰਾਏਲੀਆਂ ਨੇ ਸਾਰਾ ਕੰਮ ਕੀਤਾ।
obtulerunt filii Israel, sicut præceperat Dominus.
43 ੪੩ ਮੂਸਾ ਨੇ ਇਸ ਸਾਰੇ ਕੰਮ ਨੂੰ ਡਿੱਠਾ ਅਤੇ ਵੇਖੋ ਉਨ੍ਹਾਂ ਨੇ ਉਹ ਨੂੰ ਪੂਰਾ ਕਰ ਦਿੱਤਾ ਸੀ। ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਬਣਾਇਆ ਸੋ ਮੂਸਾ ਨੇ ਉਨ੍ਹਾਂ ਨੂੰ ਅਸੀਸ ਦਿੱਤੀ।
Quæ postquam Moyses cuncta vidit completa, benedixit eis.