< ਕੂਚ 40 >

1 ਫੇਰ ਯਹੋਵਾਹ ਮੂਸਾ ਨੂੰ ਬੋਲਿਆ ਕਿ
וידבר יהוה אל משה לאמר
2 ਪਹਿਲੇ ਮਹੀਨੇ ਦੇ ਪਹਿਲੇ ਦਿਨ ਤੂੰ ਡੇਰੇ ਦੀ ਮੰਡਲੀ ਦਾ ਤੰਬੂ ਖੜਾ ਕਰੀਂ।
ביום החדש הראשון באחד לחדש תקים את משכן אהל מועד
3 ਤੂੰ ਉਸ ਵਿੱਚ ਸਾਖੀ ਦਾ ਸੰਦੂਕ ਰੱਖੀਂ ਅਤੇ ਸੰਦੂਕ ਨੂੰ ਪਰਦੇ ਨਾਲ ਵੱਖਰਾ ਕਰੀਂ।
ושמת שם את ארון העדות וסכת על הארן את הפרכת
4 ਤੂੰ ਮੇਜ਼ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਸਮਾਨ ਨੂੰ ਸੁਆਰ ਕੇ ਰੱਖੀਂ। ਤੂੰ ਸ਼ਮਾਦਾਨ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਦੀਵੇ ਜਗਾਵੀਂ
והבאת את השלחן וערכת את ערכו והבאת את המנרה והעלית את נרתיה
5 ਅਤੇ ਧੂਪ ਦੀ ਸੋਨੇ ਦੀ ਜਗਵੇਦੀ ਸਾਖੀ ਦੇ ਸੰਦੂਕ ਦੇ ਅੱਗੇ ਰੱਖੀਂ ਅਤੇ ਡੇਰੇ ਦੇ ਦਰਵਾਜ਼ੇ ਦੀ ਓਟ ਲਮਕਾਈਂ।
ונתתה את מזבח הזהב לקטרת לפני ארון העדת ושמת את מסך הפתח למשכן
6 ਤੂੰ ਹੋਮ ਦੀ ਜਗਵੇਦੀ ਨੂੰ ਡੇਰੇ ਦੀ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਅੱਗੇ ਰੱਖੀਂ
ונתתה את מזבח העלה לפני פתח משכן אהל מועד
7 ਅਤੇ ਤੂੰ ਹੌਦ ਨੂੰ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖੀਂ ਅਤੇ ਉਸ ਵਿੱਚ ਪਾਣੀ ਪਾਈਂ।
ונתת את הכיר בין אהל מועד ובין המזבח ונתת שם מים
8 ਫੇਰ ਤੂੰ ਵਿਹੜੇ ਨੂੰ ਚੁਫ਼ੇਰੇ ਖੜਾ ਕਰੀਂ ਅਤੇ ਵਿਹੜੇ ਦੇ ਫਾਟਕ ਦੀ ਓਟ ਲਮਕਾਈਂ।
ושמת את החצר סביב ונתת את מסך שער החצר
9 ਤੂੰ ਮਲਣ ਦਾ ਤੇਲ ਲੈ ਕੇ ਡੇਰੇ ਨੂੰ ਅਤੇ ਜੋ ਕੁਝ ਉਸ ਵਿੱਚ ਹੈ ਉਸ ਨੂੰ ਮਲੀਂ ਇਸ ਲਈ ਤੂੰ ਉਹ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਪਵਿੱਤਰ ਕਰੀਂ ਤਾਂ ਉਹ ਪਵਿੱਤਰ ਹੋਵੇਗਾ।
ולקחת את שמן המשחה ומשחת את המשכן ואת כל אשר בו וקדשת אתו ואת כל כליו והיה קדש
10 ੧੦ ਤੂੰ ਹੋਮ ਦੀ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਤੇਲ ਮਲੀਂ। ਇਸ ਤਰ੍ਹਾਂ ਤੂੰ ਜਗਵੇਦੀ ਨੂੰ ਪਵਿੱਤਰ ਕਰੀਂ ਤਾਂ ਉਹ ਜਗਵੇਦੀ ਬਹੁਤ ਪਵਿੱਤਰ ਹੋਵੇਗੀ।
ומשחת את מזבח העלה ואת כל כליו וקדשת את המזבח והיה המזבח קדש קדשים
11 ੧੧ ਫੇਰ ਤੂੰ ਹੌਦ ਨੂੰ ਅਤੇ ਉਸ ਦੀ ਚੌਂਕੀ ਨੂੰ ਮਲੀਂ। ਤੂੰ ਉਹ ਨੂੰ ਪਵਿੱਤਰ ਕਰੀਂ।
ומשחת את הכיר ואת כנו וקדשת אתו
12 ੧੨ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨਹਲਾਈਂ।
והקרבת את אהרן ואת בניו אל פתח אהל מועד ורחצת אתם במים
13 ੧੩ ਤੂੰ ਹਾਰੂਨ ਨੂੰ ਪਵਿੱਤਰ ਬਸਤਰ ਪੁਆਈਂ ਅਤੇ ਤੂੰ ਉਹ ਨੂੰ ਮਸਹ ਕਰ ਕੇ ਪਵਿੱਤਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਸੇਵਾ ਕਰੇ।
והלבשת את אהרן את בגדי הקדש ומשחת אתו וקדשת אתו וכהן לי
14 ੧੪ ਤੂੰ ਉਸ ਦੇ ਪੁੱਤਰਾਂ ਨੂੰ ਨੇੜੇ ਲਿਆ ਕੇ ਕੁੜਤੇ ਪੁਆਈਂ
ואת בניו תקריב והלבשת אתם כתנת
15 ੧੫ ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਜਿਵੇਂ ਤੂੰ ਉਨ੍ਹਾਂ ਦੇ ਪਿਤਾ ਨੂੰ ਮਸਹ ਕੀਤਾ ਤਾਂ ਜੋ ਉਹ ਮੇਰੇ ਜਾਜਕ ਹੋਣ ਅਤੇ ਇਸ ਤਰ੍ਹਾਂ ਉਨ੍ਹਾਂ ਦਾ ਮਸਹ ਹੋਣਾ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਜਾਜਕਾਈ ਹੋਵੇਗੀ।
ומשחת אתם כאשר משחת את אביהם וכהנו לי והיתה להית להם משחתם לכהנת עולם--לדרתם
16 ੧੬ ਮੂਸਾ ਨੇ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਸਭ ਕੁਝ ਕੀਤਾ।
ויעש משה ככל אשר צוה יהוה אתו--כן עשה
17 ੧੭ ਉਪਰੰਤ ਇਸ ਤਰ੍ਹਾਂ ਹੋਇਆ ਕਿ ਦੂਜੇ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਉਹ ਡੇਰਾ ਖੜਾ ਕੀਤਾ ਗਿਆ।
ויהי בחדש הראשון בשנה השנית--באחד לחדש הוקם המשכן
18 ੧੮ ਅਤੇ ਮੂਸਾ ਨੇ ਡੇਰੇ ਨੂੰ ਖੜਾ ਕੀਤਾ ਅਤੇ ਉਸ ਨੇ ਉਹ ਦੀਆਂ ਚੀਥੀਆਂ ਅਤੇ ਉਸ ਦੇ ਫੱਟੇ ਲਾਏ ਅਤੇ ਉਸ ਦੇ ਹੋੜੇ ਰੱਖੇ ਅਤੇ ਉਸ ਦੀਆਂ ਥੰਮ੍ਹੀਆਂ ਖੜੀਆਂ ਕੀਤੀਆਂ।
ויקם משה את המשכן ויתן את אדניו וישם את קרשיו ויתן את בריחיו ויקם את עמודיו
19 ੧੯ ਫੇਰ ਡੇਰੇ ਉੱਤੇ ਉਸ ਨੇ ਤੰਬੂ ਤਾਣਿਆ ਅਤੇ ਤੰਬੂ ਉੱਤੇ ਉਤਾਹਾਂ ਢੱਕਣਾ ਲਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ויפרש את האהל על המשכן וישם את מכסה האהל עליו מלמעלה--כאשר צוה יהוה את משה
20 ੨੦ ਫੇਰ ਉਸ ਸਾਖੀ ਨੂੰ ਲੈ ਕੇ ਸੰਦੂਕ ਵਿੱਚ ਪਾਇਆ ਅਤੇ ਚੋਬਾਂ ਸੰਦੂਕ ਉੱਤੇ ਰੱਖੀਆਂ ਅਤੇ ਪ੍ਰਾਸਚਿਤ ਦਾ ਸਰਪੋਸ਼ ਉਤਾਹਾਂ ਸੰਦੂਕ ਦੇ ਉੱਤੇ ਰੱਖਿਆ।
ויקח ויתן את העדת אל הארן וישם את הבדים על הארן ויתן את הכפרת על הארן מלמעלה
21 ੨੧ ਉਹ ਸੰਦੂਕ ਨੂੰ ਡੇਰੇ ਦੇ ਅੰਦਰ ਲਿਆਇਆ ਅਤੇ ਓਟ ਦਾ ਪੜਦਾ ਲਮਕਾਇਆ ਅਤੇ ਸਾਖੀ ਦੇ ਸੰਦੂਕ ਨੂੰ ਓਟ ਵਿੱਚ ਰੱਖਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ויבא את הארן אל המשכן וישם את פרכת המסך ויסך על ארון העדות--כאשר צוה יהוה את משה
22 ੨੨ ਫੇਰ ਉਸ ਨੇ ਮੇਜ਼ ਨੂੰ ਮੰਡਲੀ ਦੇ ਤੰਬੂ ਵਿੱਚ ਡੇਰੇ ਦੇ ਉੱਤਰ ਵੱਲ ਦੇ ਪਾਸੇ ਪਰਦੇ ਤੋਂ ਬਾਹਰ ਰੱਖਿਆ
ויתן את השלחן באהל מועד על ירך המשכן צפנה מחוץ לפרכת
23 ੨੩ ਅਤੇ ਉਸ ਨੇ ਉਸ ਉੱਤੇ ਯਹੋਵਾਹ ਅੱਗੇ ਰੋਟੀ ਸੁਆਰ ਕੇ ਰੱਖੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ויערך עליו ערך לחם לפני יהוה--כאשר צוה יהוה את משה
24 ੨੪ ਤਾਂ ਉਸ ਨੇ ਸ਼ਮਾਦਾਨ ਮੰਡਲੀ ਦੇ ਤੰਬੂ ਵਿੱਚ ਮੇਜ਼ ਦੇ ਸਾਹਮਣੇ ਡੇਰੇ ਦੇ ਦੱਖਣ ਵੱਲ ਦੇ ਪਾਸੇ ਰੱਖਿਆ
וישם את המנרה באהל מועד נכח השלחן על ירך המשכן נגבה
25 ੨੫ ਅਤੇ ਉਸ ਨੇ ਯਹੋਵਾਹ ਦੇ ਅੱਗੇ ਦੀਵੇ ਜਗਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ויעל הנרת לפני יהוה--כאשר צוה יהוה את משה
26 ੨੬ ਫੇਰ ਉਸ ਨੇ ਸੋਨੇ ਦੀ ਜਗਵੇਦੀ ਨੂੰ ਮੰਡਲੀ ਦੇ ਤੰਬੂ ਵਿੱਚ ਪਰਦੇ ਦੇ ਸਾਹਮਣੇ ਰੱਖਿਆ
וישם את מזבח הזהב באהל מועד לפני הפרכת
27 ੨੭ ਅਤੇ ਉਸ ਉੱਤੇ ਸੁਗੰਧੀ ਧੂਪ ਜਲਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ויקטר עליו קטרת סמים--כאשר צוה יהוה את משה
28 ੨੮ ਫੇਰ ਉਸ ਨੇ ਡੇਰੇ ਦੇ ਦਰਵਾਜ਼ੇ ਦੀ ਓਟ ਲਮਕਾਈ।
וישם את מסך הפתח למשכן
29 ੨੯ ਤਾਂ ਉਸ ਨੇ ਹੋਮ ਦੀ ਜਗਵੇਦੀ ਨੂੰ ਡੇਰੇ ਦੀ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਰੱਖਿਆ ਅਤੇ ਉਸ ਉੱਤੇ ਹੋਮ ਦੀ ਭੇਟ ਅਤੇ ਮੈਦੇ ਦੀ ਭੇਟ ਚੜ੍ਹਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ואת מזבח העלה שם פתח משכן אהל מועד ויעל עליו את העלה ואת המנחה--כאשר צוה יהוה את משה
30 ੩੦ ਫੇਰ ਉਸ ਨੇ ਹੌਦ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖਿਆ ਅਤੇ ਉਸ ਵਿੱਚ ਨਹਾਉਣ ਦਾ ਪਾਣੀ ਪਾਇਆ
וישם את הכיר בין אהל מועד ובין המזבח ויתן שמה מים לרחצה
31 ੩੧ ਅਤੇ ਮੂਸਾ ਤੇ ਹਾਰੂਨ ਅਤੇ ਉਸ ਦੇ ਪੁੱਤਰ ਉਸ ਵਿੱਚ ਹੱਥ-ਪੈਰ ਧੋਂਦੇ ਹੁੰਦੇ ਸਨ
ורחצו ממנו משה ואהרן ובניו את ידיהם ואת רגליהם
32 ੩੨ ਅਰਥਾਤ ਜਦ ਉਹ ਸਾਖੀ ਦੇ ਤੰਬੂ ਵਿੱਚ ਜਾਂਦੇ ਅਤੇ ਜਦ ਉਹ ਜਗਵੇਦੀ ਦੇ ਨੇੜੇ ਆਉਂਦੇ ਸਨ ਤਾਂ ਉਹ ਅਸ਼ਨਾਨ ਕਰਦੇ ਹੁੰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
בבאם אל אהל מועד ובקרבתם אל המזבח--ירחצו כאשר צוה יהוה את משה
33 ੩੩ ਫੇਰ ਉਸ ਨੇ ਵਿਹੜਾ ਡੇਰੇ ਅਤੇ ਜਗਵੇਦੀ ਦੇ ਚੁਫ਼ੇਰੇ ਖੜਾ ਕੀਤਾ ਅਤੇ ਉਸ ਨੇ ਓਟ ਨੂੰ ਵਿਹੜੇ ਦੇ ਫਾਟਕ ਉੱਤੇ ਲਮਕਾਇਆ। ਇਸ ਤਰ੍ਹਾਂ ਮੂਸਾ ਨੇ ਉਸ ਕੰਮ ਨੂੰ ਸੰਪੂਰਨ ਕੀਤਾ।
ויקם את החצר סביב למשכן ולמזבח ויתן את מסך שער החצר ויכל משה את המלאכה
34 ੩੪ ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ।
ויכס הענן את אהל מועד וכבוד יהוה מלא את המשכן
35 ੩੫ ਫਿਰ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ।
ולא יכל משה לבוא אל אהל מועד--כי שכן עליו הענן וכבוד יהוה מלא את המשכן
36 ੩੬ ਜਦੋਂ ਵੀ ਬੱਦਲ ਡੇਰੇ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਦ ਇਸਰਾਏਲੀ ਆਪਣੇ ਸਾਰੇ ਸਫ਼ਰ ਵਿੱਚ ਅੱਗੇ ਕੂਚ ਕਰਦੇ ਸਨ
ובהעלות הענן מעל המשכן יסעו בני ישראל בכל מסעיהם
37 ੩੭ ਪਰ ਜਦ ਬੱਦਲ ਚੁੱਕਿਆ ਨਹੀਂ ਜਾਂਦਾ ਦਾ ਸੀ ਤਾਂ ਉਹ ਨਹੀਂ ਚੱਲਦੇ ਸਨ ਜਦ ਤੱਕ ਬੱਦਲ ਚੁੱਕਿਆ ਨਾ ਜਾਵੇ।
ואם לא יעלה הענן--ולא יסעו עד יום העלתו
38 ੩੮ ਕਿਉਂਕਿ ਦਿਨ ਨੂੰ ਯਹੋਵਾਹ ਦਾ ਬੱਦਲ ਡੇਰੇ ਉੱਤੇ ਹੁੰਦਾ ਸੀ ਅਤੇ ਰਾਤ ਨੂੰ ਉਸ ਵਿੱਚ ਅੱਗ ਹੁੰਦੀ ਸੀ। ਇਸਰਾਏਲ ਦੇ ਸਾਰੇ ਘਰਾਣੇ ਦੀ ਨਿਗਾਹ ਵਿੱਚ ਉਨ੍ਹਾਂ ਦੇ ਸਾਰੇ ਸਫ਼ਰ ਵਿੱਚ ਇਸ ਤਰ੍ਹਾਂ ਹੀ ਹੁੰਦਾ ਰਿਹਾ।
כי ענן יהוה על המשכן יומם ואש תהיה לילה בו--לעיני כל בית ישראל בכל מסעיהם

< ਕੂਚ 40 >