< ਕੂਚ 5 >

1 ਇਸ ਦੇ ਬਾਅਦ ਮੂਸਾ ਅਤੇ ਹਾਰੂਨ ਨੇ ਜਾ ਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ।
وَبَعْدَ ذَلِكَ دَخَلَ مُوسَى وَهَارُونُ وَقَالَا لِفِرْعَوْنَ: «هَكَذَا يَقُولُ ٱلرَّبُّ إِلَهُ إِسْرَائِيلَ: أَطْلِقْ شَعْبِي لِيُعَيِّدُوا لِي فِي ٱلْبَرِّيَّةِ».١
2 ਪਰ ਫ਼ਿਰਊਨ ਨੇ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾਂ ਕਿ ਇਸਰਾਏਲ ਨੂੰ ਜਾਣ ਦਿਆਂ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਬਿਲਕੁਲ ਵੀ ਨਹੀਂ ਜਾਣ ਦੇਵਾਂਗਾ।
فَقَالَ فِرْعَوْنُ: «مَنْ هُوَ ٱلرَّبُّ حَتَّى أَسْمَعَ لِقَوْلِهِ فَأُطْلِقَ إِسْرَائِيلَ؟ لَا أَعْرِفُ ٱلرَّبَّ، وَإِسْرَائِيلَ لَا أُطْلِقُهُ».٢
3 ਫਿਰ ਉਨ੍ਹਾਂ ਨੇ ਆਖਿਆ, ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ। ਸਾਨੂੰ ਤਿੰਨ ਦਿਨਾਂ ਦੇ ਰਸਤੇ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਬਲੀਆਂ ਚੜ੍ਹਾਈਏ ਕਿਤੇ ਅਜਿਹਾ ਨਾ ਹੋਵੇ ਕਿ ਉਹ ਸਾਡੇ ਉੱਤੇ ਮਰੀ ਜਾਂ ਤਲਵਾਰ ਨਾਲ ਚੜ੍ਹਾਈ ਕਰੇ।
فَقَالَا: «إِلَهُ ٱلْعِبْرَانِيِّينَ قَدِ ٱلْتَقَانَا، فَنَذْهَبُ سَفَرَ ثَلَاثَةِ أَيَّامٍ فِي ٱلْبَرِّيَّةِ وَنَذْبَحُ لِلرَّبِّ إِلَهِنَا، لِئَلَّا يُصِيبَنَا بِٱلْوَبَإِ أَوْ بِٱلسَّيْفِ».٣
4 ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਆਖਿਆ, ਹੇ ਮੂਸਾ ਅਤੇ ਹੇ ਹਾਰੂਨ, ਤੁਸੀਂ ਕਿਉਂ ਇਨ੍ਹਾਂ ਲੋਕਾਂ ਤੋਂ ਉਨ੍ਹਾਂ ਦੇ ਕੰਮ ਛੁਡਾਉਂਦੇ ਹੋ? ਤੁਸੀਂ ਜਾ ਕੇ ਆਪਣੇ-ਆਪਣੇ ਕੰਮ ਕਰੋ।
فَقَالَ لَهُمَا مَلِكُ مِصْرَ: «لِمَاذَا يَا مُوسَى وَهَارُونُ تُبَطِّلَانِ ٱلشَّعْبَ مِنْ أَعْمَالِهِ؟ اِذْهَبَا إِلَى أَثْقَالِكُمَا».٤
5 ਫ਼ਿਰਊਨ ਨੇ ਇਹ ਵੀ ਆਖਿਆ, ਵੇਖੋ ਹੁਣ ਉਸ ਧਰਤੀ ਦੇ ਲੋਕ ਬਹੁਤ ਹਨ ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਬੇਗ਼ਾਰ ਤੋਂ ਅਰਾਮ ਕਰਾਉਂਦੇ ਹੋ।
وَقَالَ فِرْعَوْنُ: «هُوَذَا ٱلْآنَ شَعْبُ ٱلْأَرْضِ كَثِيرٌ وَأَنْتُمَا تُرِيحَانِهِمْ مِنْ أَثْقَالِهِمْ».٥
6 ਉਸੇ ਦਿਨ ਫ਼ਿਰਊਨ ਨੇ ਲੋਕਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਦੇ ਗ਼ੁਲਾਮੀ ਕਰਾਉਣ ਵਾਲਿਆਂ ਨੂੰ ਇਹ ਹੁਕਮ ਦਿੱਤਾ
فَأَمَرَ فِرْعَوْنُ فِي ذَلِكَ ٱلْيَوْمِ مُسَخِّرِي ٱلشَّعْبِ وَمُدَبِّرِيهِ قَائِلًا:٦
7 ਕਿ ਤੁਸੀਂ ਲੋਕਾਂ ਨੂੰ ਅੱਗੇ ਵਾਂਗੂੰ ਇੱਟਾਂ ਬਣਾਉਣ ਲਈ ਤੂੜੀ ਨਾ ਦਿਓ। ਉਹ ਆਪਣੇ ਲਈ ਆਪ ਜਾ ਕੇ ਤੂੜੀ ਇਕੱਠੀ ਕਰਨ
«لَا تَعُودُوا تُعْطُونَ ٱلشَّعْبَ تِبْنًا لِصُنْعِ ٱللِّبْنِ كَأَمْسِ وَأَوَّلَ مِنْ أَمْسِ. لِيَذْهَبُوا هُمْ وَيَجْمَعُوا تِبْنًا لِأَنْفُسِهِمْ.٧
8 ਤੁਸੀਂ ਓਨ੍ਹੀਆਂ ਹੀ ਇੱਟਾਂ ਜਿੰਨੀਆਂ ਉਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਉਹ ਵਿਹਲੇ ਰਹਿੰਦੇ ਹਨ ਇਸੇ ਲਈ ਉਹ ਇਹ ਦੁਹਾਈ ਦਿੰਦੇ ਹਨ ਕਿ ਅਸੀਂ ਜਾ ਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ।
وَمِقْدَارَ ٱللِّبْنِ ٱلَّذِي كَانُوا يَصْنَعُونَهُ أَمْسِ، وَأَوَّلَ مِنْ أَمْسِ تَجْعَلُونَ عَلَيْهِمْ. لَا تَنْقُصُوا مِنْهُ، فَإِنَّهُمْ مُتَكَاسِلُونَ، لِذَلِكَ يَصْرُخُونَ قَائِلِينَ: نَذْهَبُ وَنَذْبَحُ لِإِلَهِنَا.٨
9 ਉਹ ਸੇਵਾ ਉਨ੍ਹਾਂ ਮਨੁੱਖਾਂ ਉੱਤੇ ਹੋਰ ਭਾਰੀ ਕੀਤੀ ਜਾਵੇ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ ਅਤੇ ਝੂਠੀਆਂ ਗੱਲਾਂ ਉੱਤੇ ਧਿਆਨ ਨਾ ਦੇਣ।
لِيُثَقَّلِ ٱلْعَمَلُ عَلَى ٱلْقَوْمِ حَتَّى يَشْتَغِلُوا بِهِ وَلَا يَلْتَفِتُوا إِلَى كَلَامِ ٱلْكَذِبِ».٩
10 ੧੦ ਤਦ ਲੋਕਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਤੋਂ ਗ਼ੁਲਾਮੀ ਕਰਾਉਣ ਵਾਲਿਆਂ ਨੇ ਬਾਹਰ ਜਾ ਕੇ ਲੋਕਾਂ ਨੂੰ ਆਖਿਆ ਕਿ ਫ਼ਿਰਊਨ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੁਹਾਨੂੰ ਤੂੜੀ ਨਹੀਂ ਦਿਆਂਗਾ।
فَخَرَجَ مُسَخِّرُو ٱلشَّعْبِ وَمُدَبِّرُوهُ وَكَلَّمُوا ٱلشَّعْبَ، قَائِلِينَ: «هَكَذَا يَقُولُ فِرْعَوْنُ: لَسْتُ أُعْطِيكُمْ تِبْنًا.١٠
11 ੧੧ ਤੁਸੀਂ ਜਾਓ ਅਤੇ ਆਪਣੇ ਲਈ ਤੂੜੀ ਜਿੱਥੋਂ ਤੁਹਾਨੂੰ ਲੱਭੇ ਆਪ ਲਿਆਓ। ਤੁਹਾਡੀ ਸੇਵਾ ਤੋਂ ਕੁਝ ਵੀ ਨਹੀਂ ਘਟੇਗਾ।
ٱذْهَبُوا أَنْتُمْ وَخُذُوا لِأَنْفُسِكُمْ تِبْنًا مِنْ حَيْثُ تَجِدُونَ. إِنَّهُ لَا يُنْقَصُ مِنْ عَمَلِكُمْ شَيْءٌ».١١
12 ੧੨ ਤਦ ਉਹ ਲੋਕ ਸਾਰੇ ਮਿਸਰ ਦੇਸ ਵਿੱਚ ਤੂੜੀ ਦੀ ਥਾਂ ਭੁੱਠਾ ਚੁਗਣ ਲਈ ਤਿੱਤਰ-ਬਿੱਤਰ ਹੋ ਗਏ।
فَتَفَرَّقَ ٱلشَّعْبُ فِي كُلِّ أَرْضِ مِصْرَ لِيَجْمَعُوا قَشًّا عِوَضًا عَنِ ٱلتِّبْنِ.١٢
13 ੧੩ ਬੇਗ਼ਾਰ ਕਰਾਉਣ ਵਾਲਿਆਂ ਨੇ ਜ਼ੋਰ ਕਰ ਕੇ ਆਖਿਆ, ਤੁਸੀਂ ਆਪਣਾ ਰੋਜ਼ ਦਾ ਕੰਮ ਰੋਜ਼ ਪੂਰਾ ਕਰੋ ਜਿਵੇਂ ਤੂੜੀ ਦੇ ਹੁੰਦਿਆਂ ਤੇ ਕਰਦੇ ਸੀ।
وَكَانَ ٱلْمُسَخِّرُونَ يُعَجِّلُونَهُمْ قَائِلِينَ: «كَمِّلُوا أَعْمَالَكُمْ، أَمْرَ كُلِّ يَوْمٍ بِيَوْمِهِ، كَمَا كَانَ حِينَمَا كَانَ ٱلتِّبْنُ».١٣
14 ੧੪ ਇਸਰਾਏਲੀਆਂ ਦੇ ਸਰਦਾਰਾਂ ਨੇ ਜਿਨ੍ਹਾਂ ਨੂੰ ਫ਼ਿਰਊਨ ਦੇ ਬੇਗ਼ਾਰ ਕਰਾਉਣ ਵਾਲਿਆਂ ਨੇ ਉਨ੍ਹਾਂ ਉੱਤੇ ਨਿਯੁਕਤ ਕੀਤਾ ਹੋਇਆ ਸੀ, ਮਾਰ ਖਾਧੀ। ਉਨ੍ਹਾਂ ਨੂੰ ਇਹ ਆਖਿਆ ਗਿਆ ਕਿ ਤੁਸੀਂ ਆਪਣਾ ਇੱਟਾਂ ਬਣਾਉਣ ਦਾ ਕੰਮ ਕੱਲ ਪਰਸੋਂ ਤੇ ਅੱਜ ਵੀ ਪੂਰਾ ਕਿਉਂ ਨਹੀਂ ਕੀਤਾ?।
فَضُرِبَ مُدَبِّرُو بَنِي إِسْرَائِيلَ ٱلَّذِينَ أَقَامَهُمْ عَلَيْهِمْ مُسَخِّرُو فِرْعَوْنَ، وَقِيلَ لَهُمْ: «لِمَاذَا لَمْ تُكَمِّلُوا فَرِيضَتَكُمْ مِنْ صُنْعِ ٱللِّبْنِ أَمْسِ وَٱلْيَوْمَ كَٱلْأَمْسِ وَأَوَّلَ مِنْ أَمْسِ؟».١٤
15 ੧੫ ਤਦ ਇਸਰਾਏਲੀਆਂ ਦੇ ਸਰਦਾਰ ਅੰਦਰ ਆਏ ਅਤੇ ਫ਼ਿਰਊਨ ਕੋਲ ਦੁਹਾਈ ਦਿੱਤੀ ਕਿ ਤੁਸੀਂ ਆਪਣੇ ਦਾਸਾਂ ਨਾਲ ਅਜਿਹਾ ਕਿਉਂ ਕੀਤਾ?
فَأَتَى مُدَبِّرُو بَنِي إِسْرَائِيلَ وَصَرَخُوا إِلَى فِرْعَوْنَ قَائِلِينَ: «لِمَاذَا تَفْعَلُ هَكَذَا بِعَبِيدِكَ؟١٥
16 ੧੬ ਤੁਹਾਡੇ ਦਾਸਾਂ ਨੂੰ ਤੂੜੀ ਨਹੀਂ ਦਿੱਤੀ ਜਾਂਦੀ ਅਤੇ ਸਾਨੂੰ ਆਖਦੇ ਹਨ, ਇੱਟਾਂ ਬਣਾਓ! ਵੇਖੋ, ਤੁਹਾਡੇ ਦਾਸਾਂ ਨੂੰ ਮਾਰ ਪੈਂਦੀ ਹੈ। ਦੋਸ਼ ਤੁਹਾਡੇ ਲੋਕਾਂ ਦਾ ਹੈ।
اَلتِّبْنُ لَيْسَ يُعْطَى لِعَبِيدِكَ، وَٱللِّبْنُ يَقُولُونَ لَنَا: ٱصْنَعُوهُ! وَهُوَذَا عَبِيدُكَ مَضْرُوبُونَ، وَقَدْ أَخْطَأَ شَعْبُكَ».١٦
17 ੧੭ ਉਸ ਨੇ ਆਖਿਆ, ਤੁਸੀਂ ਆਲਸੀ ਹੋ, ਢਿੱਲੇ! ਇਸੇ ਕਰਕੇ ਤੁਸੀਂ ਆਖੀ ਜਾਂਦੇ ਹੋ, ਸਾਨੂੰ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਲਈ ਬਲੀਆਂ ਚੜ੍ਹਾਈਏ।
فَقَالَ: «مُتَكَاسِلُونَ أَنْتُمْ، مُتَكَاسِلُونَ! لِذَلِكَ تَقُولُونَ: نَذْهَبُ وَنَذْبَحُ لِلرَّبِّ.١٧
18 ੧੮ ਹੁਣ ਜਾਓ ਅਤੇ ਕੰਮ ਕਰੋ ਪਰ ਤੂੜੀ ਤੁਹਾਨੂੰ ਨਹੀਂ ਦਿੱਤੀ ਜਾਵੇਗੀ ਅਤੇ ਇੱਟਾਂ ਦਾ ਹਿਸਾਬ ਪੂਰਾ ਕਰਨਾ ਪਵੇਗਾ।
فَٱلْآنَ ٱذْهَبُوا ٱعْمَلُوا. وَتِبْنٌ لَا يُعْطَى لَكُمْ وَمِقْدَارَ ٱللِّبْنِ تُقَدِّمُونَهُ».١٨
19 ੧੯ ਤਦ ਇਸਰਾਏਲੀਆਂ ਦੇ ਸਰਦਾਰਾਂ ਨੇ ਵੇਖ ਲਿਆ ਕਿ ਅਸੀਂ ਬੁਰੇ ਹਾਲ ਵਿੱਚ ਹਾਂ, ਜਦ ਆਖਿਆ ਜਾਂਦਾ ਹੈ, ਤੁਸੀਂ ਆਪਣੇ ਰੋਜ਼ ਦੇ ਇੱਟਾਂ ਦੇ ਕੰਮ ਵਿੱਚੋਂ ਕੁਝ ਨਾ ਘਟਾਓ।
فَرَأَى مُدَبِّرُو بَنِي إِسْرَائِيلَ أَنْفُسَهُمْ فِي بَلِيَّةٍ إِذْ قِيلَ لَهُمْ لَا تُنَقِّصُوا مِنْ لِبْنِكُمْ أَمْرَ كُلِّ يَوْمٍ بِيَوْمِهِ.١٩
20 ੨੦ ਜਦ ਉਹ ਫ਼ਿਰਊਨ ਕੋਲੋਂ ਬਾਹਰ ਨਿੱਕਲੇ ਤਦ ਮੂਸਾ ਅਤੇ ਹਾਰੂਨ ਨੂੰ ਜਿਹੜੇ ਉਨ੍ਹਾਂ ਦੇ ਮਿਲਣ ਨੂੰ ਰਾਹ ਵਿੱਚ ਖੜ੍ਹੇ ਸਨ, ਮਿਲੇ।
وَصَادَفُوا مُوسَى وَهَارُونَ وَاقِفَيْنِ لِلِقَائِهِمْ حِينَ خَرَجُوا مِنْ لَدُنْ فِرْعَوْنَ.٢٠
21 ੨੧ ਤਦ ਉਨ੍ਹਾਂ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਤੁਹਾਨੂੰ ਵੇਖੇ ਤੇ ਨਿਆਂ ਕਰੇ ਕਿਉਂ ਜੋ ਤੁਸੀਂ ਸਾਡੀ ਬਾਸ਼ਨਾ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਗੰਦੀ ਬਣਾ ਦਿੱਤੀ ਹੈ ਅਤੇ ਸਾਨੂੰ ਜਾਨ ਤੋਂ ਮਾਰਨ ਲਈ ਉਨ੍ਹਾਂ ਦੇ ਹੱਥ ਵਿੱਚ ਤਲਵਾਰ ਦੇ ਦਿੱਤੀ ਹੈ।
فَقَالُوا لَهُمَا: «يَنْظُرُ ٱلرَّبُّ إِلَيْكُمَا وَيَقْضِي، لِأَنَّكُمَا أَنْتَنْتُمَا رَائِحَتَنَا فِي عَيْنَيْ فِرْعَوْنَ وَفِي عُيُونِ عَبِيدِهِ حَتَّى تُعْطِيَا سَيْفًا فِي أَيْدِيهِمْ لِيَقْتُلُونَا».٢١
22 ੨੨ ਫਿਰ ਮੂਸਾ ਯਹੋਵਾਹ ਵੱਲ ਮੁੜਿਆ ਅਤੇ ਆਖਿਆ, ਹੇ ਪ੍ਰਭੂ, ਤੂੰ ਕਿਉਂ ਇਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਤੇ ਤੂੰ ਮੈਨੂੰ ਕਿਉਂ ਭੇਜਿਆ?
فَرَجَعَ مُوسَى إِلَى ٱلرَّبِّ وَقَالَ: «يَا سَيِّدُ، لِمَاذَا أَسَأْتَ إِلَى هَذَا ٱلشَّعْبِ؟ لِمَاذَا أَرْسَلْتَنِي؟٢٢
23 ੨੩ ਕਿਉਂਕਿ ਜਿਸ ਵੇਲੇ ਤੋਂ ਮੈਂ ਤੇਰਾ ਨਾਮ ਲੈ ਕੇ ਫ਼ਿਰਊਨ ਨਾਲ ਗੱਲਾਂ ਕਰਨ ਲਈ ਆਇਆ ਤਦ ਤੋਂ ਹੀ ਉਸ ਨੇ ਇਸ ਪਰਜਾ ਨਾਲ ਬੁਰਿਆਈ ਕੀਤੀ ਅਤੇ ਤੂੰ ਵੀ ਆਪਣੀ ਪਰਜਾ ਨੂੰ ਛੁਟਕਾਰਾ ਨਾ ਦਿੱਤਾ।
فَإِنَّهُ مُنْذُ دَخَلْتُ إِلَى فِرْعَوْنَ لِأَتَكَلَّمَ بِٱسْمِكَ، أَسَاءَ إِلَى هَذَا ٱلشَّعْبِ. وَأَنْتَ لَمْ تُخَلِّصْ شَعْبَكَ».٢٣

< ਕੂਚ 5 >