< ਕੂਚ 5 >
1 ੧ ਇਸ ਦੇ ਬਾਅਦ ਮੂਸਾ ਅਤੇ ਹਾਰੂਨ ਨੇ ਜਾ ਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ।
And afterwards have Moses and Aaron entered, and they say unto Pharaoh, 'Thus said Jehovah, God of Israel, Send My people away, and they keep a feast to Me in the wilderness;'
2 ੨ ਪਰ ਫ਼ਿਰਊਨ ਨੇ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾਂ ਕਿ ਇਸਰਾਏਲ ਨੂੰ ਜਾਣ ਦਿਆਂ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਬਿਲਕੁਲ ਵੀ ਨਹੀਂ ਜਾਣ ਦੇਵਾਂਗਾ।
and Pharaoh saith, 'Who [is] Jehovah, that I hearken to His voice, to send Israel away? I have not known Jehovah, and Israel also I do not send away.'
3 ੩ ਫਿਰ ਉਨ੍ਹਾਂ ਨੇ ਆਖਿਆ, ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ। ਸਾਨੂੰ ਤਿੰਨ ਦਿਨਾਂ ਦੇ ਰਸਤੇ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਬਲੀਆਂ ਚੜ੍ਹਾਈਏ ਕਿਤੇ ਅਜਿਹਾ ਨਾ ਹੋਵੇ ਕਿ ਉਹ ਸਾਡੇ ਉੱਤੇ ਮਰੀ ਜਾਂ ਤਲਵਾਰ ਨਾਲ ਚੜ੍ਹਾਈ ਕਰੇ।
And they say, 'The God of the Hebrews hath met with us, let us go, we pray thee, a journey of three days into the wilderness, and we sacrifice to Jehovah our God, lest He meet us with pestilence or with sword.'
4 ੪ ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਆਖਿਆ, ਹੇ ਮੂਸਾ ਅਤੇ ਹੇ ਹਾਰੂਨ, ਤੁਸੀਂ ਕਿਉਂ ਇਨ੍ਹਾਂ ਲੋਕਾਂ ਤੋਂ ਉਨ੍ਹਾਂ ਦੇ ਕੰਮ ਛੁਡਾਉਂਦੇ ਹੋ? ਤੁਸੀਂ ਜਾ ਕੇ ਆਪਣੇ-ਆਪਣੇ ਕੰਮ ਕਰੋ।
And the king of Egypt saith unto them, 'Why, Moses and Aaron, do ye free the people from its works? go to your burdens.'
5 ੫ ਫ਼ਿਰਊਨ ਨੇ ਇਹ ਵੀ ਆਖਿਆ, ਵੇਖੋ ਹੁਣ ਉਸ ਧਰਤੀ ਦੇ ਲੋਕ ਬਹੁਤ ਹਨ ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਬੇਗ਼ਾਰ ਤੋਂ ਅਰਾਮ ਕਰਾਉਂਦੇ ਹੋ।
Pharaoh also saith, 'Lo, numerous now [is] the people of the land, and ye have caused them to cease from their burdens!'
6 ੬ ਉਸੇ ਦਿਨ ਫ਼ਿਰਊਨ ਨੇ ਲੋਕਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਦੇ ਗ਼ੁਲਾਮੀ ਕਰਾਉਣ ਵਾਲਿਆਂ ਨੂੰ ਇਹ ਹੁਕਮ ਦਿੱਤਾ
And Pharaoh commandeth, on that day, the exactors among the people and its authorities, saying,
7 ੭ ਕਿ ਤੁਸੀਂ ਲੋਕਾਂ ਨੂੰ ਅੱਗੇ ਵਾਂਗੂੰ ਇੱਟਾਂ ਬਣਾਉਣ ਲਈ ਤੂੜੀ ਨਾ ਦਿਓ। ਉਹ ਆਪਣੇ ਲਈ ਆਪ ਜਾ ਕੇ ਤੂੜੀ ਇਕੱਠੀ ਕਰਨ
'Ye do not add to give straw to the people for the making of the bricks, as heretofore — they go and have gathered straw for themselves;
8 ੮ ਤੁਸੀਂ ਓਨ੍ਹੀਆਂ ਹੀ ਇੱਟਾਂ ਜਿੰਨੀਆਂ ਉਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਉਹ ਵਿਹਲੇ ਰਹਿੰਦੇ ਹਨ ਇਸੇ ਲਈ ਉਹ ਇਹ ਦੁਹਾਈ ਦਿੰਦੇ ਹਨ ਕਿ ਅਸੀਂ ਜਾ ਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ।
and the proper quantity of the bricks which they are making heretofore ye do put on them, ye do not diminish from it, for they are remiss, therefore they are crying, saying, Let us go, let us sacrifice to our God;
9 ੯ ਉਹ ਸੇਵਾ ਉਨ੍ਹਾਂ ਮਨੁੱਖਾਂ ਉੱਤੇ ਹੋਰ ਭਾਰੀ ਕੀਤੀ ਜਾਵੇ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ ਅਤੇ ਝੂਠੀਆਂ ਗੱਲਾਂ ਉੱਤੇ ਧਿਆਨ ਨਾ ਦੇਣ।
let the service be heavy on the men, and let them work at it, and not be dazzled by lying words.'
10 ੧੦ ਤਦ ਲੋਕਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਤੋਂ ਗ਼ੁਲਾਮੀ ਕਰਾਉਣ ਵਾਲਿਆਂ ਨੇ ਬਾਹਰ ਜਾ ਕੇ ਲੋਕਾਂ ਨੂੰ ਆਖਿਆ ਕਿ ਫ਼ਿਰਊਨ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੁਹਾਨੂੰ ਤੂੜੀ ਨਹੀਂ ਦਿਆਂਗਾ।
And the exactors of the people, and its authorities, go out, and speak unto the people, saying, 'Thus said Pharaoh, I do not give you straw,
11 ੧੧ ਤੁਸੀਂ ਜਾਓ ਅਤੇ ਆਪਣੇ ਲਈ ਤੂੜੀ ਜਿੱਥੋਂ ਤੁਹਾਨੂੰ ਲੱਭੇ ਆਪ ਲਿਆਓ। ਤੁਹਾਡੀ ਸੇਵਾ ਤੋਂ ਕੁਝ ਵੀ ਨਹੀਂ ਘਟੇਗਾ।
ye — go ye, take for yourselves straw where ye find [it], for there is nothing of your service diminished.'
12 ੧੨ ਤਦ ਉਹ ਲੋਕ ਸਾਰੇ ਮਿਸਰ ਦੇਸ ਵਿੱਚ ਤੂੜੀ ਦੀ ਥਾਂ ਭੁੱਠਾ ਚੁਗਣ ਲਈ ਤਿੱਤਰ-ਬਿੱਤਰ ਹੋ ਗਏ।
And the people is scattered over all the land of Egypt, to gather stubble for straw,
13 ੧੩ ਬੇਗ਼ਾਰ ਕਰਾਉਣ ਵਾਲਿਆਂ ਨੇ ਜ਼ੋਰ ਕਰ ਕੇ ਆਖਿਆ, ਤੁਸੀਂ ਆਪਣਾ ਰੋਜ਼ ਦਾ ਕੰਮ ਰੋਜ਼ ਪੂਰਾ ਕਰੋ ਜਿਵੇਂ ਤੂੜੀ ਦੇ ਹੁੰਦਿਆਂ ਤੇ ਕਰਦੇ ਸੀ।
and the exactors are making haste, saying, 'Complete your works, the matter of a day in its day, as when there is straw.'
14 ੧੪ ਇਸਰਾਏਲੀਆਂ ਦੇ ਸਰਦਾਰਾਂ ਨੇ ਜਿਨ੍ਹਾਂ ਨੂੰ ਫ਼ਿਰਊਨ ਦੇ ਬੇਗ਼ਾਰ ਕਰਾਉਣ ਵਾਲਿਆਂ ਨੇ ਉਨ੍ਹਾਂ ਉੱਤੇ ਨਿਯੁਕਤ ਕੀਤਾ ਹੋਇਆ ਸੀ, ਮਾਰ ਖਾਧੀ। ਉਨ੍ਹਾਂ ਨੂੰ ਇਹ ਆਖਿਆ ਗਿਆ ਕਿ ਤੁਸੀਂ ਆਪਣਾ ਇੱਟਾਂ ਬਣਾਉਣ ਦਾ ਕੰਮ ਕੱਲ ਪਰਸੋਂ ਤੇ ਅੱਜ ਵੀ ਪੂਰਾ ਕਿਉਂ ਨਹੀਂ ਕੀਤਾ?।
And the authorities of the sons of Israel, whom the exactors of Pharaoh have placed over them, are beaten, saying, 'Wherefore have ye not completed your portion in making brick as heretofore, both yesterday and to-day?'
15 ੧੫ ਤਦ ਇਸਰਾਏਲੀਆਂ ਦੇ ਸਰਦਾਰ ਅੰਦਰ ਆਏ ਅਤੇ ਫ਼ਿਰਊਨ ਕੋਲ ਦੁਹਾਈ ਦਿੱਤੀ ਕਿ ਤੁਸੀਂ ਆਪਣੇ ਦਾਸਾਂ ਨਾਲ ਅਜਿਹਾ ਕਿਉਂ ਕੀਤਾ?
And the authorities of the sons of Israel come in and cry unto Pharaoh, saying, 'Why dost thou thus to thy servants?
16 ੧੬ ਤੁਹਾਡੇ ਦਾਸਾਂ ਨੂੰ ਤੂੜੀ ਨਹੀਂ ਦਿੱਤੀ ਜਾਂਦੀ ਅਤੇ ਸਾਨੂੰ ਆਖਦੇ ਹਨ, ਇੱਟਾਂ ਬਣਾਓ! ਵੇਖੋ, ਤੁਹਾਡੇ ਦਾਸਾਂ ਨੂੰ ਮਾਰ ਪੈਂਦੀ ਹੈ। ਦੋਸ਼ ਤੁਹਾਡੇ ਲੋਕਾਂ ਦਾ ਹੈ।
Straw is not given to thy servants, and they are saying to us, Make bricks, and lo, thy servants are smitten — and thy people hath sinned.'
17 ੧੭ ਉਸ ਨੇ ਆਖਿਆ, ਤੁਸੀਂ ਆਲਸੀ ਹੋ, ਢਿੱਲੇ! ਇਸੇ ਕਰਕੇ ਤੁਸੀਂ ਆਖੀ ਜਾਂਦੇ ਹੋ, ਸਾਨੂੰ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਲਈ ਬਲੀਆਂ ਚੜ੍ਹਾਈਏ।
And he saith, 'Remiss — ye are remiss, therefore ye are saying, Let us go, let us sacrifice to Jehovah;
18 ੧੮ ਹੁਣ ਜਾਓ ਅਤੇ ਕੰਮ ਕਰੋ ਪਰ ਤੂੜੀ ਤੁਹਾਨੂੰ ਨਹੀਂ ਦਿੱਤੀ ਜਾਵੇਗੀ ਅਤੇ ਇੱਟਾਂ ਦਾ ਹਿਸਾਬ ਪੂਰਾ ਕਰਨਾ ਪਵੇਗਾ।
and now, go, serve; and straw is not given to you, and the measure of bricks ye do give.'
19 ੧੯ ਤਦ ਇਸਰਾਏਲੀਆਂ ਦੇ ਸਰਦਾਰਾਂ ਨੇ ਵੇਖ ਲਿਆ ਕਿ ਅਸੀਂ ਬੁਰੇ ਹਾਲ ਵਿੱਚ ਹਾਂ, ਜਦ ਆਖਿਆ ਜਾਂਦਾ ਹੈ, ਤੁਸੀਂ ਆਪਣੇ ਰੋਜ਼ ਦੇ ਇੱਟਾਂ ਦੇ ਕੰਮ ਵਿੱਚੋਂ ਕੁਝ ਨਾ ਘਟਾਓ।
And the authorities of the sons of Israel see them in affliction, saying, 'Ye do not diminish from your bricks; the matter of a day in its day.'
20 ੨੦ ਜਦ ਉਹ ਫ਼ਿਰਊਨ ਕੋਲੋਂ ਬਾਹਰ ਨਿੱਕਲੇ ਤਦ ਮੂਸਾ ਅਤੇ ਹਾਰੂਨ ਨੂੰ ਜਿਹੜੇ ਉਨ੍ਹਾਂ ਦੇ ਮਿਲਣ ਨੂੰ ਰਾਹ ਵਿੱਚ ਖੜ੍ਹੇ ਸਨ, ਮਿਲੇ।
And they meet Moses and Aaron standing to meet them, in their coming out from Pharaoh,
21 ੨੧ ਤਦ ਉਨ੍ਹਾਂ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਤੁਹਾਨੂੰ ਵੇਖੇ ਤੇ ਨਿਆਂ ਕਰੇ ਕਿਉਂ ਜੋ ਤੁਸੀਂ ਸਾਡੀ ਬਾਸ਼ਨਾ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਗੰਦੀ ਬਣਾ ਦਿੱਤੀ ਹੈ ਅਤੇ ਸਾਨੂੰ ਜਾਨ ਤੋਂ ਮਾਰਨ ਲਈ ਉਨ੍ਹਾਂ ਦੇ ਹੱਥ ਵਿੱਚ ਤਲਵਾਰ ਦੇ ਦਿੱਤੀ ਹੈ।
and say unto them, 'Jehovah look upon you, and judge, because ye have caused our fragrance to stink in the eyes of Pharaoh, and in the eyes of his servants — to give a sword into their hand to slay us.'
22 ੨੨ ਫਿਰ ਮੂਸਾ ਯਹੋਵਾਹ ਵੱਲ ਮੁੜਿਆ ਅਤੇ ਆਖਿਆ, ਹੇ ਪ੍ਰਭੂ, ਤੂੰ ਕਿਉਂ ਇਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਤੇ ਤੂੰ ਮੈਨੂੰ ਕਿਉਂ ਭੇਜਿਆ?
And Moses turneth back unto Jehovah, and saith, 'Lord, why hast Thou done evil to this people? why [is] this? — Thou hast sent me!
23 ੨੩ ਕਿਉਂਕਿ ਜਿਸ ਵੇਲੇ ਤੋਂ ਮੈਂ ਤੇਰਾ ਨਾਮ ਲੈ ਕੇ ਫ਼ਿਰਊਨ ਨਾਲ ਗੱਲਾਂ ਕਰਨ ਲਈ ਆਇਆ ਤਦ ਤੋਂ ਹੀ ਉਸ ਨੇ ਇਸ ਪਰਜਾ ਨਾਲ ਬੁਰਿਆਈ ਕੀਤੀ ਅਤੇ ਤੂੰ ਵੀ ਆਪਣੀ ਪਰਜਾ ਨੂੰ ਛੁਟਕਾਰਾ ਨਾ ਦਿੱਤਾ।
and since I have come unto Pharaoh, to speak in Thy name, he hath done evil to this people, and Thou hast not at all delivered Thy people.'