< ਕੂਚ 5 >

1 ਇਸ ਦੇ ਬਾਅਦ ਮੂਸਾ ਅਤੇ ਹਾਰੂਨ ਨੇ ਜਾ ਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ।
וְאַחַר בָּאוּ מֹשֶׁה וְאַהֲרֹן וַיֹּאמְרוּ אֶל־פַּרְעֹה כֹּֽה־אָמַר יְהֹוָה אֱלֹהֵי יִשְׂרָאֵל שַׁלַּח אֶת־עַמִּי וְיָחֹגּוּ לִי בַּמִּדְבָּֽר׃
2 ਪਰ ਫ਼ਿਰਊਨ ਨੇ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾਂ ਕਿ ਇਸਰਾਏਲ ਨੂੰ ਜਾਣ ਦਿਆਂ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਬਿਲਕੁਲ ਵੀ ਨਹੀਂ ਜਾਣ ਦੇਵਾਂਗਾ।
וַיֹּאמֶר פַּרְעֹה מִי יְהֹוָה אֲשֶׁר אֶשְׁמַע בְּקֹלוֹ לְשַׁלַּח אֶת־יִשְׂרָאֵל לֹא יָדַעְתִּי אֶת־יְהֹוָה וְגַם אֶת־יִשְׂרָאֵל לֹא אֲשַׁלֵּֽחַ׃
3 ਫਿਰ ਉਨ੍ਹਾਂ ਨੇ ਆਖਿਆ, ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ। ਸਾਨੂੰ ਤਿੰਨ ਦਿਨਾਂ ਦੇ ਰਸਤੇ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਬਲੀਆਂ ਚੜ੍ਹਾਈਏ ਕਿਤੇ ਅਜਿਹਾ ਨਾ ਹੋਵੇ ਕਿ ਉਹ ਸਾਡੇ ਉੱਤੇ ਮਰੀ ਜਾਂ ਤਲਵਾਰ ਨਾਲ ਚੜ੍ਹਾਈ ਕਰੇ।
וַיֹּאמְרוּ אֱלֹהֵי הָעִבְרִים נִקְרָא עָלֵינוּ נֵלְכָה נָּא דֶּרֶךְ שְׁלֹשֶׁת יָמִים בַּמִּדְבָּר וְנִזְבְּחָה לַֽיהֹוָה אֱלֹהֵינוּ פֶּן־יִפְגָּעֵנוּ בַּדֶּבֶר אוֹ בֶחָֽרֶב׃
4 ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਆਖਿਆ, ਹੇ ਮੂਸਾ ਅਤੇ ਹੇ ਹਾਰੂਨ, ਤੁਸੀਂ ਕਿਉਂ ਇਨ੍ਹਾਂ ਲੋਕਾਂ ਤੋਂ ਉਨ੍ਹਾਂ ਦੇ ਕੰਮ ਛੁਡਾਉਂਦੇ ਹੋ? ਤੁਸੀਂ ਜਾ ਕੇ ਆਪਣੇ-ਆਪਣੇ ਕੰਮ ਕਰੋ।
וַיֹּאמֶר אֲלֵהֶם מֶלֶךְ מִצְרַיִם לָמָּה מֹשֶׁה וְאַהֲרֹן תַּפְרִיעוּ אֶת־הָעָם מִמַּֽעֲשָׂיו לְכוּ לְסִבְלֹתֵיכֶֽם׃
5 ਫ਼ਿਰਊਨ ਨੇ ਇਹ ਵੀ ਆਖਿਆ, ਵੇਖੋ ਹੁਣ ਉਸ ਧਰਤੀ ਦੇ ਲੋਕ ਬਹੁਤ ਹਨ ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਬੇਗ਼ਾਰ ਤੋਂ ਅਰਾਮ ਕਰਾਉਂਦੇ ਹੋ।
וַיֹּאמֶר פַּרְעֹה הֵן־רַבִּים עַתָּה עַם הָאָרֶץ וְהִשְׁבַּתֶּם אֹתָם מִסִּבְלֹתָֽם׃
6 ਉਸੇ ਦਿਨ ਫ਼ਿਰਊਨ ਨੇ ਲੋਕਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਦੇ ਗ਼ੁਲਾਮੀ ਕਰਾਉਣ ਵਾਲਿਆਂ ਨੂੰ ਇਹ ਹੁਕਮ ਦਿੱਤਾ
וַיְצַו פַּרְעֹה בַּיּוֹם הַהוּא אֶת־הַנֹּגְשִׂים בָּעָם וְאֶת־שֹׁטְרָיו לֵאמֹֽר׃
7 ਕਿ ਤੁਸੀਂ ਲੋਕਾਂ ਨੂੰ ਅੱਗੇ ਵਾਂਗੂੰ ਇੱਟਾਂ ਬਣਾਉਣ ਲਈ ਤੂੜੀ ਨਾ ਦਿਓ। ਉਹ ਆਪਣੇ ਲਈ ਆਪ ਜਾ ਕੇ ਤੂੜੀ ਇਕੱਠੀ ਕਰਨ
לֹא תֹאסִפוּן לָתֵת תֶּבֶן לָעָם לִלְבֹּן הַלְּבֵנִים כִּתְמוֹל שִׁלְשֹׁם הֵם יֵֽלְכוּ וְקֹשְׁשׁוּ לָהֶם תֶּֽבֶן׃
8 ਤੁਸੀਂ ਓਨ੍ਹੀਆਂ ਹੀ ਇੱਟਾਂ ਜਿੰਨੀਆਂ ਉਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਉਹ ਵਿਹਲੇ ਰਹਿੰਦੇ ਹਨ ਇਸੇ ਲਈ ਉਹ ਇਹ ਦੁਹਾਈ ਦਿੰਦੇ ਹਨ ਕਿ ਅਸੀਂ ਜਾ ਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ।
וְאֶת־מַתְכֹּנֶת הַלְּבֵנִים אֲשֶׁר הֵם עֹשִׂים תְּמוֹל שִׁלְשֹׁם תָּשִׂימוּ עֲלֵיהֶם לֹא תִגְרְעוּ מִמֶּנּוּ כִּֽי־נִרְפִּים הֵם עַל־כֵּן הֵם צֹֽעֲקִים לֵאמֹר נֵלְכָה נִזְבְּחָה לֵאלֹהֵֽינוּ׃
9 ਉਹ ਸੇਵਾ ਉਨ੍ਹਾਂ ਮਨੁੱਖਾਂ ਉੱਤੇ ਹੋਰ ਭਾਰੀ ਕੀਤੀ ਜਾਵੇ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ ਅਤੇ ਝੂਠੀਆਂ ਗੱਲਾਂ ਉੱਤੇ ਧਿਆਨ ਨਾ ਦੇਣ।
תִּכְבַּד הָעֲבֹדָה עַל־הָאֲנָשִׁים וְיַעֲשׂוּ־בָהּ וְאַל־יִשְׁעוּ בְּדִבְרֵי־שָֽׁקֶר׃
10 ੧੦ ਤਦ ਲੋਕਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਤੋਂ ਗ਼ੁਲਾਮੀ ਕਰਾਉਣ ਵਾਲਿਆਂ ਨੇ ਬਾਹਰ ਜਾ ਕੇ ਲੋਕਾਂ ਨੂੰ ਆਖਿਆ ਕਿ ਫ਼ਿਰਊਨ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੁਹਾਨੂੰ ਤੂੜੀ ਨਹੀਂ ਦਿਆਂਗਾ।
וַיֵּצְאוּ נֹגְשֵׂי הָעָם וְשֹׁטְרָיו וַיֹּאמְרוּ אֶל־הָעָם לֵאמֹר כֹּה אָמַר פַּרְעֹה אֵינֶנִּי נֹתֵן לָכֶם תֶּֽבֶן׃
11 ੧੧ ਤੁਸੀਂ ਜਾਓ ਅਤੇ ਆਪਣੇ ਲਈ ਤੂੜੀ ਜਿੱਥੋਂ ਤੁਹਾਨੂੰ ਲੱਭੇ ਆਪ ਲਿਆਓ। ਤੁਹਾਡੀ ਸੇਵਾ ਤੋਂ ਕੁਝ ਵੀ ਨਹੀਂ ਘਟੇਗਾ।
אַתֶּם לְכוּ קְחוּ לָכֶם תֶּבֶן מֵאֲשֶׁר תִּמְצָאוּ כִּי אֵין נִגְרָע מֵעֲבֹדַתְכֶם דָּבָֽר׃
12 ੧੨ ਤਦ ਉਹ ਲੋਕ ਸਾਰੇ ਮਿਸਰ ਦੇਸ ਵਿੱਚ ਤੂੜੀ ਦੀ ਥਾਂ ਭੁੱਠਾ ਚੁਗਣ ਲਈ ਤਿੱਤਰ-ਬਿੱਤਰ ਹੋ ਗਏ।
וַיָּפֶץ הָעָם בְּכׇל־אֶרֶץ מִצְרָיִם לְקֹשֵׁשׁ קַשׁ לַתֶּֽבֶן׃
13 ੧੩ ਬੇਗ਼ਾਰ ਕਰਾਉਣ ਵਾਲਿਆਂ ਨੇ ਜ਼ੋਰ ਕਰ ਕੇ ਆਖਿਆ, ਤੁਸੀਂ ਆਪਣਾ ਰੋਜ਼ ਦਾ ਕੰਮ ਰੋਜ਼ ਪੂਰਾ ਕਰੋ ਜਿਵੇਂ ਤੂੜੀ ਦੇ ਹੁੰਦਿਆਂ ਤੇ ਕਰਦੇ ਸੀ।
וְהַנֹּגְשִׂים אָצִים לֵאמֹר כַּלּוּ מַעֲשֵׂיכֶם דְּבַר־יוֹם בְּיוֹמוֹ כַּאֲשֶׁר בִּהְיוֹת הַתֶּֽבֶן׃
14 ੧੪ ਇਸਰਾਏਲੀਆਂ ਦੇ ਸਰਦਾਰਾਂ ਨੇ ਜਿਨ੍ਹਾਂ ਨੂੰ ਫ਼ਿਰਊਨ ਦੇ ਬੇਗ਼ਾਰ ਕਰਾਉਣ ਵਾਲਿਆਂ ਨੇ ਉਨ੍ਹਾਂ ਉੱਤੇ ਨਿਯੁਕਤ ਕੀਤਾ ਹੋਇਆ ਸੀ, ਮਾਰ ਖਾਧੀ। ਉਨ੍ਹਾਂ ਨੂੰ ਇਹ ਆਖਿਆ ਗਿਆ ਕਿ ਤੁਸੀਂ ਆਪਣਾ ਇੱਟਾਂ ਬਣਾਉਣ ਦਾ ਕੰਮ ਕੱਲ ਪਰਸੋਂ ਤੇ ਅੱਜ ਵੀ ਪੂਰਾ ਕਿਉਂ ਨਹੀਂ ਕੀਤਾ?।
וַיֻּכּוּ שֹֽׁטְרֵי בְּנֵי יִשְׂרָאֵל אֲשֶׁר־שָׂמוּ עֲלֵהֶם נֹגְשֵׂי פַרְעֹה לֵאמֹר מַדּוּעַ לֹא כִלִּיתֶם חׇקְכֶם לִלְבֹּן כִּתְמוֹל שִׁלְשֹׁם גַּם־תְּמוֹל גַּם־הַיּֽוֹם׃
15 ੧੫ ਤਦ ਇਸਰਾਏਲੀਆਂ ਦੇ ਸਰਦਾਰ ਅੰਦਰ ਆਏ ਅਤੇ ਫ਼ਿਰਊਨ ਕੋਲ ਦੁਹਾਈ ਦਿੱਤੀ ਕਿ ਤੁਸੀਂ ਆਪਣੇ ਦਾਸਾਂ ਨਾਲ ਅਜਿਹਾ ਕਿਉਂ ਕੀਤਾ?
וַיָּבֹאוּ שֹֽׁטְרֵי בְּנֵי יִשְׂרָאֵל וַיִּצְעֲקוּ אֶל־פַּרְעֹה לֵאמֹר לָמָּה תַעֲשֶׂה כֹה לַעֲבָדֶֽיךָ׃
16 ੧੬ ਤੁਹਾਡੇ ਦਾਸਾਂ ਨੂੰ ਤੂੜੀ ਨਹੀਂ ਦਿੱਤੀ ਜਾਂਦੀ ਅਤੇ ਸਾਨੂੰ ਆਖਦੇ ਹਨ, ਇੱਟਾਂ ਬਣਾਓ! ਵੇਖੋ, ਤੁਹਾਡੇ ਦਾਸਾਂ ਨੂੰ ਮਾਰ ਪੈਂਦੀ ਹੈ। ਦੋਸ਼ ਤੁਹਾਡੇ ਲੋਕਾਂ ਦਾ ਹੈ।
תֶּבֶן אֵין נִתָּן לַעֲבָדֶיךָ וּלְבֵנִים אֹמְרִים לָנוּ עֲשׂוּ וְהִנֵּה עֲבָדֶיךָ מֻכִּים וְחָטָאת עַמֶּֽךָ׃
17 ੧੭ ਉਸ ਨੇ ਆਖਿਆ, ਤੁਸੀਂ ਆਲਸੀ ਹੋ, ਢਿੱਲੇ! ਇਸੇ ਕਰਕੇ ਤੁਸੀਂ ਆਖੀ ਜਾਂਦੇ ਹੋ, ਸਾਨੂੰ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਲਈ ਬਲੀਆਂ ਚੜ੍ਹਾਈਏ।
וַיֹּאמֶר נִרְפִּים אַתֶּם נִרְפִּים עַל־כֵּן אַתֶּם אֹֽמְרִים נֵלְכָה נִזְבְּחָה לַֽיהֹוָֽה׃
18 ੧੮ ਹੁਣ ਜਾਓ ਅਤੇ ਕੰਮ ਕਰੋ ਪਰ ਤੂੜੀ ਤੁਹਾਨੂੰ ਨਹੀਂ ਦਿੱਤੀ ਜਾਵੇਗੀ ਅਤੇ ਇੱਟਾਂ ਦਾ ਹਿਸਾਬ ਪੂਰਾ ਕਰਨਾ ਪਵੇਗਾ।
וְעַתָּה לְכוּ עִבְדוּ וְתֶבֶן לֹא־יִנָּתֵן לָכֶם וְתֹכֶן לְבֵנִים תִּתֵּֽנוּ׃
19 ੧੯ ਤਦ ਇਸਰਾਏਲੀਆਂ ਦੇ ਸਰਦਾਰਾਂ ਨੇ ਵੇਖ ਲਿਆ ਕਿ ਅਸੀਂ ਬੁਰੇ ਹਾਲ ਵਿੱਚ ਹਾਂ, ਜਦ ਆਖਿਆ ਜਾਂਦਾ ਹੈ, ਤੁਸੀਂ ਆਪਣੇ ਰੋਜ਼ ਦੇ ਇੱਟਾਂ ਦੇ ਕੰਮ ਵਿੱਚੋਂ ਕੁਝ ਨਾ ਘਟਾਓ।
וַיִּרְאוּ שֹֽׁטְרֵי בְנֵֽי־יִשְׂרָאֵל אֹתָם בְּרָע לֵאמֹר לֹא־תִגְרְעוּ מִלִּבְנֵיכֶם דְּבַר־יוֹם בְּיוֹמֽוֹ׃
20 ੨੦ ਜਦ ਉਹ ਫ਼ਿਰਊਨ ਕੋਲੋਂ ਬਾਹਰ ਨਿੱਕਲੇ ਤਦ ਮੂਸਾ ਅਤੇ ਹਾਰੂਨ ਨੂੰ ਜਿਹੜੇ ਉਨ੍ਹਾਂ ਦੇ ਮਿਲਣ ਨੂੰ ਰਾਹ ਵਿੱਚ ਖੜ੍ਹੇ ਸਨ, ਮਿਲੇ।
וַֽיִּפְגְּעוּ אֶת־מֹשֶׁה וְאֶֽת־אַהֲרֹן נִצָּבִים לִקְרָאתָם בְּצֵאתָם מֵאֵת פַּרְעֹֽה׃
21 ੨੧ ਤਦ ਉਨ੍ਹਾਂ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਤੁਹਾਨੂੰ ਵੇਖੇ ਤੇ ਨਿਆਂ ਕਰੇ ਕਿਉਂ ਜੋ ਤੁਸੀਂ ਸਾਡੀ ਬਾਸ਼ਨਾ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਗੰਦੀ ਬਣਾ ਦਿੱਤੀ ਹੈ ਅਤੇ ਸਾਨੂੰ ਜਾਨ ਤੋਂ ਮਾਰਨ ਲਈ ਉਨ੍ਹਾਂ ਦੇ ਹੱਥ ਵਿੱਚ ਤਲਵਾਰ ਦੇ ਦਿੱਤੀ ਹੈ।
וַיֹּאמְרוּ אֲלֵהֶם יֵרֶא יְהֹוָה עֲלֵיכֶם וְיִשְׁפֹּט אֲשֶׁר הִבְאַשְׁתֶּם אֶת־רֵיחֵנוּ בְּעֵינֵי פַרְעֹה וּבְעֵינֵי עֲבָדָיו לָֽתֶת־חֶרֶב בְּיָדָם לְהׇרְגֵֽנוּ׃
22 ੨੨ ਫਿਰ ਮੂਸਾ ਯਹੋਵਾਹ ਵੱਲ ਮੁੜਿਆ ਅਤੇ ਆਖਿਆ, ਹੇ ਪ੍ਰਭੂ, ਤੂੰ ਕਿਉਂ ਇਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਤੇ ਤੂੰ ਮੈਨੂੰ ਕਿਉਂ ਭੇਜਿਆ?
וַיָּשׇׁב מֹשֶׁה אֶל־יְהֹוָה וַיֹּאמַר אֲדֹנָי לָמָה הֲרֵעֹתָה לָעָם הַזֶּה לָמָּה זֶּה שְׁלַחְתָּֽנִי׃
23 ੨੩ ਕਿਉਂਕਿ ਜਿਸ ਵੇਲੇ ਤੋਂ ਮੈਂ ਤੇਰਾ ਨਾਮ ਲੈ ਕੇ ਫ਼ਿਰਊਨ ਨਾਲ ਗੱਲਾਂ ਕਰਨ ਲਈ ਆਇਆ ਤਦ ਤੋਂ ਹੀ ਉਸ ਨੇ ਇਸ ਪਰਜਾ ਨਾਲ ਬੁਰਿਆਈ ਕੀਤੀ ਅਤੇ ਤੂੰ ਵੀ ਆਪਣੀ ਪਰਜਾ ਨੂੰ ਛੁਟਕਾਰਾ ਨਾ ਦਿੱਤਾ।
וּמֵאָז בָּאתִי אֶל־פַּרְעֹה לְדַבֵּר בִּשְׁמֶךָ הֵרַע לָעָם הַזֶּה וְהַצֵּל לֹא־הִצַּלְתָּ אֶת־עַמֶּֽךָ׃

< ਕੂਚ 5 >