< ਕੂਚ 6 >
1 ੧ ਯਹੋਵਾਹ ਨੇ ਮੂਸਾ ਨੂੰ ਆਖਿਆ, ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਮੇਰੇ ਹੱਥ ਦੇ ਬਲ ਕਾਰਨ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਕੱਢ ਦੇਵੇਗਾ।
Eka Jehova Nyasaye nowacho ne Musa niya, “Koro ibiro neno gino ma abiro timo ne Farao: Nikech bada man-gi teko, obiro weyogi mondo gidhi; kendo nikech tekona maduongʼ obiro riembogi mi gia e pinye.”
2 ੨ ਫਿਰ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੂੰ ਆਖਿਆ, ਮੈਂ ਯਹੋਵਾਹ ਹਾਂ
Nyasaye bende nonyiso Musa kama, “An e Jehova Nyasaye.
3 ੩ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਨਾਮ ਉੱਤੇ ਦਰਸ਼ਣ ਦਿੱਤਾ ਪਰ ਮੈਂ ਆਪਣੇ ਯਹੋਵਾਹ ਨਾਮ ਨਾਲ ਉਨ੍ਹਾਂ ਉੱਤੇ ਪਰਗਟ ਨਹੀਂ ਹੋਇਆ।
Ne afwenyora ne Ibrahim gi Isaka kod Jakobo kaka Nyasaye Maratego, to ne ok afwenyoranegi gi nyinga ma ungʼeyago ma en Jehova Nyasaye.
4 ੪ ਮੈਂ ਉਨ੍ਹਾਂ ਨਾਲ ਆਪਣੇ ਨੇਮ ਵੀ ਕਾਇਮ ਕੀਤਾ ਤਾਂ ਜੋ ਮੈਂ ਉਹਨਾਂ ਨੂੰ ਕਨਾਨ ਦੇਸ ਦੇਵਾਂ ਅਰਥਾਤ ਉਹਨਾਂ ਦੀ ਮੁਸਾਫ਼ਰੀ ਦਾ ਦੇਸ ਜਿਸ ਵਿੱਚ ਉਹ ਪਰਦੇਸੀ ਰਹੇ।
Bende ne aguro singruokna kodgi ni anamigi piny Kanaan, kama negidakie kaka jodak.
5 ੫ ਮੈਂ ਇਸਰਾਏਲੀਆਂ ਦੇ ਹਾਉਂਕੇ ਵੀ ਸੁਣੇ ਜਿਨ੍ਹਾਂ ਨੂੰ ਮਿਸਰੀ ਗ਼ੁਲਾਮੀ ਵਿੱਚ ਰੱਖਦੇ ਹਨ ਅਤੇ ਮੈਂ ਆਪਣੇ ਨੇਮ ਨੂੰ ਚੇਤੇ ਕੀਤਾ ਹੈ।
To bende asewinjo ngʼur, mar jo-Israel ma jo-Misri oseloko wasumbinigi mi aparo singruokna.
6 ੬ ਇਸ ਲਈ ਇਸਰਾਏਲੀਆਂ ਨੂੰ ਆਖ, ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਵਾਂਗਾ ਅਤੇ ਮੈਂ ਤੁਹਾਨੂੰ ਉਨ੍ਹਾਂ ਦੀ ਗ਼ੁਲਾਮੀ ਤੋਂ ਛੁਟਕਾਰਾ ਦਿਆਂਗਾ ਅਤੇ ਮੈਂ ਆਪਣੀ ਬਾਂਹ ਲੰਮੀ ਕਰ ਕੇ ਵੱਡੇ ਨਿਆਂਵਾਂ ਨਾਲ ਤੁਹਾਨੂੰ ਛੁਡਾਵਾਂਗਾ।
“Emomiyo nyis jo-Israel kama: ‘An e Jehova Nyasaye kendo abiro golou e tije mapek ma jo-Misri oketo kuomu. Abiro miyo ubed thuolo e tij bedo wasumbini mag-gi kendo abiro resou kakumogi malit mondo awaru.
7 ੭ ਮੈਂ ਤੁਹਾਨੂੰ ਆਪਣੀ ਪਰਜਾ ਹੋਣ ਲਈ ਲਵਾਂਗਾ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ, ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਹੜਾ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਿਆਉਂਦਾ ਹਾਂ।
Abiro kawou kaka joga awuon, bende abiro bedo Nyasachu eka ubiro ngʼeyo ni An e Jehova Nyasaye ma Nyasachu, manogolou ka uwuok e bwo tich matek mar jo-Misri.
8 ੮ ਮੈਂ ਤੁਹਾਨੂੰ ਉਸ ਦੇਸ ਵਿੱਚ ਲਿਆਵਾਂਗਾ, ਜਿਸ ਦੇ ਦੇਣ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ, ਮੈਂ ਤੁਹਾਨੂੰ ਉਹ ਮਿਲਖ਼ ਵਿੱਚ ਦਿਆਂਗਾ। ਮੈਂ ਯਹੋਵਾਹ ਹਾਂ।
Kendo abiro kelou e piny mane akwongʼora ka atingʼo bada malo ni anami Ibrahim, Isaka kod Jakobo. Abiro miyougo kaka girkeni. An e Jehova Nyasaye.’”
9 ੯ ਉਪਰੰਤ ਮੂਸਾ ਨੇ ਇਸਰਾਏਲੀਆਂ ਨਾਲ ਉਸੇ ਤਰ੍ਹਾਂ ਹੀ ਗੱਲ ਕੀਤੀ ਪਰ ਉਨ੍ਹਾਂ ਨੇ ਆਤਮਾ ਦੇ ਦੁੱਖ ਅਤੇ ਗ਼ੁਲਾਮੀ ਦੀ ਸਖਤੀ ਦੇ ਕਾਰਨ ਮੂਸਾ ਦੀ ਨਾ ਸੁਣੀ।
Musa nodwoko ni jo-Israel wechegi, to kata kamano ne ok giwinje nimar chunygi nonyosore nikech tich mapek mar bedo wasumbini.
10 ੧੦ ਤਦ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ ਕਿ ਜਾ ਅਤੇ ਮਿਸਰ ਦੇ ਰਾਜਾ ਫ਼ਿਰਊਨ ਨਾਲ ਗੱਲ ਕਰ
Eka Jehova Nyasaye nonyiso Musa niya,
11 ੧੧ ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਵਿੱਚੋਂ ਜਾਣ ਦੇਵੇ।
“Dhiyo, inyis Farao ruodh jo-Misri mondo owe jo-Israel owuogi e pinye.”
12 ੧੨ ਤਦ ਮੂਸਾ ਨੇ ਯਹੋਵਾਹ ਦੇ ਸਨਮੁਖ ਇਸ ਤਰ੍ਹਾਂ ਗੱਲ ਕੀਤੀ, ਵੇਖ, ਇਸਰਾਏਲੀਆਂ ਨੇ ਤਾਂ ਮੇਰੀ ਨਾ ਸੁਣੀ, ਤਦ ਫ਼ਿਰਊਨ ਕਿਵੇਂ ਮੇਰੀ ਸੁਣੇਗਾ, ਮੈਂ ਜਿਹੜਾ ਅਟਕ-ਅਟਕ ਕੇ ਬੋਲਣ ਵਾਲਾ ਹਾਂ?
To Musa nodwoko Jehova Nyasaye niya, “Ka jo-Israel ema ok nyal winja, en angʼo manyalo miyo Farao winja mi dewa nimar an radwal?”
13 ੧੩ ਫਿਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਸਰਾਏਲੀਆਂ ਲਈ ਅਤੇ ਮਿਸਰ ਦੇ ਰਾਜਾ ਫ਼ਿਰਊਨ ਲਈ ਹੁਕਮ ਦਿੱਤਾ ਕਿ ਉਹ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲੈ ਜਾਣ।
Jehova Nyasaye nowuoyo gi Musa kod Harun kochikogi mondo gidhi ir Farao ruodh Misri, mondo gigol jo-Israel e piny Misri.
14 ੧੪ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੋਹਰੀ ਇਹ ਹਨ - ਰਊਬੇਨ ਇਸਰਾਏਲ ਦੇ ਪਹਿਲੌਠੇ ਦੇ ਪੁੱਤਰ ਹਨੋਕ ਅਤੇ ਪੱਲੂ, ਹਸਰੋਨ ਅਤੇ ਕਰਮੀ ਹਨ, ਇਹ ਰਊਬੇਨ ਦੀਆਂ ਕੁੱਲਾਂ ਹਨ।
Magi e jotelo mag anywolagi: Yawuot Reuben ma kach Israel ne gin: Hanok, Palu, Hezron kod Karmi. Mago e jo-Reuben.
15 ੧੫ ਸ਼ਿਮਓਨ ਦੇ ਪੁੱਤਰ ਯਮੂਏਲ ਯਾਮੀਨ ਓਹਦ ਯਾਕੀਨ ਸੋਹਰ ਅਤੇ ਸ਼ਾਊਲ ਕਨਾਨੀ ਔਰਤ ਦਾ ਪੁੱਤਰ, ਇਹ ਸ਼ਿਮਓਨ ਦੀਆਂ ਮੂੰਹੀਆਂ ਹਨ।
Yawuot Simeon ne gin: Jemuel, Jamin, Ohad, Jakin, Zohar kod Shaul mane en wuod nyar ja-Kanaan. Mago e joka Simeon.
16 ੧੬ ਲੇਵੀ ਦੇ ਪੁੱਤਰਾਂ ਦੇ ਨਾਮ ਉਨ੍ਹਾਂ ਦੀ ਕੁਲਪੱਤ੍ਰੀ ਅਨੁਸਾਰ ਇਹ ਹਨ - ਗੇਰਸ਼ੋਨ, ਕਹਾਥ, ਮਰਾਰੀ ਅਤੇ ਲੇਵੀ ਦੇ ਜੀਵਨ ਦੇ ਸਾਲ, ਇੱਕ ਸੌ ਸੈਂਤੀ ਸਨ।
Magi e nying joka Lawi kaluwore gi anywolagi: Gershon, Kohath gi Merari. (Lawi nodak kuom higni mia achiel gi piero adek gabiriyo.)
17 ੧੭ ਗੇਰਸ਼ੋਨ ਦੇ ਪੁੱਤਰ ਲਿਬਨੀ ਅਤੇ ਸ਼ਿਮਈ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ।
Yawuot Gershon kaluwore gi dhoodgi ne gin: Libni kod Shimei.
18 ੧੮ ਕਹਾਥ ਦੇ ਪੁੱਤਰ ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ ਹਨ ਅਤੇ ਕਹਾਥ ਦੇ ਜੀਵਨ ਦੇ ਸਾਲ ਇੱਕ ਸੌ ਤੇਂਤੀ ਸਨ।
Yawuot Kohath ne gin: Amram, Izhar, Hebron kod Uziel. (Kohath nodak kuom higni mia achiel gi piero adek gadek.)
19 ੧੯ ਮਰਾਰੀ ਦੇ ਪੁੱਤਰ ਮਹਲੀ ਅਤੇ ਮੂਸ਼ੀ ਹਨ। ਲੇਵੀ ਦੀਆਂ ਮੂੰਹੀਆਂ ਉਨ੍ਹਾਂ ਦੀ ਕੁਲਪੱਤ੍ਰੀ ਅਨੁਸਾਰ ਇਹ ਹਨ।
Yawuot Merari ne gin: Mali kod Mushi. Magi ema ne dhout jo-Lawi kaluwore gi anywolagi.
20 ੨੦ ਅਮਰਾਮ ਨੇ ਆਪਣੀ ਫੁੱਫੀ ਯੋਕਬਦ ਨੂੰ ਵਿਆਹ ਲਿਆ ਅਤੇ ਉਹ ਉਸ ਦੇ ਲਈ ਹਾਰੂਨ ਅਤੇ ਮੂਸਾ ਨੂੰ ਜਨਮ ਦਿੱਤਾ ਅਤੇ ਅਮਰਾਮ ਦੇ ਜੀਵਨ ਦੇ ਸਾਲ ਇੱਕ ਸੌ ਸੈਂਤੀ ਸਨ।
Amram wuod Kohath nokendo nyamin wuon-gi ma nyinge Jokebed, mane onywolone Harun kod Musa. (Amram nodak kuom higni mia achiel gi piero adek gabiriyo.)
21 ੨੧ ਯਿਸਹਾਰ ਦੇ ਪੁੱਤਰ ਕੋਰਹ ਅਤੇ ਨਫ਼ਗ ਅਤੇ ਜ਼ਿਕਰੀ ਹਨ।
Yawuot Izhar ne gin: Kora, Nefeg kod Zikri.
22 ੨੨ ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਅਤੇ ਸਿਤਰੀ ਹਨ।
Yawuot Uziel ne gin: Mishael, Elzafan kod Sithri.
23 ੨੩ ਹਾਰੂਨ ਨੇ ਨਹਸ਼ੋਨ ਦੀ ਭੈਣ ਅੰਮੀਨਾਦਾਬ ਦੀ ਧੀ, ਅਲੀਸਬਾ ਨੂੰ ਵਿਆਹ ਲਿਆ ਅਤੇ ਉਸ ਨੇ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਨੂੰ ਉਸ ਲਈ ਜਨਮ ਦਿੱਤਾ।
Harun nokendo Elisheba nyar Aminadab ma bende nyamin Nashon, kendo nonywolone Nadab, Abihu, Eliazar kod Ithamar.
24 ੨੪ ਕੋਰਹ ਦੇ ਪੁੱਤਰ ਅੱਸੀਰ, ਅਲਕਾਨਾਹ ਅਤੇ ਅਬੀਆਸਾਫ਼ ਹਨ ਇਹ ਕੋਰਹ ਦੀਆਂ ਮੂੰਹੀਆਂ ਹਨ।
Yawuot Kora ne gin: Asir, Elkana kod Abiasaf. Magi ema ne dhout joka Kora.
25 ੨੫ ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਫੂਟੀਏਲ ਦੀਆਂ ਧੀਆਂ ਵਿੱਚੋਂ ਇੱਕ ਨੂੰ ਵਿਆਹ ਲਿਆ ਅਤੇ ਉਹ ਉਸ ਦੇ ਲਈ ਫ਼ੀਨਹਾਸ ਨੂੰ ਜਣੀ। ਇਹ ਲੇਵੀਆਂ ਦੇ ਪੁਰਖਿਆਂ ਦੇ ਮੋਹਰੀ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ।
Eliazar wuod Harun nokendo achiel kuom nyi Putiel, kendo nonywolone Finehas. Magi ema ne jotend dhout joka Lawi.
26 ੨੬ ਹਾਰੂਨ ਅਤੇ ਮੂਸਾ ਉਹ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਖਿਆ ਸੀ ਕਿ ਇਸਰਾਏਲੀਆਂ ਨੂੰ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਮਿਸਰ ਦੇਸ ਤੋਂ ਕੱਢ ਲਿਆਓ।
Ma e Harun nogo kod Musa mane Jehova Nyasaye owachonegi niya, “Gol jo-Israel oa e piny Misri kaluwore gi dhoutgi”
27 ੨੭ ਇਹ ਉਹ ਹਨ ਜਿਨ੍ਹਾਂ ਨੇ ਮਿਸਰ ਦੇ ਰਾਜਾ ਫ਼ਿਰਊਨ ਨਾਲ ਗੱਲਾਂ ਕੀਤੀਆਂ ਕਿ ਉਹ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲੈਣ। ਇਹ ਉਹ ਮੂਸਾ ਅਤੇ ਹਾਰੂਨ ਹਨ।
Gin giwegi ema ne giwuoyo gi Farao ruodh jo-Misri mondo ogol jo-Israel e piny Misri. Ne en mana Musa kod Harun.
28 ੨੮ ਤਦ ਅਜਿਹਾ ਹੋਇਆ ਕਿ ਜਿਸ ਦਿਨ ਯਹੋਵਾਹ ਨੇ ਮਿਸਰ ਦੇਸ ਵਿੱਚ ਮੂਸਾ ਨਾਲ ਗੱਲ ਕੀਤੀ
Kane Jehova Nyasaye owuoyo gi Musa e piny Misri,
29 ੨੯ ਤਦ ਯਹੋਵਾਹ ਮੂਸਾ ਨੂੰ ਇਸ ਤਰ੍ਹਾਂ ਬੋਲਿਆ ਕਿ ਮੈਂ ਯਹੋਵਾਹ ਹਾਂ, ਮਿਸਰ ਦੇ ਰਾਜਾ ਫ਼ਿਰਊਨ ਨਾਲ ਉਹ ਸਾਰੀਆਂ ਗੱਲਾਂ ਕਰ, ਜਿਹੜੀਆਂ ਮੈਂ ਤੈਨੂੰ ਆਖੀਆਂ ਹਨ।
nowachone niya, “An Jehova Nyasaye. Nyis Farao ruodh jo-Misri gik moko duto manyisi.”
30 ੩੦ ਫਿਰ ਮੂਸਾ ਨੇ ਯਹੋਵਾਹ ਦੇ ਸਨਮੁਖ ਆਖਿਆ, ਵੇਖ, ਮੈਂ ਅਟਕ-ਅਟਕ ਕੇ ਬੋਲਣ ਵਾਲਾ ਹਾਂ। ਫ਼ਿਰਊਨ ਮੇਰੀ ਕਿਵੇਂ ਸੁਣੇਗਾ?
To Musa nodwoko Jehova Nyasaye niya, “Nikech an radwal, en angʼo manyalo miyo Farao winja?”