< ਕੂਚ 7 >
1 ੧ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ, ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਵਰਗਾ ਠਹਿਰਾਇਆ ਹੈ ਅਤੇ ਤੇਰਾ ਭਰਾ ਹਾਰੂਨ ਤੇਰੇ ਲਈ ਨਬੀ ਹੋਵੇਗਾ।
ヱホバ、モーセに言たまひけるは視よ我汝をしてパロにおけること神のごとくならしむ汝の兄弟アロンは汝の預言者となるべし
2 ੨ ਤੂੰ ਉਹ ਸਾਰੀਆਂ ਗੱਲਾਂ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ ਕਰੀਂ ਅਤੇ ਤੇਰਾ ਭਰਾ ਹਾਰੂਨ ਫ਼ਿਰਊਨ ਨਾਲ ਗੱਲਾਂ ਕਰੇਗਾ ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਤੋਂ ਜਾਣ ਦੇਵੇ
汝はわが汝に命ずる所を盡く宣べし汝の兄弟アロンはパロに告ることを爲べし彼イスラエルの子孫をその國より出すに至らん
3 ੩ ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ, ਆਪਣੇ ਨਿਸ਼ਾਨਾਂ ਅਤੇ ਅਚਰਜ਼ ਕੰਮਾਂ ਨੂੰ ਮਿਸਰ ਦੇਸ ਵਿੱਚ ਵਧਾਵਾਂਗਾ।
我パロの心を剛愎にして吾徴と奇跡をエジプトの國に多くせん
4 ੪ ਪਰ ਫ਼ਿਰਊਨ ਤੁਹਾਡੀ ਨਹੀਂ ਸੁਣੇਗਾ ਅਤੇ ਮੈਂ ਆਪਣਾ ਹੱਥ ਮਿਸਰ ਉੱਤੇ ਪਾਵਾਂਗਾ ਅਤੇ ਆਪਣੀਆਂ ਸੈਨਾਂ ਅਰਥਾਤ ਆਪਣੀ ਪਰਜਾ ਇਸਰਾਏਲ ਨੂੰ ਵੱਡਿਆਂ ਨਿਆਂਵਾਂ ਨਾਲ ਮਿਸਰ ਦੇਸ ਤੋਂ ਬਾਹਰ ਲੈ ਆਵਾਂਗਾ।
然どパロ汝に聽ざるべし我すなはち吾手をエジプトに加へ大なる罰をほどこして吾軍隊わが民イスラエルの子孫をエジプトの國より出さん
5 ੫ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਜਦ ਮੈਂ ਮਿਸਰ ਉੱਤੇ ਆਪਣਾ ਹੱਥ ਪਸਾਰਾਂਗਾ ਅਤੇ ਇਸਰਾਏਲੀਆਂ ਨੂੰ ਉਨ੍ਹਾਂ ਵਿੱਚੋਂ ਕੱਢ ਲਿਆਵਾਂਗਾ।
我わが手をエジプトの上に伸てイスラエルの子孫をエジプト人の中より出す時には彼等我のヱホバなるを知ん
6 ੬ ਤਦ ਮੂਸਾ ਅਤੇ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ।
モーセとアロン斯おこなひヱホバの命じたまへる如くに然なしぬ
7 ੭ ਜਿਸ ਸਮੇਂ ਉਨ੍ਹਾਂ ਦੋਹਾਂ ਨੇ ਫ਼ਿਰਊਨ ਨਾਲ ਗੱਲ ਕੀਤੀ, ਮੂਸਾ ਅੱਸੀ ਸਾਲਾਂ ਦਾ ਅਤੇ ਹਾਰੂਨ ਤਰਿਆਸੀ ਸਾਲਾਂ ਦਾ ਸੀ।
そのパロと談論ける時モーセは八十歳アロンは八十三歳なりき
8 ੮ ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਇਸ ਤਰ੍ਹਾਂ ਆਖਿਆ,
ヱホバ、モーセとアロンに告て言たまひけるは
9 ੯ ਜਦ ਫ਼ਿਰਊਨ ਤੁਹਾਡੇ ਨਾਲ ਇਹ ਗੱਲ ਕਰੇ ਕਿ ਤੁਸੀਂ ਕੋਈ ਅਚਰਜ਼ ਕੰਮ ਵਿਖਾਓ ਤਦ ਤੂੰ ਹਾਰੂਨ ਨੂੰ ਆਖੀਂ ਕਿ ਤੂੰ ਆਪਣੀ ਲਾਠੀ ਲੈ ਕੇ ਫ਼ਿਰਊਨ ਅੱਗੇ ਸੁੱਟ ਦੇ ਤਾਂ ਜੋ ਉਹ ਇੱਕ ਸਰਾਲ ਹੋ ਜਾਵੇ।
パロ汝等に語りて汝ら自ら奇蹟を行へと言時には汝アロンに言べし汝の杖をとりてパロの前に擲てよと其は蛇とならん
10 ੧੦ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣੀ ਲਾਠੀ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਸੁੱਟੀ, ਤਦ ਉਹ ਸਰਾਲ ਬਣ ਗਈ।
是に於てモーセとアロンはパロの許にいたりヱホバの命じたまひしごとくに行へり即ちアロンその杖をパロとその臣下の前に擲しに蛇となりぬ
11 ੧੧ ਫਿਰ ਫ਼ਿਰਊਨ ਨੇ ਵੀ ਸਿਆਣਿਆਂ ਅਤੇ ਮੰਤਰੀਆਂ ਨੂੰ ਸੱਦਿਆ ਤਦ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ।
斯在しかばパロもまた博士と魔術士を召よせたるにエジプトの法術士等もその秘術をもてかくおこなへり
12 ੧੨ ਉਨ੍ਹਾਂ ਸਭਨਾਂ ਨੇ ਆਪਣੀਆਂ-ਆਪਣੀਆਂ ਲਾਠੀਆਂ ਸੁੱਟੀਆਂ ਅਤੇ ਉਹ ਸਰਾਲਾਂ ਹੋ ਗਈਆਂ ਪਰ ਹਾਰੂਨ ਦੀ ਲਾਠੀ ਉਨ੍ਹਾਂ ਦੀਆਂ ਲਾਠੀਆਂ ਨੂੰ ਨਿਗਲ ਗਈ।
即ち彼ら各人その杖を投たれば蛇となりけるがアロンの杖かれらの杖を呑つくせり
13 ੧੩ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਗੱਲ ਕੀਤੀ ਸੀ।
然るにパロの心剛愎になりて彼らに聽ことをせざりきヱホバの言たまひし如し
14 ੧੪ ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਦਾ ਮਨ ਸਖ਼ਤ ਹੋ ਗਿਆ ਹੈ, ਜੋ ਉਹ ਲੋਕਾਂ ਨੂੰ ਨਹੀਂ ਜਾਣ ਦਿੰਦਾ।
ヱホバ、モーセに言たまひけるはパロは心頑にして民を去しむることを拒むなり
15 ੧੫ ਤੂੰ ਸਵੇਰੇ ਫ਼ਿਰਊਨ ਕੋਲ ਜਾ। ਵੇਖ, ਉਹ ਪਾਣੀ ਵੱਲ ਬਾਹਰ ਜਾਂਦਾ ਹੈ। ਤੂੰ ਨਦੀ ਦੇ ਕੰਢੇ ਉਸ ਦੇ ਮਿਲਣ ਲਈ ਖੜ੍ਹਾ ਹੋ ਜਾਵੀਂ ਅਤੇ ਉਹ ਲਾਠੀ ਜਿਹੜੀ ਸੱਪ ਬਣ ਗਈ ਸੀ, ਆਪਣੇ ਹੱਥ ਵਿੱਚ ਲਵੀਂ
朝におよびて汝パロの許にいたれ視よ彼は水に臨む汝河の邊にたちて彼を逆ふべし汝かの蛇に化し杖を手にとりて居り
16 ੧੬ ਤੂੰ ਉਹ ਨੂੰ ਆਖੀਂ, ਯਹੋਵਾਹ ਇਬਰਾਨੀਆਂ ਦੇ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਇਹ ਕਹਿ ਕੇ ਭੇਜਿਆ ਹੈ ਕਿ ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰੀ ਉਪਾਸਨਾ ਕਰੇ ਅਤੇ ਵੇਖ, ਹੁਣ ਤੱਕ ਤੂੰ ਮੇਰੀ ਨਹੀਂ ਸੁਣੀ।
彼に言ふべしヘブル人の神ヱホバ我を汝につかはして言しむ吾民を去しめて曠野にて我に事ふることを得せしめよ視よ今まで汝は聽入ざりしなり
17 ੧੭ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੂੰ ਇਸ ਤੋਂ ਜਾਣੇਂਗਾ ਕਿ ਮੈਂ ਯਹੋਵਾਹ ਹਾਂ, ਵੇਖ, ਮੈਂ ਇਹ ਲਾਠੀ ਜਿਹੜੀ ਮੇਰੇ ਹੱਥ ਵਿੱਚ ਹੈ, ਪਾਣੀਆਂ ਉੱਤੇ ਜਿਹੜੇ ਨਦੀ ਵਿੱਚ ਹਨ, ਮਾਰਾਂਗਾ ਅਤੇ ਉਹ ਲਹੂ ਹੋ ਜਾਣਗੇ।
ヱホバかく言ふ汝これによりて我がヱホバなるを知ん視よ我わが手の杖をもて河の水を撃ん是血に變ずべし
18 ੧੮ ਮੱਛੀਆਂ ਜਿਹੜੀਆਂ ਨਦੀ ਵਿੱਚ ਹਨ, ਮਰ ਜਾਣਗੀਆਂ ਅਤੇ ਨਦੀ ਤੋਂ ਬਦਬੂ ਆਵੇਗੀ ਅਤੇ ਮਿਸਰੀ ਨਦੀ ਦੇ ਪਾਣੀ ਨੂੰ ਪੀਣ ਤੋਂ ਨਫ਼ਰਤ ਕਰਨਗੇ।
而して河の魚は死に河は臭くならんエジプト人は河の水を飮ことを厭ふにいたるべし
19 ੧੯ ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ ਆਪਣੀ ਲਾਠੀ ਲਵੇ ਅਤੇ ਆਪਣੇ ਹੱਥ ਮਿਸਰ ਦੇ ਪਾਣੀਆਂ ਉੱਤੇ ਅਰਥਾਤ ਉਨ੍ਹਾਂ ਦੀਆਂ ਨਹਿਰਾਂ ਉੱਤੇ, ਉਨ੍ਹਾਂ ਦੇ ਦਰਿਆਵਾਂ ਉੱਤੇ, ਉਨ੍ਹਾਂ ਦੇ ਤਲਾਬਾਂ ਉੱਤੇ ਅਤੇ ਉਨ੍ਹਾਂ ਦੇ ਪਾਣੀਆਂ ਦੇ ਸਾਰੇ ਭੰਡਾਰਾਂ ਉੱਤੇ ਪਸਾਰੇ ਤਾਂ ਜੋ ਉਹ ਲਹੂ ਹੋ ਜਾਣ ਅਤੇ ਸਾਰੇ ਮਿਸਰ ਦੇਸ ਵਿੱਚ ਲੱਕੜੀ ਅਤੇ ਪੱਥਰ ਦੇ ਭਾਂਡਿਆਂ ਵਿੱਚ ਲਹੂ ਹੋ ਜਾਵੇਗਾ।
ヱホバまたモーセに言たまはく汝アロンに言へ汝の杖をとりて汝の手をエジプトの上に伸べ流水の上河々の上池塘の上一切の湖水の上に伸て血とならしめよエジプト全國に於て木石の器の中に凡て血あるにいたらん
20 ੨੦ ਤਦ ਮੂਸਾ ਅਤੇ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਤਾਂ ਉਸ ਨੇ ਲਾਠੀ ਉਤਾਹਾਂ ਚੁੱਕ ਕੇ ਫ਼ਿਰਊਨ ਦੀਆਂ ਅੱਖਾਂ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੀਆਂ ਅੱਖਾਂ ਦੇ ਅੱਗੇ ਨਦੀ ਦੇ ਪਾਣੀਆਂ ਉੱਤੇ ਮਾਰੀ, ਤਾਂ ਸਾਰੇ ਪਾਣੀ ਜਿਹੜੇ ਨਦੀ ਵਿੱਚ ਸਨ ਲਹੂ ਬਣ ਗਏ।
モーセ、アロンすなはちヱホバの命じたまへるごとくに爲り即ち彼パロとその臣下の前にて杖をあげて河の水を撃しに河の水みな血に變じたり
21 ੨੧ ਮੱਛੀਆਂ ਜਿਹੜੀਆਂ ਨਦੀ ਵਿੱਚ ਸਨ, ਮਰ ਗਈਆਂ ਅਤੇ ਦਰਿਆ ਤੋਂ ਬਦਬੂ ਆਈ ਅਤੇ ਮਿਸਰੀ ਦਰਿਆ ਦਾ ਪਾਣੀ ਪੀ ਨਹੀਂ ਸਕਦੇ ਸਨ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਲਹੂ ਹੋ ਗਿਆ।
是において河の魚死て河臭くなりエジプト人河の水を飮ことを得ざりき斯エジプト全國に血ありき
22 ੨੨ ਤਦ ਮਿਸਰ ਦੇ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਨੇ ਉਨ੍ਹਾਂ ਦੀ ਨਾ ਸੁਣੀ, ਜਿਵੇਂ ਯਹੋਵਾਹ ਨੇ ਆਖਿਆ ਸੀ।
エジプトの法術士等もその秘術をもて斯のごとく行へりパロは心頑固にして彼等に聽ことをせざりきヱホバの言たまひし如し
23 ੨੩ ਤਦ ਫ਼ਿਰਊਨ ਮੁੜ ਕੇ ਆਪਣੇ ਮਹਿਲ ਚਲਾ ਗਿਆ ਅਤੇ ਇਸ ਗੱਲ ਉੱਤੇ ਵੀ ਆਪਣਾ ਮਨ ਨਾ ਲਾਇਆ।
パロすなはち身をめぐらしてその家に入り此事にも心をとめざりき
24 ੨੪ ਤਦ ਸਾਰੇ ਮਿਸਰੀ ਨਦੀ ਦੇ ਆਲੇ-ਦੁਆਲੇ ਪੀਣ ਦੇ ਪਾਣੀ ਲਈ ਪੁੱਟਣ ਲੱਗੇ ਕਿਉਂ ਜੋ ਉਹ ਨਦੀ ਦਾ ਪਾਣੀ ਨਾ ਪੀ ਸਕੇ
エジプト人河の水を飮ことを得ざりしかば皆飮水を得んとて河のまはりを掘たりヱホバ河を撃たまひてより後七日たちぬ
25 ੨੫ ਸੱਤ ਦਿਨ ਪੂਰੇ ਹੋਏ, ਉਸ ਦੇ ਬਾਅਦ ਯਹੋਵਾਹ ਨੇ ਨਦੀ ਨੂੰ ਮਾਰਿਆ।