< ਕੂਚ 7 >

1 ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ, ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਵਰਗਾ ਠਹਿਰਾਇਆ ਹੈ ਅਤੇ ਤੇਰਾ ਭਰਾ ਹਾਰੂਨ ਤੇਰੇ ਲਈ ਨਬੀ ਹੋਵੇਗਾ।
و خداوند به موسی گفت: «ببین تو را برفرعون خدا ساخته‌ام، و برادرت، هارون، نبی تو خواهد بود.۱
2 ਤੂੰ ਉਹ ਸਾਰੀਆਂ ਗੱਲਾਂ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ ਕਰੀਂ ਅਤੇ ਤੇਰਾ ਭਰਾ ਹਾਰੂਨ ਫ਼ਿਰਊਨ ਨਾਲ ਗੱਲਾਂ ਕਰੇਗਾ ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਤੋਂ ਜਾਣ ਦੇਵੇ
هرآنچه به تو امر نمایم تو آن را بگو، و برادرت هارون، آن را به فرعون بازگوید، تا بنی‌اسرائیل را از زمین خود رهایی دهد.۲
3 ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ, ਆਪਣੇ ਨਿਸ਼ਾਨਾਂ ਅਤੇ ਅਚਰਜ਼ ਕੰਮਾਂ ਨੂੰ ਮਿਸਰ ਦੇਸ ਵਿੱਚ ਵਧਾਵਾਂਗਾ।
و من دل فرعون را سخت می‌کنم، و آیات وعلامات خود را در زمین مصر بسیار می‌سازم.۳
4 ਪਰ ਫ਼ਿਰਊਨ ਤੁਹਾਡੀ ਨਹੀਂ ਸੁਣੇਗਾ ਅਤੇ ਮੈਂ ਆਪਣਾ ਹੱਥ ਮਿਸਰ ਉੱਤੇ ਪਾਵਾਂਗਾ ਅਤੇ ਆਪਣੀਆਂ ਸੈਨਾਂ ਅਰਥਾਤ ਆਪਣੀ ਪਰਜਾ ਇਸਰਾਏਲ ਨੂੰ ਵੱਡਿਆਂ ਨਿਆਂਵਾਂ ਨਾਲ ਮਿਸਰ ਦੇਸ ਤੋਂ ਬਾਹਰ ਲੈ ਆਵਾਂਗਾ।
وفرعون به شما گوش نخواهد گرفت، و دست خودرا بر مصر خواهم‌انداخت، تا جنود خود، یعنی قوم خویش بنی‌اسرائیل را از زمین مصر به داوریهای عظیم بیرون آورم.۴
5 ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਜਦ ਮੈਂ ਮਿਸਰ ਉੱਤੇ ਆਪਣਾ ਹੱਥ ਪਸਾਰਾਂਗਾ ਅਤੇ ਇਸਰਾਏਲੀਆਂ ਨੂੰ ਉਨ੍ਹਾਂ ਵਿੱਚੋਂ ਕੱਢ ਲਿਆਵਾਂਗਾ।
و مصریان خواهند دانست که من یهوه هستم، چون دست خود را بر مصر دراز کرده، بنی‌اسرائیل را از میان ایشان بیرون آوردم.»۵
6 ਤਦ ਮੂਸਾ ਅਤੇ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ।
و موسی و هارون چنانکه خداوند بدیشان امر فرموده بود کردند، و هم چنین عمل نمودند.۶
7 ਜਿਸ ਸਮੇਂ ਉਨ੍ਹਾਂ ਦੋਹਾਂ ਨੇ ਫ਼ਿਰਊਨ ਨਾਲ ਗੱਲ ਕੀਤੀ, ਮੂਸਾ ਅੱਸੀ ਸਾਲਾਂ ਦਾ ਅਤੇ ਹਾਰੂਨ ਤਰਿਆਸੀ ਸਾਲਾਂ ਦਾ ਸੀ।
و موسی هشتاد ساله بود وهارون هشتاد و سه ساله، وقتی که به فرعون سخن‌گفتند.۷
8 ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਇਸ ਤਰ੍ਹਾਂ ਆਖਿਆ,
پس خداوند موسی و هارون را خطاب کرده، گفت:۸
9 ਜਦ ਫ਼ਿਰਊਨ ਤੁਹਾਡੇ ਨਾਲ ਇਹ ਗੱਲ ਕਰੇ ਕਿ ਤੁਸੀਂ ਕੋਈ ਅਚਰਜ਼ ਕੰਮ ਵਿਖਾਓ ਤਦ ਤੂੰ ਹਾਰੂਨ ਨੂੰ ਆਖੀਂ ਕਿ ਤੂੰ ਆਪਣੀ ਲਾਠੀ ਲੈ ਕੇ ਫ਼ਿਰਊਨ ਅੱਗੇ ਸੁੱਟ ਦੇ ਤਾਂ ਜੋ ਉਹ ਇੱਕ ਸਰਾਲ ਹੋ ਜਾਵੇ।
«چون فرعون شما را خطاب کرده، گوید معجزه‌ای برای خود ظاهر کنید، آنگاه به هارون بگو عصای خود را بگیر، و آن را پیش روی فرعون بینداز، تا اژدها شود.»۹
10 ੧੦ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣੀ ਲਾਠੀ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਸੁੱਟੀ, ਤਦ ਉਹ ਸਰਾਲ ਬਣ ਗਈ।
آنگاه موسی و هارون نزد فرعون رفتند، و آنچه خداوندفرموده بود کردند. و هارون عصای خود را پیش روی فرعون و پیش روی ملازمانش انداخت، واژدها شد.۱۰
11 ੧੧ ਫਿਰ ਫ਼ਿਰਊਨ ਨੇ ਵੀ ਸਿਆਣਿਆਂ ਅਤੇ ਮੰਤਰੀਆਂ ਨੂੰ ਸੱਦਿਆ ਤਦ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ।
و فرعون نیز حکیمان و جادوگران را طلبید و ساحران مصر هم به افسونهای خودچنین کردند،۱۱
12 ੧੨ ਉਨ੍ਹਾਂ ਸਭਨਾਂ ਨੇ ਆਪਣੀਆਂ-ਆਪਣੀਆਂ ਲਾਠੀਆਂ ਸੁੱਟੀਆਂ ਅਤੇ ਉਹ ਸਰਾਲਾਂ ਹੋ ਗਈਆਂ ਪਰ ਹਾਰੂਨ ਦੀ ਲਾਠੀ ਉਨ੍ਹਾਂ ਦੀਆਂ ਲਾਠੀਆਂ ਨੂੰ ਨਿਗਲ ਗਈ।
هر یک عصای خود را انداختند و اژدها شد، ولی عصای هارون عصاهای ایشان را بلعید.۱۲
13 ੧੩ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਗੱਲ ਕੀਤੀ ਸੀ।
و دل فرعون سخت شد و ایشان رانشنید، چنانکه خداوند گفته بود.۱۳
14 ੧੪ ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਦਾ ਮਨ ਸਖ਼ਤ ਹੋ ਗਿਆ ਹੈ, ਜੋ ਉਹ ਲੋਕਾਂ ਨੂੰ ਨਹੀਂ ਜਾਣ ਦਿੰਦਾ।
و خداوند موسی را گفت: «دل فرعون سخت شده، و از رها کردن قوم ابا کرده است.۱۴
15 ੧੫ ਤੂੰ ਸਵੇਰੇ ਫ਼ਿਰਊਨ ਕੋਲ ਜਾ। ਵੇਖ, ਉਹ ਪਾਣੀ ਵੱਲ ਬਾਹਰ ਜਾਂਦਾ ਹੈ। ਤੂੰ ਨਦੀ ਦੇ ਕੰਢੇ ਉਸ ਦੇ ਮਿਲਣ ਲਈ ਖੜ੍ਹਾ ਹੋ ਜਾਵੀਂ ਅਤੇ ਉਹ ਲਾਠੀ ਜਿਹੜੀ ਸੱਪ ਬਣ ਗਈ ਸੀ, ਆਪਣੇ ਹੱਥ ਵਿੱਚ ਲਵੀਂ
بامدادان نزد فرعون برو، اینک به سوی آب بیرون می‌آید، و برای ملاقات وی به کنار نهربایست، و عصا را که به مار مبدل گشت، بدست خود بگیر.۱۵
16 ੧੬ ਤੂੰ ਉਹ ਨੂੰ ਆਖੀਂ, ਯਹੋਵਾਹ ਇਬਰਾਨੀਆਂ ਦੇ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਇਹ ਕਹਿ ਕੇ ਭੇਜਿਆ ਹੈ ਕਿ ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰੀ ਉਪਾਸਨਾ ਕਰੇ ਅਤੇ ਵੇਖ, ਹੁਣ ਤੱਕ ਤੂੰ ਮੇਰੀ ਨਹੀਂ ਸੁਣੀ।
و او را بگو: یهوه خدای عبرانیان مرا نزد تو فرستاده، گفت: قوم مرا رها کن تا مرا درصحرا عبادت نمایند و اینک تا بحال نشنیده‌ای،۱۶
17 ੧੭ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੂੰ ਇਸ ਤੋਂ ਜਾਣੇਂਗਾ ਕਿ ਮੈਂ ਯਹੋਵਾਹ ਹਾਂ, ਵੇਖ, ਮੈਂ ਇਹ ਲਾਠੀ ਜਿਹੜੀ ਮੇਰੇ ਹੱਥ ਵਿੱਚ ਹੈ, ਪਾਣੀਆਂ ਉੱਤੇ ਜਿਹੜੇ ਨਦੀ ਵਿੱਚ ਹਨ, ਮਾਰਾਂਗਾ ਅਤੇ ਉਹ ਲਹੂ ਹੋ ਜਾਣਗੇ।
پس خداوند چنین می‌گوید، از این خواهی دانست که من یهوه هستم، همانا من به عصایی که در دست دارم آب نهر را می‌زنم و به خون مبدل خواهد شد.۱۷
18 ੧੮ ਮੱਛੀਆਂ ਜਿਹੜੀਆਂ ਨਦੀ ਵਿੱਚ ਹਨ, ਮਰ ਜਾਣਗੀਆਂ ਅਤੇ ਨਦੀ ਤੋਂ ਬਦਬੂ ਆਵੇਗੀ ਅਤੇ ਮਿਸਰੀ ਨਦੀ ਦੇ ਪਾਣੀ ਨੂੰ ਪੀਣ ਤੋਂ ਨਫ਼ਰਤ ਕਰਨਗੇ।
و ماهیانی که در نهرند خواهندمرد، و نهر گندیده شود و مصریان نوشیدن آب نهر را مکروه خواهند داشت.»۱۸
19 ੧੯ ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ ਆਪਣੀ ਲਾਠੀ ਲਵੇ ਅਤੇ ਆਪਣੇ ਹੱਥ ਮਿਸਰ ਦੇ ਪਾਣੀਆਂ ਉੱਤੇ ਅਰਥਾਤ ਉਨ੍ਹਾਂ ਦੀਆਂ ਨਹਿਰਾਂ ਉੱਤੇ, ਉਨ੍ਹਾਂ ਦੇ ਦਰਿਆਵਾਂ ਉੱਤੇ, ਉਨ੍ਹਾਂ ਦੇ ਤਲਾਬਾਂ ਉੱਤੇ ਅਤੇ ਉਨ੍ਹਾਂ ਦੇ ਪਾਣੀਆਂ ਦੇ ਸਾਰੇ ਭੰਡਾਰਾਂ ਉੱਤੇ ਪਸਾਰੇ ਤਾਂ ਜੋ ਉਹ ਲਹੂ ਹੋ ਜਾਣ ਅਤੇ ਸਾਰੇ ਮਿਸਰ ਦੇਸ ਵਿੱਚ ਲੱਕੜੀ ਅਤੇ ਪੱਥਰ ਦੇ ਭਾਂਡਿਆਂ ਵਿੱਚ ਲਹੂ ਹੋ ਜਾਵੇਗਾ।
و خداوند به موسی گفت: «به هارون بگوعصای خود را بگیر و دست خود را بر آبهای مصر دراز کن، بر نهرهای ایشان، و جویهای ایشان، و دریاچه های ایشان، و همه حوضهای آب ایشان، تا خون شود، و در تمامی زمین مصردر ظروف چوبی و ظروف سنگی، خون خواهدبود.»۱۹
20 ੨੦ ਤਦ ਮੂਸਾ ਅਤੇ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਤਾਂ ਉਸ ਨੇ ਲਾਠੀ ਉਤਾਹਾਂ ਚੁੱਕ ਕੇ ਫ਼ਿਰਊਨ ਦੀਆਂ ਅੱਖਾਂ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੀਆਂ ਅੱਖਾਂ ਦੇ ਅੱਗੇ ਨਦੀ ਦੇ ਪਾਣੀਆਂ ਉੱਤੇ ਮਾਰੀ, ਤਾਂ ਸਾਰੇ ਪਾਣੀ ਜਿਹੜੇ ਨਦੀ ਵਿੱਚ ਸਨ ਲਹੂ ਬਣ ਗਏ।
و موسی و هارون چنانکه خداوند امرفرموده بود، کردند. و عصا را بلند کرده، آب نهر رابه حضور فرعون و به حضور ملازمانش زد، وتمامی آب نهر به خون مبدل شد.۲۰
21 ੨੧ ਮੱਛੀਆਂ ਜਿਹੜੀਆਂ ਨਦੀ ਵਿੱਚ ਸਨ, ਮਰ ਗਈਆਂ ਅਤੇ ਦਰਿਆ ਤੋਂ ਬਦਬੂ ਆਈ ਅਤੇ ਮਿਸਰੀ ਦਰਿਆ ਦਾ ਪਾਣੀ ਪੀ ਨਹੀਂ ਸਕਦੇ ਸਨ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਲਹੂ ਹੋ ਗਿਆ।
و ماهیانی که در نهر بودند، مردند. و نهر بگندید، و مصریان از آب نهر نتوانستند نوشید، و در تمامی زمین مصرخون بود.۲۱
22 ੨੨ ਤਦ ਮਿਸਰ ਦੇ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਨੇ ਉਨ੍ਹਾਂ ਦੀ ਨਾ ਸੁਣੀ, ਜਿਵੇਂ ਯਹੋਵਾਹ ਨੇ ਆਖਿਆ ਸੀ।
و جادوگران مصر به افسونهای خویش هم چنین کردند، و دل فرعون سخت شد، که بدیشان گوش نگرفت، چنانکه خداوند گفته بود.۲۲
23 ੨੩ ਤਦ ਫ਼ਿਰਊਨ ਮੁੜ ਕੇ ਆਪਣੇ ਮਹਿਲ ਚਲਾ ਗਿਆ ਅਤੇ ਇਸ ਗੱਲ ਉੱਤੇ ਵੀ ਆਪਣਾ ਮਨ ਨਾ ਲਾਇਆ।
و فرعون برگشته، به خانه خود رفت و براین نیز دل خود را متوجه نساخت.۲۳
24 ੨੪ ਤਦ ਸਾਰੇ ਮਿਸਰੀ ਨਦੀ ਦੇ ਆਲੇ-ਦੁਆਲੇ ਪੀਣ ਦੇ ਪਾਣੀ ਲਈ ਪੁੱਟਣ ਲੱਗੇ ਕਿਉਂ ਜੋ ਉਹ ਨਦੀ ਦਾ ਪਾਣੀ ਨਾ ਪੀ ਸਕੇ
و همه مصریان گرداگرد نهر برای آب خوردن حفره می‌زدند زیرا که از آب نهر نتوانستند نوشید.۲۴
25 ੨੫ ਸੱਤ ਦਿਨ ਪੂਰੇ ਹੋਏ, ਉਸ ਦੇ ਬਾਅਦ ਯਹੋਵਾਹ ਨੇ ਨਦੀ ਨੂੰ ਮਾਰਿਆ।
وبعد از آنکه خداوند نهر را زده بود، هفت روزسپری شد.۲۵

< ਕੂਚ 7 >