< ਕੂਚ 8 >

1 ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਕੇ ਉਸ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ
И сказал Господь Моисею: пойди к фараону и скажи ему: так говорит Господь: отпусти народ Мой, чтобы он совершил Мне служение;
2 ਜੇ ਤੂੰ ਉਨ੍ਹਾਂ ਦੇ ਭੇਜਣ ਤੋਂ ਮੁੱਕਰ ਜਾਵੇ ਤਾਂ ਵੇਖ, ਮੈਂ ਤੇਰੀਆਂ ਸਾਰੀਆਂ ਹੱਦਾਂ ਨੂੰ ਡੱਡੂਆਂ ਨਾਲ ਮਾਰਾਂਗਾ।
если же ты не согласишься отпустить, то вот, Я поражаю всю область твою жабами;
3 ਨਦੀ ਡੱਡੂਆਂ ਦੇ ਝੁੰਡਾਂ ਨਾਲ ਭਰ ਜਾਵੇਗੀ ਅਤੇ ਉਹ ਚੜ੍ਹਨਗੇ ਅਤੇ ਤੇਰੇ ਮਹਿਲ ਵਿੱਚ, ਤੇਰੇ ਸੌਣ ਦੇ ਬਿਸਤਰੇ ਵਿੱਚ, ਤੇਰੀ ਸੇਜ਼ ਉੱਤੇ, ਤੇਰੇ ਟਹਿਲੂਆਂ ਦੇ ਘਰਾਂ ਵਿੱਚ, ਤੇਰੀ ਪਰਜਾ ਵਿੱਚ, ਤੇਰੇ ਤੰਦੂਰਾਂ ਵਿੱਚ, ਅਤੇ ਤੇਰੇ ਗੁੰਨ੍ਹਣ ਦੀਆਂ ਪਰਾਤਾਂ ਵਿੱਚ ਆਉਣਗੇ।
и воскишит река жабами, и они выйдут и войдут в дом твой, и в спальню твою, и на постель твою, и в домы рабов твоих и народа твоего, и в печи твои, и в квашни твои,
4 ਡੱਡੂ ਤੇਰੇ ਉੱਤੇ, ਤੇਰੀ ਪਰਜਾ ਉੱਤੇ ਅਤੇ ਤੇਰੇ ਸਾਰੇ ਸੇਵਕਾਂ ਉੱਤੇ ਚੜ੍ਹਨਗੇ। ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ
и на тебя, и на народ твой, и на всех рабов твоих взойдут жабы.
5 ਉਹ ਆਪਣਾ ਹੱਥ ਆਪਣੀ ਲਾਠੀ ਨਾਲ ਨਦੀਆਂ ਉੱਤੇ, ਦਰਿਆਵਾਂ ਉੱਤੇ ਅਤੇ ਤਲਾਬਾਂ ਉੱਤੇ ਪਸਾਰੇ ਅਤੇ ਡੱਡੂਆਂ ਨੂੰ ਮਿਸਰ ਦੇਸ ਉੱਤੇ ਚੜ੍ਹਾ ਦੇਵੇ।
И сказал Господь Моисею: скажи Аарону брату твоему: простри руку твою с жезлом твоим на реки, на потоки и на озера и выведи жаб на землю Египетскую.
6 ਤਦ ਹਾਰੂਨ ਨੇ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਤੇ ਪਸਾਰਿਆ ਤਦ ਡੱਡੂ ਚੜ੍ਹ ਆਏ ਅਤੇ ਮਿਸਰ ਦੇਸ ਨੂੰ ਭਰ ਦਿੱਤਾ।
Аарон простер руку свою на воды Египетские и вывел жаб; и вышли жабы и покрыли землю Египетскую.
7 ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਅਤੇ ਮਿਸਰ ਦੇਸ ਉੱਤੇ ਡੱਡੂ ਲੈ ਆਏ।
То же сделали и волхвы Египетские чарами своими и вывели жаб на землю Египетскую.
8 ਤਦ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਾ ਕੇ ਆਖਿਆ, ਯਹੋਵਾਹ ਦੇ ਅੱਗੇ ਬੇਨਤੀ ਕਰੋ ਤਾਂ ਜੋ ਉਹ ਡੱਡੂਆਂ ਨੂੰ ਮੇਰੇ ਤੋਂ ਅਤੇ ਮੇਰੀ ਪਰਜਾ ਤੋਂ ਦੂਰ ਕਰ ਦੇਵੇ। ਮੈਂ ਜ਼ਰੂਰ ਲੋਕਾਂ ਨੂੰ ਜਾਣ ਦੇਵਾਂਗਾ ਤਾਂ ਜੋ ਉਹ ਯਹੋਵਾਹ ਲਈ ਬਲੀ ਚੜ੍ਹਾਉਣ।
И призвал фараон Моисея и Аарона и сказал: помолитесь обо мне Господу, чтоб Он удалил жаб от меня и от народа моего, и я отпущу народ Израильский принести жертву Господу.
9 ਤਦ ਮੂਸਾ ਨੇ ਫ਼ਿਰਊਨ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਦੱਸੋ ਕਿ ਮੈਂ ਕਦ ਤੋਂ ਤੁਹਾਡੇ ਅਤੇ ਤੁਹਾਡੇ ਸੇਵਕਾਂ ਅਤੇ ਤੁਹਾਡੀ ਪਰਜਾ ਲਈ ਬੇਨਤੀ ਕਰਾਂ ਤਾਂ ਜੋ ਡੱਡੂ ਤੁਹਾਡੇ ਤੋਂ ਅਤੇ ਤੁਹਾਡੇ ਘਰਾਂ ਤੋਂ ਹਟਾਏ ਜਾਣ ਅਤੇ ਨੀਲ ਨਦੀ ਦੇ ਵਿੱਚ ਹੀ ਰਹਿਣ?
Моисей сказал фараону: назначь мне сам, когда помолиться за тебя, за рабов твоих и за народ твой, чтобы жабы исчезли у тебя, у народа твоего, в домах твоих, и остались только в реке.
10 ੧੦ ਉਸ ਨੇ ਆਖਿਆ ਕੱਲ ਤੋਂ। ਤਦ ਉਸ ਨੇ ਆਖਿਆ, ਤੁਹਾਡੇ ਕਹਿਣ ਦੇ ਅਨੁਸਾਰ ਹੀ ਹੋਵੇਗਾ ਤਾਂ ਜੋ ਤੁਸੀਂ ਜਾਣੋ ਕਿ ਸਾਡੇ ਪਰਮੇਸ਼ੁਰ ਯਹੋਵਾਹ ਵਰਗਾ ਕੋਈ ਨਹੀਂ।
Он сказал: завтра. Моисей отвечал: будет по слову твоему, дабы ты узнал, что нет никого, как Господь Бог наш;
11 ੧੧ ਡੱਡੂ ਤੁਹਾਡੇ ਤੋਂ, ਤੁਹਾਡੇ ਘਰਾਂ ਤੋਂ, ਤੁਹਾਡੇ ਟਹਿਲੂਆਂ ਤੋਂ ਅਤੇ ਤੁਹਾਡੀ ਪਰਜਾ ਤੋਂ ਚੱਲਦੇ ਹੋਣਗੇ। ਉਹ ਸਿਰਫ਼ ਨਦੀ ਵਿੱਚ ਹੀ ਰਹਿਣਗੇ।
и удалятся жабы от тебя, от домов твоих и с полей, и от рабов твоих и от твоего народа; только в реке они останутся.
12 ੧੨ ਤਦ ਮੂਸਾ ਅਤੇ ਹਾਰੂਨ ਫ਼ਿਰਊਨ ਕੋਲੋਂ ਬਾਹਰ ਨੂੰ ਗਏ ਅਤੇ ਮੂਸਾ ਨੇ ਉਨ੍ਹਾਂ ਡੱਡੂਆਂ ਦੇ ਬਾਰੇ ਜਿਹੜੇ ਉਹ ਫ਼ਿਰਊਨ ਉੱਤੇ ਚੜ੍ਹਾ ਲਿਆਇਆ ਸੀ, ਯਹੋਵਾਹ ਦੇ ਅੱਗੇ ਦੁਹਾਈ ਦਿੱਤੀ।
Моисей и Аарон вышли от фараона, и Моисей воззвал к Господу о жабах, которых Он навел на фараона.
13 ੧੩ ਤਦ ਯਹੋਵਾਹ ਨੇ ਮੂਸਾ ਦੇ ਕਹਿਣ ਦੇ ਅਨੁਸਾਰ ਕੀਤਾ ਅਤੇ ਡੱਡੂ ਘਰਾਂ, ਵੇਹੜਿਆਂ ਅਤੇ ਖੇਤਾਂ ਵਿੱਚੋਂ ਮੁੱਕ ਗਏ।
И сделал Господь по слову Моисея: жабы вымерли в домах, на дворах и на полях их;
14 ੧੪ ਤਦ ਉਨ੍ਹਾਂ ਨੇ ਉਹ ਇਕੱਠੇ ਕਰ ਕੇ ਢੇਰਾਂ ਦੇ ਢੇਰ ਲਾ ਦਿੱਤੇ ਤੇ ਧਰਤੀ ਉੱਤੇ ਬਦਬੂ ਫੈਲ ਗਈ।
и собрали их в груды, и воссмердела земля.
15 ੧੫ ਪਰ ਜਿਵੇਂ ਯਹੋਵਾਹ ਬੋਲਿਆ ਸੀ, ਜਦ ਫ਼ਿਰਊਨ ਨੇ ਵੇਖਿਆ ਕਿ ਅਰਾਮ ਹੋ ਗਿਆ ਹੈ ਤਦ ਆਪਣਾ ਮਨ ਪੱਥਰ ਕਰ ਲਿਆ ਅਤੇ ਉਨ੍ਹਾਂ ਦੀ ਨਾ ਸੁਣੀ।
И увидел фараон, что сделалось облегчение, и ожесточил сердце свое, и не послушал их, как и говорил Господь.
16 ੧੬ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਹਾਰੂਨ ਨੂੰ ਆਖ ਕਿ ਉਹ ਆਪਣੀ ਲਾਠੀ ਵਧਾ ਕੇ ਧਰਤੀ ਦੀ ਧੂੜ ਨੂੰ ਮਾਰੇ ਤਾਂ ਜੋ ਉਹ ਸਾਰੇ ਮਿਸਰ ਦੇਸ ਵਿੱਚ ਜੂੰਆਂ ਬਣ ਜਾਵੇ।
И сказал Господь Моисею: скажи Аарону: простри рукою жезл твой и ударь в персть земную, и будут мошки на людях и на скоте и на фараоне, и в доме его и на рабах его, вся персть земная сделается мошками по всей земле Египетской.
17 ੧੭ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਹਾਰੂਨ ਨੇ ਆਪਣੀ ਲਾਠੀ ਲੈ ਕੇ ਆਪਣਾ ਹੱਥ ਪਸਾਰਿਆ ਅਤੇ ਧਰਤੀ ਦੀ ਧੂੜ ਨੂੰ ਮਾਰਿਆ ਤਦ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੋ ਗਈਆਂ ਅਤੇ ਧਰਤੀ ਦੀ ਸਾਰੀ ਧੂੜ ਮਿਸਰ ਦੇ ਸਾਰੇ ਦੇਸ ਵਿੱਚ ਜੂੰਆਂ ਹੋ ਗਈ।
Так они и сделали: Аарон простер руку свою с жезлом своим и ударил в персть земную, и явились мошки на людях и на скоте. Вся персть земная сделалась мошками по всей земле Египетской.
18 ੧੮ ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਜਤਨ ਕੀਤਾ ਕਿ ਉਹ ਜੂੰਆਂ ਲੈ ਆਉਣ ਪਰ ਉਹ ਲਿਆ ਨਾ ਸਕੇ ਅਤੇ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੀ ਜੂੰਆਂ ਸਨ।
Старались также и волхвы чарами своими произвести мошек, но не могли. И были мошки на людях и на скоте.
19 ੧੯ ਤਦ ਜਾਦੂਗਰਾਂ ਨੇ ਫ਼ਿਰਊਨ ਨੂੰ ਆਖਿਆ ਕਿ ਇਹ ਤਾਂ ਪਰਮੇਸ਼ੁਰ ਦੀ ਉਂਗਲ ਹੈ ਪਰ ਜਿਵੇਂ ਯਹੋਵਾਹ ਬੋਲਿਆ ਸੀ, ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ।
И сказали волхвы фараону: это перст Божий. Но сердце фараоново ожесточилось, и он не послушал их, как и говорил Господь.
20 ੨੦ ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰ ਦੇ ਵੇਲੇ ਉੱਠ ਕੇ ਫ਼ਿਰਊਨ ਦੇ ਸਾਹਮਣੇ ਜਾ ਕੇ ਖੜਾ ਹੋ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ ਅਤੇ ਤੂੰ ਉਸ ਨੂੰ ਆਖੀਂ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ
И сказал Господь Моисею: завтра встань рано и явись пред лице фараона. Вот, он пойдет к воде, и ты скажи ему: так говорит Господь: отпусти народ Мой, чтобы он совершил Мне служение в пустыне;
21 ੨੧ ਜੇ ਤੂੰ ਮੇਰੀ ਪਰਜਾ ਨੂੰ ਜਾਣ ਨਾ ਦੇਵੇਂਗਾ ਤਾਂ ਵੇਖ, ਮੈਂ ਤੇਰੇ ਅਤੇ ਤੇਰੇ ਸੇਵਕਾਂ ਅਤੇ ਤੇਰੀ ਪਰਜਾ ਉੱਤੇ ਤੇਰੇ ਘਰਾਂ ਵਿੱਚ ਮੱਖਾਂ ਦੇ ਝੁੰਡ ਭੇਜ ਰਿਹਾ ਹਾਂ ਅਤੇ ਮਿਸਰ ਦੇ ਘਰ ਮੱਖਾਂ ਦੇ ਝੁੰਡਾਂ ਨਾਲ ਭਰ ਜਾਣਗੇ ਅਤੇ ਉਹ ਭੂਮੀ ਵੀ ਜਿੱਥੇ ਉਹ ਹਨ।
а если не отпустишь народа Моего, то вот, Я пошлю на тебя и на рабов твоих, и на народ твой, и в домы твои песьих мух, и наполнятся домы Египтян песьими мухами и самая земля, на которой они живут;
22 ੨੨ ਤਦ ਮੈਂ ਉਸ ਦਿਨ ਗੋਸ਼ਨ ਦੀ ਧਰਤੀ ਨੂੰ ਜਿੱਥੇ ਮੇਰੀ ਪਰਜਾ ਵੱਸਦੀ ਹੈ, ਵੱਖ ਰੱਖਾਂਗਾ ਤਾਂ ਜੋ ਉੱਥੇ ਮੱਖਾਂ ਦੇ ਝੁੰਡ ਨਾ ਹੋਣ ਤਾਂ ਜੋ ਤੂੰ ਜਾਣੇ ਕਿ ਧਰਤੀ ਉੱਤੇ ਮੈਂ ਹੀ ਯਹੋਵਾਹ ਹਾਂ।
и отделю в тот день землю Гесем, на которой пребывает народ Мой, и там не будет песьих мух, дабы ты знал, что Я Господь Бог среди всей земли;
23 ੨੩ ਮੈਂ ਆਪਣੀ ਪਰਜਾ ਅਤੇ ਤੇਰੀ ਪਰਜਾ ਨੂੰ ਵੱਖਰਾ ਕਰਾਂਗਾ ਅਤੇ ਇਹ ਨਿਸ਼ਾਨ ਕੱਲ ਤੱਕ ਹੋਵੇਗਾ।
Я сделаю разделение между народом Моим и между народом твоим. Завтра будет сие знамение на земле.
24 ੨੪ ਤਦ ਯਹੋਵਾਹ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਮੱਖਾਂ ਦੇ ਝੁੰਡਾਂ ਦੇ ਝੁੰਡ ਫ਼ਿਰਊਨ ਦੇ ਮਹਿਲ ਵਿੱਚ ਅਤੇ ਉਸ ਦੇ ਸੇਵਕਾਂ ਦੇ ਘਰਾਂ ਵਿੱਚ ਆਏ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਧਰਤੀ ਮੱਖਾਂ ਦੇ ਝੁੰਡਾਂ ਦੇ ਕਾਰਨ ਨਾਸ ਹੋ ਗਈ।
Так и сделал Господь: налетело множество песьих мух в дом фараонов, и в домы рабов его, и на всю землю Египетскую: погибала земля от песьих мух.
25 ੨੫ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਵਾਕੇ ਆਖਿਆ, ਤੁਸੀਂ ਜਾਓ ਅਤੇ ਆਪਣੇ ਪਰਮੇਸ਼ੁਰ ਲਈ ਇਸੇ ਦੇਸ ਵਿੱਚ ਬਲੀ ਚੜ੍ਹਾਓ।
И призвал фараон Моисея и Аарона и сказал: пойдите, принесите жертву Господу Богу вашему в сей земле.
26 ੨੬ ਤਦ ਮੂਸਾ ਨੇ ਆਖਿਆ, ਇਸ ਤਰ੍ਹਾਂ ਕਰਨਾ ਜੋਗ ਨਹੀਂ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਮਿਸਰੀਆਂ ਦੀਆਂ ਘਿਣਾਉਣੀਆਂ ਬਲੀਆਂ ਚੜ੍ਹਾਵਾਂਗੇ। ਵੇਖੋ, ਜੇ ਅਸੀਂ ਮਿਸਰੀਆਂ ਦੀਆਂ ਅੱਖਾਂ ਦੇ ਅੱਗੇ ਘਿਣਾਉਣੀਆਂ ਬਲੀਆਂ ਚੜ੍ਹਾਈਏ ਤਾਂ ਕੀ ਉਹ ਸਾਨੂੰ ਪਥਰਾਉ ਨਾ ਕਰਨਗੇ?
Но Моисей сказал: нельзя сего сделать, ибо отвратительно для Египтян жертвоприношение наше Господу, Богу нашему: если мы отвратительную для Египтян жертву станем приносить в глазах их, то не побьют ли они нас камнями?
27 ੨੭ ਜਿਵੇਂ ਸਾਡਾ ਪਰਮੇਸ਼ੁਰ ਆਖੇਗਾ ਅਸੀਂ ਤਿੰਨ ਦਿਨਾਂ ਦਾ ਰਸਤੇ ਉਜਾੜ ਵਿੱਚ ਜਾਂਵਾਂਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਵਾਂਗੇ।
мы пойдем в пустыню, на три дня пути, и принесем жертву Господу, Богу нашему, как скажет нам Господь.
28 ੨੮ ਤਦ ਫ਼ਿਰਊਨ ਨੇ ਆਖਿਆ, ਮੈਂ ਤੁਹਾਨੂੰ ਜਾਣ ਦੇਵਾਂਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਉਜਾੜ ਵਿੱਚ ਬਲੀਆਂ ਚੜ੍ਹਾਓ ਪਰ ਬਹੁਤ ਦੂਰ ਨਾ ਜਾਇਓ ਅਤੇ ਤੁਸੀਂ ਮੇਰੇ ਲਈ ਸਿਫ਼ਾਰਸ਼ ਕਰਨਾ।
И сказал фараон: я отпущу вас принести жертву Господу Богу вашему в пустыне, только не уходите далеко; помолитесь обо мне Господу.
29 ੨੯ ਮੂਸਾ ਨੇ ਆਖਿਆ, ਵੇਖੋ, ਮੈਂ ਤੁਹਾਡੇ ਕੋਲੋਂ ਬਾਹਰ ਜਾਂਦਾ ਹਾਂ। ਮੈਂ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕਰਾਂਗਾ ਕਿ ਮੱਖਾਂ ਦੇ ਝੁੰਡ ਫ਼ਿਰਊਨ ਤੋਂ, ਉਸ ਦੇ ਸੇਵਕਾਂ ਤੋਂ ਅਤੇ ਉਸ ਦੀ ਪਰਜਾ ਤੋਂ ਕੱਲ ਹਟ ਜਾਣ ਪਰ ਫ਼ਿਰਊਨ ਫਿਰ ਧੋਖਾ ਨਾ ਕਰੇ ਕਿ ਉਹ ਪਰਜਾ ਨੂੰ ਯਹੋਵਾਹ ਲਈ ਬਲੀਆਂ ਚੜ੍ਹਾਉਣ ਨੂੰ ਨਾ ਜਾਣ ਦੇਵੇ।
Моисей сказал: вот, я выхожу от тебя и помолюсь Господу Богу, и удалятся песьи мухи от фараона, и от рабов его, и от народа его завтра, только фараон пусть перестанет обманывать, не отпуская народа принести жертву Господу.
30 ੩੦ ਤਦ ਮੂਸਾ ਫ਼ਿਰਊਨ ਕੋਲੋਂ ਬਾਹਰ ਗਿਆ ਅਤੇ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕੀਤੀ।
И вышел Моисей от фараона и помолился Господу.
31 ੩੧ ਯਹੋਵਾਹ ਨੇ ਮੂਸਾ ਦੇ ਕਹਿਣ ਦੇ ਅਨੁਸਾਰ ਕੀਤਾ ਅਤੇ ਉਨ੍ਹਾਂ ਮੱਖਾਂ ਦੇ ਝੁੰਡਾਂ ਨੂੰ ਫ਼ਿਰਊਨ ਅਤੇ ਉਸ ਦੇ ਟਹਿਲੂਆਂ ਅਤੇ ਉਸ ਦੀ ਪਰਜਾ ਤੋਂ ਹਟਾ ਦਿੱਤਾ ਤਦ ਉੱਥੇ ਇੱਕ ਵੀ ਨਾ ਰਿਹਾ।
И сделал Господь по слову Моисея и удалил песьих мух от фараона, от рабов его и от народа его: не осталось ни одной.
32 ੩੨ ਪਰ ਫ਼ਿਰਊਨ ਨੇ ਇਸ ਵਾਰ ਵੀ ਆਪਣਾ ਮਨ ਕਠੋਰ ਕਰ ਲਿਆ ਅਤੇ ਪਰਜਾ ਨੂੰ ਜਾਣ ਨਾ ਦਿੱਤਾ।
Но фараон ожесточил сердце свое и на этот раз и не отпустил народа.

< ਕੂਚ 8 >