< ਕੂਚ 9 >

1 ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਅਤੇ ਉਸ ਨਾਲ ਗੱਲ ਕਰ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਕਿ ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ।
וַיֹּאמֶר יְהֹוָה אֶל־מֹשֶׁה בֹּא אֶל־פַּרְעֹה וְדִבַּרְתָּ אֵלָיו כֹּֽה־אָמַר יְהֹוָה אֱלֹהֵי הָֽעִבְרִים שַׁלַּח אֶת־עַמִּי וְיַֽעַבְדֻֽנִי׃
2 ਜੇ ਤੂੰ ਉਨ੍ਹਾਂ ਦੇ ਭੇਜਣ ਤੋਂ ਮੁੱਕਰ ਜਾਵੇਂ ਅਤੇ ਅਜੇ ਵੀ ਰੋਕ ਛੱਡੇਂ
כִּי אִם־מָאֵן אַתָּה לְשַׁלֵּחַ וְעוֹדְךָ מַחֲזִיק בָּֽם׃
3 ਤਾਂ ਵੇਖ ਯਹੋਵਾਹ ਦਾ ਹੱਥ ਤੇਰੇ ਪਸ਼ੂਆਂ ਉੱਤੇ ਜਿਹੜੇ ਮੈਦਾਨ ਵਿੱਚ ਹਨ ਘੋੜਿਆਂ ਉੱਤੇ, ਗਧਿਆਂ ਉੱਤੇ, ਊਠਾਂ ਉੱਤੇ, ਚੌਣਿਆਂ ਉੱਤੇ ਅਤੇ ਇੱਜੜਾਂ ਉੱਤੇ ਪਵੇਗਾ ਅਤੇ ਮਰੀ ਬਹੁਤ ਵੱਡੀ ਹੋਵੇਗੀ।
הִנֵּה יַד־יְהֹוָה הוֹיָה בְּמִקְנְךָ אֲשֶׁר בַּשָּׂדֶה בַּסּוּסִים בַּֽחֲמֹרִים בַּגְּמַלִּים בַּבָּקָר וּבַצֹּאן דֶּבֶר כָּבֵד מְאֹֽד׃
4 ਯਹੋਵਾਹ ਇਸਰਾਏਲੀਆਂ ਦੇ ਪਸ਼ੂਆਂ ਨੂੰ ਅਤੇ ਮਿਸਰੀਆਂ ਦੇ ਪਸ਼ੂਆਂ ਨੂੰ ਵੱਖਰਾ ਕਰੇਗਾ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਇਸਰਾਏਲੀਆਂ ਦੇ ਹਨ ਕੋਈ ਨਾ ਮਰੇਗਾ।
וְהִפְלָה יְהֹוָה בֵּין מִקְנֵה יִשְׂרָאֵל וּבֵין מִקְנֵה מִצְרָיִם וְלֹא יָמוּת מִכׇּל־לִבְנֵי יִשְׂרָאֵל דָּבָֽר׃
5 ਯਹੋਵਾਹ ਨੇ ਇੱਕ ਸਮਾਂ ਠਹਿਰਾਇਆ ਹੈ ਕਿ ਕੱਲ ਯਹੋਵਾਹ ਇਹ ਕੰਮ ਇਸ ਦੇਸ ਵਿੱਚ ਕਰੇਗਾ।
וַיָּשֶׂם יְהֹוָה מוֹעֵד לֵאמֹר מָחָר יַעֲשֶׂה יְהֹוָה הַדָּבָר הַזֶּה בָּאָֽרֶץ׃
6 ਤਾਂ ਯਹੋਵਾਹ ਨੇ ਉਹ ਕੰਮ ਅਗਲੇ ਦਿਨ ਕੀਤਾ ਅਤੇ ਮਿਸਰੀਆਂ ਦੇ ਸਾਰੇ ਪਸ਼ੂ ਮਰ ਗਏ ਪਰ ਇਸਰਾਏਲੀਆਂ ਦੇ ਪਸ਼ੂਆਂ ਵਿੱਚੋਂ ਇੱਕ ਵੀ ਨਾ ਮਰਿਆ।
וַיַּעַשׂ יְהֹוָה אֶת־הַדָּבָר הַזֶּה מִֽמׇּחֳרָת וַיָּמׇת כֹּל מִקְנֵה מִצְרָיִם וּמִמִּקְנֵה בְנֵֽי־יִשְׂרָאֵל לֹא־מֵת אֶחָֽד׃
7 ਫੇਰ ਫ਼ਿਰਊਨ ਨੇ ਕਿਸੇ ਨੂੰ ਭੇਜਿਆ ਤਾਂ ਵੇਖੋ ਇਸਰਾਏਲ ਦੇ ਪਸ਼ੂਆਂ ਵਿੱਚੋਂ ਇੱਕ ਵੀ ਨਹੀਂ ਮਰਿਆ ਸੀ ਪਰ ਫ਼ਿਰਊਨ ਦਾ ਮਨ ਪੱਥਰ ਹੋ ਗਿਆ ਸੋ ਉਸ ਨੇ ਲੋਕਾਂ ਨੂੰ ਜਾਣ ਨਾ ਦਿੱਤਾ।
וַיִּשְׁלַח פַּרְעֹה וְהִנֵּה לֹא־מֵת מִמִּקְנֵה יִשְׂרָאֵל עַד־אֶחָד וַיִּכְבַּד לֵב פַּרְעֹה וְלֹא שִׁלַּח אֶת־הָעָֽם׃
8 ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ ਭੱਠੀ ਦੀ ਸੁਆਹ ਦੀਆਂ ਮੁੱਠਾਂ ਭਰੋ ਅਤੇ ਮੂਸਾ ਫ਼ਿਰਊਨ ਦੇ ਵੇਖਦਿਆਂ ਅਕਾਸ਼ ਵੱਲ ਉਡਾਵੇ।
וַיֹּאמֶר יְהֹוָה אֶל־מֹשֶׁה וְאֶֽל־אַהֲרֹן קְחוּ לָכֶם מְלֹא חׇפְנֵיכֶם פִּיחַ כִּבְשָׁן וּזְרָקוֹ מֹשֶׁה הַשָּׁמַיְמָה לְעֵינֵי פַרְעֹֽה׃
9 ਤਾਂ ਮਿਸਰ ਦੇ ਸਾਰੇ ਦੇਸ ਉੱਤੇ ਉਹ ਘੱਟਾ ਹੋ ਕੇ ਆਦਮੀਆਂ ਅਤੇ ਡੰਗਰਾਂ ਉੱਤੇ ਸਾਰੇ ਮਿਸਰ ਦੇਸ ਵਿੱਚ ਅੰਗਿਆਰੇ ਅਤੇ ਛਾਲੇ ਬਣ ਜਾਣਗੇ।
וְהָיָה לְאָבָק עַל כׇּל־אֶרֶץ מִצְרָיִם וְהָיָה עַל־הָאָדָם וְעַל־הַבְּהֵמָה לִשְׁחִין פֹּרֵחַ אֲבַעְבֻּעֹת בְּכׇל־אֶרֶץ מִצְרָֽיִם׃
10 ੧੦ ਸੋ ਉਹ ਭੱਠੀ ਦੀ ਸੁਆਹ ਲੈ ਕੇ ਫ਼ਿਰਊਨ ਦੇ ਅੱਗੇ ਖੜੇ ਹੋਏ। ਮੂਸਾ ਨੇ ਉਸ ਨੂੰ ਅਕਾਸ਼ ਵੱਲ ਉਡਾ ਦਿੱਤਾ ਤਾਂ ਆਦਮੀਆਂ ਅਤੇ ਡੰਗਰਾਂ ਉੱਤੇ ਅੰਗਿਆਰੇ ਅਤੇ ਛਾਲੇ ਪੈ ਗਏ।
וַיִּקְחוּ אֶת־פִּיחַ הַכִּבְשָׁן וַיַּֽעַמְדוּ לִפְנֵי פַרְעֹה וַיִּזְרֹק אֹתוֹ מֹשֶׁה הַשָּׁמָיְמָה וַיְהִי שְׁחִין אֲבַעְבֻּעֹת פֹּרֵחַ בָּאָדָם וּבַבְּהֵמָֽה׃
11 ੧੧ ਤਾਂ ਜਾਦੂਗਰ ਅੰਗਿਆਰਿਆਂ ਦੇ ਕਾਰਨ ਮੂਸਾ ਦੇ ਅੱਗੇ ਖੜੇ ਨਾ ਹੋ ਸਕੇ ਕਿਉਂ ਜੋ ਜਾਦੂਗਰਾਂ ਅਤੇ ਸਾਰੇ ਮਿਸਰੀਆਂ ਦੇ ਅੰਗਿਆਰੇ ਨਿੱਕਲੇ ਹੋਏ ਸਨ।
וְלֹֽא־יָכְלוּ הַֽחַרְטֻמִּים לַעֲמֹד לִפְנֵי מֹשֶׁה מִפְּנֵי הַשְּׁחִין כִּֽי־הָיָה הַשְּׁחִין בַּֽחַרְטֻמִּם וּבְכׇל־מִצְרָֽיִם׃
12 ੧੨ ਅਤੇ ਜਿਵੇਂ ਯਹੋਵਾਹ ਮੂਸਾ ਨੂੰ ਬੋਲਿਆ ਸੀ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ।
וַיְחַזֵּק יְהֹוָה אֶת־לֵב פַּרְעֹה וְלֹא שָׁמַע אֲלֵהֶם כַּאֲשֶׁר דִּבֶּר יְהֹוָה אֶל־מֹשֶֽׁה׃
13 ੧੩ ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰੇ ਉੱਠ ਕੇ ਫ਼ਿਰਊਨ ਦੇ ਅੱਗੇ ਜਾ ਕੇ ਖੜਾ ਹੋ ਅਤੇ ਉਸ ਨੂੰ ਆਖ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ
וַיֹּאמֶר יְהֹוָה אֶל־מֹשֶׁה הַשְׁכֵּם בַּבֹּקֶר וְהִתְיַצֵּב לִפְנֵי פַרְעֹה וְאָמַרְתָּ אֵלָיו כֹּֽה־אָמַר יְהֹוָה אֱלֹהֵי הָֽעִבְרִים שַׁלַּח אֶת־עַמִּי וְיַֽעַבְדֻֽנִי׃
14 ੧੪ ਕਿਉਂਕਿ ਮੈਂ ਇਸ ਵਾਰ ਆਪਣੀਆਂ ਸਾਰੀਆਂ ਬਵਾਂ ਤੇਰੇ ਮਨ ਉੱਤੇ, ਤੇਰੇ ਟਹਿਲੂਆਂ ਉੱਤੇ ਅਤੇ ਤੇਰੀ ਪਰਜਾ ਉੱਤੇ ਭੇਜਣ ਵਾਲਾ ਹਾਂ ਤਾਂ ਜੋ ਤੂੰ ਜਾਣੇ ਕਿ ਸਾਰੀ ਧਰਤੀ ਉੱਤੇ ਮੇਰੇ ਜਿਹਾ ਕੋਈ ਨਹੀਂ।
כִּי ׀ בַּפַּעַם הַזֹּאת אֲנִי שֹׁלֵחַ אֶת־כׇּל־מַגֵּפֹתַי אֶֽל־לִבְּךָ וּבַעֲבָדֶיךָ וּבְעַמֶּךָ בַּעֲבוּר תֵּדַע כִּי אֵין כָּמֹנִי בְּכׇל־הָאָֽרֶץ׃
15 ੧੫ ਹੁਣ ਤੱਕ ਮੈਂ ਆਪਣਾ ਹੱਥ ਵਧਾ ਕੇ ਤੈਨੂੰ ਅਤੇ ਤੇਰੀ ਰਈਅਤ ਨੂੰ ਮਰੀ ਨਾਲ ਮਾਰ ਦਿੱਤਾ ਹੁੰਦਾ ਅਤੇ ਤੂੰ ਧਰਤੀ ਉੱਤੋਂ ਮਿਟ ਗਿਆ ਹੁੰਦਾ
כִּי עַתָּה שָׁלַחְתִּי אֶת־יָדִי וָאַךְ אוֹתְךָ וְאֶֽת־עַמְּךָ בַּדָּבֶר וַתִּכָּחֵד מִן־הָאָֽרֶץ׃
16 ੧੬ ਪਰ ਸੱਚ-ਮੁੱਚ ਮੈਂ ਤੈਨੂੰ ਇਸ ਕਰਕੇ ਖੜਾ ਕੀਤਾ ਅਤੇ ਇਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ।
וְאוּלָם בַּעֲבוּר זֹאת הֶעֱמַדְתִּיךָ בַּעֲבוּר הַרְאֹתְךָ אֶת־כֹּחִי וּלְמַעַן סַפֵּר שְׁמִי בְּכׇל־הָאָֽרֶץ׃
17 ੧੭ ਹੁਣ ਤੱਕ ਤੂੰ ਮੇਰੀ ਪਰਜਾ ਵਿੱਚ ਆਪਣੇ ਆਪ ਨੂੰ ਉੱਚਾ ਕਰਦਾ ਰਿਹਾ ਹੈਂ ਕਿ ਤੂੰ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ।
עוֹדְךָ מִסְתּוֹלֵל בְּעַמִּי לְבִלְתִּי שַׁלְּחָֽם׃
18 ੧੮ ਵੇਖ ਮੈਂ ਭਲਕੇ ਇਸੇ ਵੇਲੇ ਬਹੁਤ ਭਾਰੀ ਗੜੇ ਵਰਸਾਵਾਂਗਾ ਜਿਵੇਂ ਮਿਸਰ ਦੇ ਮੁੱਢ ਤੋਂ ਲੈ ਕੇ ਹੁਣ ਤੱਕ ਨਹੀਂ ਪਏ।
הִנְנִי מַמְטִיר כָּעֵת מָחָר בָּרָד כָּבֵד מְאֹד אֲשֶׁר לֹא־הָיָה כָמֹהוּ בְּמִצְרַיִם לְמִן־הַיּוֹם הִוָּסְדָהֿ וְעַד־עָֽתָּה׃
19 ੧੯ ਸੋ ਹੁਣ ਤੂੰ ਭੇਜ ਕੇ ਆਪਣੇ ਪਸ਼ੂ ਅਤੇ ਜੋ ਕੁਝ ਤੇਰਾ ਜੂਹ ਵਿੱਚ ਹੈ ਭਜਾ ਲਿਆ। ਸਾਰੇ ਆਦਮੀਆਂ ਅਤੇ ਡੰਗਰਾਂ ਉੱਤੇ ਜਿਹੜੇ ਮੈਦਾਨ ਵਿੱਚ ਹੋਣ ਅਤੇ ਘਰ ਵਿੱਚ ਨਾ ਲਿਆਂਦੇ ਜਾਣ ਗੜੇ ਪੈਣਗੇ ਅਤੇ ਉਹ ਮਰ ਜਾਣਗੇ।
וְעַתָּה שְׁלַח הָעֵז אֶֽת־מִקְנְךָ וְאֵת כׇּל־אֲשֶׁר לְךָ בַּשָּׂדֶה כׇּל־הָאָדָם וְהַבְּהֵמָה אֲשֶֽׁר־יִמָּצֵא בַשָּׂדֶה וְלֹא יֵֽאָסֵף הַבַּיְתָה וְיָרַד עֲלֵהֶם הַבָּרָד וָמֵֽתוּ׃
20 ੨੦ ਤਾਂ ਫ਼ਿਰਊਨ ਦੇ ਟਹਿਲੂਆਂ ਵਿੱਚੋਂ ਜਿਹੜਾ ਯਹੋਵਾਹ ਦੇ ਬਚਨ ਤੋਂ ਭੈਅ ਖਾਂਦਾ ਸੀ ਉਹ ਆਪਣੇ ਟਹਿਲੂਆਂ ਨੂੰ ਅਤੇ ਆਪਣੇ ਪਸ਼ੂਆਂ ਨੂੰ ਘਰੀਂ ਭਜਾ ਲਿਆਇਆ।
הַיָּרֵא אֶת־דְּבַר יְהֹוָה מֵֽעַבְדֵי פַּרְעֹה הֵנִיס אֶת־עֲבָדָיו וְאֶת־מִקְנֵהוּ אֶל־הַבָּתִּֽים׃
21 ੨੧ ਪਰ ਜਿਸ ਨੇ ਆਪਣਾ ਮਨ ਯਹੋਵਾਹ ਦੇ ਬਚਨ ਉੱਤੇ ਨਾ ਲਾਇਆ ਉਸ ਨੇ ਆਪਣੇ ਟਹਿਲੂਆਂ ਅਤੇ ਪਸ਼ੂਆਂ ਨੂੰ ਜੂਹ ਵਿੱਚ ਰਹਿਣ ਦਿੱਤਾ।
וַאֲשֶׁר לֹא־שָׂם לִבּוֹ אֶל־דְּבַר יְהֹוָה וַֽיַּעֲזֹב אֶת־עֲבָדָיו וְאֶת־מִקְנֵהוּ בַּשָּׂדֶֽה׃
22 ੨੨ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਵਧਾ ਤਾਂ ਜੋ ਸਾਰੇ ਮਿਸਰ ਦੇਸ ਵਿੱਚ ਆਦਮੀ ਉੱਤੇ, ਡੰਗਰ ਉੱਤੇ ਅਤੇ ਖੇਤ ਦੀ ਸਾਰੀ ਸਾਗ ਪੱਤ ਉੱਤੇ ਮਿਸਰ ਦੇਸ ਵਿੱਚ ਗੜੇ ਪੈਣ।
וַיֹּאמֶר יְהֹוָה אֶל־מֹשֶׁה נְטֵה אֶת־יָֽדְךָ עַל־הַשָּׁמַיִם וִיהִי בָרָד בְּכׇל־אֶרֶץ מִצְרָיִם עַל־הָאָדָם וְעַל־הַבְּהֵמָה וְעַל כׇּל־עֵשֶׂב הַשָּׂדֶה בְּאֶרֶץ מִצְרָֽיִם׃
23 ੨੩ ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਭੇਜੇ ਅਤੇ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਤੇ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ।
וַיֵּט מֹשֶׁה אֶת־מַטֵּהוּ עַל־הַשָּׁמַיִם וַֽיהֹוָה נָתַן קֹלֹת וּבָרָד וַתִּהֲלַךְ אֵשׁ אָרְצָה וַיַּמְטֵר יְהֹוָה בָּרָד עַל־אֶרֶץ מִצְרָֽיִם׃
24 ੨੪ ਸੋ ਗੜੇ ਸਨ ਤੇ ਗੜਿਆਂ ਵਿੱਚ ਅੱਗ ਰਲੀ ਹੋਈ ਸੀ ਇਹ ਐਨੀ ਡਾਢੀ ਸੀ ਕਿ ਮਿਸਰ ਦੇ ਸਾਰੇ ਦੇਸ ਵਿੱਚ ਉਹ ਦੇ ਕੌਮ ਬਣਨ ਤੋਂ ਲੈ ਕੇ ਹੋਈ ਹੀ ਨਹੀਂ ਸੀ।
וַיְהִי בָרָד וְאֵשׁ מִתְלַקַּחַת בְּתוֹךְ הַבָּרָד כָּבֵד מְאֹד אֲשֶׁר לֹֽא־הָיָה כָמֹהוּ בְּכׇל־אֶרֶץ מִצְרַיִם מֵאָז הָיְתָה לְגֽוֹי׃
25 ੨੫ ਅਤੇ ਗੜਿਆਂ ਨੇ ਸਾਰੇ ਮਿਸਰ ਦੇਸ ਵਿੱਚ ਸਭ ਕੁਝ ਜੋ ਜੂਹ ਵਿੱਚ ਸੀ ਕੀ ਆਦਮੀ ਕੀ ਡੰਗਰ ਮਾਰਿਆ ਨਾਲੇ ਗੜਿਆਂ ਨੇ ਖੇਤ ਦਾ ਸੱਭੋ ਸਾਗ ਪੱਤ ਮਾਰ ਦਿੱਤਾ ਅਤੇ ਖੇਤ ਦੇ ਸਾਰੇ ਬਿਰਛ ਭੰਨ ਸੁੱਟੇ।
וַיַּךְ הַבָּרָד בְּכׇל־אֶרֶץ מִצְרַיִם אֵת כׇּל־אֲשֶׁר בַּשָּׂדֶה מֵאָדָם וְעַד־בְּהֵמָה וְאֵת כׇּל־עֵשֶׂב הַשָּׂדֶה הִכָּה הַבָּרָד וְאֶת־כׇּל־עֵץ הַשָּׂדֶה שִׁבֵּֽר׃
26 ੨੬ ਕੇਵਲ ਗੋਸ਼ਨ ਦੀ ਧਰਤੀ ਵਿੱਚ ਜਿੱਥੇ ਇਸਰਾਏਲੀ ਸਨ ਕੋਈ ਗੜਾ ਨਹੀਂ ਸੀ।
רַק בְּאֶרֶץ גֹּשֶׁן אֲשֶׁר־שָׁם בְּנֵי יִשְׂרָאֵל לֹא הָיָה בָּרָֽד׃
27 ੨੭ ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਮੈਂ ਇਸ ਵਾਰ ਪਾਪ ਕੀਤਾ। ਯਹੋਵਾਹ ਸੱਚ ਹੈ। ਮੈਂ ਅਤੇ ਮੇਰੀ ਪਰਜਾ ਦੁਸ਼ਟ ਹਾਂ।
וַיִּשְׁלַח פַּרְעֹה וַיִּקְרָא לְמֹשֶׁה וּֽלְאַהֲרֹן וַיֹּאמֶר אֲלֵהֶם חָטָאתִי הַפָּעַם יְהֹוָה הַצַּדִּיק וַאֲנִי וְעַמִּי הָרְשָׁעִֽים׃
28 ੨੮ ਤੁਸੀਂ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕਰੋ ਕਿਉਂ ਜੋ ਹੁਣ ਪਰਮੇਸ਼ੁਰ ਦੀ ਗਰਜ ਦੀ ਅਤੇ ਗੜਿਆਂ ਦੀ ਹੱਦ ਹੋ ਗਈ ਹੈ। ਮੈਂ ਤੁਹਾਨੂੰ ਜਾਣ ਦੇਵਾਂਗਾ ਹੁਣ ਤੁਸੀਂ ਹੋਰ ਨਹੀਂ ਠਹਿਰੋਗੇ।
הַעְתִּירוּ אֶל־יְהֹוָה וְרַב מִֽהְיֹת קֹלֹת אֱלֹהִים וּבָרָד וַאֲשַׁלְּחָה אֶתְכֶם וְלֹא תֹסִפוּן לַעֲמֹֽד׃
29 ੨੯ ਤਾਂ ਮੂਸਾ ਨੇ ਉਸ ਨੂੰ ਆਖਿਆ, ਜਿਵੇਂ ਹੀ ਮੈਂ ਨਗਰ ਤੋਂ ਬਾਹਰ ਜਾਂਵਾਂਗਾ ਮੈਂ ਯਹੋਵਾਹ ਅੱਗੇ ਆਪਣੇ ਹੱਥ ਅੱਡਾਂਗਾ ਤਾਂ ਗਰਜ਼ਣਾ ਹਟ ਜਾਵੇਗਾ ਅਤੇ ਗੜੇ ਫੇਰ ਨਾ ਪੈਣਗੇ ਤਾਂ ਜੋ ਤੁਸੀਂ ਜਾਣੋ ਕਿ ਧਰਤੀ ਯਹੋਵਾਹ ਦੀ ਹੈ।
וַיֹּאמֶר אֵלָיו מֹשֶׁה כְּצֵאתִי אֶת־הָעִיר אֶפְרֹשׂ אֶת־כַּפַּי אֶל־יְהֹוָה הַקֹּלוֹת יֶחְדָּלוּן וְהַבָּרָד לֹא יִֽהְיֶה־עוֹד לְמַעַן תֵּדַע כִּי לַיהֹוָה הָאָֽרֶץ׃
30 ੩੦ ਮੈਂ ਤੁਹਾਨੂੰ ਅਤੇ ਤੁਹਾਡੇ ਟਹਿਲੂਆਂ ਨੂੰ ਜਾਣਦਾ ਹਾਂ ਕਿ ਤੁਸੀਂ ਅਜੇ ਵੀ ਯਹੋਵਾਹ ਪਰਮੇਸ਼ੁਰ ਤੋਂ ਨਾ ਡਰੋਗੇ।
וְאַתָּה וַעֲבָדֶיךָ יָדַעְתִּי כִּי טֶרֶם תִּֽירְאוּן מִפְּנֵי יְהֹוָה אֱלֹהִֽים׃
31 ੩੧ ਅਲਸੀ ਅਤੇ ਜੌਂ ਮਾਰੇ ਗਏ ਕਿਉਂਕਿ ਜਵਾਂ ਦੇ ਸਿੱਟੇ ਨਿੱਕਲੇ ਹੋਏ ਸਨ ਅਤੇ ਅਲਸੀ ਫੁੱਲੀ ਹੋਈ ਸੀ।
וְהַפִּשְׁתָּה וְהַשְּׂעֹרָה נֻכָּתָה כִּי הַשְּׂעֹרָה אָבִיב וְהַפִּשְׁתָּה גִּבְעֹֽל׃
32 ੩੨ ਪਰ ਕਣਕ ਅਤੇ ਮਸਰ ਮਾਰੇ ਨਾ ਗਏ ਕਿਉਂਕਿ ਉਹ ਅਜੇ ਵਧੇ ਨਹੀਂ ਸਨ।
וְהַחִטָּה וְהַכֻּסֶּמֶת לֹא נֻכּוּ כִּי אֲפִילֹת הֵֽנָּה׃
33 ੩੩ ਤਾਂ ਮੂਸਾ ਫ਼ਿਰਊਨ ਕੋਲੋਂ ਹੋ ਕੇ ਨਗਰ ਵਿੱਚੋਂ ਬਾਹਰ ਗਿਆ ਅਤੇ ਯਹੋਵਾਹ ਦੇ ਅੱਗੇ ਹੱਥ ਅੱਡੇ ਤਾਂ ਗਰਜ਼ਣਾ ਅਤੇ ਗੜੇ ਹਟ ਗਏ ਅਤੇ ਵਰਖਾ ਧਰਤੀ ਤੋਂ ਥੰਮ੍ਹ ਗਈ।
וַיֵּצֵא מֹשֶׁה מֵעִם פַּרְעֹה אֶת־הָעִיר וַיִּפְרֹשׂ כַּפָּיו אֶל־יְהֹוָה וַֽיַּחְדְּלוּ הַקֹּלוֹת וְהַבָּרָד וּמָטָר לֹא־נִתַּךְ אָֽרְצָה׃
34 ੩੪ ਜਦ ਫ਼ਿਰਊਨ ਨੇ ਡਿੱਠਾ ਕਿ ਵਰਖਾ ਅਤੇ ਗੜੇ ਅਤੇ ਗਰਜ਼ਣਾ ਹਟ ਗਏ ਹਨ ਤਾਂ ਫੇਰ ਪਾਪ ਕੀਤਾ ਅਤੇ ਆਪਣਾ ਮਨ ਪੱਥਰ ਕਰ ਲਿਆ ਉਸ ਵੀ ਅਤੇ ਉਸ ਦੇ ਟਹਿਲੂਆਂ ਵੀ।
וַיַּרְא פַּרְעֹה כִּֽי־חָדַל הַמָּטָר וְהַבָּרָד וְהַקֹּלֹת וַיֹּסֶף לַחֲטֹא וַיַּכְבֵּד לִבּוֹ הוּא וַעֲבָדָֽיו׃
35 ੩੫ ਸੋ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ ਫ਼ਿਰਊਨ ਦਾ ਮਨ ਕਠੋਰ ਹੋ ਗਿਆ। ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।
וַֽיֶּחֱזַק לֵב פַּרְעֹה וְלֹא שִׁלַּח אֶת־בְּנֵי יִשְׂרָאֵל כַּאֲשֶׁר דִּבֶּר יְהֹוָה בְּיַד־מֹשֶֽׁה׃

< ਕੂਚ 9 >