< ਕੂਚ 9 >
1 ੧ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਅਤੇ ਉਸ ਨਾਲ ਗੱਲ ਕਰ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਕਿ ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ।
І сказав Господь до Мойсея: „Увійди до фараона, і говори до нього: Так сказав Господь, Бог євреїв: Відпусти Мій наро́д, і нехай вони служать Мені!
2 ੨ ਜੇ ਤੂੰ ਉਨ੍ਹਾਂ ਦੇ ਭੇਜਣ ਤੋਂ ਮੁੱਕਰ ਜਾਵੇਂ ਅਤੇ ਅਜੇ ਵੀ ਰੋਕ ਛੱਡੇਂ
Бо коли ти відмо́вишся відпустити, і бу́деш держати їх ще,
3 ੩ ਤਾਂ ਵੇਖ ਯਹੋਵਾਹ ਦਾ ਹੱਥ ਤੇਰੇ ਪਸ਼ੂਆਂ ਉੱਤੇ ਜਿਹੜੇ ਮੈਦਾਨ ਵਿੱਚ ਹਨ ਘੋੜਿਆਂ ਉੱਤੇ, ਗਧਿਆਂ ਉੱਤੇ, ਊਠਾਂ ਉੱਤੇ, ਚੌਣਿਆਂ ਉੱਤੇ ਅਤੇ ਇੱਜੜਾਂ ਉੱਤੇ ਪਵੇਗਾ ਅਤੇ ਮਰੀ ਬਹੁਤ ਵੱਡੀ ਹੋਵੇਗੀ।
то ось Господня рука буде на худобі твоїй, що на полі, — на ко́нях, на ослах, на верблю́дах, на худобі великій і дрібній, — морови́ця дуже тяжка́.
4 ੪ ਯਹੋਵਾਹ ਇਸਰਾਏਲੀਆਂ ਦੇ ਪਸ਼ੂਆਂ ਨੂੰ ਅਤੇ ਮਿਸਰੀਆਂ ਦੇ ਪਸ਼ੂਆਂ ਨੂੰ ਵੱਖਰਾ ਕਰੇਗਾ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਇਸਰਾਏਲੀਆਂ ਦੇ ਹਨ ਕੋਈ ਨਾ ਮਰੇਗਾ।
І відділить Господь між худобою Ізраїля й між худобою Єгипту, і не загине нічого зо всього, що належить Ізраїлевим синам“.
5 ੫ ਯਹੋਵਾਹ ਨੇ ਇੱਕ ਸਮਾਂ ਠਹਿਰਾਇਆ ਹੈ ਕਿ ਕੱਲ ਯਹੋਵਾਹ ਇਹ ਕੰਮ ਇਸ ਦੇਸ ਵਿੱਚ ਕਰੇਗਾ।
І призна́чив Господь уста́лений час, кажучи: „Узавтра Господь зробить цю річ у цім кра́ї“.
6 ੬ ਤਾਂ ਯਹੋਵਾਹ ਨੇ ਉਹ ਕੰਮ ਅਗਲੇ ਦਿਨ ਕੀਤਾ ਅਤੇ ਮਿਸਰੀਆਂ ਦੇ ਸਾਰੇ ਪਸ਼ੂ ਮਰ ਗਏ ਪਰ ਇਸਰਾਏਲੀਆਂ ਦੇ ਪਸ਼ੂਆਂ ਵਿੱਚੋਂ ਇੱਕ ਵੀ ਨਾ ਮਰਿਆ।
І зробив Господь ту річ назавтра, — і вигинула вся єгипетська худоба, а з худоби Ізраїлевих синів не згинуло ані одне.
7 ੭ ਫੇਰ ਫ਼ਿਰਊਨ ਨੇ ਕਿਸੇ ਨੂੰ ਭੇਜਿਆ ਤਾਂ ਵੇਖੋ ਇਸਰਾਏਲ ਦੇ ਪਸ਼ੂਆਂ ਵਿੱਚੋਂ ਇੱਕ ਵੀ ਨਹੀਂ ਮਰਿਆ ਸੀ ਪਰ ਫ਼ਿਰਊਨ ਦਾ ਮਨ ਪੱਥਰ ਹੋ ਗਿਆ ਸੋ ਉਸ ਨੇ ਲੋਕਾਂ ਨੂੰ ਜਾਣ ਨਾ ਦਿੱਤਾ।
І послав фараон довідатись, — а ось не згинуло з худоби Ізраїлевої ані одне! І стало фараонове серце запеклим, — і не відпустив він народу того!
8 ੮ ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ ਭੱਠੀ ਦੀ ਸੁਆਹ ਦੀਆਂ ਮੁੱਠਾਂ ਭਰੋ ਅਤੇ ਮੂਸਾ ਫ਼ਿਰਊਨ ਦੇ ਵੇਖਦਿਆਂ ਅਕਾਸ਼ ਵੱਲ ਉਡਾਵੇ।
I сказав Господь до Мойсея й до Аарона: „Візьміть собі повні ваші жмені сажі з пе́чі, і нехай Мойсей кине її до неба на очах фараонових.
9 ੯ ਤਾਂ ਮਿਸਰ ਦੇ ਸਾਰੇ ਦੇਸ ਉੱਤੇ ਉਹ ਘੱਟਾ ਹੋ ਕੇ ਆਦਮੀਆਂ ਅਤੇ ਡੰਗਰਾਂ ਉੱਤੇ ਸਾਰੇ ਮਿਸਰ ਦੇਸ ਵਿੱਚ ਅੰਗਿਆਰੇ ਅਤੇ ਛਾਲੇ ਬਣ ਜਾਣਗੇ।
І стане вона ку́рявою над усією єгипетською землею, а на люди́ні й скотині стане гнояка́ми, що кинуться прища́ми в усьо́му єгипетському кра́ї“.
10 ੧੦ ਸੋ ਉਹ ਭੱਠੀ ਦੀ ਸੁਆਹ ਲੈ ਕੇ ਫ਼ਿਰਊਨ ਦੇ ਅੱਗੇ ਖੜੇ ਹੋਏ। ਮੂਸਾ ਨੇ ਉਸ ਨੂੰ ਅਕਾਸ਼ ਵੱਲ ਉਡਾ ਦਿੱਤਾ ਤਾਂ ਆਦਮੀਆਂ ਅਤੇ ਡੰਗਰਾਂ ਉੱਤੇ ਅੰਗਿਆਰੇ ਅਤੇ ਛਾਲੇ ਪੈ ਗਏ।
І набрали вони сажі з пе́чі, та й стали перед фараоновим лицем. І кинув її Мойсей до неба, і стали прищува́ті гнояки́, що кинулися на люди́ні й на скотині.
11 ੧੧ ਤਾਂ ਜਾਦੂਗਰ ਅੰਗਿਆਰਿਆਂ ਦੇ ਕਾਰਨ ਮੂਸਾ ਦੇ ਅੱਗੇ ਖੜੇ ਨਾ ਹੋ ਸਕੇ ਕਿਉਂ ਜੋ ਜਾਦੂਗਰਾਂ ਅਤੇ ਸਾਰੇ ਮਿਸਰੀਆਂ ਦੇ ਅੰਗਿਆਰੇ ਨਿੱਕਲੇ ਹੋਏ ਸਨ।
А чарівники не могли стати перед Мойсеєм через гнояки́, бо гнояк той був на чарівниках і на всіх єги́птянах.
12 ੧੨ ਅਤੇ ਜਿਵੇਂ ਯਹੋਵਾਹ ਮੂਸਾ ਨੂੰ ਬੋਲਿਆ ਸੀ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ।
І вчинив запеклим Господь фараонове серце, — і він не послухався їх, як говорив був Господь до Мойсея.
13 ੧੩ ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰੇ ਉੱਠ ਕੇ ਫ਼ਿਰਊਨ ਦੇ ਅੱਗੇ ਜਾ ਕੇ ਖੜਾ ਹੋ ਅਤੇ ਉਸ ਨੂੰ ਆਖ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ
І сказав Господь до Мойсея: „У стань рано вра́нці, і стань перед лицем фараоновим та й скажи йому: Отак сказав Господь, Бог євреїв: Відпусти Мій наро́д, і нехай вони служать Мені!
14 ੧੪ ਕਿਉਂਕਿ ਮੈਂ ਇਸ ਵਾਰ ਆਪਣੀਆਂ ਸਾਰੀਆਂ ਬਵਾਂ ਤੇਰੇ ਮਨ ਉੱਤੇ, ਤੇਰੇ ਟਹਿਲੂਆਂ ਉੱਤੇ ਅਤੇ ਤੇਰੀ ਪਰਜਾ ਉੱਤੇ ਭੇਜਣ ਵਾਲਾ ਹਾਂ ਤਾਂ ਜੋ ਤੂੰ ਜਾਣੇ ਕਿ ਸਾਰੀ ਧਰਤੀ ਉੱਤੇ ਮੇਰੇ ਜਿਹਾ ਕੋਈ ਨਹੀਂ।
Бо цим ра́зом Я пошлю́ всі ура́зи Мої на серце твоє, і на рабів твоїх, і на наро́д твій, щоб ти знав, що немає на всій землі Такого, як Я!
15 ੧੫ ਹੁਣ ਤੱਕ ਮੈਂ ਆਪਣਾ ਹੱਥ ਵਧਾ ਕੇ ਤੈਨੂੰ ਅਤੇ ਤੇਰੀ ਰਈਅਤ ਨੂੰ ਮਰੀ ਨਾਲ ਮਾਰ ਦਿੱਤਾ ਹੁੰਦਾ ਅਤੇ ਤੂੰ ਧਰਤੀ ਉੱਤੋਂ ਮਿਟ ਗਿਆ ਹੁੰਦਾ
Бо тепер, коли б Я простягнув Свою руку, то побив би тебе та народ твій мором, і ти був би ви́гублений із землі.
16 ੧੬ ਪਰ ਸੱਚ-ਮੁੱਚ ਮੈਂ ਤੈਨੂੰ ਇਸ ਕਰਕੇ ਖੜਾ ਕੀਤਾ ਅਤੇ ਇਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ।
Але Я для то́го залиши́в тебе, щоб показати тобі Мою силу, і щоб оповіда́ли про Йме́ння Моє по всій землі.
17 ੧੭ ਹੁਣ ਤੱਕ ਤੂੰ ਮੇਰੀ ਪਰਜਾ ਵਿੱਚ ਆਪਣੇ ਆਪ ਨੂੰ ਉੱਚਾ ਕਰਦਾ ਰਿਹਾ ਹੈਂ ਕਿ ਤੂੰ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ।
Ти ще опираєшся проти наро́ду Мого, щоб їх не відпустити.
18 ੧੮ ਵੇਖ ਮੈਂ ਭਲਕੇ ਇਸੇ ਵੇਲੇ ਬਹੁਤ ਭਾਰੀ ਗੜੇ ਵਰਸਾਵਾਂਗਾ ਜਿਵੇਂ ਮਿਸਰ ਦੇ ਮੁੱਢ ਤੋਂ ਲੈ ਕੇ ਹੁਣ ਤੱਕ ਨਹੀਂ ਪਏ।
Ось Я взавтра, цього са́ме ча́су, зішлю дощем тяже́нний град, що такого, як він, не бувало в Єгипті від дня його заложення аж до сьогодні.
19 ੧੯ ਸੋ ਹੁਣ ਤੂੰ ਭੇਜ ਕੇ ਆਪਣੇ ਪਸ਼ੂ ਅਤੇ ਜੋ ਕੁਝ ਤੇਰਾ ਜੂਹ ਵਿੱਚ ਹੈ ਭਜਾ ਲਿਆ। ਸਾਰੇ ਆਦਮੀਆਂ ਅਤੇ ਡੰਗਰਾਂ ਉੱਤੇ ਜਿਹੜੇ ਮੈਦਾਨ ਵਿੱਚ ਹੋਣ ਅਤੇ ਘਰ ਵਿੱਚ ਨਾ ਲਿਆਂਦੇ ਜਾਣ ਗੜੇ ਪੈਣਗੇ ਅਤੇ ਉਹ ਮਰ ਜਾਣਗੇ।
А тепер пошли, позаганяй худобу свою та все, що твоє в полі. Кожна люди́на й худоба, що буде застукана в полі, і не бу́де за́брана додому, — то зійде на них град, і вони повмирають!“
20 ੨੦ ਤਾਂ ਫ਼ਿਰਊਨ ਦੇ ਟਹਿਲੂਆਂ ਵਿੱਚੋਂ ਜਿਹੜਾ ਯਹੋਵਾਹ ਦੇ ਬਚਨ ਤੋਂ ਭੈਅ ਖਾਂਦਾ ਸੀ ਉਹ ਆਪਣੇ ਟਹਿਲੂਆਂ ਨੂੰ ਅਤੇ ਆਪਣੇ ਪਸ਼ੂਆਂ ਨੂੰ ਘਰੀਂ ਭਜਾ ਲਿਆਇਆ।
Хто з фараонових рабів боявся Господнього сло́ва, той зігнав своїх рабів та свою худобу до домів.
21 ੨੧ ਪਰ ਜਿਸ ਨੇ ਆਪਣਾ ਮਨ ਯਹੋਵਾਹ ਦੇ ਬਚਨ ਉੱਤੇ ਨਾ ਲਾਇਆ ਉਸ ਨੇ ਆਪਣੇ ਟਹਿਲੂਆਂ ਅਤੇ ਪਸ਼ੂਆਂ ਨੂੰ ਜੂਹ ਵਿੱਚ ਰਹਿਣ ਦਿੱਤਾ।
А хто не звернув свого серця до слова Господнього, той позалиша́в рабів своїх та худобу свою на полі.
22 ੨੨ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਵਧਾ ਤਾਂ ਜੋ ਸਾਰੇ ਮਿਸਰ ਦੇਸ ਵਿੱਚ ਆਦਮੀ ਉੱਤੇ, ਡੰਗਰ ਉੱਤੇ ਅਤੇ ਖੇਤ ਦੀ ਸਾਰੀ ਸਾਗ ਪੱਤ ਉੱਤੇ ਮਿਸਰ ਦੇਸ ਵਿੱਚ ਗੜੇ ਪੈਣ।
І сказав Господь до Мойсея: „Простягни́ свою руку до неба, — і нехай буде град у всьому єгипетському кра́ї на люди́ну, і на худобу, і на всю польову́ траву в єгипетській землі!“
23 ੨੩ ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਭੇਜੇ ਅਤੇ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਤੇ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ।
І простяг Мойсей па́лицю свою до неба, — і Господь дав гро́ми та град. І зійшов на землю огонь, і Господь дощи́в градом на єгипетську землю.
24 ੨੪ ਸੋ ਗੜੇ ਸਨ ਤੇ ਗੜਿਆਂ ਵਿੱਚ ਅੱਗ ਰਲੀ ਹੋਈ ਸੀ ਇਹ ਐਨੀ ਡਾਢੀ ਸੀ ਕਿ ਮਿਸਰ ਦੇ ਸਾਰੇ ਦੇਸ ਵਿੱਚ ਉਹ ਦੇ ਕੌਮ ਬਣਨ ਤੋਂ ਲੈ ਕੇ ਹੋਈ ਹੀ ਨਹੀਂ ਸੀ।
І був град, і огонь горів посеред тяже́нного граду, що не бувало такого, як він, у всім єгипетськім кра́ї, відко́ли він став був наро́дом.
25 ੨੫ ਅਤੇ ਗੜਿਆਂ ਨੇ ਸਾਰੇ ਮਿਸਰ ਦੇਸ ਵਿੱਚ ਸਭ ਕੁਝ ਜੋ ਜੂਹ ਵਿੱਚ ਸੀ ਕੀ ਆਦਮੀ ਕੀ ਡੰਗਰ ਮਾਰਿਆ ਨਾਲੇ ਗੜਿਆਂ ਨੇ ਖੇਤ ਦਾ ਸੱਭੋ ਸਾਗ ਪੱਤ ਮਾਰ ਦਿੱਤਾ ਅਤੇ ਖੇਤ ਦੇ ਸਾਰੇ ਬਿਰਛ ਭੰਨ ਸੁੱਟੇ।
І повибивав той град у всім єгипетськім кра́ї все, що на полі, — від люди́ни аж до худоби! І всю польову́ росли́нність побив той град, а кожне польове́ дерево поламав!
26 ੨੬ ਕੇਵਲ ਗੋਸ਼ਨ ਦੀ ਧਰਤੀ ਵਿੱਚ ਜਿੱਥੇ ਇਸਰਾਏਲੀ ਸਨ ਕੋਈ ਗੜਾ ਨਹੀਂ ਸੀ।
Тільки в землі Ґошен, де жили Ізраїлеві сини, не було гра́ду.
27 ੨੭ ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਮੈਂ ਇਸ ਵਾਰ ਪਾਪ ਕੀਤਾ। ਯਹੋਵਾਹ ਸੱਚ ਹੈ। ਮੈਂ ਅਤੇ ਮੇਰੀ ਪਰਜਾ ਦੁਸ਼ਟ ਹਾਂ।
І послав фараон, і покликав Мойсея та Аарона, та й сказав до них: „Згрішив я тим ра́зом! Господь — справедливий, а я та народ мій — несправедливі!
28 ੨੮ ਤੁਸੀਂ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕਰੋ ਕਿਉਂ ਜੋ ਹੁਣ ਪਰਮੇਸ਼ੁਰ ਦੀ ਗਰਜ ਦੀ ਅਤੇ ਗੜਿਆਂ ਦੀ ਹੱਦ ਹੋ ਗਈ ਹੈ। ਮੈਂ ਤੁਹਾਨੂੰ ਜਾਣ ਦੇਵਾਂਗਾ ਹੁਣ ਤੁਸੀਂ ਹੋਰ ਨਹੀਂ ਠਹਿਰੋਗੇ।
Благайте Господа, і до́сить бути Божим грома́м та гра́дові! А я відпущу́ вас, і ви більше не зали́шитеся“.
29 ੨੯ ਤਾਂ ਮੂਸਾ ਨੇ ਉਸ ਨੂੰ ਆਖਿਆ, ਜਿਵੇਂ ਹੀ ਮੈਂ ਨਗਰ ਤੋਂ ਬਾਹਰ ਜਾਂਵਾਂਗਾ ਮੈਂ ਯਹੋਵਾਹ ਅੱਗੇ ਆਪਣੇ ਹੱਥ ਅੱਡਾਂਗਾ ਤਾਂ ਗਰਜ਼ਣਾ ਹਟ ਜਾਵੇਗਾ ਅਤੇ ਗੜੇ ਫੇਰ ਨਾ ਪੈਣਗੇ ਤਾਂ ਜੋ ਤੁਸੀਂ ਜਾਣੋ ਕਿ ਧਰਤੀ ਯਹੋਵਾਹ ਦੀ ਹੈ।
І сказав до нього Мойсей: „Як вийду я з міста, то простягну руки свої до Господа, — гро́ми перестануть, а гра́ду вже не буде, — щоб ти знав, що Господня ця земля!
30 ੩੦ ਮੈਂ ਤੁਹਾਨੂੰ ਅਤੇ ਤੁਹਾਡੇ ਟਹਿਲੂਆਂ ਨੂੰ ਜਾਣਦਾ ਹਾਂ ਕਿ ਤੁਸੀਂ ਅਜੇ ਵੀ ਯਹੋਵਾਹ ਪਰਮੇਸ਼ੁਰ ਤੋਂ ਨਾ ਡਰੋਗੇ।
А ти й раби твої, — знаю я, що ви ще не боїте́ся перед лицем Господа Бога!“
31 ੩੧ ਅਲਸੀ ਅਤੇ ਜੌਂ ਮਾਰੇ ਗਏ ਕਿਉਂਕਿ ਜਵਾਂ ਦੇ ਸਿੱਟੇ ਨਿੱਕਲੇ ਹੋਏ ਸਨ ਅਤੇ ਅਲਸੀ ਫੁੱਲੀ ਹੋਈ ਸੀ।
А льон та ячмінь був побитий, бо ячмінь дозрівав, а льон цвів.
32 ੩੨ ਪਰ ਕਣਕ ਅਤੇ ਮਸਰ ਮਾਰੇ ਨਾ ਗਏ ਕਿਉਂਕਿ ਉਹ ਅਜੇ ਵਧੇ ਨਹੀਂ ਸਨ।
А пшениця та жито не були ви́биті, бо пі́зні вони.
33 ੩੩ ਤਾਂ ਮੂਸਾ ਫ਼ਿਰਊਨ ਕੋਲੋਂ ਹੋ ਕੇ ਨਗਰ ਵਿੱਚੋਂ ਬਾਹਰ ਗਿਆ ਅਤੇ ਯਹੋਵਾਹ ਦੇ ਅੱਗੇ ਹੱਥ ਅੱਡੇ ਤਾਂ ਗਰਜ਼ਣਾ ਅਤੇ ਗੜੇ ਹਟ ਗਏ ਅਤੇ ਵਰਖਾ ਧਰਤੀ ਤੋਂ ਥੰਮ੍ਹ ਗਈ।
І вийшов Мойсей від фараона з міста, і простяг руки свої до Господа, — і перестали гро́ми та град, а дощ не лив на землю.
34 ੩੪ ਜਦ ਫ਼ਿਰਊਨ ਨੇ ਡਿੱਠਾ ਕਿ ਵਰਖਾ ਅਤੇ ਗੜੇ ਅਤੇ ਗਰਜ਼ਣਾ ਹਟ ਗਏ ਹਨ ਤਾਂ ਫੇਰ ਪਾਪ ਕੀਤਾ ਅਤੇ ਆਪਣਾ ਮਨ ਪੱਥਰ ਕਰ ਲਿਆ ਉਸ ਵੀ ਅਤੇ ਉਸ ਦੇ ਟਹਿਲੂਆਂ ਵੀ।
І побачив фараон, що перестав дощ, і град та гро́ми, — та й далі грішив. І чинив він запеклим своє серце, він та раби́ його.
35 ੩੫ ਸੋ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ ਫ਼ਿਰਊਨ ਦਾ ਮਨ ਕਠੋਰ ਹੋ ਗਿਆ। ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।
І стало запеклим фараонове серце, — і він не відпустив Ізраїлевих синів, як говорив був Господь через Мойсея.