< ਹਿਜ਼ਕੀਏਲ 10 >
1 ੧ ਤਦੋਂ ਮੈਂ ਵੇਖਿਆ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ, ਇੱਕ ਵਸਤੂ ਨੀਲਮ ਵਰਗੀ ਦਿਖਾਈ ਦਿੱਤੀ ਅਤੇ ਉਸ ਦੀ ਬਣਾਵਟ ਸਿੰਘਾਸਣ ਵਰਗੀ ਸੀ।
Og jeg skuede og se, over Hvælvingen over Kerubernes Hoveder var der noget som Safir; noget ligesom en Trone viste sig over dem.
2 ੨ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਆਖਿਆ ਕਿ ਉਹਨਾਂ ਘੁੰਮਣ ਵਾਲੇ ਪਹੀਆਂ ਦੇ ਅੰਦਰ ਜਾ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ।
Saa sagde han til Manden i det linnede Klædebon: »Gaa ind mellem Hjulene under Keruberne og tag Hænderne fulde af glødende Kul fra Rummet mellem Keruberne og strø det ud over Byen!« Og jeg saa ham gaa derhen.
3 ੩ ਜਦੋਂ ਉਹ ਮਨੁੱਖ ਅੰਦਰ ਗਿਆ, ਤਦ ਕਰੂਬੀ ਭਵਨ ਦੇ ਸੱਜੇ ਪਾਸੇ ਖਲੋਤੇ ਸਨ ਅਤੇ ਅੰਦਰਲਾ ਵੇਹੜਾ ਬੱਦਲ ਨਾਲ ਭਰ ਗਿਆ।
Keruberne stod sønden for Templet, da Manden gik derhen, og Skyen fyldte den indre Forgaard.
4 ੪ ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋ ਕੇ ਭਵਨ ਦੀ ਡਿਉੜੀ ਤੇ ਆਇਆ, ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ ਦੇ ਚਾਨਣ ਨਾਲ ਭਰ ਗਿਆ।
Og HERRENS Herlighed hævede sig fra Keruberne og flyttede sig hen til Templets Tærskel; da fyldtes Templet af Skyen, og Forgaarden fyldtes af HERRENS Herligheds Glans.
5 ੫ ਤਦ ਕਰੂਬੀਆਂ ਦੇ ਖੰਭਾਂ ਦੀ ਅਵਾਜ਼ ਬਾਹਰ ਦੇ ਵੇਹੜੇ ਤੱਕ ਸੁਣਾਈ ਦਿੰਦੀ ਸੀ, ਜਿਵੇਂ ਸਰਬ ਸ਼ਕਤੀਮਾਨ ਦੀ ਅਵਾਜ਼ ਹੋਵੇ, ਜਦੋਂ ਉਹ ਬਚਨ ਕਰਦਾ ਹੈ।
Og Suset af Kerubernes Vinger hørtes helt ud i den ydre Forgaard som Gud den Almægtiges Røst, naar han taler.
6 ੬ ਅਜਿਹਾ ਹੋਇਆ ਕਿ ਜਦੋਂ ਉਸ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਦਿੱਤਾ ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਕੇ ਖੜ੍ਹਾ ਹੋ ਗਿਆ।
Saa bød han Manden i det linnede Klædebon: »Tag Ild fra Rummet mellem Hjulene, inde mellem Keruberne!« Og Manden stillede sig hen ved Siden af det ene Hjul
7 ੭ ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਕਰੂਬੀਆਂ ਦੇ ਵਿਚਾਲੇ ਸੀ ਅਤੇ ਅੱਗ ਲੈ ਕੇ ਉਸ ਮਨੁੱਖ ਦੇ ਹੱਥਾਂ ਤੇ ਰੱਖੀ, ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ ਅਤੇ ਉਹ ਲੈ ਕੇ ਬਾਹਰ ਚਲਿਆ ਗਿਆ।
og rakte Haanden ind i Ilden, som brændte mellem Keruberne, og kom ud med noget deraf.
8 ੮ ਕਰੂਬੀਆਂ ਦੇ ਵਿਚਾਲੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਵਰਗਾ ਕੁਝ ਦਿਖਾਈ ਦਿੰਦਾ ਸੀ।
Under Kerubernes Vinger saas noget, der lignede en Menneskehaand;
9 ੯ ਮੈਂ ਵੇਖਿਆ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ-ਦੁਆਲੇ ਸਨ। ਇੱਕ ਕਰੂਬੀ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਹਨਾਂ ਪਹੀਆਂ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਗੂੰ ਸੀ।
og jeg skuede, og se, der var fire Hjul ved Siden af Keruberne, eet ved hver Kerub, og Hjulene var som funklende Krysolit at se til.
10 ੧੦ ਉਹਨਾਂ ਦਾ ਰੂਪ ਇੱਕੋ ਜਿਹਾ ਸੀ, ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਅੰਦਰ ਹੋਵੇ।
De saa alle fire ens ud, og det var, som om der i hvert Hjul var et andet Hjul,
11 ੧੧ ਜਦੋਂ ਉਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਉਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਉਹਨਾਂ ਦਾ ਸਿਰ ਹੁੰਦਾ ਸੀ ਉਸੇ ਪਾਸੇ ਵੱਲ ਉਹ ਦੇ ਪਿੱਛੇ-ਪਿੱਛੇ ਜਾਂਦੇ ਸਨ। ਉਹ ਤੁਰਦਿਆਂ ਹੋਇਆ ਮੁੜਦੇ ਨਹੀਂ ਸਨ।
De kunde gaa til alle fire Sider de vendte sig ikke, naar de gik. Thi de gik i den Retning, den forreste vendte, og de vendte sig ikke, naar de gik.
12 ੧੨ ਉਹਨਾਂ ਦੇ ਸਾਰੇ ਸਰੀਰ, ਪਿੱਠ, ਹੱਥਾਂ, ਖੰਭਾਂ ਅਤੇ ਉਹਨਾਂ ਪਹੀਆਂ ਵਿੱਚ ਆਸੇ ਪਾਸੇ ਅੱਖਾਂ ਹੀ ਅੱਖਾਂ ਸਨ ਅਰਥਾਤ ਉਹਨਾਂ ਚਾਰਾਂ ਪਹੀਆਂ ਵਿੱਚ।
Hele deres Legeme, Ryg, Hænder og Vinger og ligeledes Hjulene var fulde af Øjne rundt om; saaledes var det med alle fire Hjul.
13 ੧੩ ਇਹਨਾਂ ਪਹੀਆਂ ਨੂੰ ਮੇਰੇ ਸੁਣਦਿਆਂ “ਘੁੰਮਣ ਵਾਲੇ ਪਹੀਏ” ਆਖਿਆ ਗਿਆ
Og jeg hørte, at Hjulene kaldtes Galgal.
14 ੧੪ ਅਤੇ ਹਰ ਇੱਕ ਦੇ ਚਾਰ ਚਿਹਰੇ ਸਨ, ਪਹਿਲਾ ਚਿਹਰਾ ਕਰੂਬੀ ਦਾ ਚਿਹਰਾ, ਦੂਜਾ ਚਿਹਰਾ ਮਨੁੱਖ ਦਾ ਚਿਹਰਾ, ਤੀਜਾ ਚਿਹਰਾ ਬੱਬਰ ਸ਼ੇਰ ਦਾ ਅਤੇ ਚੌਥਾ ਚਿਹਰਾ ਉਕਾਬ ਦਾ ਸੀ।
Hver af dem havde fire Ansigter; det ene var et Kerubansigt, det andet et Menneskeansigt, det tredje et Løveansigt og det fjerde et Ørneansigt.
15 ੧੫ ਕਰੂਬੀ ਉੱਚੇ ਚੜ੍ਹੇ, ਇਹ ਉਹ ਜੀਵ ਸੀ, ਜਿਹੜਾ ਮੈਂ ਕਬਾਰ ਨਹਿਰ ਦੇ ਕੋਲ ਵੇਖਿਆ ਸੀ।
Og Keruberne hævede sig i Vejret. Det var det samme levende Væsen, jeg saa ved Floden Kebar.
16 ੧੬ ਜਦੋਂ ਕਰੂਬੀ ਚੱਲਦੇ ਸਨ ਤਾਂ ਪਹੀਏ ਵੀ ਉਹਨਾਂ ਦੇ ਨਾਲ-ਨਾਲ ਚੱਲਦੇ ਸਨ, ਅਤੇ ਜਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਤਾਂ ਜੋ ਧਰਤੀ ਤੋਂ ਉੱਤੇ ਨੂੰ ਉੱਡਣ, ਤਾਂ ਉਹ ਪਹੀਏ ਉਹਨਾਂ ਨਾਲ ਹੀ ਰਹਿੰਦੇ ਸਨ।
Naar Keruberne gik, gik ogsaa Hjulene ved Siden af, og naar Keruberne løftede Vingerne for at hæve sig fra Jorden, vendte Hjulene sig ikke fra dem;
17 ੧੭ ਜਦ ਉਹ ਖੜ੍ਹੇ ਹੁੰਦੇ ਸਨ ਤਾਂ ਇਹ ਵੀ ਖੜ੍ਹੇ ਹੁੰਦੇ ਸਨ ਅਤੇ ਜਦੋਂ ਉਹ ਉਤਾਹਾਂ ਨੂੰ ਉੱਡਦੇ ਸਨ ਤਾਂ ਇਹ ਵੀ ਉਹਨਾਂ ਨਾਲ ਉਤਾਹਾਂ ਨੂੰ ਚੜ੍ਹਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਉਹਨਾਂ ਵਿੱਚ ਸੀ।
naar de standsede, standsede ogsaa de; og naar de hævede sig, hævede de sig med, thi Væsenets Aand var i dem.
18 ੧੮ ਯਹੋਵਾਹ ਦਾ ਤੇਜ ਘਰ ਦੀ ਡਿਉੜੀ ਉੱਤੋਂ ਉੱਠ ਕੇ ਕਰੂਬੀਆਂ ਦੇ ਉੱਪਰ ਆ ਕੇ ਠਹਿਰ ਗਿਆ।
Saa forlod HERRENS Herlighed Templets Tærskel og stillede sig over Keruberne.
19 ੧੯ ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ, ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚਲੇ ਗਏ। ਪਹੀਏ ਉਹਨਾਂ ਦੇ ਨਾਲ-ਨਾਲ ਸਨ ਅਤੇ ਉਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਉੱਤੇ ਸੀ।
Og jeg saa, hvorledes Keruberne løftede Vingerne og hævede sig fra Jorden, da de gik, og Hjulene med dem; og de standsede ved Indgangen til HERRENS Hus's Østport, og Israels Guds Herlighed var oven over dem.
20 ੨੦ ਇਹ ਉਹ ਜੰਤੂ ਹੈ, ਜਿਹੜਾ ਮੈਂ ਇਸਰਾਏਲ ਦੇ ਪਰਮੇਸ਼ੁਰ ਦੇ ਥੱਲੇ ਕਬਾਰ ਨਹਿਰ ਦੇ ਕੰਢੇ ਤੇ ਵੇਖਿਆ ਸੀ ਅਤੇ ਮੈਂ ਜਾਣਿਆ ਕਿ ਇਹ ਕਰੂਬੀ ਹਨ।
Det var det samme levende Væsen, jeg saa under Israels Gud ved Floden Kebar; og jeg skønnede, at det var Keruber.
21 ੨੧ ਹਰੇਕ ਦੇ ਚਾਰ ਚਿਹਰੇ ਸਨ ਅਤੇ ਚਾਰ ਖੰਭ ਅਤੇ ਉਹਨਾਂ ਦੇ ਖੰਭਾਂ ਦੇ ਥੱਲੇ ਮਨੁੱਖ ਦਾ ਹੱਥ ਜਿਹਾ ਸੀ।
Hver af dem havde fire Ansigter og fire Vinger og noget ligesom Menneskehænder under Vingerne.
22 ੨੨ ਉਹਨਾਂ ਦੇ ਚਿਹਰਿਆਂ ਦਾ ਰੂਪ ਓਹੋ ਹੀ ਹੈ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖੇ ਸਨ, ਅਰਥਾਤ ਉਹਨਾਂ ਦਾ ਰੂਪ ਅਤੇ ਉਹ ਆਪ। ਉਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ।
Og deres Ansigter var ligesom de Ansigter, jeg saa ved Floden Kebar. De gik alle lige ud.