< ਹਿਜ਼ਕੀਏਲ 10 >

1 ਤਦੋਂ ਮੈਂ ਵੇਖਿਆ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ, ਇੱਕ ਵਸਤੂ ਨੀਲਮ ਵਰਗੀ ਦਿਖਾਈ ਦਿੱਤੀ ਅਤੇ ਉਸ ਦੀ ਬਣਾਵਟ ਸਿੰਘਾਸਣ ਵਰਗੀ ਸੀ।
이에 내가 보니 그룹들 머리 위 궁창에 남보석 같은 것이 나타나는데 보좌 형상 같더라
2 ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਆਖਿਆ ਕਿ ਉਹਨਾਂ ਘੁੰਮਣ ਵਾਲੇ ਪਹੀਆਂ ਦੇ ਅੰਦਰ ਜਾ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ।
하나님이 가는 베옷 입은 사람에게 일러 가라사대 너는 그룹 밑바퀴 사이로 들어가서 그 속에서 숯불을 두 손에 가득히 움켜 가지고 성읍 위에 흩으라 하시매 그가 내 목전에 들어가더라
3 ਜਦੋਂ ਉਹ ਮਨੁੱਖ ਅੰਦਰ ਗਿਆ, ਤਦ ਕਰੂਬੀ ਭਵਨ ਦੇ ਸੱਜੇ ਪਾਸੇ ਖਲੋਤੇ ਸਨ ਅਤੇ ਅੰਦਰਲਾ ਵੇਹੜਾ ਬੱਦਲ ਨਾਲ ਭਰ ਗਿਆ।
그 사람이 들어갈 때에 그룹들은 성전 우편에 섰고 구름은 안 뜰에 가득하며
4 ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋ ਕੇ ਭਵਨ ਦੀ ਡਿਉੜੀ ਤੇ ਆਇਆ, ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ ਦੇ ਚਾਨਣ ਨਾਲ ਭਰ ਗਿਆ।
여호와의 영광이 그룹에서 올라 성전 문지방에 임하니 구름이 성전에 가득하며 여호와의 영화로운 광채가 뜰에 가득하였고
5 ਤਦ ਕਰੂਬੀਆਂ ਦੇ ਖੰਭਾਂ ਦੀ ਅਵਾਜ਼ ਬਾਹਰ ਦੇ ਵੇਹੜੇ ਤੱਕ ਸੁਣਾਈ ਦਿੰਦੀ ਸੀ, ਜਿਵੇਂ ਸਰਬ ਸ਼ਕਤੀਮਾਨ ਦੀ ਅਵਾਜ਼ ਹੋਵੇ, ਜਦੋਂ ਉਹ ਬਚਨ ਕਰਦਾ ਹੈ।
그룹들의 날개 소리는 바깥 뜰까지 들리는데 전능하신 하나님의 말씀하시는 음성 같더라
6 ਅਜਿਹਾ ਹੋਇਆ ਕਿ ਜਦੋਂ ਉਸ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਦਿੱਤਾ ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਕੇ ਖੜ੍ਹਾ ਹੋ ਗਿਆ।
하나님이 가는 베옷 입은 자에게 명하시기를 바퀴 사이 곧 그룹들 사이에서 불을 취하라 하셨으므로 그가 들어가 바퀴 옆에 서매
7 ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਕਰੂਬੀਆਂ ਦੇ ਵਿਚਾਲੇ ਸੀ ਅਤੇ ਅੱਗ ਲੈ ਕੇ ਉਸ ਮਨੁੱਖ ਦੇ ਹੱਥਾਂ ਤੇ ਰੱਖੀ, ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ ਅਤੇ ਉਹ ਲੈ ਕੇ ਬਾਹਰ ਚਲਿਆ ਗਿਆ।
한 그룹이 그룹들 사이에서 손을 내밀어 그 그룹들 사이에 있는 불을 취하여 가는 베옷 입은 자의 손에 주매 그가 받아 가지고 나가는데
8 ਕਰੂਬੀਆਂ ਦੇ ਵਿਚਾਲੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਵਰਗਾ ਕੁਝ ਦਿਖਾਈ ਦਿੰਦਾ ਸੀ।
그룹들의 날개 밑에 사람의 손 같은 것이 나타났더라
9 ਮੈਂ ਵੇਖਿਆ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ-ਦੁਆਲੇ ਸਨ। ਇੱਕ ਕਰੂਬੀ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਹਨਾਂ ਪਹੀਆਂ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਗੂੰ ਸੀ।
내가 보니 그룹들 곁에 네 바퀴가 있는데 이 그룹 곁에도 한 바퀴가 있고 저 그룹 곁에도 한 바퀴가 있으며 그 바퀴 모양은 황옥 같으며
10 ੧੦ ਉਹਨਾਂ ਦਾ ਰੂਪ ਇੱਕੋ ਜਿਹਾ ਸੀ, ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਅੰਦਰ ਹੋਵੇ।
그 모양은 넷이 한결 같은데 마치 바퀴 안에 바퀴가 있는 것 같으며
11 ੧੧ ਜਦੋਂ ਉਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਉਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਉਹਨਾਂ ਦਾ ਸਿਰ ਹੁੰਦਾ ਸੀ ਉਸੇ ਪਾਸੇ ਵੱਲ ਉਹ ਦੇ ਪਿੱਛੇ-ਪਿੱਛੇ ਜਾਂਦੇ ਸਨ। ਉਹ ਤੁਰਦਿਆਂ ਹੋਇਆ ਮੁੜਦੇ ਨਹੀਂ ਸਨ।
그룹들이 행할 때에는 사방으로 향한대로 돌이키지 않고 행하되 돌이키지 않고 그 머리 향한 곳으로 행하며
12 ੧੨ ਉਹਨਾਂ ਦੇ ਸਾਰੇ ਸਰੀਰ, ਪਿੱਠ, ਹੱਥਾਂ, ਖੰਭਾਂ ਅਤੇ ਉਹਨਾਂ ਪਹੀਆਂ ਵਿੱਚ ਆਸੇ ਪਾਸੇ ਅੱਖਾਂ ਹੀ ਅੱਖਾਂ ਸਨ ਅਰਥਾਤ ਉਹਨਾਂ ਚਾਰਾਂ ਪਹੀਆਂ ਵਿੱਚ।
그 온 몸과 등과 손과 날개와 바퀴 곧 네 그룹의 바퀴의 둘레에 다 눈이 가득하더라
13 ੧੩ ਇਹਨਾਂ ਪਹੀਆਂ ਨੂੰ ਮੇਰੇ ਸੁਣਦਿਆਂ “ਘੁੰਮਣ ਵਾਲੇ ਪਹੀਏ” ਆਖਿਆ ਗਿਆ
내가 들으니 그 바퀴들을 도는 것이라 칭하며
14 ੧੪ ਅਤੇ ਹਰ ਇੱਕ ਦੇ ਚਾਰ ਚਿਹਰੇ ਸਨ, ਪਹਿਲਾ ਚਿਹਰਾ ਕਰੂਬੀ ਦਾ ਚਿਹਰਾ, ਦੂਜਾ ਚਿਹਰਾ ਮਨੁੱਖ ਦਾ ਚਿਹਰਾ, ਤੀਜਾ ਚਿਹਰਾ ਬੱਬਰ ਸ਼ੇਰ ਦਾ ਅਤੇ ਚੌਥਾ ਚਿਹਰਾ ਉਕਾਬ ਦਾ ਸੀ।
그룹들은 각기 네 면이 있는데 첫 면은 그룹의 얼굴이요 둘째 면은 사람의 얼굴이요 세째는 사자의 얼굴이요 네째는 독수리의 얼굴이더라
15 ੧੫ ਕਰੂਬੀ ਉੱਚੇ ਚੜ੍ਹੇ, ਇਹ ਉਹ ਜੀਵ ਸੀ, ਜਿਹੜਾ ਮੈਂ ਕਬਾਰ ਨਹਿਰ ਦੇ ਕੋਲ ਵੇਖਿਆ ਸੀ।
그룹들이 올라가니 그들은 내가 그발강 가에서 보던 생물이라
16 ੧੬ ਜਦੋਂ ਕਰੂਬੀ ਚੱਲਦੇ ਸਨ ਤਾਂ ਪਹੀਏ ਵੀ ਉਹਨਾਂ ਦੇ ਨਾਲ-ਨਾਲ ਚੱਲਦੇ ਸਨ, ਅਤੇ ਜਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਤਾਂ ਜੋ ਧਰਤੀ ਤੋਂ ਉੱਤੇ ਨੂੰ ਉੱਡਣ, ਤਾਂ ਉਹ ਪਹੀਏ ਉਹਨਾਂ ਨਾਲ ਹੀ ਰਹਿੰਦੇ ਸਨ।
그룹들이 행할 때에는 바퀴도 그 곁에서 행하고 그룹들이 날개를 들고 땅에서 올라가려 할 때에도 바퀴가 그 곁을 떠나지 아니하며
17 ੧੭ ਜਦ ਉਹ ਖੜ੍ਹੇ ਹੁੰਦੇ ਸਨ ਤਾਂ ਇਹ ਵੀ ਖੜ੍ਹੇ ਹੁੰਦੇ ਸਨ ਅਤੇ ਜਦੋਂ ਉਹ ਉਤਾਹਾਂ ਨੂੰ ਉੱਡਦੇ ਸਨ ਤਾਂ ਇਹ ਵੀ ਉਹਨਾਂ ਨਾਲ ਉਤਾਹਾਂ ਨੂੰ ਚੜ੍ਹਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਉਹਨਾਂ ਵਿੱਚ ਸੀ।
그들이 서면 이들도 서고 그들이 올라가면 이들도 함께 올라가니 이는 생물의 신이 바퀴 가운데 있음이더라
18 ੧੮ ਯਹੋਵਾਹ ਦਾ ਤੇਜ ਘਰ ਦੀ ਡਿਉੜੀ ਉੱਤੋਂ ਉੱਠ ਕੇ ਕਰੂਬੀਆਂ ਦੇ ਉੱਪਰ ਆ ਕੇ ਠਹਿਰ ਗਿਆ।
여호와의 영광이 성전 문지방을 떠나서 그룹들 위에 머무르니
19 ੧੯ ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ, ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚਲੇ ਗਏ। ਪਹੀਏ ਉਹਨਾਂ ਦੇ ਨਾਲ-ਨਾਲ ਸਨ ਅਤੇ ਉਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਉੱਤੇ ਸੀ।
그룹들이 날개를 들고 내 목전에 땅에서 올라가는데 그들이 나갈때에 바퀴도 그 곁에서 함께 하더라 그들이 여호와의 전으로 들어가는 동문에 머물고 이스라엘 하나님의 영광이 그 위에 덮였더라
20 ੨੦ ਇਹ ਉਹ ਜੰਤੂ ਹੈ, ਜਿਹੜਾ ਮੈਂ ਇਸਰਾਏਲ ਦੇ ਪਰਮੇਸ਼ੁਰ ਦੇ ਥੱਲੇ ਕਬਾਰ ਨਹਿਰ ਦੇ ਕੰਢੇ ਤੇ ਵੇਖਿਆ ਸੀ ਅਤੇ ਮੈਂ ਜਾਣਿਆ ਕਿ ਇਹ ਕਰੂਬੀ ਹਨ।
그것은 내가 그발강 가에서 본바 이스라엘 하나님의 아래 있던 생물이라 그들이 그룹들인 줄을 내가 아니라
21 ੨੧ ਹਰੇਕ ਦੇ ਚਾਰ ਚਿਹਰੇ ਸਨ ਅਤੇ ਚਾਰ ਖੰਭ ਅਤੇ ਉਹਨਾਂ ਦੇ ਖੰਭਾਂ ਦੇ ਥੱਲੇ ਮਨੁੱਖ ਦਾ ਹੱਥ ਜਿਹਾ ਸੀ।
각기 네 얼굴과 네 날개가 있으며 날개 밑에는 사람의 손 형상이 있으니
22 ੨੨ ਉਹਨਾਂ ਦੇ ਚਿਹਰਿਆਂ ਦਾ ਰੂਪ ਓਹੋ ਹੀ ਹੈ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖੇ ਸਨ, ਅਰਥਾਤ ਉਹਨਾਂ ਦਾ ਰੂਪ ਅਤੇ ਉਹ ਆਪ। ਉਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ।
그 얼굴의 형상은 내가 그발강 가에서 보던 얼굴이며 그 모양과 몸둥이도 그러하며 각기 곧게 앞으로 행하더라

< ਹਿਜ਼ਕੀਏਲ 10 >