< ਹਿਜ਼ਕੀਏਲ 11 >

1 ਪਰਮੇਸ਼ੁਰ ਦਾ ਆਤਮਾ ਮੈਨੂੰ ਚੁੱਕ ਕੇ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਜਿਸ ਦਾ ਮੂੰਹ ਪੂਰਬ ਵੱਲ ਹੈ ਲੈ ਗਿਆ ਅਤੇ ਵੇਖੋ, ਉਸ ਫਾਟਕ ਦੇ ਬੂਹੇ ਵਿੱਚ ਪੱਚੀ ਮਨੁੱਖ ਸਨ ਅਤੇ ਮੈਂ ਉਹਨਾਂ ਦੇ ਵਿੱਚ ਅੱਜ਼ੂਰ ਦੇ ਪੁੱਤਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤਰ ਪਲਟਯਾਹ ਨੂੰ ਵੇਖਿਆ, ਜੋ ਲੋਕਾਂ ਦੇ ਹਾਕਮ ਸਨ।
以後,神力把我提起,把我帶到上主聖殿東面的東門那裏。看,在大門口有二十五個人,我看見在他們中有阿組爾的兒子亞匝尼雅和貝納雅的兒子培拉提雅,他們是民眾的首領。
2 ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਉਹ ਮਨੁੱਖ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਯੋਜਨਾ ਬਣਾਉਂਦੇ ਅਤੇ ਬੁਰੀ ਸਲਾਹ ਦਿੰਦੇ ਹਨ।
上主向我說:「人子,在這城中圖謀不軌,出壞主意的就是這些人。
3 ਜਿਹੜੇ ਆਖਦੇ ਹਨ ਕਿ ਘਰਾਂ ਦੇ ਬਣਾਉਣ ਦਾ ਵੇਲਾ ਨੇੜੇ ਨਹੀਂ। ਇਹ ਸ਼ਹਿਰ ਤਾਂ ਇੱਕ ਕੜਾਹਾ ਹੈ, ਅਤੇ ਅਸੀਂ ਮਾਸ ਹਾਂ।
他們說:房屋不是剛建築不久嗎﹖城是鍋,我們是肉。
4 ਇਸ ਲਈ, ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ! ਹਾਂ, ਭਵਿੱਖਬਾਣੀ ਕਰ!
為此你要發言反對他們;人子,發言罷! 」
5 ਯਹੋਵਾਹ ਦਾ ਆਤਮਾ ਮੇਰੇ ਉੱਤੇ ਉੱਤਰਿਆ ਅਤੇ ਉਹ ਨੇ ਮੈਨੂੰ ਆਖਿਆ ਕਿ ਤੂੰ ਇਹ ਆਖ, ਯਹੋਵਾਹ ਇਹ ਆਖਦਾ ਹੈ ਕਿ ਹੇ ਇਸਰਾਏਲ ਦੇ ਘਰਾਣੇ, ਤੁਸੀਂ ਅਜਿਹਾ ਸੋਚਿਆ ਹੈ, ਪਰ ਮੈਂ ਤੁਹਾਡੇ ਮਨ ਦੇ ਵਿਚਾਰਾਂ ਨੂੰ ਜਾਣਦਾ ਹਾਂ।
上主的神臨於我,向我說:「你要說:上主這樣說:以色列家,你們所說過的話,心中想的什麼,我都知道。
6 ਤੁਸੀਂ ਇਸ ਵਿੱਚ ਬਹੁਤਿਆਂ ਨੂੰ ਵੱਢ ਦਿੱਤਾ ਹੈ, ਸਗੋਂ ਸ਼ਹਿਰ ਦੀਆਂ ਗਲੀਆਂ ਵੱਢਿਆ ਹੋਇਆਂ ਨਾਲ ਭਰ ਦਿੱਤੀਆਂ ਹਨ।
你們在此城中殺害了許多人,街市上滿了傷亡的人。
7 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਹਾਡੇ ਵੱਢੇ ਹੋਏ ਜਿਹਨਾਂ ਨੂੰ ਤੁਸੀਂ ਇਹ ਦੇ ਵਿੱਚ ਰੱਖਿਆ ਹੈ, ਉਹ ਮਾਸ ਹਨ ਅਤੇ ਇਹ ਸ਼ਹਿਰ ਉਹੀ ਕੜਾਹਾ ਹੈ, ਪਰ ਤੁਸੀਂ ਇਹ ਦੇ ਵਿੱਚੋਂ ਬਾਹਰ ਕੱਢੇ ਜਾਓਗੇ।
為此吾主上主這樣說:你們在城內所殺害的人是肉,城是鍋,但你們都要由城中趕出去。
8 ਤੁਸੀਂ ਤਲਵਾਰ ਤੋਂ ਡਰਦੇ ਹੋ ਅਤੇ ਪ੍ਰਭੂ ਯਹੋਵਾਹ ਕਹਿੰਦਾ ਹੈ ਕਿ ਮੈਂ ਤਲਵਾਰ ਤੁਹਾਡੇ ਉੱਤੇ ਲਿਆਵਾਂਗਾ।
你們怕刀劍,我必使刀劍臨於你們──吾主上主的斷語--
9 ਮੈਂ ਤੁਹਾਨੂੰ ਇਸ ਵਿੱਚੋਂ ਬਾਹਰ ਕੱਢਾਂਗਾ, ਤੁਹਾਨੂੰ ਪਰਦੇਸੀਆਂ ਦੇ ਹੱਥ ਵਿੱਚ ਦਿਆਂਗਾ ਅਤੇ ਤੁਹਾਡੇ ਉੱਤੇ ਸਜ਼ਾ ਲਿਆਵਾਂਗਾ।
我要把你們由城中趕出,把你們交於外人手中,在你們身上實行懲罰。
10 ੧੦ ਤੁਸੀਂ ਤਲਵਾਰ ਨਾਲ ਡਿੱਗ ਪਵੋਗੇ। ਇਸਰਾਏਲ ਦੀਆਂ ਹੱਦਾਂ ਉੱਤੇ ਮੈਂ ਤੁਹਾਡਾ ਨਿਆਂ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
你們要喪身刀下;我必要在以色列邊境上懲罰你們;如此,你們要承認我是上主。
11 ੧੧ ਇਹ ਸ਼ਹਿਰ ਤੁਹਾਡੇ ਲਈ ਕੜਾਹਾ ਨਹੀਂ ਹੋਵੇਗਾ, ਨਾ ਤੁਸੀਂ ਇਹ ਦੇ ਵਿੱਚ ਮਾਸ ਹੋਵੋਗੇ, ਸਗੋਂ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਂ ਕਰਾਂਗਾ।
這城為你們決不是鍋,你們也決不是其中的肉;我必要在以色列邊境上懲罰你們。
12 ੧੨ ਤੁਸੀਂ ਜਾਣ ਲਵੋਗੇ ਕਿ ਮੈਂ ਯਹੋਵਾਹ ਹਾਂ, ਜਿਸ ਦੀਆਂ ਬਿਧੀਆਂ ਉੱਤੇ ਤੁਸੀਂ ਨਹੀਂ ਚਲੇ ਅਤੇ ਜਿਸ ਦੇ ਕਨੂੰਨਾਂ ਉੱਤੇ ਤੁਸੀਂ ਅਮਲ ਨਹੀਂ ਕੀਤਾ, ਸਗੋਂ ਤੁਸੀਂ ਆਪਣੇ ਦੁਆਲੇ ਰਹਿਣ ਵਾਲੀਆਂ ਕੌਮਾਂ ਦੇ ਕਨੂੰਨਾਂ ਦੇ ਅਨੁਸਾਰ ਕੰਮ ਕੀਤੇ।
如此你們必承認我是上主,因為你們沒有遵行我的法令,沒有實行我的法律,卻照你們四鄰異民的法律去行。」
13 ੧੩ ਜਦੋਂ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇਸ ਤਰ੍ਹਾਂ ਹੋਇਆ ਕਿ ਬਨਾਯਾਹ ਦਾ ਪੁੱਤਰ ਪਲਟਯਾਹ ਮਰ ਗਿਆ। ਤਦ ਮੈਂ ਮੂਧੇ ਮੂੰਹ ਡਿੱਗਿਆ ਅਤੇ ਵੱਡੀ ਅਵਾਜ਼ ਨਾਲ ਦੁਹਾਈ ਦੇ ਕੇ ਆਖਿਆ, ਹਾਏ! ਪ੍ਰਭੂ ਯਹੋਵਾਹ! ਕੀ ਤੂੰ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਪੂਰੀ ਤਰ੍ਹਾਂ ਹੀ ਮੁਕਾ ਦੇਵੇਂਗਾ?
我正在講預言的時候,貝納雅的兒子培拉提雅死了;我遂伏地掩面,高聲哀呼說:「哎! 吾主上主,你要滅盡以色列的遺民嗎﹖」
14 ੧੪ ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ
上主的話傳給我說:「
15 ੧੫ ਹੇ ਮਨੁੱਖ ਦੇ ਪੁੱਤਰ, ਤੇਰੇ ਭਰਾਵਾਂ, ਹਾਂ, ਤੇਰੇ ਭਰਾਵਾਂ ਅਰਥਾਤ ਤੇਰੇ ਵੰਸ਼ ਸਗੋਂ ਸਾਰੇ ਇਸਰਾਏਲ ਦੇ ਘਰਾਣੇ ਨੂੰ, ਹਾਂ, ਉਹਨਾਂ ਸਾਰਿਆਂ ਨੂੰ ਯਰੂਸ਼ਲਮ ਦੇ ਵਾਸੀਆਂ ਨੇ ਆਖਿਆ ਹੈ, ਯਹੋਵਾਹ ਤੋਂ ਦੂਰ ਹੋਵੋ! ਇਹ ਦੇਸ ਸਾਨੂੰ ਵਿਰਸੇ ਵਿੱਚ ਮਿਲਿਆ ਹੈ।
人子,耶路撒冷的居民論及你的同胞兄弟,同你一起被擄的人,即以色列全家族的人,這樣說:他們遠離了上主,這地應歸於我們佔有了。
16 ੧੬ ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਭਾਵੇਂ ਮੈਂ ਉਹਨਾਂ ਨੂੰ ਕੌਮਾਂ ਦੇ ਵਿੱਚ ਭੇਜ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ, ਪਰ ਮੈਂ ਉਹਨਾਂ ਲਈ ਉਹਨਾਂ ਦੇਸਾਂ ਵਿੱਚ ਜਿੱਥੇ-ਜਿੱਥੇ ਉਹ ਗਏ ਹਨ, ਥੋੜੇ ਸਮੇਂ ਲਈ ਇੱਕ ਪਵਿੱਤਰ ਸਥਾਨ ਹੋਵਾਂਗਾ।
為此你應宣講說:吾主上主這樣說:我雖遷移他們,遠至異民之中,將他們分散到各國,但在他們所到的地方,我暫時仍是他們的聖所。
17 ੧੭ ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉੱਮਤਾਂ ਵਿੱਚੋਂ ਤੁਹਾਨੂੰ ਇਕੱਠਾ ਕਰ ਲਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਹੋ ਫੇਰ ਤੁਹਾਨੂੰ ਇਕੱਠਾ ਕਰਾਂਗਾ ਅਤੇ ਇਸਰਾਏਲ ਦੀ ਭੂਮੀ ਤੁਹਾਨੂੰ ਦਿਆਂਗਾ।
因此你應宣講:吾主上主這樣說:我要從各民族聚集你們,由你們分散所到的各國中召集你們,把以色列地域再賜給你們。
18 ੧੮ ਉਹ ਉੱਥੇ ਆਉਣਗੇ ਅਤੇ ਉਸ ਦੀਆਂ ਸਾਰੀਆਂ ਘਿਣਾਉਣੀਆਂ ਅਤੇ ਭੈੜੀਆਂ ਚੀਜ਼ਾਂ ਉਸ ਵਿੱਚੋਂ ਕੱਢ ਦੇਣਗੇ।
他們一回到那裏,必滅絕那裏的偶像,剷除那裏的一切醜惡的事。
19 ੧੯ ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ। ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,
我必賜給他們另一顆心,在他們臟腑放上另一種精神;拿走他們鐵石的心,給他們換上一顆血肉的心,
20 ੨੦ ਤਾਂ ਜੋ ਉਹ ਮੇਰੀਆਂ ਬਿਧੀਆਂ ਅਨੁਸਾਰ ਚੱਲਣ, ਮੇਰੇ ਕਨੂੰਨਾਂ ਦੀ ਪਾਲਣਾ ਕਰਨ, ਉਹਨਾਂ ਤੇ ਅਮਲ ਕਰਨ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।
為使他們遵行我的法令,謹守我的法律,而一一實行:如此他們要作我的百姓,我要作他們的天主。
21 ੨੧ ਪਰ ਜਿਹਨਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਅਸ਼ੁੱਧ ਚੀਜ਼ਾਂ ਦੇ ਮਗਰ ਲੱਗਿਆ ਹੋਇਆ ਹੈ, ਉਹਨਾਂ ਦੇ ਬਾਰੇ, ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਂ ਉਹਨਾਂ ਦੀ ਕਰਨੀ ਉਹਨਾਂ ਦੇ ਸਿਰ ਪਾਵਾਂਗਾ।
至於那些心中仍隨從偶像和醜惡之事的人,我要把他們的行為歸在他們的頭上──吾主上主的斷語。」
22 ੨੨ ਤਦ ਕਰੂਬੀਆਂ ਨੇ ਆਪਣੇ-ਆਪਣੇ ਖੰਭ ਚੁੱਕੇ, ਪਹੀਏ ਉਹਨਾਂ ਦੇ ਨਾਲ-ਨਾਲ ਚਲੇ ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਦੇ ਉੱਤੇ ਸੀ।
那時革魯賓展開了翅膀,輪子也隨著轉動,以色列天主的光榮停在他們之上。
23 ੨੩ ਯਹੋਵਾਹ ਦਾ ਤੇਜ ਸ਼ਹਿਰ ਵਿੱਚੋਂ ਉਤਾਹਾਂ ਗਿਆ ਅਤੇ ਸ਼ਹਿਰ ਦੇ ਪੂਰਬ ਵੱਲ ਪਰਬਤ ਉੱਤੇ ਜਾ ਕੇ ਠਹਿਰ ਗਿਆ।
上主的光榮由城中升起,停在城東的山上。
24 ੨੪ ਤਦ ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਗੁਲਾਮਾਂ ਦੇ ਕੋਲ ਪਹੁੰਚਾ ਦਿੱਤਾ ਅਤੇ ਜੋ ਦਰਸ਼ਣ ਮੈਂ ਵੇਖਿਆ ਸੀ ਉਹ ਮੇਰੇ ਤੋਂ ਓਹਲੇ ਹੋ ਗਿਆ।
神力把我提起,在異象中,即在天主的神力中,把我帶到加色丁充軍的人那裏。我所見的異象就在我面前消失了。
25 ੨੫ ਮੈਂ ਗੁਲਾਮਾਂ ਨੂੰ ਯਹੋਵਾਹ ਦੀਆਂ ਉਹ ਸਾਰੀਆਂ ਗੱਲਾਂ ਦੱਸੀਆਂ, ਜੋ ਉਸ ਨੇ ਮੈਨੂੰ ਵਿਖਾਈਆਂ ਸਨ।
我遂向充軍的人講述上主給我顯示的一切事。

< ਹਿਜ਼ਕੀਏਲ 11 >