< ਹਿਜ਼ਕੀਏਲ 11 >
1 ੧ ਪਰਮੇਸ਼ੁਰ ਦਾ ਆਤਮਾ ਮੈਨੂੰ ਚੁੱਕ ਕੇ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਜਿਸ ਦਾ ਮੂੰਹ ਪੂਰਬ ਵੱਲ ਹੈ ਲੈ ਗਿਆ ਅਤੇ ਵੇਖੋ, ਉਸ ਫਾਟਕ ਦੇ ਬੂਹੇ ਵਿੱਚ ਪੱਚੀ ਮਨੁੱਖ ਸਨ ਅਤੇ ਮੈਂ ਉਹਨਾਂ ਦੇ ਵਿੱਚ ਅੱਜ਼ੂਰ ਦੇ ਪੁੱਤਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤਰ ਪਲਟਯਾਹ ਨੂੰ ਵੇਖਿਆ, ਜੋ ਲੋਕਾਂ ਦੇ ਹਾਕਮ ਸਨ।
И воздвиже мя дух и возведе мя ко вратом дому Господня, яже прямо зрят на восток: и се, пред преддверием врат яко двадесять и пять мужей: и видех среде их Иехонию сына Иазерова и Фалтию Ванеова, старейшины людския.
2 ੨ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਉਹ ਮਨੁੱਖ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਯੋਜਨਾ ਬਣਾਉਂਦੇ ਅਤੇ ਬੁਰੀ ਸਲਾਹ ਦਿੰਦੇ ਹਨ।
И рече Господь ко мне: сыне человечь, сии мужие помышляющии суетная и совет творящии лукав во граде сем,
3 ੩ ਜਿਹੜੇ ਆਖਦੇ ਹਨ ਕਿ ਘਰਾਂ ਦੇ ਬਣਾਉਣ ਦਾ ਵੇਲਾ ਨੇੜੇ ਨਹੀਂ। ਇਹ ਸ਼ਹਿਰ ਤਾਂ ਇੱਕ ਕੜਾਹਾ ਹੈ, ਅਤੇ ਅਸੀਂ ਮਾਸ ਹਾਂ।
глаголющии: не в нове ли соградишася домове? Сей есть коноб, мы же мяса.
4 ੪ ਇਸ ਲਈ, ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ! ਹਾਂ, ਭਵਿੱਖਬਾਣੀ ਕਰ!
Сего ради прорцы на ня, прорцы, сыне человечь.
5 ੫ ਯਹੋਵਾਹ ਦਾ ਆਤਮਾ ਮੇਰੇ ਉੱਤੇ ਉੱਤਰਿਆ ਅਤੇ ਉਹ ਨੇ ਮੈਨੂੰ ਆਖਿਆ ਕਿ ਤੂੰ ਇਹ ਆਖ, ਯਹੋਵਾਹ ਇਹ ਆਖਦਾ ਹੈ ਕਿ ਹੇ ਇਸਰਾਏਲ ਦੇ ਘਰਾਣੇ, ਤੁਸੀਂ ਅਜਿਹਾ ਸੋਚਿਆ ਹੈ, ਪਰ ਮੈਂ ਤੁਹਾਡੇ ਮਨ ਦੇ ਵਿਚਾਰਾਂ ਨੂੰ ਜਾਣਦਾ ਹਾਂ।
И нападе на мя Дух Господень и рече ко мне: глаголи, сия глаголет Господь: тако рекосте, доме Израилев, и умышления духа вашего Аз вем:
6 ੬ ਤੁਸੀਂ ਇਸ ਵਿੱਚ ਬਹੁਤਿਆਂ ਨੂੰ ਵੱਢ ਦਿੱਤਾ ਹੈ, ਸਗੋਂ ਸ਼ਹਿਰ ਦੀਆਂ ਗਲੀਆਂ ਵੱਢਿਆ ਹੋਇਆਂ ਨਾਲ ਭਰ ਦਿੱਤੀਆਂ ਹਨ।
умножисте мертвецы вашя во граде сем и наполнисте пути его язвенных.
7 ੭ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਹਾਡੇ ਵੱਢੇ ਹੋਏ ਜਿਹਨਾਂ ਨੂੰ ਤੁਸੀਂ ਇਹ ਦੇ ਵਿੱਚ ਰੱਖਿਆ ਹੈ, ਉਹ ਮਾਸ ਹਨ ਅਤੇ ਇਹ ਸ਼ਹਿਰ ਉਹੀ ਕੜਾਹਾ ਹੈ, ਪਰ ਤੁਸੀਂ ਇਹ ਦੇ ਵਿੱਚੋਂ ਬਾਹਰ ਕੱਢੇ ਜਾਓਗੇ।
Того ради тако глаголет Адонаи Господь: мертвецы ваши, яже избисте среде его, тии суть мяса, а сей коноб есть, и вас изведу от среды его.
8 ੮ ਤੁਸੀਂ ਤਲਵਾਰ ਤੋਂ ਡਰਦੇ ਹੋ ਅਤੇ ਪ੍ਰਭੂ ਯਹੋਵਾਹ ਕਹਿੰਦਾ ਹੈ ਕਿ ਮੈਂ ਤਲਵਾਰ ਤੁਹਾਡੇ ਉੱਤੇ ਲਿਆਵਾਂਗਾ।
Меча боитеся, и мечь наведу на вас, глаголет Адонаи Господь:
9 ੯ ਮੈਂ ਤੁਹਾਨੂੰ ਇਸ ਵਿੱਚੋਂ ਬਾਹਰ ਕੱਢਾਂਗਾ, ਤੁਹਾਨੂੰ ਪਰਦੇਸੀਆਂ ਦੇ ਹੱਥ ਵਿੱਚ ਦਿਆਂਗਾ ਅਤੇ ਤੁਹਾਡੇ ਉੱਤੇ ਸਜ਼ਾ ਲਿਆਵਾਂਗਾ।
и изведу вас от среды его и предам вас в руце чуждих и сотворю в вас суд:
10 ੧੦ ਤੁਸੀਂ ਤਲਵਾਰ ਨਾਲ ਡਿੱਗ ਪਵੋਗੇ। ਇਸਰਾਏਲ ਦੀਆਂ ਹੱਦਾਂ ਉੱਤੇ ਮੈਂ ਤੁਹਾਡਾ ਨਿਆਂ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
мечем падете, на горах Израилевых сужду вам, и увесте, яко Аз Господь:
11 ੧੧ ਇਹ ਸ਼ਹਿਰ ਤੁਹਾਡੇ ਲਈ ਕੜਾਹਾ ਨਹੀਂ ਹੋਵੇਗਾ, ਨਾ ਤੁਸੀਂ ਇਹ ਦੇ ਵਿੱਚ ਮਾਸ ਹੋਵੋਗੇ, ਸਗੋਂ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਂ ਕਰਾਂਗਾ।
той не будет вам в коноб, и вы не будете посреде его в мяса: на горах Израилевых сужду вам,
12 ੧੨ ਤੁਸੀਂ ਜਾਣ ਲਵੋਗੇ ਕਿ ਮੈਂ ਯਹੋਵਾਹ ਹਾਂ, ਜਿਸ ਦੀਆਂ ਬਿਧੀਆਂ ਉੱਤੇ ਤੁਸੀਂ ਨਹੀਂ ਚਲੇ ਅਤੇ ਜਿਸ ਦੇ ਕਨੂੰਨਾਂ ਉੱਤੇ ਤੁਸੀਂ ਅਮਲ ਨਹੀਂ ਕੀਤਾ, ਸਗੋਂ ਤੁਸੀਂ ਆਪਣੇ ਦੁਆਲੇ ਰਹਿਣ ਵਾਲੀਆਂ ਕੌਮਾਂ ਦੇ ਕਨੂੰਨਾਂ ਦੇ ਅਨੁਸਾਰ ਕੰਮ ਕੀਤੇ।
и увесте, яко Аз Господь, яко по заповедем Моим не ходисте и судов Моих не сотвористе, но по обычаем языков сущих окрест вас сотвористе.
13 ੧੩ ਜਦੋਂ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇਸ ਤਰ੍ਹਾਂ ਹੋਇਆ ਕਿ ਬਨਾਯਾਹ ਦਾ ਪੁੱਤਰ ਪਲਟਯਾਹ ਮਰ ਗਿਆ। ਤਦ ਮੈਂ ਮੂਧੇ ਮੂੰਹ ਡਿੱਗਿਆ ਅਤੇ ਵੱਡੀ ਅਵਾਜ਼ ਨਾਲ ਦੁਹਾਈ ਦੇ ਕੇ ਆਖਿਆ, ਹਾਏ! ਪ੍ਰਭੂ ਯਹੋਵਾਹ! ਕੀ ਤੂੰ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਪੂਰੀ ਤਰ੍ਹਾਂ ਹੀ ਮੁਕਾ ਦੇਵੇਂਗਾ?
И бысть внегда прорицати ми, и Фалтиа сын Ванеов умре: и падох ниц и возопих гласом великим, глаголя: горе мне, люте мне, Адонаю Господи! На скончание ли твориши Ты останки Израилевы?
14 ੧੪ ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ
И бысть слово Господне ко мне глаголя:
15 ੧੫ ਹੇ ਮਨੁੱਖ ਦੇ ਪੁੱਤਰ, ਤੇਰੇ ਭਰਾਵਾਂ, ਹਾਂ, ਤੇਰੇ ਭਰਾਵਾਂ ਅਰਥਾਤ ਤੇਰੇ ਵੰਸ਼ ਸਗੋਂ ਸਾਰੇ ਇਸਰਾਏਲ ਦੇ ਘਰਾਣੇ ਨੂੰ, ਹਾਂ, ਉਹਨਾਂ ਸਾਰਿਆਂ ਨੂੰ ਯਰੂਸ਼ਲਮ ਦੇ ਵਾਸੀਆਂ ਨੇ ਆਖਿਆ ਹੈ, ਯਹੋਵਾਹ ਤੋਂ ਦੂਰ ਹੋਵੋ! ਇਹ ਦੇਸ ਸਾਨੂੰ ਵਿਰਸੇ ਵਿੱਚ ਮਿਲਿਆ ਹੈ।
сыне человечь, братия твоя и мужие плена твоего и весь дом Израилев скончася, имже рекоша живущии во Иерусалиме: далече удалитеся от Господа, нам дана есть земля в наследие.
16 ੧੬ ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਭਾਵੇਂ ਮੈਂ ਉਹਨਾਂ ਨੂੰ ਕੌਮਾਂ ਦੇ ਵਿੱਚ ਭੇਜ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ, ਪਰ ਮੈਂ ਉਹਨਾਂ ਲਈ ਉਹਨਾਂ ਦੇਸਾਂ ਵਿੱਚ ਜਿੱਥੇ-ਜਿੱਥੇ ਉਹ ਗਏ ਹਨ, ਥੋੜੇ ਸਮੇਂ ਲਈ ਇੱਕ ਪਵਿੱਤਰ ਸਥਾਨ ਹੋਵਾਂਗਾ।
Сего ради рекох: сия глаголет Адонаи Господь: яко отрину я во языки и разсею я по всей земли, и буду им во освящение мало во странах, аможе внидут тамо.
17 ੧੭ ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉੱਮਤਾਂ ਵਿੱਚੋਂ ਤੁਹਾਨੂੰ ਇਕੱਠਾ ਕਰ ਲਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਹੋ ਫੇਰ ਤੁਹਾਨੂੰ ਇਕੱਠਾ ਕਰਾਂਗਾ ਅਤੇ ਇਸਰਾਏਲ ਦੀ ਭੂਮੀ ਤੁਹਾਨੂੰ ਦਿਆਂਗਾ।
Сего ради рцы: сия глаголет Адонаи Господь: и прииму я от язык и соберу я от стран, идеже разсеях я в них, и дам им землю Израилеву:
18 ੧੮ ਉਹ ਉੱਥੇ ਆਉਣਗੇ ਅਤੇ ਉਸ ਦੀਆਂ ਸਾਰੀਆਂ ਘਿਣਾਉਣੀਆਂ ਅਤੇ ਭੈੜੀਆਂ ਚੀਜ਼ਾਂ ਉਸ ਵਿੱਚੋਂ ਕੱਢ ਦੇਣਗੇ।
и внидут тамо и отвергут вся мерзости ея и вся беззакония ея от нея:
19 ੧੯ ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ। ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,
и дам им сердце ино и дух нов дам им, и исторгну каменное сердце от плоти их и дам им сердце плотяно,
20 ੨੦ ਤਾਂ ਜੋ ਉਹ ਮੇਰੀਆਂ ਬਿਧੀਆਂ ਅਨੁਸਾਰ ਚੱਲਣ, ਮੇਰੇ ਕਨੂੰਨਾਂ ਦੀ ਪਾਲਣਾ ਕਰਨ, ਉਹਨਾਂ ਤੇ ਅਮਲ ਕਰਨ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।
яко да в заповедех Моих ходят и оправдания Моя сохранят и сотворят я: и будут Ми в люди, и Аз им буду в Бога.
21 ੨੧ ਪਰ ਜਿਹਨਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਅਸ਼ੁੱਧ ਚੀਜ਼ਾਂ ਦੇ ਮਗਰ ਲੱਗਿਆ ਹੋਇਆ ਹੈ, ਉਹਨਾਂ ਦੇ ਬਾਰੇ, ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਂ ਉਹਨਾਂ ਦੀ ਕਰਨੀ ਉਹਨਾਂ ਦੇ ਸਿਰ ਪਾਵਾਂਗਾ।
А ихже сердце по гнусностем их и по беззаконием их ходит, пути тех на главы их положу, глаголет Адонаи Господь.
22 ੨੨ ਤਦ ਕਰੂਬੀਆਂ ਨੇ ਆਪਣੇ-ਆਪਣੇ ਖੰਭ ਚੁੱਕੇ, ਪਹੀਏ ਉਹਨਾਂ ਦੇ ਨਾਲ-ਨਾਲ ਚਲੇ ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਦੇ ਉੱਤੇ ਸੀ।
И воздвигоша Херувими крила своя, и колеса держащаяся их: слава же Бога Израилева бе на них свыше их.
23 ੨੩ ਯਹੋਵਾਹ ਦਾ ਤੇਜ ਸ਼ਹਿਰ ਵਿੱਚੋਂ ਉਤਾਹਾਂ ਗਿਆ ਅਤੇ ਸ਼ਹਿਰ ਦੇ ਪੂਰਬ ਵੱਲ ਪਰਬਤ ਉੱਤੇ ਜਾ ਕੇ ਠਹਿਰ ਗਿਆ।
И взыде слава Господня от среды града и ста на горе, яже бяше прямо града на восток.
24 ੨੪ ਤਦ ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਗੁਲਾਮਾਂ ਦੇ ਕੋਲ ਪਹੁੰਚਾ ਦਿੱਤਾ ਅਤੇ ਜੋ ਦਰਸ਼ਣ ਮੈਂ ਵੇਖਿਆ ਸੀ ਉਹ ਮੇਰੇ ਤੋਂ ਓਹਲੇ ਹੋ ਗਿਆ।
И дух взя мя и принесе мя на землю Халдейску в пленники, в видении, Духом Божиим.
25 ੨੫ ਮੈਂ ਗੁਲਾਮਾਂ ਨੂੰ ਯਹੋਵਾਹ ਦੀਆਂ ਉਹ ਸਾਰੀਆਂ ਗੱਲਾਂ ਦੱਸੀਆਂ, ਜੋ ਉਸ ਨੇ ਮੈਨੂੰ ਵਿਖਾਈਆਂ ਸਨ।
И взыдох от видения, еже видех, и глаголах ко пленником вся словеса Господня, яже показа мне.