< ਹਿਜ਼ਕੀਏਲ 12 >
1 ੧ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ ਕਿ
And the word of the Lord came to me, saying:
2 ੨ ਹੇ ਮਨੁੱਖ ਦੇ ਪੁੱਤਰ ਤੂੰ ਇੱਕ ਵਿਦਰੋਹੀ ਘਰਾਣੇ ਦੇ ਵਿੱਚ ਰਹਿੰਦਾ ਹੈਂ, ਜਿਹਨਾਂ ਦੀਆਂ ਅੱਖਾਂ ਹਨ ਕਿ ਉਹ ਵੇਖਣ ਪਰ ਉਹ ਨਹੀਂ ਵੇਖਦੇ ਅਤੇ ਉਹਨਾਂ ਦੇ ਕੰਨ ਹਨ ਕਿ ਉਹ ਸੁਣਨ ਪਰ ਉਹ ਨਹੀਂ ਸੁਣਦੇ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ।
“Son of man, you live in the midst of a provoking house. They have eyes to see, and they do not see; and ears to hear, and they do not hear. For they are a provoking house.
3 ੩ ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਦੇਸ ਨਿਕਾਲੇ ਲਈ ਸਮਾਨ ਬੰਨ੍ਹ ਅਤੇ ਦਿਨ ਨੂੰ ਉਹਨਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਹਨਾਂ ਦੇ ਸਾਹਮਣੇ ਆਪਣੇ ਸਥਾਨ ਤੋਂ ਦੂਜੇ ਸਥਾਨ ਵੱਲ ਦੇਸ ਨਿਕਾਲੇ ਵਾਂਗੂੰ ਨਿੱਕਲ ਜਾ। ਸ਼ਾਇਦ ਉਹ ਵੇਖਣ, ਪਰ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ।
As for you, then, son of man, prepare for yourself the supplies for traveling far away, and travel away in the daytime in their sight. And you shall travel from your place to another place in their sight, so that perhaps they may consider it. For they are a provoking house.
4 ੪ ਤੂੰ ਦਿਨ ਨੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂਦੇ ਹਨ।
And you shall carry your supplies outside, like the supplies of one who is traveling far away, in the daytime in their sight. Then you shall go forth in the evening in their presence, just as one goes forth who is moving far away.
5 ੫ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਕੰਧ ਵਿੱਚ ਰਾਹ ਬਣਾ ਉਸ ਰਾਹ ਨਿੱਕਲ ਜਾ।
Dig for yourself through the wall, before their eyes. And you shall go out through it.
6 ੬ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ ਅਤੇ ਹਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ। ਤੂੰ ਆਪਣਾ ਚਿਹਰਾ ਢੱਕ ਤਾਂ ਜੋ ਤੂੰ ਦੇਸ ਨੂੰ ਨਾ ਵੇਖ ਸਕੇਂ, ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ।
In their sight, you shall be carried on shoulders, you shall be carried in the dark. You shall cover your face, and you shall not see the ground. For I have appointed you as a portent for the house of Israel.”
7 ੭ ਇਸ ਲਈ ਜਿਵੇਂ ਮੈਨੂੰ ਹੁਕਮ ਹੋਇਆ ਸੀ, ਮੈਂ ਉਸੇ ਤਰ੍ਹਾਂ ਕੀਤਾ। ਮੈਂ ਦਿਨ ਵੇਲੇ ਆਪਣਾ ਸਮਾਨ ਕੱਢਿਆ ਜਿਵੇਂ ਦੇਸ ਨਿਕਾਲੇ ਲਈ ਕੱਢਦੇ ਹਨ ਅਤੇ ਸ਼ਾਮ ਵੇਲੇ ਆਪਣੇ ਹੱਥ ਨਾਲ ਕੰਧ ਵਿੱਚ ਰਾਹ ਬਣਾਇਆ, ਤਾਂ ਮੈਂ ਹਨ੍ਹੇਰੇ ਵਿੱਚ ਉਹ ਨੂੰ ਕੱਢਿਆ ਅਤੇ ਉਹਨਾਂ ਦੇ ਵੇਖਦਿਆਂ ਹੋਇਆਂ ਮੋਢੇ ਤੇ ਚੁੱਕ ਲਿਆ।
Therefore, I did just as he had instructed me. I brought out my supplies in the daytime, like the supplies of one who is moving far away. And in the evening, I dug myself through the wall by hand. And I went out in the dark, and I was carried on shoulders, in their sight.
8 ੮ ਸਵੇਰ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ,
And the word of the Lord came to me, in the morning, saying:
9 ੯ ਹੇ ਮਨੁੱਖ ਦੇ ਪੁੱਤਰ, ਕੀ ਇਸਰਾਏਲ ਦੇ ਘਰਾਣੇ ਨੇ ਜੋ ਵਿਦਰੋਹੀ ਘਰਾਣਾ ਹੈ, ਤੇਰੇ ਕੋਲੋਂ ਇਹ ਨਹੀਂ ਪੁੱਛਿਆ ਕਿ ਤੂੰ ਕੀ ਕਰਦਾ ਹੈਂ?
“Son of man, has not the house of Israel, the provoking house, said to you: ‘What are you doing?’
10 ੧੦ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਹ ਵਾਕ ਯਰੂਸ਼ਲਮ ਦੇ ਸ਼ਹਿਜ਼ਾਦੇ ਲਈ ਅਤੇ ਇਸਰਾਏਲ ਦੇ ਸਾਰੇ ਘਰਾਣੇ ਲਈ ਹੈ, ਜੋ ਉਸ ਵਿੱਚ ਰਹਿੰਦੇ ਹਨ।
Say to them: Thus says the Lord God: This is the burden concerning my leader who is in Jerusalem, and concerning the entire house of Israel, who are in their midst.
11 ੧੧ ਉਹਨਾਂ ਨੂੰ ਆਖ ਦੇ ਕਿ ਮੈਂ ਤੁਹਾਡੇ ਲਈ ਇੱਕ ਨਿਸ਼ਾਨ ਹਾਂ। ਜਿਵੇਂ ਮੈਂ ਕੀਤਾ ਹੈ ਉਸੇ ਤਰ੍ਹਾਂ ਹੀ ਉਹਨਾਂ ਨਾਲ ਕੀਤਾ ਜਾਵੇਗਾ। ਉਹ ਦੇਸ ਨਿਕਾਲਾ ਪਾਉਣਗੇ ਅਤੇ ਗੁਲਾਮੀ ਵਿੱਚ ਜਾਣਗੇ।
Say: I am your portent. Just as I have done, so shall it be done to them. They will be taken captive and moved far away.
12 ੧੨ ਸ਼ਹਿਜ਼ਾਦਾ ਜਿਹੜਾ ਤੁਹਾਡੇ ਵਿੱਚ ਹੈ, ਹਨ੍ਹੇਰੇ ਵਿੱਚ ਆਪਣਾ ਸਮਾਨ ਮੋਢੇ ਤੇ ਚੁੱਕ ਕੇ ਨਿੱਕਲ ਜਾਵੇਗਾ। ਉਹ ਕੰਧ ਵਿੱਚ ਰਾਹ ਬਣਾਏਗਾ, ਤਾਂ ਜੋ ਉਸ ਰਾਹ ਨਿੱਕਲ ਜਾਵੇ। ਉਹ ਆਪਣਾ ਚਿਹਰਾ ਢੱਕੇਗਾ, ਕਿਉਂ ਜੋ ਉਹ ਆਪਣੀਆਂ ਅੱਖਾਂ ਨਾਲ ਦੇਸ ਨੂੰ ਨਾ ਵੇਖੇਗਾ।
And the leader who is in their midst will be carried on shoulders; he will go forth in darkness. They will dig through the wall, so that they may lead him away. His face will be covered, so that he may not see the land with his eye.
13 ੧੩ ਮੈਂ ਆਪਣਾ ਜਾਲ਼ ਉਸ ਉੱਤੇ ਪਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਸ ਨੂੰ ਕਸਦੀਆਂ ਦੇ ਦੇਸ ਬਾਬਲ ਵਿੱਚ ਪਹੁੰਚਾ ਦਿਆਂਗਾ, ਪਰ ਉਹ ਉਸ ਨੂੰ ਨਹੀਂ ਵੇਖੇਗਾ ਅਤੇ ਉਹ ਉੱਥੇ ਹੀ ਮਰ ਜਾਵੇਗਾ।
And I will extend my net over him, and he will be captured in my dragnet. And I will lead him to Babylon, into the land of the Chaldeans, but he himself will not see it. And there he shall die.
14 ੧੪ ਮੈਂ ਉਸ ਦੇ ਆਲੇ-ਦੁਆਲੇ ਦੇ ਸਹਾਇਕਾਂ ਨੂੰ ਅਤੇ ਉਸ ਦੇ ਸਾਰੇ ਜੱਥਿਆਂ ਨੂੰ ਸਾਰੀਆਂ ਦਿਸ਼ਾਵਾਂ ਵੱਲ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਕੱਢ ਕੇ ਉਹਨਾਂ ਦਾ ਪਿੱਛਾ ਕਰਾਂਗਾ।
And all who are around him, his guards and his companies, I will scatter into every wind. And I will unsheathe the sword after them.
15 ੧੫ ਜਦੋਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਭਟਕਾਵਾਂਗਾ ਅਤੇ ਦੇਸਾਂ ਵਿੱਚ ਤਿੱਤਰ-ਬਿੱਤਰ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ।
And they shall know that I am the Lord, when I will have dispersed them among the Gentiles, and will have sowed them among the lands.
16 ੧੬ ਪਰ ਮੈਂ ਉਹਨਾਂ ਵਿੱਚੋਂ ਕਈਆਂ ਨੂੰ ਤਲਵਾਰ, ਕਾਲ ਅਤੇ ਮਰੀ ਤੋਂ ਬਚਾ ਲਵਾਂਗਾ, ਤਾਂ ਜੋ ਉਹ ਕੌਮਾਂ ਦੇ ਵਿੱਚ ਜਿੱਥੇ ਕਿਤੇ ਜਾਣ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਦੱਸਣ, ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ।
And I will leave behind a few men of them, apart from the sword, and the famine, and the pestilence, so that they may declare all their wicked deeds among the Gentiles, to whom they will go. And they shall know that I am the Lord.”
17 ੧੭ ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
And the word of the Lord came to me, saying:
18 ੧੮ ਹੇ ਮਨੁੱਖ ਦੇ ਪੁੱਤਰ, ਤੂੰ ਆਪਣੀ ਰੋਟੀ ਕੰਬਦੇ ਹੋਏ ਖਾ ਅਤੇ ਕੰਬਦੇ ਹੋਏ ਤੇ ਡਰਦੇ ਹੋਏ ਪਾਣੀ ਪੀ!
“Son of man, eat your bread in consternation. Moreover, drink your water hurriedly and in sorrow.
19 ੧੯ ਉਸ ਦੇਸ ਦੇ ਲੋਕਾਂ ਨੂੰ ਤੂੰ ਆਖ ਕਿ ਇਸਰਾਏਲ ਦੀ ਭੂਮੀ ਦੇ ਬਾਰੇ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਬਾਰੇ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਉਹ ਆਪਣੀ ਰੋਟੀ ਫ਼ਿਕਰ ਨਾਲ ਖਾਣਗੇ ਅਤੇ ਆਪਣਾ ਪਾਣੀ ਚਿੰਤਾ ਨਾਲ ਪੀਣਗੇ, ਕਿਉਂ ਜੋ ਉਸ ਦਾ ਦੇਸ ਉਹ ਦੇ ਵਾਸੀਆਂ ਦੇ ਜ਼ੁਲਮ ਦੇ ਕਾਰਨ ਉਹ ਦੀ ਭਰਪੂਰੀ ਤੋਂ ਖਾਲੀ ਕੀਤਾ ਜਾਵੇਗਾ।
And say to the people of the land: Thus says the Lord God, to those who are living in Jerusalem, in the land of Israel: They shall eat their bread in anxiety, and drink their water in desolation, so that the land may be desolate before its multitude, because of the iniquity of all who are living in it.
20 ੨੦ ਵੱਸਦੇ ਸ਼ਹਿਰ ਉੱਜੜ ਜਾਣਗੇ, ਦੇਸ ਵਿਰਾਨ ਹੋ ਜਾਵੇਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
And cities that are now inhabited will become desolate, and the land will be forsaken. And you shall know that I am the Lord.”
21 ੨੧ ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
And the word of the Lord came to me, saying:
22 ੨੨ ਹੇ ਮਨੁੱਖ ਦੇ ਪੁੱਤਰ! ਇਸਰਾਏਲੀਆਂ ਦੀ ਭੂਮੀ ਵਿੱਚ ਇਹ ਕਹਾਉਤ ਹੈ, ਕਿ ਸਮਾਂ ਲੰਘਦਾ ਜਾਂਦਾ ਹੈ ਅਤੇ ਹਰ ਦਰਸ਼ਣ ਮਿਟ ਜਾਂਦਾ ਹੈ?
“Son of man, what is this proverb that you have in the land of Israel? saying: ‘The days shall be extended in length, and every vision shall perish.’
23 ੨੩ ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਮੈਂ ਇਸ ਕਹਾਉਤ ਨੂੰ ਮੁਕਾ ਦਿਆਂਗਾ ਅਤੇ ਫੇਰ ਇਹ ਨੂੰ ਇਸਰਾਏਲ ਵਿੱਚ ਨਾ ਵਰਤਣਗੇ, ਸਗੋਂ ਤੂੰ ਉਹਨਾਂ ਨੂੰ ਆਖ ਕਿ ਸਮਾਂ ਆ ਗਿਆ ਹੈ ਅਤੇ ਹਰੇਕ ਦਰਸ਼ਣ ਦਾ ਸਿੱਟਾ ਨੇੜੇ ਹੈ।
Therefore, say to them: Thus says the Lord God: I will cause this proverb to cease, and it shall no longer be a common saying in Israel. And tell them that the days are approaching, and the word of every vision.
24 ੨੪ ਕਿਉਂ ਜੋ ਅੱਗੇ ਤੋਂ ਇਸਰਾਏਲ ਦੇ ਘਰਾਣੇ ਵਿੱਚ ਕੋਈ ਝੂਠਾ ਦਰਸ਼ਣ ਨਾ ਵੇਖੇਗਾ ਅਤੇ ਚਾਪਲੂਸੀ ਨਾਲ ਵਿਭਾਜਨ ਨਹੀਂ ਹੋਵੇਗਾ।
For there shall no longer be any empty visions, nor any ambiguous divination in the midst of the sons of Israel.
25 ੨੫ ਕਿਉਂ ਜੋ ਮੈਂ ਯਹੋਵਾਹ ਹਾਂ, ਮੈਂ ਬਚਨ ਕਰਾਂਗਾ ਅਤੇ ਮੇਰਾ ਬਚਨ ਜ਼ਰੂਰ ਪੂਰਾ ਹੋਵੇਗਾ। ਉਸ ਦੇ ਪੂਰਾ ਹੋਣ ਵਿੱਚ ਢਿੱਲ ਨਾ ਹੋਵੇਗੀ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਹੇ ਵਿਦਰੋਹੀ ਘਰਾਣੇ, ਮੈਂ ਤੁਹਾਡੇ ਸਮੇਂ ਵਿੱਚ ਬਚਨ ਕਰ ਕੇ ਉਹ ਨੂੰ ਜ਼ਰੂਰ ਪੂਰਾ ਕਰਾਂਗਾ।
For I, the Lord, will speak. And whatever word I will speak, it shall be done, and it shall not be delayed any more. Instead, in your days, O provoking house, I will speak a word and do it, says the Lord God.”
26 ੨੬ ਯਹੋਵਾਹ ਦਾ ਵਾਕ ਫੇਰ ਮੇਰੇ ਕੋਲ ਆਇਆ ਕਿ
And the word of the Lord came to me, saying:
27 ੨੭ ਹੇ ਮਨੁੱਖ ਦੇ ਪੁੱਤਰ, ਵੇਖ, ਇਸਰਾਏਲ ਦਾ ਘਰਾਣਾ ਆਖਦਾ ਹੈ ਕਿ ਜਿਹੜਾ ਦਰਸ਼ਣ ਉਸ ਵੇਖਿਆ ਹੈ, ਬਹੁਤ ਸਮੇਂ ਬਾਅਦ ਪੂਰਾ ਹੋਵੇਗਾ ਅਤੇ ਇਹ ਭਵਿੱਖਬਾਣੀ ਦੂਰ ਦੇ ਸਮਿਆਂ ਲਈ ਹੈ।
“Son of man, behold the house of Israel, those who are saying: ‘The visions that this one sees is many days away,’ and, ‘This man prophesies about times that are far away.’
28 ੨੮ ਇਸ ਲਈ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਅੱਗੇ ਲਈ ਮੇਰੀ ਕਿਸੇ ਗੱਲ ਦੇ ਪੂਰੇ ਹੋਣ ਵਿੱਚ ਢਿੱਲ ਨਾ ਪਵੇਗੀ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਜਿਹੜੀ ਗੱਲ ਮੈਂ ਆਖਾਂਗਾ, ਉਹ ਪੂਰੀ ਹੋ ਜਾਵੇਗੀ।
Because of this, say to them: Thus says the Lord God: No word of mine will be delayed any longer. The word that I will speak will be fulfilled, says the Lord God.”