< ਹਿਜ਼ਕੀਏਲ 13 >

1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
וַיְהִי דְבַר־יְהֹוָה אֵלַי לֵאמֹֽר׃
2 ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਨਬੀ ਜਿਹੜੇ ਭਵਿੱਖਬਾਣੀ ਕਰਦੇ ਹਨ, ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਜੋ ਆਪਣੇ ਹੀ ਮਨ ਤੋਂ ਭਵਿੱਖਬਾਣੀ ਕਰਦੇ ਹਨ ਤੂੰ ਉਹਨਾਂ ਨੂੰ ਆਖ, ਕਿ ਯਹੋਵਾਹ ਦਾ ਬਚਨ ਸੁਣੋ!
בֶּן־אָדָם הִנָּבֵא אֶל־נְבִיאֵי יִשְׂרָאֵל הַנִּבָּאִים וְאָֽמַרְתָּ לִנְבִיאֵי מִלִּבָּם שִׁמְעוּ דְּבַר־יְהֹוָֽה׃
3 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ! ਜਿਹੜੇ ਆਪਣੇ ਹੀ ਆਤਮਾ ਮਗਰ ਚੱਲਦੇ ਹਨ ਅਤੇ ਉਹਨਾਂ ਨੇ ਕੁਝ ਨਹੀਂ ਵੇਖਿਆ।
כֹּה אָמַר אֲדֹנָי יֱהֹוִה הוֹי עַל־הַנְּבִיאִים הַנְּבָלִים אֲשֶׁר הֹלְכִים אַחַר רוּחָם וּלְבִלְתִּי רָאֽוּ׃
4 ਹੇ ਇਸਰਾਏਲ, ਤੁਹਾਡੇ ਨਬੀ ਉਹਨਾਂ ਲੂੰਬੜੀਆਂ ਵਰਗੇ ਸਨ, ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ।
כְּשֻׁעָלִים בׇּחֳרָבוֹת נְבִיאֶיךָ יִשְׂרָאֵל הָיֽוּ׃
5 ਤੁਸੀਂ ਪਹਾੜਾਂ ਉੱਤੇ ਨਹੀਂ ਗਏ, ਨਾ ਤੁਸੀਂ ਇਸਰਾਏਲ ਦੇ ਘਰਾਣੇ ਲਈ ਕੰਧ ਬਣਾਈ ਹੈ, ਤਾਂ ਜੋ ਤੁਸੀਂ ਯਹੋਵਾਹ ਦੇ ਦਿਨ ਲੜਾਈ ਵਿੱਚ ਖੜ੍ਹੇ ਹੋ ਸਕੋ।
לֹא עֲלִיתֶם בַּפְּרָצוֹת וַתִּגְדְּרוּ גָדֵר עַל־בֵּית יִשְׂרָאֵל לַעֲמֹד בַּמִּלְחָמָה בְּיוֹם יְהֹוָֽה׃
6 ਉਹਨਾਂ ਨੇ ਝੂਠੇ ਦਰਸ਼ਣ ਵੇਖੇ ਅਤੇ ਝੂਠੀਆਂ ਭਵਿੱਖਬਾਣੀਆਂ ਕੀਤੀਆਂ ਹਨ, ਜੋ ਆਖਦੇ ਹਨ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਯਹੋਵਾਹ ਨੇ ਉਹਨਾਂ ਨੂੰ ਨਹੀਂ ਭੇਜਿਆ ਅਤੇ ਉਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਹਨਾਂ ਦੀ ਗੱਲ ਕਾਇਮ ਹੋ ਜਾਵੇਗੀ।
חָזוּ שָׁוְא וְקֶסֶם כָּזָב הָאֹֽמְרִים נְאֻם־יְהֹוָה וַיהֹוָה לֹא שְׁלָחָם וְיִחֲלוּ לְקַיֵּם דָּבָֽר׃
7 ਕੀ ਤੁਸੀਂ ਝੂਠਾ ਦਰਸ਼ਣ ਨਹੀਂ ਵੇਖਿਆ? ਕੀ ਤੁਸੀਂ ਝੂਠੀ ਭਵਿੱਖਬਾਣੀ ਨਹੀਂ ਕੀਤੀ? ਕਿਉਂ ਜੋ ਤੁਸੀਂ ਆਖਦੇ ਹੋ ਕਿ ਯਹੋਵਾਹ ਦਾ ਵਾਕ ਹੈ, ਭਾਵੇਂ ਮੈਂ ਨਹੀਂ ਆਖਿਆ।
הֲלוֹא מַֽחֲזֵה־שָׁוְא חֲזִיתֶם וּמִקְסַם כָּזָב אֲמַרְתֶּם וְאֹֽמְרִים נְאֻם־יְהֹוָה וַאֲנִי לֹא דִבַּֽרְתִּי׃
8 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਝੂਠੀਆਂ ਗੱਲਾਂ ਜੋ ਆਖੀਆਂ ਹਨ ਅਤੇ ਝੂਠ ਜੋ ਵੇਖਿਆ ਹੈ, ਇਸ ਲਈ ਵੇਖੋ, ਮੈਂ ਤੁਹਾਡਾ ਵਿਰੋਧੀ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।
לָכֵן כֹּה אָמַר אֲדֹנָי יֱהֹוִה יַעַן דַּבֶּרְכֶם שָׁוְא וַחֲזִיתֶם כָּזָב לָכֵן הִנְנִי אֲלֵיכֶם נְאֻם אֲדֹנָי יֱהֹוִֽה׃
9 ਮੇਰਾ ਹੱਥ ਉਹਨਾਂ ਨਬੀਆਂ ਦੇ ਵਿਰੁੱਧ ਹੋਵੇਗਾ, ਜਿਹੜੇ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ। ਨਾ ਉਹ ਮੇਰੇ ਲੋਕਾਂ ਦੇ ਜੱਥੇ ਵਿੱਚ ਮਿਲਣਗੇ, ਨਾ ਇਸਰਾਏਲ ਦੇ ਘਰਾਣੇ ਦੀ ਪੋਥੀ ਵਿੱਚ ਲਿਖੇ ਜਾਣਗੇ, ਨਾ ਉਹ ਇਸਰਾਏਲ ਦੀ ਭੂਮੀ ਵਿੱਚ ਵੜਨਗੇ ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ।
וְהָיְתָה יָדִי אֶֽל־הַנְּבִיאִים הַחֹזִים שָׁוְא וְהַקֹּסְמִים כָּזָב בְּסוֹד עַמִּי לֹֽא־יִֽהְיוּ וּבִכְתָב בֵּֽית־יִשְׂרָאֵל לֹא יִכָּתֵבוּ וְאֶל־אַדְמַת יִשְׂרָאֵל לֹא יָבֹאוּ וִידַעְתֶּם כִּי אֲנִי אֲדֹנָי יֱהֹוִֽה׃
10 ੧੦ ਇਸ ਕਾਰਨ ਕਿ ਉਹਨਾਂ ਨੇ ਮੇਰੇ ਲੋਕਾਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਸੁੱਖ ਹੈ ਜਦੋਂ ਕਿ ਸੁੱਖ ਨਹੀਂ ਹੈ ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ ਤਾਂ ਉਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ।
יַעַן וּבְיַעַן הִטְעוּ אֶת־עַמִּי לֵאמֹר שָׁלוֹם וְאֵין שָׁלוֹם וְהוּא בֹּנֶה חַיִץ וְהִנָּם טָחִים אֹתוֹ תָּפֵֽל׃
11 ੧੧ ਤੂੰ ਉਹਨਾਂ ਨੂੰ ਜੋ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ਆਖ, ਉਹ ਡਿੱਗ ਪਏਗੀ ਕਿਉਂ ਜੋ ਮੋਹਲੇਧਾਰ ਵਰਖਾ ਪਵੇਗੀ ਅਤੇ ਵੱਡੇ-ਵੱਡੇ ਗੜੇ ਪੈਣਗੇ ਅਤੇ ਹਨੇਰੀ ਉਹ ਨੂੰ ਡੇਗ ਦੇਵੇਗੀ।
אֱמֹר אֶל־טָחֵי תָפֵל וְיִפֹּל הָיָה ׀ גֶּשֶׁם שׁוֹטֵף וְאַתֵּנָה אַבְנֵי אֶלְגָּבִישׁ תִּפֹּלְנָה וְרוּחַ סְעָרוֹת תְּבַקֵּֽעַ׃
12 ੧੨ ਜਦੋਂ ਉਹ ਕੰਧ ਡਿੱਗੇਗੀ ਤਾਂ ਕੀ ਲੋਕ ਤੁਹਾਡੇ ਤੋਂ ਨਾ ਪੁੱਛਣਗੇ ਕਿ ਉਹ ਲਿਪਾਈ ਕਿੱਥੇ ਹੈ, ਜਿਹੜੀ ਤੁਸੀਂ ਉਸ ਉੱਤੇ ਕੀਤੀ ਸੀ?
וְהִנֵּה נָפַל הַקִּיר הֲלוֹא יֵאָמֵר אֲלֵיכֶם אַיֵּה הַטִּיחַ אֲשֶׁר טַחְתֶּֽם׃
13 ੧੩ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੈਂ ਆਪਣੇ ਕਹਿਰ ਦੇ ਜ਼ੋਰ ਦੀ ਹਨੇਰੀ ਨਾਲ ਉਹ ਨੂੰ ਭੰਨ ਸੁੱਟਾਂਗਾ, ਮੇਰੇ ਕਹਿਰ ਕਰਕੇ ਛਮ-ਛਮ ਵਰਖਾ ਵਰ੍ਹੇਗੀ ਅਤੇ ਮੇਰੇ ਕਹਿਰ ਦੇ ਵੱਡੇ ਗੜੇ ਪੈਣਗੇ, ਤਾਂ ਜੋ ਉਹ ਨੂੰ ਪੂਰੀ ਤਰ੍ਹਾਂ ਨਾਸ ਕਰ ਦੇਣ।
לָכֵן כֹּה אָמַר אֲדֹנָי יֱהֹוִה וּבִקַּעְתִּי רוּחַ־סְעָרוֹת בַּחֲמָתִי וְגֶשֶׁם שֹׁטֵף בְּאַפִּי יִֽהְיֶה וְאַבְנֵי אֶלְגָּבִישׁ בְּחֵמָה לְכָלָֽה׃
14 ੧੪ ਇਸ ਲਈ ਮੈਂ ਉਸ ਕੰਧ ਨੂੰ ਜਿਸ ਉੱਤੇ ਤੁਸੀਂ ਕੱਚੀ ਲਿਪਾਈ ਕੀਤੀ ਸੀ, ਤੋੜ ਸੁੱਟਾਂਗਾ ਅਤੇ ਧਰਤੀ ਤੇ ਢਾਹ ਦਿਆਂਗਾ ਇੱਥੋਂ ਤੱਕ ਕਿ ਉਹ ਦੀਆਂ ਨੀਹਾਂ ਨੰਗੀਆਂ ਹੋ ਜਾਣਗੀਆਂ, ਹਾਂ, ਉਹ ਡਿੱਗੇਗੀ, ਅਤੇ ਤੁਸੀਂ ਉਸੇ ਵਿੱਚ ਮਾਰੇ ਜਾਓਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
וְהָרַסְתִּי אֶת־הַקִּיר אֲשֶׁר־טַחְתֶּם תָּפֵל וְהִגַּעְתִּיהוּ אֶל־הָאָרֶץ וְנִגְלָה יְסֹדוֹ וְנָֽפְלָה וּכְלִיתֶם בְּתוֹכָהּ וִידַעְתֶּם כִּֽי־אֲנִי יְהֹוָֽה׃
15 ੧੫ ਮੈਂ ਆਪਣਾ ਕਹਿਰ ਉਸ ਕੰਧ ਉੱਤੇ ਅਤੇ ਉਹਨਾਂ ਉੱਤੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ, ਪੂਰਾ ਕਰਾਂਗਾ। ਤਦ ਮੈਂ ਤੁਹਾਨੂੰ ਆਖਾਂਗਾ ਕਿ ਨਾ ਕੰਧ ਰਹੀ ਅਤੇ ਨਾ ਉਹ ਰਹੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ।
וְכִלֵּיתִי אֶת־חֲמָתִי בַּקִּיר וּבַטָּחִים אֹתוֹ תָּפֵל וְאֹמַר לָכֶם אֵין הַקִּיר וְאֵין הַטָּחִים אֹתֽוֹ׃
16 ੧੬ ਅਰਥਾਤ ਇਸਰਾਏਲ ਦੇ ਨਬੀ ਜਿਹੜੇ ਯਰੂਸ਼ਲਮ ਦੇ ਬਾਰੇ ਭਵਿੱਖਬਾਣੀ ਕਰਦੇ ਹਨ ਅਤੇ ਉਸ ਦੀ ਸੁੱਖ-ਸਾਂਦ ਦੇ ਦਰਸ਼ਣ ਵੇਖਦੇ ਹਨ, ਜਦੋਂ ਕਿ ਸੁੱਖ ਨਹੀਂ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
נְבִיאֵי יִשְׂרָאֵל הַֽנִּבְּאִים אֶל־יְרוּשָׁלַ͏ִם וְהַֽחֹזִים לָהּ חֲזוֹן שָׁלֹם וְאֵין שָׁלֹם נְאֻם אֲדֹנָי יֱהֹוִֽה׃
17 ੧੭ ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਭਵਿੱਖਬਾਣੀ ਕਰਦੀਆਂ ਹਨ, ਮੂੰਹ ਮੋੜ ਅਤੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ
וְאַתָּה בֶן־אָדָם שִׂים פָּנֶיךָ אֶל־בְּנוֹת עַמְּךָ הַמִּֽתְנַבְּאוֹת מִֽלִּבְּהֶן וְהִנָּבֵא עֲלֵיהֶֽן׃
18 ੧੮ ਅਤੇ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਹਾਡੇ ਉੱਤੇ ਅਫ਼ਸੋਸ! ਜੋ ਕੂਹਣੀਆਂ ਦੇ ਉੱਤੇ ਗੱਦੀਆਂ ਸੀਉਂਦੀਆਂ ਹੋ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ, ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋ। ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂ? ਅਤੇ ਆਪਣੀ ਜਾਨ ਬਚਾਓਗੀਆਂ?
וְאָמַרְתָּ כֹּה־אָמַר ׀ אֲדֹנָי יֱהֹוִה הוֹי לִֽמְתַפְּרוֹת כְּסָתוֹת עַל ׀ כׇּל־אַצִּילֵי יָדַי וְעֹשׂוֹת הַמִּסְפָּחוֹת עַל־רֹאשׁ כׇּל־קוֹמָה לְצוֹדֵד נְפָשׁוֹת הַנְּפָשׁוֹת תְּצוֹדֵדְנָה לְעַמִּי וּנְפָשׁוֹת לָכֶנָה תְחַיֶּֽינָה׃
19 ੧੯ ਤੁਸੀਂ ਮੁੱਠ ਕੁ ਜੌਂਵਾਂ ਲਈ ਅਤੇ ਰੋਟੀ ਦੇ ਟੁੱਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭਰਿਸ਼ਟ ਕੀਤਾ ਹੈ, ਤਾਂ ਜੋ ਤੁਸੀਂ ਉਹਨਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਹਨਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ।
וַתְּחַלֶּלְנָה אֹתִי אֶל־עַמִּי בְּשַׁעֲלֵי שְׂעֹרִים וּבִפְתוֹתֵי לֶחֶם לְהָמִית נְפָשׁוֹת אֲשֶׁר לֹֽא־תְמוּתֶנָה וּלְחַיּוֹת נְפָשׁוֹת אֲשֶׁר לֹא־תִֽחְיֶינָה בְּכַזֶּבְכֶם לְעַמִּי שֹׁמְעֵי כָזָֽב׃
20 ੨੦ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖੋ, ਮੈਂ ਤੁਹਾਡੀਆਂ ਗੱਦੀਆਂ ਦੇ ਵਿਰੁੱਧ ਹਾਂ, ਜਿਹਨਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ ਅਤੇ ਮੈਂ ਉਹਨਾਂ ਨੂੰ ਤੁਹਾਡੀਆਂ ਕੂਹਣੀਆਂ ਤੋਂ ਪਾੜ ਸੁੱਟਾਂਗਾ ਅਤੇ ਉਹਨਾਂ ਜਾਨਾਂ ਨੂੰ ਜਿਹਨਾਂ ਨੂੰ ਤੁਸੀਂ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ, ਛੁਡਾ ਦਿਆਂਗਾ।
לָכֵן כֹּה־אָמַר ׀ אֲדֹנָי יֱהֹוִה הִנְנִי אֶל־כִּסְּתוֹתֵיכֶנָה אֲשֶׁר אַתֵּנָה מְצֹדְדוֹת שָׁם אֶת־הַנְּפָשׁוֹת לְפֹרְחוֹת וְקָרַעְתִּי אֹתָם מֵעַל זְרוֹעֹֽתֵיכֶם וְשִׁלַּחְתִּי אֶת־הַנְּפָשׁוֹת אֲשֶׁר אַתֶּם מְצֹדְדוֹת אֶת־נְפָשִׁים לְפֹרְחֹֽת׃
21 ੨੧ ਮੈਂ ਤੁਹਾਡੇ ਬੁਰਕਿਆਂ ਨੂੰ ਵੀ ਪਾੜਾਂਗਾ, ਅਤੇ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ ਅਤੇ ਫੇਰ ਕਦੀ ਤੁਹਾਡਾ ਵੱਸ ਨਹੀਂ ਚੱਲੇਗਾ ਕਿ ਉਹਨਾਂ ਨੂੰ ਫਾਹ ਸਕੋ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ!
וְקָרַעְתִּי אֶת־מִסְפְּחֹֽתֵיכֶם וְהִצַּלְתִּי אֶת־עַמִּי מִיֶּדְכֶן וְלֹא־יִהְיוּ עוֹד בְּיֶדְכֶן לִמְצוּדָה וִידַעְתֶּן כִּֽי־אֲנִי יְהֹוָֽה׃
22 ੨੨ ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ।
יַעַן הַכְאוֹת לֵב־צַדִּיק שֶׁקֶר וַאֲנִי לֹא הִכְאַבְתִּיו וּלְחַזֵּק יְדֵי רָשָׁע לְבִלְתִּי־שׁוּב מִדַּרְכּוֹ הָרָע לְהַחֲיֹתֽוֹ׃
23 ੨੩ ਇਸ ਲਈ ਅੱਗੇ ਤੋਂ ਨਾ ਤੁਸੀਂ ਫੋਕੇ ਦਰਸ਼ਣ ਵੇਖੋਗੀਆਂ ਅਤੇ ਨਾ ਭਵਿੱਖਬਾਣੀ ਕਰੋਗੀਆਂ, ਕਿਉਂ ਜੋ ਮੈਂ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ, ਤਾਂ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ।
לָכֵן שָׁוְא לֹא תֶחֱזֶינָה וְקֶסֶם לֹא־תִקְסַמְנָה עוֹד וְהִצַּלְתִּי אֶת־עַמִּי מִיֶּדְכֶן וִידַעְתֶּן כִּֽי־אֲנִי יְהֹוָֽה׃

< ਹਿਜ਼ਕੀਏਲ 13 >