< ਹਿਜ਼ਕੀਏਲ 13 >
1 ੧ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Опет ми дође реч Господња говорећи:
2 ੨ ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਨਬੀ ਜਿਹੜੇ ਭਵਿੱਖਬਾਣੀ ਕਰਦੇ ਹਨ, ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਜੋ ਆਪਣੇ ਹੀ ਮਨ ਤੋਂ ਭਵਿੱਖਬਾਣੀ ਕਰਦੇ ਹਨ ਤੂੰ ਉਹਨਾਂ ਨੂੰ ਆਖ, ਕਿ ਯਹੋਵਾਹ ਦਾ ਬਚਨ ਸੁਣੋ!
Сине човечји, пророкуј против пророка Израиљевих који пророкују, и реци тим који пророкују из свог срца: Чујте реч Господњу.
3 ੩ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ! ਜਿਹੜੇ ਆਪਣੇ ਹੀ ਆਤਮਾ ਮਗਰ ਚੱਲਦੇ ਹਨ ਅਤੇ ਉਹਨਾਂ ਨੇ ਕੁਝ ਨਹੀਂ ਵੇਖਿਆ।
Овако говори Господ Господ: Тешко лудим пророцима који иду за својим духом, а ништа нису видели.
4 ੪ ਹੇ ਇਸਰਾਏਲ, ਤੁਹਾਡੇ ਨਬੀ ਉਹਨਾਂ ਲੂੰਬੜੀਆਂ ਵਰਗੇ ਸਨ, ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ।
Пророци су твоји, Израиљу, као лисице по пустињама.
5 ੫ ਤੁਸੀਂ ਪਹਾੜਾਂ ਉੱਤੇ ਨਹੀਂ ਗਏ, ਨਾ ਤੁਸੀਂ ਇਸਰਾਏਲ ਦੇ ਘਰਾਣੇ ਲਈ ਕੰਧ ਬਣਾਈ ਹੈ, ਤਾਂ ਜੋ ਤੁਸੀਂ ਯਹੋਵਾਹ ਦੇ ਦਿਨ ਲੜਾਈ ਵਿੱਚ ਖੜ੍ਹੇ ਹੋ ਸਕੋ।
Не излазите на проломе и не ограђујете дом Израиљев да би се одржао у боју у дан Господњи.
6 ੬ ਉਹਨਾਂ ਨੇ ਝੂਠੇ ਦਰਸ਼ਣ ਵੇਖੇ ਅਤੇ ਝੂਠੀਆਂ ਭਵਿੱਖਬਾਣੀਆਂ ਕੀਤੀਆਂ ਹਨ, ਜੋ ਆਖਦੇ ਹਨ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਯਹੋਵਾਹ ਨੇ ਉਹਨਾਂ ਨੂੰ ਨਹੀਂ ਭੇਜਿਆ ਅਤੇ ਉਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਹਨਾਂ ਦੀ ਗੱਲ ਕਾਇਮ ਹੋ ਜਾਵੇਗੀ।
Виде таштину и гатање лажно, па говоре: Господ каже, а Господ их није послао, и дају наду да ће се реч испунити.
7 ੭ ਕੀ ਤੁਸੀਂ ਝੂਠਾ ਦਰਸ਼ਣ ਨਹੀਂ ਵੇਖਿਆ? ਕੀ ਤੁਸੀਂ ਝੂਠੀ ਭਵਿੱਖਬਾਣੀ ਨਹੀਂ ਕੀਤੀ? ਕਿਉਂ ਜੋ ਤੁਸੀਂ ਆਖਦੇ ਹੋ ਕਿ ਯਹੋਵਾਹ ਦਾ ਵਾਕ ਹੈ, ਭਾਵੇਂ ਮੈਂ ਨਹੀਂ ਆਖਿਆ।
Не виђате ли ташту утвару и не говорите ли лажно гатање? А опет кажете: Господ рече; а ја не рекох.
8 ੮ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਝੂਠੀਆਂ ਗੱਲਾਂ ਜੋ ਆਖੀਆਂ ਹਨ ਅਤੇ ਝੂਠ ਜੋ ਵੇਖਿਆ ਹੈ, ਇਸ ਲਈ ਵੇਖੋ, ਮੈਂ ਤੁਹਾਡਾ ਵਿਰੋਧੀ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।
Зато овако вели Господ Господ: Зато што говорите таштину и видите лаж, за то ево мене на вас, говори Господ Господ.
9 ੯ ਮੇਰਾ ਹੱਥ ਉਹਨਾਂ ਨਬੀਆਂ ਦੇ ਵਿਰੁੱਧ ਹੋਵੇਗਾ, ਜਿਹੜੇ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ। ਨਾ ਉਹ ਮੇਰੇ ਲੋਕਾਂ ਦੇ ਜੱਥੇ ਵਿੱਚ ਮਿਲਣਗੇ, ਨਾ ਇਸਰਾਏਲ ਦੇ ਘਰਾਣੇ ਦੀ ਪੋਥੀ ਵਿੱਚ ਲਿਖੇ ਜਾਣਗੇ, ਨਾ ਉਹ ਇਸਰਾਏਲ ਦੀ ਭੂਮੀ ਵਿੱਚ ਵੜਨਗੇ ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ।
И рука ће моја бити против пророка који виде таштину и гатају лаж; неће их бити у збору народа мог, и у препису дома Израиљевог неће бити записани, нити ће доћи у земљу Израиљеву; и познаћете да сам ја Господ Господ.
10 ੧੦ ਇਸ ਕਾਰਨ ਕਿ ਉਹਨਾਂ ਨੇ ਮੇਰੇ ਲੋਕਾਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਸੁੱਖ ਹੈ ਜਦੋਂ ਕਿ ਸੁੱਖ ਨਹੀਂ ਹੈ ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ ਤਾਂ ਉਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ।
Зато, зато што преластише народ мој говорећи: Мир је, а мира не беше; и један озида зид, а други га намазаше кречем неваљалим;
11 ੧੧ ਤੂੰ ਉਹਨਾਂ ਨੂੰ ਜੋ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ਆਖ, ਉਹ ਡਿੱਗ ਪਏਗੀ ਕਿਉਂ ਜੋ ਮੋਹਲੇਧਾਰ ਵਰਖਾ ਪਵੇਗੀ ਅਤੇ ਵੱਡੇ-ਵੱਡੇ ਗੜੇ ਪੈਣਗੇ ਅਤੇ ਹਨੇਰੀ ਉਹ ਨੂੰ ਡੇਗ ਦੇਵੇਗੀ।
Реци оним што мажу неваљалим кречем да ће пасти; доћи ће силан дажд, и ви, камење великог града, пашћете и олуја ће развалити.
12 ੧੨ ਜਦੋਂ ਉਹ ਕੰਧ ਡਿੱਗੇਗੀ ਤਾਂ ਕੀ ਲੋਕ ਤੁਹਾਡੇ ਤੋਂ ਨਾ ਪੁੱਛਣਗੇ ਕਿ ਉਹ ਲਿਪਾਈ ਕਿੱਥੇ ਹੈ, ਜਿਹੜੀ ਤੁਸੀਂ ਉਸ ਉੱਤੇ ਕੀਤੀ ਸੀ?
И гле, кад падне зид, неће ли вам се рећи: Где је креч којим мазасте?
13 ੧੩ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੈਂ ਆਪਣੇ ਕਹਿਰ ਦੇ ਜ਼ੋਰ ਦੀ ਹਨੇਰੀ ਨਾਲ ਉਹ ਨੂੰ ਭੰਨ ਸੁੱਟਾਂਗਾ, ਮੇਰੇ ਕਹਿਰ ਕਰਕੇ ਛਮ-ਛਮ ਵਰਖਾ ਵਰ੍ਹੇਗੀ ਅਤੇ ਮੇਰੇ ਕਹਿਰ ਦੇ ਵੱਡੇ ਗੜੇ ਪੈਣਗੇ, ਤਾਂ ਜੋ ਉਹ ਨੂੰ ਪੂਰੀ ਤਰ੍ਹਾਂ ਨਾਸ ਕਰ ਦੇਣ।
Зато овако вели Господ Господ: Развалићу олујом у гневу свом, и силан ће дажд доћи у гневу мом, и камење великог града у јарости мојој да потре.
14 ੧੪ ਇਸ ਲਈ ਮੈਂ ਉਸ ਕੰਧ ਨੂੰ ਜਿਸ ਉੱਤੇ ਤੁਸੀਂ ਕੱਚੀ ਲਿਪਾਈ ਕੀਤੀ ਸੀ, ਤੋੜ ਸੁੱਟਾਂਗਾ ਅਤੇ ਧਰਤੀ ਤੇ ਢਾਹ ਦਿਆਂਗਾ ਇੱਥੋਂ ਤੱਕ ਕਿ ਉਹ ਦੀਆਂ ਨੀਹਾਂ ਨੰਗੀਆਂ ਹੋ ਜਾਣਗੀਆਂ, ਹਾਂ, ਉਹ ਡਿੱਗੇਗੀ, ਅਤੇ ਤੁਸੀਂ ਉਸੇ ਵਿੱਚ ਮਾਰੇ ਜਾਓਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
И развалићу зид који намазасте неваљалим кречем, и оборићу га на земљу да ће му се открити темељ, и пашће, и ви ћете изгинути усред њега, и познаћете да сам ја Господ.
15 ੧੫ ਮੈਂ ਆਪਣਾ ਕਹਿਰ ਉਸ ਕੰਧ ਉੱਤੇ ਅਤੇ ਉਹਨਾਂ ਉੱਤੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ, ਪੂਰਾ ਕਰਾਂਗਾ। ਤਦ ਮੈਂ ਤੁਹਾਨੂੰ ਆਖਾਂਗਾ ਕਿ ਨਾ ਕੰਧ ਰਹੀ ਅਤੇ ਨਾ ਉਹ ਰਹੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ।
И тако ћу навршити гнев свој на зиду и на онима који га мажу кречем неваљалим, и рећи ћу вам: Нема зида, нити оних који га мазаше,
16 ੧੬ ਅਰਥਾਤ ਇਸਰਾਏਲ ਦੇ ਨਬੀ ਜਿਹੜੇ ਯਰੂਸ਼ਲਮ ਦੇ ਬਾਰੇ ਭਵਿੱਖਬਾਣੀ ਕਰਦੇ ਹਨ ਅਤੇ ਉਸ ਦੀ ਸੁੱਖ-ਸਾਂਦ ਦੇ ਦਰਸ਼ਣ ਵੇਖਦੇ ਹਨ, ਜਦੋਂ ਕਿ ਸੁੱਖ ਨਹੀਂ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
Пророка Израиљевих који пророкују Јерусалиму и виде му утваре за мир, а мира нема, говори Господ Господ.
17 ੧੭ ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਭਵਿੱਖਬਾਣੀ ਕਰਦੀਆਂ ਹਨ, ਮੂੰਹ ਮੋੜ ਅਤੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ
А ти, сине човечји, окрени лице своје према кћерима народа свог, које пророкују из свог срца, и пророкуј против њих.
18 ੧੮ ਅਤੇ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਹਾਡੇ ਉੱਤੇ ਅਫ਼ਸੋਸ! ਜੋ ਕੂਹਣੀਆਂ ਦੇ ਉੱਤੇ ਗੱਦੀਆਂ ਸੀਉਂਦੀਆਂ ਹੋ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ, ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋ। ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂ? ਅਤੇ ਆਪਣੀ ਜਾਨ ਬਚਾਓਗੀਆਂ?
И реци: Овако вели Господ Господ: тешко онима које шију узглавља под све лактове и граде покривала на главу сваког раста да лове душе. Ловите душе мог народа, а своје ли ћете душе сачувати?
19 ੧੯ ਤੁਸੀਂ ਮੁੱਠ ਕੁ ਜੌਂਵਾਂ ਲਈ ਅਤੇ ਰੋਟੀ ਦੇ ਟੁੱਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭਰਿਸ਼ਟ ਕੀਤਾ ਹੈ, ਤਾਂ ਜੋ ਤੁਸੀਂ ਉਹਨਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਹਨਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ।
И скврните ме код народа мог за грст јечма и за залогај хлеба убијајући душе, које не би требало да умру, и чувајући у животу душе које не треба да живе, лажући народу мом, који слуша лаж.
20 ੨੦ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖੋ, ਮੈਂ ਤੁਹਾਡੀਆਂ ਗੱਦੀਆਂ ਦੇ ਵਿਰੁੱਧ ਹਾਂ, ਜਿਹਨਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ ਅਤੇ ਮੈਂ ਉਹਨਾਂ ਨੂੰ ਤੁਹਾਡੀਆਂ ਕੂਹਣੀਆਂ ਤੋਂ ਪਾੜ ਸੁੱਟਾਂਗਾ ਅਤੇ ਉਹਨਾਂ ਜਾਨਾਂ ਨੂੰ ਜਿਹਨਾਂ ਨੂੰ ਤੁਸੀਂ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ, ਛੁਡਾ ਦਿਆਂਗਾ।
Зато овако вели Господ Господ: Ево мене на ваша узглавља, на која ловите душе да вам долећу, и подераћу их испод лаката ваших, и пустићу душе које ловите да вам долећу.
21 ੨੧ ਮੈਂ ਤੁਹਾਡੇ ਬੁਰਕਿਆਂ ਨੂੰ ਵੀ ਪਾੜਾਂਗਾ, ਅਤੇ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ ਅਤੇ ਫੇਰ ਕਦੀ ਤੁਹਾਡਾ ਵੱਸ ਨਹੀਂ ਚੱਲੇਗਾ ਕਿ ਉਹਨਾਂ ਨੂੰ ਫਾਹ ਸਕੋ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ!
И подераћу покривала ваша и избавићу свој народ из ваших руку, и неће више бити у вашим рукама да вам буду лов, и познаћете да сам ја Господ.
22 ੨੨ ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ।
Јер жалостисте лажју срце праведнику, ког ја не ожалостих, и креписте руке безбожнику да се не врати са свог злог пута да се сачува у животу.
23 ੨੩ ਇਸ ਲਈ ਅੱਗੇ ਤੋਂ ਨਾ ਤੁਸੀਂ ਫੋਕੇ ਦਰਸ਼ਣ ਵੇਖੋਗੀਆਂ ਅਤੇ ਨਾ ਭਵਿੱਖਬਾਣੀ ਕਰੋਗੀਆਂ, ਕਿਉਂ ਜੋ ਮੈਂ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ, ਤਾਂ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ।
Зато нећете виђати таштине и нећете више гатати, него ћу избавити народ свој из ваших руку, и познаћете да сам ја Господ.