< ਹਿਜ਼ਕੀਏਲ 14 >
1 ੧ ਫੇਰ ਇਸਰਾਏਲ ਦੇ ਕੁਝ ਕੁ ਬਜ਼ੁਰਗ ਮੇਰੇ ਕੋਲ ਆਏ ਅਤੇ ਅੱਗੇ ਬਹਿ ਗਏ।
Then some of the elders of Israel came to me and sat before me.
2 ੨ ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
The LORD’s word came to me, saying,
3 ੩ ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ। ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁਝ ਪੁੱਛਣ।
“Son of man, these men have taken their idols into their heart, and put the stumbling block of their iniquity before their face. Should I be inquired of at all by them?
4 ੪ ਇਸ ਲਈ ਤੂੰ ਉਹਨਾਂ ਨਾਲ ਗੱਲਾਂ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੀਆਂ ਮੂਰਤੀਆਂ ਆਪਣੇ ਮਨ ਵਿੱਚ ਸਥਾਪਿਤ ਕਰਕੇ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖ ਕੇ ਨਬੀ ਦੇ ਕੋਲ ਜਾਂਦਾ ਹੈ, ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ।
Therefore speak to them and tell them, ‘The Lord GOD says: “Every man of the house of Israel who takes his idols into his heart and puts the stumbling block of his iniquity before his face then comes to the prophet, I the LORD will answer him there according to the multitude of his idols,
5 ੫ ਤਾਂ ਜੋ ਮੈਂ ਇਸਰਾਏਲ ਦੇ ਘਰਾਣੇ ਦੇ ਮਨਾਂ ਨੂੰ ਫੜ੍ਹਾਂ, ਕਿਉਂ ਜੋ ਉਹ ਸਾਰੇ ਦੇ ਸਾਰੇ ਆਪਣੀਆਂ ਮੂਰਤੀਆਂ ਦੇ ਕਾਰਨ ਮੇਰੇ ਕੋਲੋਂ ਦੂਰ ਹੋ ਗਏ ਹਨ।
that I may take the house of Israel in their own heart, because they are all estranged from me through their idols.”’
6 ੬ ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੁੜੋ ਅਤੇ ਆਪਣੀਆਂ ਮੂਰਤੀਆਂ ਵੱਲੋਂ ਫਿਰੋ ਅਤੇ ਆਪਣੇ ਸਾਰੇ ਘਿਣਾਉਣਿਆਂ ਕੰਮਾਂ ਵੱਲੋਂ ਮੂੰਹ ਮੋੜੋ।
“Therefore tell the house of Israel, ‘The Lord GOD says: “Return, and turn yourselves from your idols! Turn away your faces from all your abominations.
7 ੭ ਕਿਉਂ ਜੋ ਹਰੇਕ ਜੋ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਜਾਂ ਉਹਨਾਂ ਓਪਰਿਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ, ਮੇਰੇ ਤੋਂ ਅੱਡ ਹੁੰਦਾ ਜਾਂਦਾ ਹੈ, ਆਪਣੇ ਮਨ ਵਿੱਚ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਬਾਰੇ ਪੁੱਛਣ ਲਈ ਆਉਂਦਾ ਹੈ, ਉਹ ਨੂੰ ਮੈਂ ਯਹੋਵਾਹ ਆਪੇ ਹੀ ਉੱਤਰ ਦਿਆਂਗਾ।
“‘“For everyone of the house of Israel, or of the strangers who live in Israel, who separates himself from me and takes his idols into his heart, and puts the stumbling block of his iniquity before his face, and comes to the prophet to inquire for himself of me, I the LORD will answer him by myself.
8 ੮ ਮੇਰਾ ਚਿਹਰਾ ਉਸ ਮਨੁੱਖ ਦੇ ਵਿਰੁੱਧ ਹੋਵੇਗਾ ਅਤੇ ਉਹ ਨੂੰ ਨਿਸ਼ਾਨ ਲਈ ਅਤੇ ਕਹਾਉਤਾਂ ਲਈ ਹੈਰਾਨੀ ਦਾ ਕਾਰਨ ਬਣਾਵਾਂਗਾ। ਮੈਂ ਉਹ ਨੂੰ ਆਪਣੇ ਲੋਕਾਂ ਵਿੱਚੋਂ ਕੱਢ ਦਿਆਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
I will set my face against that man and will make him an astonishment, for a sign and a proverb, and I will cut him off from among my people. Then you will know that I am the LORD.
9 ੯ ਜੇਕਰ ਨਬੀ ਧੋਖਾ ਖਾ ਕੇ ਕੁਝ ਆਖੇ, ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ, ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ।
“‘“If the prophet is deceived and speaks a word, I, the LORD, have deceived that prophet, and I will stretch out my hand on him, and will destroy him from among my people Israel.
10 ੧੦ ਉਹ ਆਪਣੀ ਬਦੀ ਦੀ ਸਜ਼ਾ ਪਾਉਣਗੇ। ਨਬੀ ਦੀ ਬਦੀ ਦੀ ਸਜ਼ਾ ਵੀ ਉਹੀ ਹੋਵੇਗੀ, ਜੋ ਉਸ ਤੋਂ ਪੁੱਛਣ ਵਾਲੇ ਦੀ ਹੋਵੇਗੀ,
They will bear their iniquity. The iniquity of the prophet will be even as the iniquity of him who seeks him,
11 ੧੧ ਤਾਂ ਜੋ ਇਸਰਾਏਲ ਦਾ ਘਰਾਣਾ ਮੇਰੇ ਪਿੱਛੇ ਤੁਰਨ ਤੋਂ ਕੁਰਾਹੇ ਨਾ ਪੈ ਜਾਵੇ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਫੇਰ ਆਪਣੇ ਆਪ ਨੂੰ ਭਰਿਸ਼ਟ ਨਾ ਕਰੇ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਉਹ ਮੇਰੀ ਪਰਜਾ ਹੋਣ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂ।
that the house of Israel may no more go astray from me, neither defile themselves any more with all their transgressions; but that they may be my people, and I may be their God,” says the Lord GOD.’”
12 ੧੨ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
The LORD’s word came to me, saying,
13 ੧੩ ਹੇ ਮਨੁੱਖ ਦੇ ਪੁੱਤਰ, ਜਦੋਂ ਕੋਈ ਦੇਸ ਭਾਰੀ ਪਾਪ ਕਰਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ, ਉਸ ਦੀ ਰੋਟੀ ਦਾ ਸਾਧਨ ਤੋੜ ਦੇਵਾਂ, ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ।
“Son of man, when a land sins against me by committing a trespass, and I stretch out my hand on it, and break the staff of its bread and send famine on it, and cut off from it man and animal—
14 ੧੪ ਭਾਵੇਂ ਉਸ ਵਿੱਚ ਨੂਹ, ਦਾਨੀਏਲ ਅਤੇ ਅੱਯੂਬ ਤਿੰਨੇ ਮਨੁੱਖ ਹੋਣ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਬਚਾਉਣਗੇ।
though these three men, Noah, Daniel, and Job, were in it, they would deliver only their own souls by their righteousness,” says the Lord GOD.
15 ੧੫ ਜੇਕਰ ਮੈਂ ਕਿਸੇ ਦੇਸ ਵਿੱਚ ਬੁਰੇ ਦਰਿੰਦੇ ਭੇਜਾਂ ਕਿ ਉਸ ਵਿੱਚ ਫਿਰ ਕੇ ਉਹ ਨੂੰ ਉਜਾੜ ਸੁੱਟਣ ਅਤੇ ਉਹ ਐਨਾ ਵਿਰਾਨ ਹੋ ਜਾਵੇ ਕਿ ਉਹਨਾਂ ਦਰਿੰਦਿਆਂ ਕਰਕੇ ਕੋਈ ਉਸ ਵਿੱਚੋਂ ਲੰਘ ਨਾ ਸਕੇ,
“If I cause evil animals to pass through the land, and they ravage it and it is made desolate, so that no man may pass through because of the animals—
16 ੧੬ ਤਾਂ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਸ ਵਿੱਚ ਹੋਣ, ਤਾਂ ਵੀ ਉਹ ਧੀਆਂ ਅਤੇ ਪੁੱਤਰਾਂ ਨੂੰ ਨਾ ਬਚਾ ਸਕਣਗੇ, ਕੇਵਲ ਉਹ ਆਪ ਹੀ ਬਚਣਗੇ ਅਤੇ ਦੇਸ ਵਿਰਾਨ ਹੋ ਜਾਵੇਗਾ।
though these three men were in it, as I live,” says the Lord GOD, “they would deliver neither sons nor daughters. They only would be delivered, but the land would be desolate.
17 ੧੭ ਜਾਂ ਜੇਕਰ ਮੈਂ ਉਸ ਦੇਸ ਵਿੱਚ ਤਲਵਾਰ ਭੇਜਾਂ ਅਤੇ ਆਖਾਂ, ਹੇ ਤਲਵਾਰ, ਦੇਸ ਵਿੱਚੋਂ ਲੰਘ ਭਈ ਮੈਂ ਉਹ ਦੇ ਮਨੁੱਖਾਂ ਤੇ ਪਸ਼ੂਆਂ ਨੂੰ ਵੱਢ ਸੁੱਟਾਂ,
“Or if I bring a sword on that land, and say, ‘Sword, go through the land, so that I cut off from it man and animal’—
18 ੧੮ ਤਾਂ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਹ ਦੇ ਵਿੱਚ ਹੋਣ ਤਾਂ ਵੀ ਉਹ ਧੀਆਂ, ਪੁੱਤਰਾਂ ਨੂੰ ਨਹੀਂ ਬਚਾ ਸਕਣਗੇ।
though these three men were in it, as I live,” says the Lord GOD, “they would deliver neither sons nor daughters, but they only would be delivered themselves.
19 ੧੯ ਜਾਂ ਜੇਕਰ ਮੈਂ ਉਸ ਦੇਸ ਵਿੱਚ ਮਰੀ ਭੇਜਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਭੇਜਾਂ, ਜੋ ਉੱਥੋਂ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ।
“Or if I send a pestilence into that land, and pour out my wrath on it in blood, to cut off from it man and animal—
20 ੨੦ ਭਾਵੇਂ ਨੂਹ, ਦਾਨੀਏਲ ਅਤੇ ਅੱਯੂਬ ਉਸ ਵਿੱਚ ਹੋਣ ਤਾਂ ਵੀ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿ ਮੈਨੂੰ ਆਪਣੀ ਜਾਨ ਦੀ ਸਹੁੰ ਕਿ ਉਹ ਨਾ ਪੁੱਤਰ ਨੂੰ ਛੁਡਾ ਸਕਣਗੇ, ਨਾ ਧੀ ਨੂੰ, ਸਗੋਂ ਆਪਣੇ ਧਰਮ ਦੇ ਕਾਰਨ ਕੇਵਲ ਆਪਣੇ ਆਪ ਨੂੰ ਹੀ ਬਚਾ ਸਕਣਗੇ।
though Noah, Daniel, and Job, were in it, as I live,” says the Lord GOD, “they would deliver neither son nor daughter; they would deliver only their own souls by their righteousness.”
21 ੨੧ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਨਕ ਨਿਆਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਮਰੀ ਯਰੂਸ਼ਲਮ ਉੱਤੇ ਭੇਜਾਂ, ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਣ,
For the Lord GOD says: “How much more when I send my four severe judgments on Jerusalem—the sword, the famine, the evil animals, and the pestilence—to cut off from it man and animal!
22 ੨੨ ਤਾਂ ਵੀ ਵੇਖੋ, ਉੱਥੇ ਕੁਝ ਕੁ ਪੁੱਤਰ ਧੀਆਂ ਬਚ ਰਹਿਣਗੇ, ਜਿਹੜੇ ਕੱਢੇ ਜਾਣਗੇ ਅਤੇ ਤੁਹਾਡੇ ਕੋਲ ਪਹੁੰਚਾਏ ਜਾਣਗੇ। ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖ ਕੇ ਉਸ ਬਲਾ ਦੇ ਬਾਰੇ ਜੋ ਮੈਂ ਯਰੂਸ਼ਲਮ ਉੱਤੇ ਭੇਜੀ ਅਤੇ ਉਹਨਾਂ ਸਾਰੀਆਂ ਬਲਾਵਾਂ ਦੇ ਬਾਰੇ ਜੋ ਮੈਂ ਉਸ ਉੱਤੇ ਭੇਜੀਆਂ ਹਨ, ਤੁਸੀਂ ਤਸੱਲੀ ਪਾਓਗੇ।
Yet, behold, there will be left a remnant in it that will be carried out, both sons and daughters. Behold, they will come out to you, and you will see their way and their doings. Then you will be comforted concerning the evil that I have brought on Jerusalem, even concerning all that I have brought on it.
23 ੨੩ ਉਹ ਵੀ ਜਦ ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖੋਗੇ, ਤਾਂ ਤੁਹਾਡੀ ਤਸੱਲੀ ਹੋਵੇਗੀ ਅਤੇ ਤੁਸੀਂ ਜਾਣੋਗੇ ਕਿ ਜੋ ਕੁਝ ਮੈਂ ਕੀਤਾ ਹੈ ਬਿਨਾਂ ਕਾਰਨ ਨਹੀਂ ਕੀਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।
They will comfort you, when you see their way and their doings; then you will know that I have not done all that I have done in it without cause,” says the Lord GOD.