< ਹਿਜ਼ਕੀਏਲ 15 >

1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
És lőn az Úr beszéde hozzám, mondván:
2 ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?
Embernek fia! mire való a szőlőtőke fája egyéb fa között, a venyige, mely az erdő fái között van?
3 ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ?
Avagy vesznek-é abból fát, hogy valami eszközt csináljanak belőle? avagy vesznek-é belőle szeget, hogy mindenféle edényt akaszszanak reá?
4 ਵੇਖ, ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ?
Ímé a tűznek adatott, hogy megemészsze; két végét megemésztette már a tűz, és közepe megpörkölődött, vajjon való-é valami eszközre?
5 ਵੇਖ, ਜਦੋਂ ਉਹ ਸਾਬਤ ਸੀ, ਤਾਂ ਕਿਸੇ ਕੰਮ ਦੀ ਨਹੀਂ ਸੀ ਅਤੇ ਜਦੋਂ ਉਹ ਅੱਗ ਵਿੱਚ ਸੜ ਕੇ ਸੁਆਹ ਬਣ ਗਈ, ਤਾਂ ਕਿਸ ਕੰਮ ਦੀ ਹੈ?
Ímé, míg ép vala, semmi eszközre nem vala jó; menynyivel kevésbbé csinálhatnak belőle valamit most, mikor a tűz megemésztette és megpörkölődött!
6 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚੋਂ ਅੰਗੂਰ ਦੇ ਰੁੱਖ ਨੂੰ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ।
Azért így szól az Úr Isten: A mint a szőlőtőke fáját az erdő fái közül a tűznek adtam megemésztésre, úgy adtam oda Jeruzsálem lakóit;
7 ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ। ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ।
És ellenök fordítom arczomat. A tűzből jöttek ki és a tűz emészsze meg őket, és megtudjátok, hogy én vagyok az Úr, mikor arczomat ellenök fordítom.
8 ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਇਸ ਲਈ ਕਿ ਉਹਨਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
És teszem a földet pusztasággá, mivelhogy elpártoltak tőlem, ezt mondja az Úr Isten.

< ਹਿਜ਼ਕੀਏਲ 15 >