< ਹਿਜ਼ਕੀਏਲ 15 >
1 ੧ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
ヱホバの言われに臨みて言ふ
2 ੨ ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?
人の子よ葡萄の樹森の中にあるところの葡萄の枝なんぞ他の樹に勝るところあらんや
3 ੩ ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ?
其木物をつくるに用ふべけんや又人これを用ひて器をかくる木釘を造らんや
4 ੪ ਵੇਖ, ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ?
視よ是は火に投いれられて燃ゆ火もしその兩の端を燒くあり又その中間焦たらば爭でか物をつくるに勝べけんや
5 ੫ ਵੇਖ, ਜਦੋਂ ਉਹ ਸਾਬਤ ਸੀ, ਤਾਂ ਕਿਸੇ ਕੰਮ ਦੀ ਨਹੀਂ ਸੀ ਅਤੇ ਜਦੋਂ ਉਹ ਅੱਗ ਵਿੱਚ ਸੜ ਕੇ ਸੁਆਹ ਬਣ ਗਈ, ਤਾਂ ਕਿਸ ਕੰਮ ਦੀ ਹੈ?
是はその全かる時すらも物を造るに用ふべからざれば况て火のこれを焚焦したる時には爭で物をつくるに用ふべけんや
6 ੬ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚੋਂ ਅੰਗੂਰ ਦੇ ਰੁੱਖ ਨੂੰ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ।
是故に主ヱホバかく言たまふ我森の樹の中なる葡萄の樹を火になげいれて焚く如くにヱルサレムの民をも然するなり
7 ੭ ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ। ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ।
我面をかれらに向けて攻む彼らは火の中より出たれども火なほこれを燒つくすべし我面をかれらにむけて攻むる時に汝らは我のヱホバなるをしらん
8 ੮ ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਇਸ ਲਈ ਕਿ ਉਹਨਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
彼等悖逆る事をおこなひしに由て我かの地を荒地となすべし主ヱホバこれを言ふ