< ਹਿਜ਼ਕੀਏਲ 17 >

1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
ויהי דבר יהוה אלי לאמר׃
2 ਹੇ ਮਨੁੱਖ ਦੇ ਪੁੱਤਰ, ਇੱਕ ਬੁਝਾਰਤ ਬੁੱਝ ਅਤੇ ਇਸਰਾਏਲ ਦੇ ਘਰਾਣੇ ਅੱਗੇ ਇੱਕ ਕਹਾਵਤ ਆਖ।
בן אדם חוד חידה ומשל משל אל בית ישראל׃
3 ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਵੱਡਾ ਉਕਾਬ, ਜਿਸ ਦੇ ਵੱਡੇ ਖੰਭ ਅਤੇ ਲੰਮੀਆਂ ਬਾਹਾਂ ਸਨ, ਜੋ ਰੰਗ-ਬਿਰੰਗੇ ਖੰਭਾਂ ਨਾਲ ਭਰਿਆ ਹੋਇਆ ਸੀ, ਉਹ ਲਬਾਨੋਨ ਕੋਲ ਆਇਆ ਅਤੇ ਉਹ ਨੇ ਦਿਆਰ ਰੁੱਖ ਦੀ ਟੀਸੀ ਲਈ।
ואמרת כה אמר אדני יהוה הנשר הגדול גדול הכנפים ארך האבר מלא הנוצה אשר לו הרקמה בא אל הלבנון ויקח את צמרת הארז׃
4 ਉਹ ਸਭ ਤੋਂ ਉੱਚੀ ਟਹਿਣੀ ਭੰਨ ਕੇ ਵਪਾਰ ਕਰਨ ਵਾਲੇ ਦੇ ਦੇਸ ਵਿੱਚ ਲੈ ਗਿਆ ਅਤੇ ਵਪਾਰੀਆਂ ਦੇ ਸ਼ਹਿਰ ਵਿੱਚ ਉਸ ਨੂੰ ਲਾ ਦਿੱਤਾ।
את ראש יניקותיו קטף ויביאהו אל ארץ כנען בעיר רכלים שמו׃
5 ਨਾਲੇ ਉਹ ਉਸ ਧਰਤੀ ਦਾ ਬੀਜ ਵੀ ਲੈ ਗਿਆ ਅਤੇ ਉਹ ਨੂੰ ਉਪਜਾਊ ਖੇਤ ਵਿੱਚ ਬੀਜਿਆ। ਉਸ ਨੇ ਉਹ ਨੂੰ ਬਹੁਤਿਆਂ ਪਾਣੀਆਂ ਦੇ ਕੰਢੇ ਬੇਦ ਦੇ ਰੁੱਖ ਵਾਂਗੂੰ ਲਾਇਆ।
ויקח מזרע הארץ ויתנהו בשדה זרע קח על מים רבים צפצפה שמו׃
6 ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀਧਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆਂ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ, ਸੋ ਉਹ ਅੰਗੂਰੀ ਬੇਲ ਬਣੀ। ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਪੱਤੀਆਂ ਵਧੀਆਂ।
ויצמח ויהי לגפן סרחת שפלת קומה לפנות דליותיו אליו ושרשיו תחתיו יהיו ותהי לגפן ותעש בדים ותשלח פארות׃
7 ਇੱਕ ਹੋਰ ਵੱਡਾ ਉਕਾਬ ਸੀ, ਜਿਸ ਦੇ ਖੰਭ ਵੱਡੇ ਅਤੇ ਵਾਲ਼ ਬਹੁਤ ਸਨ, ਤਾਂ ਵੇਖੋ, ਇਸ ਅੰਗੂਰੀ ਬੇਲ ਨੇ ਆਪਣੀਆਂ ਜੜ੍ਹਾਂ ਉਸ ਵੱਲ ਮੋੜੀਆਂ ਅਤੇ ਆਪਣੀ ਕਿਆਰੀ ਵਿੱਚੋਂ ਜਿੱਥੇ ਉਹ ਲਾਇਆ ਹੋਇਆ ਸੀ, ਆਪਣੀਆਂ ਟਹਿਣੀਆਂ ਉਸ ਵੱਲ ਵਧਾਈਆਂ, ਤਾਂ ਜੋ ਉਕਾਬ ਉਸ ਨੂੰ ਸਿੰਜੇ।
ויהי נשר אחד גדול גדול כנפים ורב נוצה והנה הגפן הזאת כפנה שרשיה עליו ודליותיו שלחה לו להשקות אותה מערגות מטעה׃
8 ਇਹ ਚੰਗੇ ਖੇਤ ਵਿੱਚ ਬਹੁਤੇ ਪਾਣੀਆਂ ਦੇ ਕੋਲ ਲਾਇਆ ਗਿਆ ਸੀ, ਤਾਂ ਜੋ ਉਸ ਦੀਆਂ ਟਹਿਣੀਆਂ ਨਿੱਕਲਣ, ਉਹ ਦੇ ਵਿੱਚ ਫਲ ਲੱਗਣ ਅਤੇ ਇਹ ਵਧੀਆ ਅੰਗੂਰ ਹੋਵੇ।
אל שדה טוב אל מים רבים היא שתולה לעשות ענף ולשאת פרי להיות לגפן אדרת׃
9 ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਇਹ ਖੁਸ਼ਹਾਲ ਹੋਵੇਗੀ? ਕੀ ਉਹ ਉਸ ਨੂੰ ਜੜ੍ਹਾਂ ਤੋਂ ਨਾ ਪੁੱਟ ਸੁੱਟੇਗਾ ਅਤੇ ਇਸ ਦਾ ਫਲ ਨਾ ਤੋੜ ਸੁੱਟੇਗਾ ਭਈ ਇਹ ਸੁੱਕ ਜਾਵੇ ਅਤੇ ਇਹ ਦੇ ਸਾਰੇ ਹਰੇ ਪੱਤੇ ਸੁੱਕ ਜਾਣ? ਇਸ ਨੂੰ ਜੜ੍ਹਾਂ ਤੋਂ ਪੁੱਟਣ ਦੇ ਲਈ ਬਹੁਤੇ ਲੋਕਾਂ ਅਤੇ ਬਹੁਤੇ ਜ਼ੋਰ ਦੀ ਲੋੜ ਨਾ ਹੋਵੇਗੀ।
אמר כה אמר אדני יהוה תצלח הלוא את שרשיה ינתק ואת פריה יקוסס ויבש כל טרפי צמחה תיבש ולא בזרע גדולה ובעם רב למשאות אותה משרשיה׃
10 ੧੦ ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ? ਕੀ ਇਹ ਪੁਰੇ ਦੀ ਹਵਾ ਲੱਗਦਿਆਂ ਹੀ ਇਹ ਪੂਰੀ ਤਰ੍ਹਾਂ ਨਾਲ ਸੁੱਕ ਨਾ ਜਾਵੇਗੀ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ।
והנה שתולה התצלח הלוא כגעת בה רוח הקדים תיבש יבש על ערגת צמחה תיבש׃
11 ੧੧ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
ויהי דבר יהוה אלי לאמר׃
12 ੧੨ ਇਸ ਵਿਦਰੋਹੀ ਘਰਾਣੇ ਨੂੰ ਤੂੰ ਆਖ, ਕੀ ਤੁਸੀਂ ਇਹਨਾਂ ਗੱਲਾਂ ਦਾ ਅਰਥ ਨਹੀਂ ਜਾਣਦੇ? ਉਹਨਾਂ ਨੂੰ ਆਖ ਕਿ ਵੇਖੋ, ਬਾਬਲ ਦੇ ਰਾਜੇ ਨੇ ਯਰੂਸ਼ਲਮ ਉੱਤੇ ਹਮਲਾ ਕੀਤਾ, ਉਸ ਦੇ ਰਾਜੇ ਨੂੰ ਅਤੇ ਉਸ ਦੇ ਹਾਕਮਾਂ ਨੂੰ ਫੜ੍ਹ ਕੇ ਆਪਣੇ ਨਾਲ ਬਾਬਲ ਨੂੰ ਲੈ ਗਿਆ।
אמר נא לבית המרי הלא ידעתם מה אלה אמר הנה בא מלך בבל ירושלם ויקח את מלכה ואת שריה ויבא אותם אליו בבלה׃
13 ੧੩ ਉਹ ਨੇ ਸ਼ਾਹੀ ਵੰਸ਼ ਵਿੱਚੋਂ ਇੱਕ ਨੂੰ ਲੈ ਕੇ ਉਸ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਤੋਂ ਸਹੁੰ ਲਈ ਅਤੇ ਦੇਸ ਦੇ ਸੂਰਮਿਆਂ ਨੂੰ ਵੀ ਲੈ ਗਿਆ,
ויקח מזרע המלוכה ויכרת אתו ברית ויבא אתו באלה ואת אילי הארץ לקח׃
14 ੧੪ ਤਾਂ ਜੋ ਉਹ ਰਾਜ ਪੂਰੀ ਤਰ੍ਹਾਂ ਅਧੀਨ ਹੋ ਜਾਵੇ ਅਤੇ ਫਿਰ ਸਿਰ ਨਾ ਚੁੱਕੇ, ਸਗੋਂ ਉਹ ਦੇ ਨੇਮ ਨੂੰ ਕਾਇਮ ਰੱਖ ਕੇ ਖੜਾ ਰਹੇ।
להיות ממלכה שפלה לבלתי התנשא לשמר את בריתו לעמדה׃
15 ੧੫ ਪਰ ਉਹ ਨੇ ਬਹੁਤ ਸਾਰੇ ਮਨੁੱਖ ਤੇ ਘੋੜੇ ਲੈਣ ਲਈ ਮਿਸਰ ਵਿੱਚ ਸੰਦੇਸ਼ਵਾਹਕ ਭੇਜ ਕੇ ਉਸ ਦੇ ਵਿਰੁੱਧ ਵਿਦਰੋਹੀ ਹੋ ਗਿਆ। ਕੀ ਉਹ ਸਫ਼ਲ ਹੋਵੇਗਾ? ਕੀ ਅਜਿਹਾ ਕਰਨ ਵਾਲਾ ਬਚ ਸਕਦਾ ਹੈ? ਕੀ ਉਹ ਨੇਮ ਭੰਨ ਕੇ ਵੀ ਬਚ ਜਾਵੇਗਾ?
וימרד בו לשלח מלאכיו מצרים לתת לו סוסים ועם רב היצלח הימלט העשה אלה והפר ברית ונמלט׃
16 ੧੬ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ! ਉਹ ਉਸੇ ਥਾਂ ਜਿੱਥੇ ਉਸ ਰਾਜੇ ਦਾ ਵਾਸ ਹੈ, ਜਿਸ ਨੇ ਉਹ ਨੂੰ ਰਾਜਾ ਬਣਾਇਆ, ਜਿਸ ਦੀ ਸਹੁੰ ਨੂੰ ਉਸ ਨੇ ਤੁੱਛ ਜਾਣਿਆ ਅਤੇ ਜਿਹੜਾ ਨੇਮ ਉਹ ਨੇ ਭੰਗ ਕੀਤਾ ਅਰਥਾਤ ਬਾਬਲ ਵਿੱਚ ਉਸੇ ਦੇ ਕੋਲ ਮਰੇਗਾ।
חי אני נאם אדני יהוה אם לא במקום המלך הממליך אתו אשר בזה את אלתו ואשר הפר את בריתו אתו בתוך בבל ימות׃
17 ੧੭ ਨਾ ਫ਼ਿਰਊਨ ਆਪਣੇ ਵੱਡਿਆਂ ਸੂਰਮਿਆਂ ਨੂੰ ਅਤੇ ਬਹੁਤੀ ਸਭਾ ਨੂੰ ਲੈ ਕੇ ਲੜਾਈ ਵਿੱਚ ਉਹ ਦੇ ਲਈ ਕੁਝ ਕਰ ਸਕੇਗਾ, ਜਦੋਂ ਬਾਬੁਲ ਦੇ ਲੋਕ ਮੋਰਚਾ ਬੰਨ੍ਹਦੇ ਹੋਣ ਅਤੇ ਬੁਰਜ ਬਣਾਉਂਦੇ ਹੋਣ ਕਿ ਬਹੁਤ ਸਾਰੀਆਂ ਜਾਨਾਂ ਨੂੰ ਮਾਰ ਦੇਣ।
ולא בחיל גדול ובקהל רב יעשה אותו פרעה במלחמה בשפך סללה ובבנות דיק להכרית נפשות רבות׃
18 ੧੮ ਕਿਉਂ ਜੋ ਉਸ ਨੇ ਸਹੁੰ ਨੂੰ ਤੁੱਛ ਜਾਣਿਆ ਅਤੇ ਉਸ ਨੇਮ ਨੂੰ ਤੋੜਿਆ ਅਤੇ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁਝ ਕੀਤਾ, ਇਸ ਲਈ ਉਹ ਬਚ ਨਹੀਂ ਸਕੇਗਾ।
ובזה אלה להפר ברית והנה נתן ידו וכל אלה עשה לא ימלט׃
19 ੧੯ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਮੇਰੀ ਹੀ ਸਹੁੰ ਹੈ ਜਿਹ ਨੂੰ ਉਹ ਨੇ ਤੁੱਛ ਜਾਣਿਆ ਅਤੇ ਉਹ ਮੇਰਾ ਹੀ ਨੇਮ ਹੈ ਜਿਹੜਾ ਉਹ ਨੇ ਤੋੜਿਆ। ਮੈਂ ਜ਼ਰੂਰ ਇਹ ਸਭ ਕੁਝ ਉਹ ਦੇ ਸਿਰ ਉੱਤੇ ਲਿਆਵਾਂਗਾ
לכן כה אמר אדני יהוה חי אני אם לא אלתי אשר בזה ובריתי אשר הפיר ונתתיו בראשו׃
20 ੨੦ ਅਤੇ ਮੈਂ ਆਪਣਾ ਜਾਲ਼ ਉਹ ਦੇ ਉੱਤੇ ਪਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਹ ਨੂੰ ਬਾਬਲ ਲੈ ਆਵਾਂਗਾ ਅਤੇ ਜਿਹੜੀ ਉਸ ਨੇ ਮੇਰੇ ਵਿਰੁੱਧ ਬੇਈਮਾਨੀ ਕੀਤੀ ਹੈ, ਉਹ ਦੀ ਬੇਈਮਾਨੀ ਦੇ ਬਾਰੇ ਉੱਥੇ ਉਸ ਦੇ ਕੋਲੋਂ ਪੁੱਛ-ਗਿੱਛ ਕਰਾਂਗਾ।
ופרשתי עליו רשתי ונתפש במצודתי והביאותיהו בבלה ונשפטתי אתו שם מעלו אשר מעל בי׃
21 ੨੧ ਉਹ ਦੇ ਜੱਥੇ ਦੇ ਸਾਰੇ ਭਗੌੜੇ ਤਲਵਾਰ ਨਾਲ ਮਾਰੇ ਜਾਣਗੇ ਅਤੇ ਜੋ ਬਚ ਰਹਿਣਗੇ ਉਹ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰੇ ਜਾਣਗੇ ਭਈ ਤੁਸੀਂ ਜਾਣੋਗੇ, ਕਿ ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ।
ואת כל מברחו בכל אגפיו בחרב יפלו והנשארים לכל רוח יפרשו וידעתם כי אני יהוה דברתי׃
22 ੨੨ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋਟੀ ਤੇ ਲਾਵਾਂਗਾ।
כה אמר אדני יהוה ולקחתי אני מצמרת הארז הרמה ונתתי מראש ינקותיו רך אקטף ושתלתי אני על הר גבה ותלול׃
23 ੨੩ ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਰਬਤ ਉੱਤੇ ਲਾਵਾਂਗਾ ਅਤੇ ਉਹ ਕਰੂੰਬਲਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪ੍ਰਕਾਰ ਦੇ ਖੰਭ ਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਉਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ।
בהר מרום ישראל אשתלנו ונשא ענף ועשה פרי והיה לארז אדיר ושכנו תחתיו כל צפור כל כנף בצל דליותיו תשכנה׃
24 ੨੪ ਖੇਤ ਦੇ ਸਾਰੇ ਰੁੱਖ ਜਾਣਨਗੇ ਕਿ ਮੈਂ ਯਹੋਵਾਹ ਨੇ ਉੱਚੇ ਰੁੱਖ ਨੂੰ ਨਿੱਕਾ ਕੀਤਾ ਅਤੇ ਨਿੱਕੇ ਨੂੰ ਉੱਚਾ ਕੀਤਾ, ਹਰੇ ਰੁੱਖ ਨੂੰ ਸੁਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕੀਤਾ। ਮੈਂ ਯਹੋਵਾਹ ਨੇ ਆਖਿਆ ਅਤੇ ਕਰ ਵਿਖਾਇਆ।
וידעו כל עצי השדה כי אני יהוה השפלתי עץ גבה הגבהתי עץ שפל הובשתי עץ לח והפרחתי עץ יבש אני יהוה דברתי ועשיתי׃

< ਹਿਜ਼ਕੀਏਲ 17 >