< ਹਿਜ਼ਕੀਏਲ 17 >
1 ੧ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
І було́ мені слово Господнє таке:
2 ੨ ਹੇ ਮਨੁੱਖ ਦੇ ਪੁੱਤਰ, ਇੱਕ ਬੁਝਾਰਤ ਬੁੱਝ ਅਤੇ ਇਸਰਾਏਲ ਦੇ ਘਰਾਣੇ ਅੱਗੇ ਇੱਕ ਕਹਾਵਤ ਆਖ।
„Сину лю́дський, загадай зага́дку, і склади при́тчу Ізраїлевому домові,
3 ੩ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਵੱਡਾ ਉਕਾਬ, ਜਿਸ ਦੇ ਵੱਡੇ ਖੰਭ ਅਤੇ ਲੰਮੀਆਂ ਬਾਹਾਂ ਸਨ, ਜੋ ਰੰਗ-ਬਿਰੰਗੇ ਖੰਭਾਂ ਨਾਲ ਭਰਿਆ ਹੋਇਆ ਸੀ, ਉਹ ਲਬਾਨੋਨ ਕੋਲ ਆਇਆ ਅਤੇ ਉਹ ਨੇ ਦਿਆਰ ਰੁੱਖ ਦੀ ਟੀਸੀ ਲਈ।
та й скажи: Так говорить Господь Бог: Великий орел великокри́лий, з широко розго́рненими кри́лами, повний різнокольоро́вого пі́р'я, прилеті́в до Ливану, і взяв верхові́ття ке́дру.
4 ੪ ਉਹ ਸਭ ਤੋਂ ਉੱਚੀ ਟਹਿਣੀ ਭੰਨ ਕੇ ਵਪਾਰ ਕਰਨ ਵਾਲੇ ਦੇ ਦੇਸ ਵਿੱਚ ਲੈ ਗਿਆ ਅਤੇ ਵਪਾਰੀਆਂ ਦੇ ਸ਼ਹਿਰ ਵਿੱਚ ਉਸ ਨੂੰ ਲਾ ਦਿੱਤਾ।
Чубка́ галу́зок його обірвав, і приніс його до купецького кра́ю, у місті гандлярі́в покла́в його.
5 ੫ ਨਾਲੇ ਉਹ ਉਸ ਧਰਤੀ ਦਾ ਬੀਜ ਵੀ ਲੈ ਗਿਆ ਅਤੇ ਉਹ ਨੂੰ ਉਪਜਾਊ ਖੇਤ ਵਿੱਚ ਬੀਜਿਆ। ਉਸ ਨੇ ਉਹ ਨੂੰ ਬਹੁਤਿਆਂ ਪਾਣੀਆਂ ਦੇ ਕੰਢੇ ਬੇਦ ਦੇ ਰੁੱਖ ਵਾਂਗੂੰ ਲਾਇਆ।
І взяв він з насіння тієї землі, і посіяв його до насінне́вого поля, узяв і засади́в його над великими во́дами, немо́в ту вербу́.
6 ੬ ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀਧਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆਂ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ, ਸੋ ਉਹ ਅੰਗੂਰੀ ਬੇਲ ਬਣੀ। ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਪੱਤੀਆਂ ਵਧੀਆਂ।
І воно виросло, і стало гілля́стим виноградом, низькоро́слим, що оберта́в свої галу́зки до нього, а його корі́ння були під ним. І стало воно виноградом, і ви́гнало ві́ття, і пустило галу́зки.
7 ੭ ਇੱਕ ਹੋਰ ਵੱਡਾ ਉਕਾਬ ਸੀ, ਜਿਸ ਦੇ ਖੰਭ ਵੱਡੇ ਅਤੇ ਵਾਲ਼ ਬਹੁਤ ਸਨ, ਤਾਂ ਵੇਖੋ, ਇਸ ਅੰਗੂਰੀ ਬੇਲ ਨੇ ਆਪਣੀਆਂ ਜੜ੍ਹਾਂ ਉਸ ਵੱਲ ਮੋੜੀਆਂ ਅਤੇ ਆਪਣੀ ਕਿਆਰੀ ਵਿੱਚੋਂ ਜਿੱਥੇ ਉਹ ਲਾਇਆ ਹੋਇਆ ਸੀ, ਆਪਣੀਆਂ ਟਹਿਣੀਆਂ ਉਸ ਵੱਲ ਵਧਾਈਆਂ, ਤਾਂ ਜੋ ਉਕਾਬ ਉਸ ਨੂੰ ਸਿੰਜੇ।
Та був ще один великий орел, великокри́лий та густопе́рий. І ось той виноград витягнув пожадли́во своє корі́ння на нього, і свої галу́зки пустив до нього, щоб він напоїв його з грядо́к свого заса́дження.
8 ੮ ਇਹ ਚੰਗੇ ਖੇਤ ਵਿੱਚ ਬਹੁਤੇ ਪਾਣੀਆਂ ਦੇ ਕੋਲ ਲਾਇਆ ਗਿਆ ਸੀ, ਤਾਂ ਜੋ ਉਸ ਦੀਆਂ ਟਹਿਣੀਆਂ ਨਿੱਕਲਣ, ਉਹ ਦੇ ਵਿੱਚ ਫਲ ਲੱਗਣ ਅਤੇ ਇਹ ਵਧੀਆ ਅੰਗੂਰ ਹੋਵੇ।
Він був поса́джений на доброму полі при великих во́дах, щоб пустив галу́зки та приніс плід, щоб став пишним виноградом.
9 ੯ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਇਹ ਖੁਸ਼ਹਾਲ ਹੋਵੇਗੀ? ਕੀ ਉਹ ਉਸ ਨੂੰ ਜੜ੍ਹਾਂ ਤੋਂ ਨਾ ਪੁੱਟ ਸੁੱਟੇਗਾ ਅਤੇ ਇਸ ਦਾ ਫਲ ਨਾ ਤੋੜ ਸੁੱਟੇਗਾ ਭਈ ਇਹ ਸੁੱਕ ਜਾਵੇ ਅਤੇ ਇਹ ਦੇ ਸਾਰੇ ਹਰੇ ਪੱਤੇ ਸੁੱਕ ਜਾਣ? ਇਸ ਨੂੰ ਜੜ੍ਹਾਂ ਤੋਂ ਪੁੱਟਣ ਦੇ ਲਈ ਬਹੁਤੇ ਲੋਕਾਂ ਅਤੇ ਬਹੁਤੇ ਜ਼ੋਰ ਦੀ ਲੋੜ ਨਾ ਹੋਵੇਗੀ।
Скажи: Так говорить Господь Бог: Чи поведе́ться йому? Чи не ви́рвуть коріння його, і не позрива́ють пло́ду його, так що він засо́хне? Усе зелене галу́ззя його посо́хне, і не треба великого раме́на та числе́нного наро́ду, щоб вирвати його з його корі́ння.
10 ੧੦ ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ? ਕੀ ਇਹ ਪੁਰੇ ਦੀ ਹਵਾ ਲੱਗਦਿਆਂ ਹੀ ਇਹ ਪੂਰੀ ਤਰ੍ਹਾਂ ਨਾਲ ਸੁੱਕ ਨਾ ਜਾਵੇਗੀ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ।
І ось хоч він заса́джений, — чи поведе́ться йому? Чи всиха́ючи, не всо́хне він, як тільки доторкне́ться його схі́дній вітер? Він усо́хне на грядка́х, де поса́джений“.
11 ੧੧ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
І було мені слово Господнє таке:
12 ੧੨ ਇਸ ਵਿਦਰੋਹੀ ਘਰਾਣੇ ਨੂੰ ਤੂੰ ਆਖ, ਕੀ ਤੁਸੀਂ ਇਹਨਾਂ ਗੱਲਾਂ ਦਾ ਅਰਥ ਨਹੀਂ ਜਾਣਦੇ? ਉਹਨਾਂ ਨੂੰ ਆਖ ਕਿ ਵੇਖੋ, ਬਾਬਲ ਦੇ ਰਾਜੇ ਨੇ ਯਰੂਸ਼ਲਮ ਉੱਤੇ ਹਮਲਾ ਕੀਤਾ, ਉਸ ਦੇ ਰਾਜੇ ਨੂੰ ਅਤੇ ਉਸ ਦੇ ਹਾਕਮਾਂ ਨੂੰ ਫੜ੍ਹ ਕੇ ਆਪਣੇ ਨਾਲ ਬਾਬਲ ਨੂੰ ਲੈ ਗਿਆ।
„Скажи ж домові ворохо́бному: чи ви не пізнали, що́ це? Скажи: Ось прийшов вавилонський цар до Єрусалиму, і взяв його царя та його князі́в, і відвів їх до себе до Вавилону.
13 ੧੩ ਉਹ ਨੇ ਸ਼ਾਹੀ ਵੰਸ਼ ਵਿੱਚੋਂ ਇੱਕ ਨੂੰ ਲੈ ਕੇ ਉਸ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਤੋਂ ਸਹੁੰ ਲਈ ਅਤੇ ਦੇਸ ਦੇ ਸੂਰਮਿਆਂ ਨੂੰ ਵੀ ਲੈ ਗਿਆ,
І взяв із царсько́го насіння, і склав з ним умову, і ввів його в прися́гу, і забрав поту́жних землі,
14 ੧੪ ਤਾਂ ਜੋ ਉਹ ਰਾਜ ਪੂਰੀ ਤਰ੍ਹਾਂ ਅਧੀਨ ਹੋ ਜਾਵੇ ਅਤੇ ਫਿਰ ਸਿਰ ਨਾ ਚੁੱਕੇ, ਸਗੋਂ ਉਹ ਦੇ ਨੇਮ ਨੂੰ ਕਾਇਮ ਰੱਖ ਕੇ ਖੜਾ ਰਹੇ।
щоб це було царство низьке́, щоб воно не підіймалося, щоб дотримувало його умову, і було їй вірним.
15 ੧੫ ਪਰ ਉਹ ਨੇ ਬਹੁਤ ਸਾਰੇ ਮਨੁੱਖ ਤੇ ਘੋੜੇ ਲੈਣ ਲਈ ਮਿਸਰ ਵਿੱਚ ਸੰਦੇਸ਼ਵਾਹਕ ਭੇਜ ਕੇ ਉਸ ਦੇ ਵਿਰੁੱਧ ਵਿਦਰੋਹੀ ਹੋ ਗਿਆ। ਕੀ ਉਹ ਸਫ਼ਲ ਹੋਵੇਗਾ? ਕੀ ਅਜਿਹਾ ਕਰਨ ਵਾਲਾ ਬਚ ਸਕਦਾ ਹੈ? ਕੀ ਉਹ ਨੇਮ ਭੰਨ ਕੇ ਵੀ ਬਚ ਜਾਵੇਗਾ?
Але той збунтувався проти нього, послав своїх послів до Єгипту, щоб дали́ йому ко́ней та багато наро́ду. Чи йому поведе́ться? Чи втече́ той, хто робить таке? А коли зламає умову, то чи врятується він?
16 ੧੬ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ! ਉਹ ਉਸੇ ਥਾਂ ਜਿੱਥੇ ਉਸ ਰਾਜੇ ਦਾ ਵਾਸ ਹੈ, ਜਿਸ ਨੇ ਉਹ ਨੂੰ ਰਾਜਾ ਬਣਾਇਆ, ਜਿਸ ਦੀ ਸਹੁੰ ਨੂੰ ਉਸ ਨੇ ਤੁੱਛ ਜਾਣਿਆ ਅਤੇ ਜਿਹੜਾ ਨੇਮ ਉਹ ਨੇ ਭੰਗ ਕੀਤਾ ਅਰਥਾਤ ਬਾਬਲ ਵਿੱਚ ਉਸੇ ਦੇ ਕੋਲ ਮਰੇਗਾ।
Як живий Я, говорить Господь Бог, — у місці царя, який поставив його царем, той, що погорди́в його прися́гою та зламав свою умову з ним, помре в нього в Вавилоні!
17 ੧੭ ਨਾ ਫ਼ਿਰਊਨ ਆਪਣੇ ਵੱਡਿਆਂ ਸੂਰਮਿਆਂ ਨੂੰ ਅਤੇ ਬਹੁਤੀ ਸਭਾ ਨੂੰ ਲੈ ਕੇ ਲੜਾਈ ਵਿੱਚ ਉਹ ਦੇ ਲਈ ਕੁਝ ਕਰ ਸਕੇਗਾ, ਜਦੋਂ ਬਾਬੁਲ ਦੇ ਲੋਕ ਮੋਰਚਾ ਬੰਨ੍ਹਦੇ ਹੋਣ ਅਤੇ ਬੁਰਜ ਬਣਾਉਂਦੇ ਹੋਣ ਕਿ ਬਹੁਤ ਸਾਰੀਆਂ ਜਾਨਾਂ ਨੂੰ ਮਾਰ ਦੇਣ।
І фарао́н не поможе йому на війні великим ві́йськом та числе́нним наро́дом, коли наси́плють вала та збудують башту, щоб вигубити багато душ.
18 ੧੮ ਕਿਉਂ ਜੋ ਉਸ ਨੇ ਸਹੁੰ ਨੂੰ ਤੁੱਛ ਜਾਣਿਆ ਅਤੇ ਉਸ ਨੇਮ ਨੂੰ ਤੋੜਿਆ ਅਤੇ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁਝ ਕੀਤਾ, ਇਸ ਲਈ ਉਹ ਬਚ ਨਹੀਂ ਸਕੇਗਾ।
І погорди́в він прися́гою, щоб зламати умову, хоч дав був свою руку, і все те зробив, тому́ він не врятується.
19 ੧੯ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਮੇਰੀ ਹੀ ਸਹੁੰ ਹੈ ਜਿਹ ਨੂੰ ਉਹ ਨੇ ਤੁੱਛ ਜਾਣਿਆ ਅਤੇ ਉਹ ਮੇਰਾ ਹੀ ਨੇਮ ਹੈ ਜਿਹੜਾ ਉਹ ਨੇ ਤੋੜਿਆ। ਮੈਂ ਜ਼ਰੂਰ ਇਹ ਸਭ ਕੁਝ ਉਹ ਦੇ ਸਿਰ ਉੱਤੇ ਲਿਆਵਾਂਗਾ
Тому так говорить Господь Бог: Як живий Я, — прися́гу Мою, якою він погорди́в, та умову Мою, яку він зламав, — дам це на його голову!
20 ੨੦ ਅਤੇ ਮੈਂ ਆਪਣਾ ਜਾਲ਼ ਉਹ ਦੇ ਉੱਤੇ ਪਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਹ ਨੂੰ ਬਾਬਲ ਲੈ ਆਵਾਂਗਾ ਅਤੇ ਜਿਹੜੀ ਉਸ ਨੇ ਮੇਰੇ ਵਿਰੁੱਧ ਬੇਈਮਾਨੀ ਕੀਤੀ ਹੈ, ਉਹ ਦੀ ਬੇਈਮਾਨੀ ਦੇ ਬਾਰੇ ਉੱਥੇ ਉਸ ਦੇ ਕੋਲੋਂ ਪੁੱਛ-ਗਿੱਛ ਕਰਾਂਗਾ।
І розтягну́ над ним Свою сітку, і буде він схо́плений в па́стку Мою, і спрова́джу його до Вавилону, і розсуджу́ся з ним там за його спроневі́рення, яке він спроневі́рив проти Мене.
21 ੨੧ ਉਹ ਦੇ ਜੱਥੇ ਦੇ ਸਾਰੇ ਭਗੌੜੇ ਤਲਵਾਰ ਨਾਲ ਮਾਰੇ ਜਾਣਗੇ ਅਤੇ ਜੋ ਬਚ ਰਹਿਣਗੇ ਉਹ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰੇ ਜਾਣਗੇ ਭਈ ਤੁਸੀਂ ਜਾਣੋਗੇ, ਕਿ ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ।
І всі втікачі його з усіх його полків попа́дають від меча, а позосталі будуть розпоро́шені на всі вітри́. І пізнаєте ви, що Я, Господь, говорив!
22 ੨੨ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋਟੀ ਤੇ ਲਾਵਾਂਗਾ।
Так говорить Господь Бог: І візьму́ Я з верхові́ття високого ке́дру, і дам до землі. З чубка́ галу́зок його вирву тенді́тну, і Сам посаджу́ на високій та стрімкі́й горі.
23 ੨੩ ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਰਬਤ ਉੱਤੇ ਲਾਵਾਂਗਾ ਅਤੇ ਉਹ ਕਰੂੰਬਲਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪ੍ਰਕਾਰ ਦੇ ਖੰਭ ਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਉਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ।
На високій горі Ізраїлевій посаджу́ її, і вона випустить галу́зку й принесе́ плід, і стане сильною кедри́ною. І буде пробува́ти під ним усяке птаство, усяке крилате буде перебувати в тіні його галу́зок.
24 ੨੪ ਖੇਤ ਦੇ ਸਾਰੇ ਰੁੱਖ ਜਾਣਨਗੇ ਕਿ ਮੈਂ ਯਹੋਵਾਹ ਨੇ ਉੱਚੇ ਰੁੱਖ ਨੂੰ ਨਿੱਕਾ ਕੀਤਾ ਅਤੇ ਨਿੱਕੇ ਨੂੰ ਉੱਚਾ ਕੀਤਾ, ਹਰੇ ਰੁੱਖ ਨੂੰ ਸੁਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕੀਤਾ। ਮੈਂ ਯਹੋਵਾਹ ਨੇ ਆਖਿਆ ਅਤੇ ਕਰ ਵਿਖਾਇਆ।
І пізнають усі польові дере́ва, що Я, Господь, пони́зив високе дерево, повищив дерево низьке́, висушив дерево зелене, і дав розцвісти́ся дереву сухому. Я, Господь, говорив — і вчинив!“