< ਹਿਜ਼ਕੀਏਲ 18 >
1 ੧ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Et la parole du Seigneur me vint, disant:
2 ੨ ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਕਹਾਉਤ ਆਖਦੇ ਹੋ ਕਿ ਪਿਤਾਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਖੱਟੇ ਪਏ?
Fils de l'homme, d'où vient cette parabole qui se dit parmi les enfants d'Israël: Les pères ont mangé du verjus, et les dents des enfants en ont été agacées?
3 ੩ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਤੁਸੀਂ ਫੇਰ ਇਸਰਾਏਲ ਵਿੱਚ ਇਹ ਕਹਾਉਤ ਨਹੀਂ ਆਖੋਗੇ।
Par ma vie, dit le Seigneur, on ne répètera plus cette parabole en Israël.
4 ੪ ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜਿਹੀ ਪਿਉ ਦੀ ਜਾਨ, ਤਿਹੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ।
Car toutes les âmes sont à moi; les âmes des fils sont à moi, comme l'âme du père. L'âme qui pèche, voilà celle qui mourra.
5 ੫ ਪਰ ਜਿਹੜਾ ਮਨੁੱਖ ਧਰਮੀ ਹੈ ਅਤੇ ਉਹ ਦੇ ਕੰਮ ਨਿਆਂ ਅਤੇ ਧਰਮ ਦੇ ਹਨ।
L'homme qui sera juste, qui observera les jugements et l'équité,
6 ੬ ਜਿਸ ਨੇ ਪਹਾੜਾਂ ਉੱਤੇ ਨਹੀਂ ਖਾਧਾ, ਨਾ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਅੱਖ ਚੁੱਕੀ, ਨਾ ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਕੀਤਾ, ਨਾ ਮਾਸਿਕ ਧਰਮ ਵਾਲੀ ਔਰਤ ਦੇ ਨੇੜੇ ਗਿਆ,
Ne mangera pas sur les hauts lieux; il ne lèvera pas les yeux sur les idoles de la maison d'Israël; il ne profanera point la femme de son prochain; il ne s'approchera pas de sa femme dans son impureté.
7 ੭ ਨਾ ਕਿਸੇ ਨੂੰ ਦੁੱਖੀ ਕੀਤਾ, ਕਰਜ਼ਾਈ ਦੀ ਗਿਰਵੀ ਰੱਖੀ ਹੋਈ ਚੀਜ਼ ਮੋੜ ਦਿੱਤੀ ਅਤੇ ਜਬਰ ਕਰ ਕੇ ਕੁਝ ਖੋਹ ਨਹੀਂ ਲਿਆ ਪਰ ਭੁੱਖਿਆਂ ਨੂੰ ਆਪਣੀ ਰੋਟੀ ਖੁਆਈ ਅਤੇ ਨੰਗਿਆਂ ਨੂੰ ਕੱਪੜੇ ਪਵਾਏ।
Il n'opprimera pas âme qui vive; il rendra le gage du débiteur; il ne commettra aucune rapine; il donnera de son pain au pauvre, et il vêtira les nus.
8 ੮ ਵਿਆਜ ਉੱਤੇ ਲੈਣ-ਦੇਣ ਨਹੀਂ ਕੀਤਾ, ਨਾ ਵਿਆਜ ਲਿਆ ਅਤੇ ਆਪਣਾ ਹੱਥ ਬਦੀ ਵੱਲ ਮੋੜਿਆ ਅਤੇ ਮਨੁੱਖਾਂ ਵਿੱਚ ਸੱਚਾ ਨਿਆਂ ਕੀਤਾ।
Et il ne placera pas son argent à usure, et il ne prendra pas plus qu'il ne lui est dû, et il détournera la main de l'iniquité, et il rendra un jugement juste entre un homme et son prochain.
9 ੯ ਮੇਰੀਆਂ ਬਿਧੀਆਂ ਉੱਤੇ ਤੁਰਿਆ ਅਤੇ ਮੇਰੇ ਹੁਕਮਾਂ ਦੀ ਪਾਲਣਾ ਕੀਤੀ, ਤਾਂ ਜੋ ਸੱਚਾਈ ਨਾਲ ਕੰਮ ਚਲਾਵੇ, ਉਹ ਧਰਮੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਜ਼ਰੂਰ ਜੀਉਂਦਾ ਰਹੇਗਾ।
Celui-là aura marché en mes commandements; il aura gardé mes ordonnances pour les mettre en pratique. Celui-là est juste, et il vivra de la vie, dit le Seigneur.
10 ੧੦ ਪਰ ਜੇਕਰ ਉਸ ਦੇ ਘਰ ਪੁੱਤਰ ਜੰਮੇ ਜਿਹੜਾ ਲੁਟੇਰਾ ਹੋਵੇ, ਖੂਨ ਕਰੇ ਅਤੇ ਇਹਨਾਂ ਕੰਮਾਂ ਵਿੱਚੋਂ ਕੋਈ ਇੱਕ ਕੰਮ ਕਰੇ
Et s'il a engendré un fils corrompu qui verse le sang et commette des péchés,
11 ੧੧ ਅਤੇ ਇਹਨਾਂ ਬਿਧੀਆਂ ਨੂੰ ਪੂਰਾ ਨਾ ਕਰੇ, ਸਗੋਂ ਪਹਾੜਾਂ ਉੱਤੇ ਖਾਵੇ ਅਤੇ ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਕਰੇ,
Celui-là n'aura pas marché dans la voie de son père; mais il aura mangé sur les hauts lieux, il aura profané la femme de son prochain;
12 ੧੨ ਦੀਨ ਅਤੇ ਕੰਗਾਲ ਉੱਤੇ ਜ਼ੁਲਮ ਕਰੇ, ਜ਼ੁਲਮ ਕਰ ਕੇ ਲੁੱਟ-ਖੋਹ ਕਰੇ, ਗਿਰਵੀ ਰੱਖੀ ਹੋਈ ਚੀਜ਼ ਮੋੜ ਕੇ ਨਾ ਦੇਵੇ, ਮੂਰਤੀਆਂ ਵੱਲ ਆਪਣੀਆਂ ਅੱਖਾਂ ਚੁੱਕੇ ਅਤੇ ਘਿਣਾਉਣਾ ਕੰਮ ਕਰੇ,
Il aura opprimé le pauvre et le mendiant; il aura pris avec violence; il n'aura pas rendu le gage; il aura arrêté ses regards sur les idoles; il aura fait l'iniquité;
13 ੧੩ ਵਿਆਜ ਉੱਤੇ ਲੈਣ-ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਜ਼ਰੂਰ ਮਰੇਗਾ, ਉਸ ਦਾ ਖੂਨ ਉਹ ਦੇ ਉੱਤੇ ਹੋਵੇਗਾ।
Il aura placé à usure; il se sera fait rendre plus qu'il ne lui était dû; celui-là ne vivra pas de la vie: pour avoir fait toutes ces iniquités, il mourra de mort, et son sang sera sur sa tête.
14 ੧੪ ਵੇਖੋ, ਜੇਕਰ ਉਸ ਦੇ ਘਰ ਅਜਿਹਾ ਪੁੱਤਰ ਜੰਮੇ ਜਿਹੜਾ ਆਪਣੇ ਪਿਉ ਦੇ ਸਾਰੇ ਪਾਪ ਵੇਖੇ, ਜਿਹੜੇ ਉਸ ਕੀਤੇ ਅਤੇ ਭੈਅ ਖਾ ਕੇ ਉਹ ਜਿਹੇ ਕੰਮ ਨਾ ਕਰੇ
Et si cet homme a engendré un fils qui ait vu tous les péchés commis par son père, mais qui en ait eu peur et ne les ait pas commis;
15 ੧੫ ਅਤੇ ਪਹਾੜਾਂ ਉੱਤੇ ਨਾ ਖਾਵੇ ਅਤੇ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਆਪਣੀਆਂ ਅੱਖਾਂ ਨਾ ਚੁੱਕੇ, ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਨਾ ਕਰੇ
Qui ne monte pas sur les hauts lieux; qui n'arrête pas ses regards sur les idoles de la maison d'Israël; qui ne profane point la femme de son prochain;
16 ੧੬ ਅਤੇ ਕਿਸੇ ਉੱਤੇ ਜ਼ੁਲਮ ਨਾ ਕਰੇ, ਕੋਈ ਚੀਜ਼ ਗਿਰਵੀ ਨਾ ਰੱਖੇ, ਜ਼ੁਲਮ ਕਰ ਕੇ ਕੁਝ ਖੋਹ ਨਾ ਲਵੇ, ਪਰ ਭੁੱਖੇ ਨੂੰ ਆਪਣੀ ਰੋਟੀ ਖੁਆਵੇ ਅਤੇ ਨੰਗੇ ਨੂੰ ਕੱਪੜੇ ਪਵਾਵੇ,
Qui n'opprime pas âme qui vive; qui ne retienne pas de gages; qui ne commette aucune rapine; qui donne de son pain au pauvre et vêtisse les nus;
17 ੧੭ ਕੰਗਾਲ ਉੱਤੇ ਦੋਸ਼ ਲਾਉਣ ਤੋਂ ਆਪਣਾ ਹੱਥ ਮੋੜ ਲਵੇ, ਵਿਆਜ ਤੇ ਵਾਧਾ ਨਾ ਲਵੇ, ਪਰ ਮੇਰੇ ਹੁਕਮਾਂ ਨੂੰ ਪੂਰਾ ਕਰੇ ਅਤੇ ਮੇਰੀਆਂ ਬਿਧੀਆਂ ਵਿੱਚ ਤੁਰੇ, ਉਹ ਆਪਣੇ ਪਿਉ ਦੀ ਬਦੀ ਕਾਰਨ ਨਹੀਂ ਮਰੇਗਾ, ਉਹ ਜ਼ਰੂਰ ਜੀਉਂਦਾ ਰਹੇਗਾ।
Qui détourne sa main de l'iniquité, qui ne reçoive ni usure ni plus qu'il ne lui est dû; qui fasse justice; qui marche en mes commandements: il ne mourra pas à cause des iniquités de son père, il vivra de la vie.
18 ੧੮ ਪਰ ਉਸ ਦਾ ਪਿਉ ਆਪਣੀ ਬਦੀ ਦੇ ਕਾਰਨ ਮਰੇਗਾ, ਕਿਉਂ ਜੋ ਉਸ ਨੇ ਬੇਤਰਸੀ ਨਾਲ ਜ਼ੁਲਮ ਕੀਤੇ, ਆਪਣੇ ਭਰਾਵਾਂ ਨੂੰ ਜ਼ੁਲਮ ਨਾਲ ਲੁੱਟਿਆ ਅਤੇ ਆਪਣੇ ਲੋਕਾਂ ਦੇ ਵਿਚਕਾਰ ਕੁਕਰਮ ਕੀਤੇ।
Et son père, pour avoir opprimé, pour avoir pris avec violence, pour avoir fait le mal devant mon peuple, mourra dans son iniquité.
19 ੧੯ ਫਿਰ ਵੀ ਤੁਸੀਂ ਆਖਦੇ ਹੋ ਕਿ ਪੁੱਤਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ? ਜਦੋਂ ਪੁੱਤਰ ਨੇ ਨਿਆਂ ਤੇ ਧਰਮ ਕੀਤਾ, ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਣਾ ਕੀਤੀ ਅਤੇ ਉਹਨਾਂ ਉੱਤੇ ਅਮਲ ਕੀਤਾ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ।
Et vous direz: Pourquoi le fils n'a-t-il pas porté la peine de l'iniquité du père? Parce que le fils a fait justice et miséricorde, qu'il a gardé mes ordonnances et les a mises en pratique: il vivra de la vie.
20 ੨੦ ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ।
Et l'âme qui pèche mourra; le fils ne portera pas la peine de l'iniquité du père; le père ne portera pas la peine de l'iniquité du fils. La justice du juste sera sur lui, et l'iniquité de l'injuste sera sur lui.
21 ੨੧ ਪਰ ਜੇਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਕਰੇ ਅਤੇ ਨਿਆਂ ਅਤੇ ਧਰਮ ਉੱਤੇ ਅਮਲ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।
Et le pécheur, s'il revient de ses dérèglements, garde tous mes commandements, s'il fait justice et miséricorde, vivra de la vie et ne mourra point.
22 ੨੨ ਉਹ ਸਾਰੇ ਅਪਰਾਧ ਜੋ ਉਸ ਨੇ ਕੀਤੇ ਹਨ, ਉਹ ਦੇ ਲਈ ਚੇਤੇ ਨਾ ਕੀਤੇ ਜਾਣਗੇ। ਉਹ ਆਪਣੇ ਧਰਮ ਵਿੱਚ ਜਿਹੜਾ ਉਸ ਕੀਤਾ, ਜੀਉਂਦਾ ਰਹੇਗਾ।
Toutes ses iniquités seront oubliées; il vivra dans son équité et à cause d'elle.
23 ੨੩ ਪ੍ਰਭੂ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਕੀ ਇਸ ਵਿੱਚ ਨਹੀਂ ਕਿ ਉਹ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ?
Est-ce que je veux la mort du pécheur? dit le Seigneur. Est-ce que je ne veux pas plutôt qu'il se détourne de sa voie mauvaise et qu'il vive?
24 ੨੪ ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਅਤੇ ਪਾਪ ਵਿੱਚ ਜੋ ਉਸ ਨੇ ਕੀਤਾ, ਮਰੇਗਾ।
Si le juste se détourne de sa justice et tombe dans tous les péchés que fait l'homme inique, toutes les œuvres de sa justice seront oubliées; il mourra dans sa chute et dans ses péchés.
25 ੨੫ ਫਿਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ। ਹੇ ਇਸਰਾਏਲ ਦੇ ਘਰਾਣੇ, ਸੁਣੋ! ਕੀ ਮੇਰਾ ਮਾਰਗ ਠੀਕ ਨਹੀਂ ਹੈ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?
Et vous dites: La voie du Seigneur n'est pas droite! Écoutez donc, ô vous tous, maison d'Israël: Est-ce ma voie qui n'est pas droite? Est-ce votre voie qui est droite!
26 ੨੬ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਸ ਵਿੱਚ ਮਰੇ, ਤਾਂ ਉਹ ਆਪਣੀ ਬਦੀ ਵਿੱਚ ਜੋ ਉਸ ਕੀਤੀ ਮਰੇਗਾ।
Quand le juste se détourne de sa justice, quand il fait un péché, quand il meurt dans le péché qu'il a fait, il meurt en ce péché.
27 ੨੭ ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ।
Et quand l'impie revient de son impiété, et qu'il fait jugement et justice, celui-là sauve son âme.
28 ੨੮ ਇਸ ਲਈ ਕਿ ਉਸ ਨੇ ਸੋਚਿਆ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਤੋਂ ਜੋ ਉਹ ਕਰਦਾ ਸੀ ਮੁੜਿਆ, ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।
Il s'est converti de toutes les impiétés qu'il avait faites; il vivra de la vie et ne mourra point.
29 ੨੯ ਫਿਰ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੂ ਦਾ ਮਾਰਗ ਠੀਕ ਨਹੀਂ। ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?
Et en la maison d'Israël ils disent: La voie du Seigneur n'est pas droite! Est-ce ma voie qui n'est pas droite, maison d'Israël? N'est-ce pas votre voie qui n'est pas droite?
30 ੩੦ ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ।
Je jugerai chacun de vous selon sa voie, maison d'Israël, dit le Seigneur; convertissez-vous, revenez de toutes vos impiétés, et vous ne serez point punis pour cause d'iniquités.
31 ੩੧ ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?
Repoussez loin de vous toutes les impiétés que vous avez commises contre moi; faites-vous un nouveau cœur, un esprit nouveau; et pourquoi péririez- vous, maison d'Israël?
32 ੩੨ ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਤੋਂ ਖੁਸ਼ੀ ਨਹੀਂ, ਇਸ ਲਈ ਮੁੜੋ ਅਤੇ ਜੀਉਂਦੇ ਰਹੋ।
Ce n'est pas moi qui veux la mort de celui qui périt, dit le Seigneur.