< ਹਿਜ਼ਕੀਏਲ 19 >

1 ਹੁਣ ਤੂੰ ਇਸਰਾਏਲ ਦੇ ਪ੍ਰਧਾਨਾਂ ਦੇ ਵਿਰੁੱਧ ਵਿਰਲਾਪ ਕਰ
ואתה שא קינה אל נשיאי ישראל
2 ਅਤੇ ਆਖ, ਤੇਰੇ ਮਾਤਾ ਕੌਣ ਸੀ? ਇੱਕ ਸ਼ੇਰਨੀ ਜੋ ਸ਼ੇਰਾਂ ਵਿਚਾਲੇ ਲੇਟੀ ਸੀ ਅਤੇ ਜੁਆਨ ਸ਼ੇਰਾਂ ਦੇ ਵਿਚਕਾਰ ਉਹ ਨੇ ਆਪਣੇ ਪੁੱਤਰਾਂ ਨੂੰ ਪਾਲਿਆ।
ואמרת מה אמך לביא בין אריות רבצה בתוך כפרים רבתה גוריה
3 ਉਹ ਨੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਪਾਲਿਆ, ਤਾਂ ਉਹ ਜੁਆਨ ਸ਼ੇਰ ਬਣਿਆ, ਅਤੇ ਸ਼ਿਕਾਰ ਫੜਨਾ ਸਿੱਖਿਆ, ਅਤੇ ਮਨੁੱਖਾਂ ਨੂੰ ਖਾਣ ਲੱਗਾ।
ותעל אחד מגריה כפיר היה וילמד לטרף טרף אדם אכל
4 ਕੌਮਾਂ ਨੇ ਉਹ ਦੇ ਬਾਰੇ ਸੁਣਿਆ, ਤਾਂ ਉਹ ਉਹਨਾਂ ਦੇ ਟੋਏ ਵਿੱਚ ਫੜਿਆ ਗਿਆ, ਅਤੇ ਉਹ ਉਸ ਨੂੰ ਸੰਗਲਾਂ ਨਾਲ ਬੰਨ੍ਹ ਕੇ ਮਿਸਰ ਦੇਸ ਨੂੰ ਲੈ ਆਏ।
וישמעו אליו גוים בשחתם נתפש ויבאהו בחחים אל ארץ מצרים
5 ਜਦੋਂ ਸ਼ੇਰਨੀ ਨੇ ਵੇਖਿਆ, ਕਿਉਂਕਿ ਉਹ ਨੇ ਉਸ ਦੀ ਉਡੀਕ ਕੀਤੀ ਸੀ, ਅਤੇ ਉਹ ਦੀ ਆਸ ਟੁੱਟ ਗਈ, ਤਾਂ ਉਹ ਨੇ ਆਪਣੇ ਬੱਚਿਆਂ ਵਿੱਚੋਂ ਦੂਜੇ ਨੂੰ ਲਿਆ, ਅਤੇ ਉਸ ਨੂੰ ਜੁਆਨ ਸ਼ੇਰ ਬਣਾਇਆ।
ותרא כי נוחלה אבדה תקותה ותקח אחד מגריה כפיר שמתהו
6 ਉਹ ਸ਼ੇਰਾਂ ਦੇ ਵਿੱਚ ਚੱਲਣ ਫਿਰਨ ਲੱਗਾ, ਅਤੇ ਜੁਆਨ ਸ਼ੇਰ ਬਣ ਕੇ ਸ਼ਿਕਾਰ ਫੜਨਾ ਸਿੱਖਿਆ, ਅਤੇ ਆਦਮੀਆਂ ਨੂੰ ਖਾਣ ਲੱਗਾ।
ויתהלך בתוך אריות כפיר היה וילמד לטרף טרף אדם אכל
7 ਉਸ ਨੇ ਉਹਨਾਂ ਦੀਆਂ ਵਿਧਵਾਵਾਂ ਨਾਲ ਵਿਭਚਾਰ ਕੀਤਾ ਅਤੇ ਉਹਨਾਂ ਦੇ ਸ਼ਹਿਰਾਂ ਨੂੰ ਨਾਸ ਕਰ ਦਿੱਤਾ। ਉਸ ਦੀ ਗਰਜ ਦੀ ਅਵਾਜ਼ ਨਾਲ ਦੇਸ ਬਹੁਤ ਡਰ ਗਿਆ, ਅਤੇ ਜੋ ਕੁਝ ਦੇਸ ਵਿੱਚ ਸੀ ਉਹ ਵੀ ਡਰ ਗਿਆ।
וידע אלמנותיו ועריהם החריב ותשם ארץ ומלאה מקול שאגתו
8 ਤਦ ਆਲੇ-ਦੁਆਲੇ ਦੇ ਸੂਬਿਆਂ ਵਿੱਚੋਂ ਕੌਮਾਂ ਨੇ ਉਹ ਦੇ ਵਿਰੁੱਧ ਤਿਆਰੀ ਕੀਤੀ, ਅਤੇ ਉਹਨਾਂ ਨੇ ਉਸ ਉੱਤੇ ਆਪਣਾ ਜਾਲ਼ ਪਾਇਆ, ਉਹ ਉਹਨਾਂ ਦੇ ਟੋਏ ਵਿੱਚ ਫੜਿਆ ਗਿਆ।
ויתנו עליו גוים סביב ממדינות ויפרשו עליו רשתם בשחתם נתפש
9 ਉਹਨਾਂ ਨੇ ਉਹ ਨੂੰ ਸੰਗਲਾਂ ਨਾਲ ਬੰਨ੍ਹ ਕੇ ਪਿੰਜਰੇ ਵਿੱਚ ਸੁੱਟਿਆ, ਅਤੇ ਬਾਬਲ ਦੇ ਰਾਜੇ ਕੋਲ ਲੈ ਆਏ, ਉਹਨਾਂ ਉਸ ਨੂੰ ਕਿਲੇ ਵਿੱਚ ਬੰਦ ਕਰ ਦਿੱਤਾ, ਤਾਂ ਜੋ ਉਹ ਦੀ ਅਵਾਜ਼ ਇਸਰਾਏਲ ਦੇ ਪਹਾੜਾਂ ਉੱਤੇ ਫੇਰ ਨਾ ਸੁਣੀ ਜਾਵੇ।
ויתנהו בסוגר בחחים ויבאהו אל מלך בבל יבאהו במצדות למען לא ישמע קולו עוד אל הרי ישראל
10 ੧੦ ਤੇਰੀ ਮਾਂ ਤੇਰੇ ਲਹੂ ਵਿੱਚ ਉਸ ਅੰਗੂਰੀ ਵੇਲ ਵਾਂਗੂੰ ਸੀ, ਜੋ ਪਾਣੀਆਂ ਉੱਤੇ ਲਾਈ ਗਈ, ਉਹ ਫਲਵੰਤ ਸੀ ਅਤੇ ਬਹੁਤੇ ਪਾਣੀਆਂ ਦੇ ਕਾਰਨ ਟਹਿਣੀਆਂ ਨਾਲ ਭਰ ਗਈ,
אמך כגפן בדמך על מים שתולה פריה וענפה היתה ממים רבים
11 ੧੧ ਅਤੇ ਉਹ ਦੀਆਂ ਟਹਿਣੀਆਂ ਅਜਿਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆੱਸੇ ਉਹਨਾਂ ਤੋਂ ਬਣਾਏ ਗਏ, ਅਤੇ ਸੰਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਸੰਘਣੀਆਂ ਟਹਿਣੀਆਂ ਸਣੇ ਉੱਚਾ ਦਿਸਦਾ ਸੀ।
ויהיו לה מטות עז אל שבטי משלים ותגבה קומתו על בין עבתים וירא בגבהו ברב דליתיו
12 ੧੨ ਪਰ ਉਹ ਕਹਿਰ ਨਾਲ ਉਖਾੜ ਕੇ ਧਰਤੀ ਉੱਤੇ ਡੇਗੀ ਗਈ, ਅਤੇ ਪੁਰੇ ਦੀ ਹਵਾ ਨੇ ਉਹ ਦੇ ਫਲ ਨੂੰ ਸੁਕਾ ਦਿੱਤਾ, ਉਸ ਦੀਆਂ ਪੱਕੀਆਂ ਟਹਿਣੀਆਂ ਭੰਨ ਦਿੱਤੀਆਂ ਗਈਆਂ, ਅਤੇ ਸੁੱਕ ਗਈਆਂ, ਅਤੇ ਅੱਗ ਵਿੱਚ ਬਲ ਗਈਆਂ।
ותתש בחמה לארץ השלכה ורוח הקדים הוביש פריה התפרקו ויבשו מטה עזה אש אכלתהו
13 ੧੩ ਹੁਣ ਉਹ ਉਜਾੜ ਵਿੱਚ, ਸੁੱਕੀ ਤੇ ਤਿਹਾਈ ਧਰਤੀ ਵਿੱਚ ਲਾਈ ਗਈ।
ועתה שתולה במדבר בארץ ציה וצמא
14 ੧੪ ਅੱਗ ਉਹ ਦੀ ਟੁੰਡ ਵਿੱਚੋਂ ਨਿੱਕਲੀ, ਅਤੇ ਉਹ ਦੀਆਂ ਟਹਿਣੀਆਂ ਤੇ ਉਹ ਦੇ ਫਲ ਨੂੰ ਭਸਮ ਕੀਤਾ, ਉਹ ਦੀ ਕੋਈ ਅਜਿਹੀ ਪੱਕੀ ਟਹਿਣੀ ਨਾ ਰਹੀ, ਜਿਹੜੀ ਹਕੂਮਤ ਵਾਲਾ ਆੱਸਾ ਬਣੇ। ਇਹ ਵੈਣ ਹੈ ਅਤੇ ਵੈਣ ਬਣਿਆ ਰਹੇਗਾ।
ותצא אש ממטה בדיה פריה אכלה ולא היה בה מטה עז שבט למשול קינה היא ותהי לקינה

< ਹਿਜ਼ਕੀਏਲ 19 >