< ਹਿਜ਼ਕੀਏਲ 2 >

1 ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਅਤੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ!
그가 내게 이르시되 인자야 일어서라 내가 네게 말하리라 하시며
2 ਜਦੋਂ ਉਹ ਨੇ ਮੈਨੂੰ ਇਹ ਆਖਿਆ, ਤਾਂ ਆਤਮਾ ਮੇਰੇ ਵਿੱਚ ਆਇਆ ਅਤੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ, ਤਦ ਮੈਂ ਉਹ ਦੀ ਸੁਣੀ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ।
말씀하실 때에 그 신이 내게 임하사 나를 일으켜 세우시기로 내가 그 말씀하시는 자의 소리를 들으니
3 ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਹਨਾਂ ਵਿਦਰੋਹੀ ਕੌਮਾਂ ਦੇ ਕੋਲ ਜਿਹਨਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਭੇਜਦਾ ਹਾਂ। ਉਹ ਅਤੇ ਉਹਨਾਂ ਦੇ ਪਿਉ-ਦਾਦੇ ਅੱਜ ਦੇ ਦਿਨ ਤੱਕ ਮੇਰੇ ਅਪਰਾਧੀ ਹੁੰਦੇ ਆਏ ਹਨ।
내게 이르시되 인자야 내가 너를 이스라엘 자손 곧 패역한 백성, 나를 배반하는 자에게 보내노라 그들과 그 열조가 내게 범죄하여 오늘날까지 이르렀나니
4 ਉਹਨਾਂ ਦੇ ਬੱਚੇ ਢੀਠ ਅਤੇ ਪੱਥਰ ਦਿਲ ਹਨ। ਮੈਂ ਤੈਨੂੰ ਉਹਨਾਂ ਦੇ ਕੋਲ ਭੇਜ ਰਿਹਾ ਹਾਂ। ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ
이 자손은 얼굴이 뻔뻔하고 마음이 강퍅한 자니라 내가 너를 그들에게 보내노니 너는 그들에게 이르기를 주 여호와의 말씀이 이러하시다 하라
5 ਭਾਵੇਂ ਉਹ ਸੁਣਨ ਜਾਂ ਨਾ ਸੁਣਨ ਕਿਉਂ ਜੋ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ, ਪਰ ਉਹ ਜਾਣ ਲੈਣਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਪਰਗਟ ਹੋਇਆ ਹੈ।
그들은 패역한 족속이라 듣든지 아니 듣든지 그들 가운데 선지자 있은 줄은 알지니라
6 ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਬਰਾ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ।
인자야 너는 비록 가시와 찔레와 함께 처하며 전갈 가운데 거할지라도 그들을 두려워 말고 그 말을 두려워 말지어다 그들은 패역한 족속이라도 그 말을 두려워 말며 그 얼굴을 무서워 말지어다
7 ਤੂੰ ਮੇਰੀਆਂ ਗੱਲਾਂ ਉਹਨਾਂ ਨੂੰ ਆਖ, ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਕਿਉਂ ਜੋ ਉਹ ਵਿਦਰੋਹੀ ਹਨ।
그들은 심히 패역한 자라 듣든지 아니 듣든지 너는 내 말로 고할지어다
8 ਪਰ ਤੂੰ, ਹੇ ਮਨੁੱਖ ਦੇ ਪੁੱਤਰ, ਉਹ ਸੁਣ ਜੋ ਮੈਂ ਤੈਨੂੰ ਆਖਦਾ ਹਾਂ। ਤੂੰ ਉਸ ਵਿਦਰੋਹੀ ਘਰਾਣੇ ਵਾਂਗੂੰ ਵਿਦਰੋਹੀ ਨਾ ਹੋ! ਤੂੰ ਆਪਣਾ ਮੂੰਹ ਖੋਲ੍ਹ ਅਤੇ ਜੋ ਕੁਝ ਮੈਂ ਤੈਨੂੰ ਦਿੰਦਾ ਹਾਂ ਖਾ ਲੈ!
인자야 내가 네게 이르는 말을 듣고 그 패역한 족속 같이 패역하지 말고 네 입을 벌리고 내가 네게 주는 것을 먹으라 하시기로
9 ਜਦ ਮੈਂ ਵੇਖਿਆ ਤਾਂ ਵੇਖੋ, ਇੱਕ ਹੱਥ ਮੇਰੇ ਵੱਲ ਵਧਾਇਆ ਹੋਇਆ ਹੈ ਅਤੇ ਵੇਖੋ, ਉਸ ਵਿੱਚ ਇੱਕ ਲਪੇਟਵੀਂ ਪੱਤ੍ਰੀ ਸੀ।
내가 보니 한 손이 나를 향하여 펴지고 그 손에 두루마리 책이 있더라
10 ੧੦ ਉਹ ਨੇ ਉਸ ਨੂੰ ਮੇਰੇ ਸਾਹਮਣੇ ਖੋਲ੍ਹ ਦਿੱਤਾ, ਉਸ ਦੇ ਵਿੱਚ ਅੰਦਰ-ਬਾਹਰ ਲਿਖਿਆ ਹੋਇਆ ਸੀ ਅਤੇ ਉਸ ਦੇ ਵਿੱਚ ਵਿਰਲਾਪ, ਸੋਗ ਅਤੇ ਸਿਆਪਾ ਲਿਖੇ ਹੋਏ ਸਨ।
그가 그것을 내 앞에 펴시니 그 안팎에 글이 있는데 애가와 애곡과 재앙의 말이 기록되었더라

< ਹਿਜ਼ਕੀਏਲ 2 >