< ਹਿਜ਼ਕੀਏਲ 2 >
1 ੧ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਅਤੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ!
И рече ми: Сине човечји, устани на ноге да говорим с тобом.
2 ੨ ਜਦੋਂ ਉਹ ਨੇ ਮੈਨੂੰ ਇਹ ਆਖਿਆ, ਤਾਂ ਆਤਮਾ ਮੇਰੇ ਵਿੱਚ ਆਇਆ ਅਤੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ, ਤਦ ਮੈਂ ਉਹ ਦੀ ਸੁਣੀ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ।
И уђе у ме дух кад ми проговори, и постави ме на ноге, и слушах Оног који ми говораше.
3 ੩ ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਹਨਾਂ ਵਿਦਰੋਹੀ ਕੌਮਾਂ ਦੇ ਕੋਲ ਜਿਹਨਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਭੇਜਦਾ ਹਾਂ। ਉਹ ਅਤੇ ਉਹਨਾਂ ਦੇ ਪਿਉ-ਦਾਦੇ ਅੱਜ ਦੇ ਦਿਨ ਤੱਕ ਮੇਰੇ ਅਪਰਾਧੀ ਹੁੰਦੇ ਆਏ ਹਨ।
И рече ми: Сине човечји, ја те шаљем к синовима Израиљевим, к народима одметничким, који се одметнуше мене; они и оци њихови бише ми неверни до овог дана.
4 ੪ ਉਹਨਾਂ ਦੇ ਬੱਚੇ ਢੀਠ ਅਤੇ ਪੱਥਰ ਦਿਲ ਹਨ। ਮੈਂ ਤੈਨੂੰ ਉਹਨਾਂ ਦੇ ਕੋਲ ਭੇਜ ਰਿਹਾ ਹਾਂ। ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ
К синовима тврдог образа и упорног срца шаљем те ја, па им реци: Тако вели Господ;
5 ੫ ਭਾਵੇਂ ਉਹ ਸੁਣਨ ਜਾਂ ਨਾ ਸੁਣਨ ਕਿਉਂ ਜੋ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ, ਪਰ ਉਹ ਜਾਣ ਲੈਣਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਪਰਗਟ ਹੋਇਆ ਹੈ।
И послушали или не послушали, јер су дом одметнички, нека знају да је пророк био међу њима.
6 ੬ ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਬਰਾ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ।
И ти, сине човечји, не бој их се нити се бој њихових речи, што су ти упорни и као трње и живиш међу скорпијама; не бој се њихових речи и не плаши се од њих што су дом одметнички.
7 ੭ ਤੂੰ ਮੇਰੀਆਂ ਗੱਲਾਂ ਉਹਨਾਂ ਨੂੰ ਆਖ, ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਕਿਉਂ ਜੋ ਉਹ ਵਿਦਰੋਹੀ ਹਨ।
Него им кажи речи моје, послушали или не послушали, јер су одметници.
8 ੮ ਪਰ ਤੂੰ, ਹੇ ਮਨੁੱਖ ਦੇ ਪੁੱਤਰ, ਉਹ ਸੁਣ ਜੋ ਮੈਂ ਤੈਨੂੰ ਆਖਦਾ ਹਾਂ। ਤੂੰ ਉਸ ਵਿਦਰੋਹੀ ਘਰਾਣੇ ਵਾਂਗੂੰ ਵਿਦਰੋਹੀ ਨਾ ਹੋ! ਤੂੰ ਆਪਣਾ ਮੂੰਹ ਖੋਲ੍ਹ ਅਤੇ ਜੋ ਕੁਝ ਮੈਂ ਤੈਨੂੰ ਦਿੰਦਾ ਹਾਂ ਖਾ ਲੈ!
Али ти, сине човечји, слушај шта ћу ти казати, не буди непокоран као тај дом непокорни; отвори уста, и поједи шта ћу ти дати.
9 ੯ ਜਦ ਮੈਂ ਵੇਖਿਆ ਤਾਂ ਵੇਖੋ, ਇੱਕ ਹੱਥ ਮੇਰੇ ਵੱਲ ਵਧਾਇਆ ਹੋਇਆ ਹੈ ਅਤੇ ਵੇਖੋ, ਉਸ ਵਿੱਚ ਇੱਕ ਲਪੇਟਵੀਂ ਪੱਤ੍ਰੀ ਸੀ।
И погледах, а то рука пружена к мени, и гле, у њој савијена књига.
10 ੧੦ ਉਹ ਨੇ ਉਸ ਨੂੰ ਮੇਰੇ ਸਾਹਮਣੇ ਖੋਲ੍ਹ ਦਿੱਤਾ, ਉਸ ਦੇ ਵਿੱਚ ਅੰਦਰ-ਬਾਹਰ ਲਿਖਿਆ ਹੋਇਆ ਸੀ ਅਤੇ ਉਸ ਦੇ ਵਿੱਚ ਵਿਰਲਾਪ, ਸੋਗ ਅਤੇ ਸਿਆਪਾ ਲਿਖੇ ਹੋਏ ਸਨ।
И разви је преда мном, и беше исписана изнутра и споља, и беше у њој написан плач и нарицање и јаох.