< ਹਿਜ਼ਕੀਏਲ 21 >
1 ੧ ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
La palabra de Yahvé vino a mí, diciendo:
2 ੨ ਹੇ ਮਨੁੱਖ ਦੇ ਪੁੱਤਰ, ਯਰੂਸ਼ਲਮ ਵੱਲ ਆਪਣਾ ਮੂੰਹ ਕਰ ਅਤੇ ਪਵਿੱਤਰ ਸਥਾਨਾਂ ਦੇ ਵਿਰੁੱਧ ਬੋਲ ਅਤੇ ਇਸਰਾਏਲ ਦੀ ਭੂਮੀ ਦੇ ਵਿਰੁੱਧ ਭਵਿੱਖਬਾਣੀ ਕਰ।
“Hijo de hombre, pon tu rostro hacia Jerusalén, y predica hacia los santuarios, y profetiza contra la tierra de Israel.
3 ੩ ਇਸਰਾਏਲ ਦੀ ਭੂਮੀ ਨੂੰ ਆਖ, ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਕੱਢ ਸੁੱਟਾਂਗਾ।
Di a la tierra de Israel: “He aquí que yo estoy contra ti, y sacaré mi espada de su vaina, y cortaré de ti al justo y al impío.
4 ੪ ਕਿਉਂ ਜੋ ਮੈਂ ਤੇਰੇ ਵਿੱਚੋਂ ਧਰਮੀ ਅਤੇ ਦੁਸ਼ਟ ਨੂੰ ਵੱਢ ਸੁੱਟਾਂਗਾ, ਇਸ ਲਈ ਮੇਰੀ ਤਲਵਾਰ ਆਪਣੇ ਮਿਆਨ ਵਿੱਚੋਂ ਨਿੱਕਲ ਕੇ ਦੱਖਣ ਤੋਂ ਉੱਤਰ ਤੱਕ ਸਾਰੇ ਪ੍ਰਾਣੀਆਂ ਉੱਤੇ ਚੱਲੇਗੀ।
Viendo, pues, que cortaré de ti al justo y al impío, mi espada saldrá de su vaina contra toda carne, desde el sur hasta el norte.
5 ੫ ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਤਲਵਾਰ ਮਿਆਨ ਵਿੱਚੋਂ ਖਿੱਚੀ ਹੈ, ਉਹ ਮੁੜ ਉਸ ਵਿੱਚ ਨਾ ਜਾਵੇਗੀ।
Toda carne sabrá que yo, Yahvé, he sacado mi espada de su vaina. No volverá más”.
6 ੬ ਹੇ ਮਨੁੱਖ ਦੇ ਪੁੱਤਰ, ਤੂੰ ਆਪਣਾ ਲੱਕ ਟੁੱਟ ਜਾਣ ਕਰਕੇ ਹੌਂਕੇ ਭਰ ਅਤੇ ਕੁੜੱਤਣ ਵਿੱਚ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਠੰਡੇ ਸਾਹ ਲੈ।
“Por tanto, suspira, hijo de hombre. Suspirarás ante sus ojos con el corazón roto y con amargura.
7 ੭ ਇਹ ਹੋਵੇਗਾ ਕਿ ਜਦੋਂ ਉਹ ਤੈਨੂੰ ਆਖਣ ਕਿ ਤੂੰ ਕਿਉਂ ਹਾਏ, ਹਾਏ ਕਰਦਾ ਹੈਂ? ਤਾਂ ਤੂੰ ਆਖੀਂ ਕਿ ਉਸ ਅਫ਼ਵਾਹ ਦੇ ਆਉਣ ਦੇ ਕਾਰਨ ਕਿ ਹਰ ਇੱਕ ਦਿਲ ਪੰਘਰ ਜਾਵੇਗਾ, ਸਾਰੇ ਹੱਥ ਨਿਰਬਲ ਹੋ ਜਾਣਗੇ, ਹਰ ਇੱਕ ਆਤਮਾ ਕਮਜ਼ੋਰ ਹੋ ਜਾਵੇਗਾ ਅਤੇ ਸਾਰੇ ਗੋਡੇ ਪਾਣੀ ਵਰਗੇ ਢਿੱਲੇ ਹੋ ਜਾਣਗੇ। ਵੇਖੋ, ਪ੍ਰਭੂ ਯਹੋਵਾਹ ਦਾ ਵਾਕ ਹੈ, ਇਹ ਆਉਂਦਾ ਹੈ ਅਤੇ ਹੋ ਜਾਵੇਗਾ।
Y cuando te pregunten: “¿Por qué suspiras?”, dirás: “¡Por la noticia, porque viene! Todo corazón se derretirá, todas las manos se debilitarán, todo espíritu desfallecerá y todas las rodillas se debilitarán como el agua. He aquí que viene, y se hará, dice el Señor Yahvé’”.
8 ੮ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
La palabra de Yahvé vino a mí, diciendo:
9 ੯ ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਆਖ, ਤਲਵਾਰ ਸਗੋਂ ਤੇਜ਼ ਅਤੇ ਲਿਸ਼ਕਾਈ ਹੋਈ ਤਲਵਾਰ ਹੈ!
“Hijo de hombre, profetiza y di: ‘Dice Yahvé: “¡Una espada! ¡Una espada! Está afilado, y también pulido.
10 ੧੦ ਇਹ ਇਸ ਲਈ ਤਿੱਖੀ ਕੀਤੀ ਗਈ ਹੈ ਤਾਂ ਜੋ ਉਹ ਦੇ ਨਾਲ ਵੱਢਿਆ ਜਾਵੇ। ਉਹ ਲਿਸ਼ਕਾਈ ਗਈ ਹੈ, ਤਾਂ ਜੋ ਉਹ ਬਿਜਲੀ ਵਾਂਗੂੰ ਲਿਸ਼ਕੇ। ਫੇਰ ਕੀ ਅਸੀਂ ਖੁਸ਼ ਹੋ ਸਕਦੇ ਹਾਂ? ਮੇਰੇ ਪੁੱਤਰਾਂ ਦਾ ਆੱਸਾ ਸਾਰਿਆਂ ਰੁੱਖਾਂ ਨੂੰ ਤੁੱਛ ਸਮਝਦਾ ਹੈ।
Está afilada para hacer una matanza. Está pulido que puede ser como un rayo. ¿Debemos entonces alegrarnos? La vara de mi hijo condena a todo árbol.
11 ੧੧ ਉਹ ਨੇ ਉਸ ਨੂੰ ਲਿਸ਼ਕਾਉਣ ਲਈ ਦਿੱਤਾ ਹੈ, ਤਾਂ ਜੋ ਹੱਥ ਵਿੱਚ ਫੜੀ ਜਾਵੇ। ਉਹ ਤਿੱਖੀ ਕੀਤੀ ਗਈ ਅਤੇ ਲਿਸ਼ਕਾਈ ਗਈ, ਤਾਂ ਜੋ ਉਹ ਵੱਢਣ ਵਾਲੇ ਦੇ ਹੱਥ ਵਿੱਚ ਦਿੱਤੀ ਜਾਵੇ।
Se da por pulido, para que pueda ser manejado. La espada está afilada. Sí, está pulido para entregarlo a la mano del asesino”.
12 ੧੨ ਹੇ ਮਨੁੱਖ ਦੇ ਪੁੱਤਰ, ਤੂੰ ਦੁਹਾਈ ਦੇ ਅਤੇ ਧਾਹਾਂ ਮਾਰ, ਕਿਉਂ ਜੋ ਉਹ ਮੇਰੀ ਪਰਜਾ ਵਿੱਚ ਚੱਲੇਗੀ। ਉਹ ਇਸਰਾਏਲ ਦੇ ਸਾਰੇ ਪ੍ਰਧਾਨਾਂ ਤੇ ਚੱਲੇਗੀ। ਉਹ ਮੇਰੀ ਪਰਜਾ ਸਮੇਤ ਤਲਵਾਰ ਦੇ ਹਵਾਲੇ ਕੀਤੇ ਗਏ ਹਨ, ਇਸ ਲਈ ਤੂੰ ਆਪਣੇ ਪੱਟ ਤੇ ਹੱਥ ਮਾਰ,
Llora y grita, hijo de hombre; porque está en mi pueblo. Está en todos los príncipes de Israel. Son entregados a la espada con mi pueblo. Por lo tanto, golpea tu muslo.
13 ੧੩ ਕਿਉਂਕਿ ਪਰਤਾਵਾ ਹੋ ਗਿਆ ਅਤੇ ਕੀ ਹੋਵੇਗਾ ਜੇ ਆੱਸਾ ਤੁੱਛ ਜਾਣੇ ਅਤੇ ਫੇਰ ਨਾ ਹੋਵੇ? ਪ੍ਰਭੂ ਯਹੋਵਾਹ ਦਾ ਵਾਕ ਹੈ।
“Porque hay una prueba. ¿Qué tal si hasta la vara que condena deja de serlo?”, dice el Señor Yahvé.
14 ੧੪ ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰ, ਤਾੜੀ ਵਜਾ ਅਤੇ ਤਲਵਾਰ ਦਾ ਬਲ ਤੀਜੀ ਵਾਰ ਦੁੱਗਣਾ ਹੋ ਜਾਵੇ, ਵੱਢਿਆਂ ਹੋਇਆਂ ਦੀ ਤਲਵਾਰ! ਇਹ ਤਲਵਾਰ ਹੈ ਜਿਸ ਤੋਂ ਕੋਠੜੀਆਂ ਵਿੱਚ ਵੀ ਕੋਈ ਨਹੀਂ ਬਚ ਸਕਦਾ ਹੈ, ਜਿਹੜੀ ਉਹਨਾਂ ਨੂੰ ਘੇਰਦੀ ਹੈ।
“Tú, pues, hijo de hombre, profetiza, y golpea tus manos juntas. Que la espada se duplique la tercera vez, la espada de los heridos mortales. Es la espada del grande que está herido de muerte, que entra en sus habitaciones.
15 ੧੫ ਮੈਂ ਇਹ ਤਲਵਾਰ ਉਹਨਾਂ ਦੇ ਸਾਰੇ ਫਾਟਕਾਂ ਦੇ ਵਿਰੁੱਧ ਦਿਲ ਪਿਘਲਾਉਣ ਲਈ ਅਤੇ ਠੋਕਰ ਦੇਣ ਲਈ ਰੱਖੀ। ਹਾਏ ਲਿਸ਼ਕਾਈ ਹੋਈ ਤਲਵਾਰ! ਇਹ ਚਮਕਣ ਲਈ ਬਣਾਈ ਗਈ ਹੈ, ਇਹ ਵੱਢਣ ਲਈ ਤਿੱਖੀ ਕੀਤੀ ਗਈ ਹੈ!
He puesto la espada amenazadora contra todas sus puertas, para que su corazón se derrita, y que sus tropiezos se multipliquen. ¡Ah! Está hecho como un rayo. Está apuntado para la matanza.
16 ੧੬ ਆਪਣੇ ਬਲ ਨੂੰ ਇਕੱਠਾ ਕਰ ਕੇ ਸੱਜੇ ਪਾਸੇ ਜਾ ਅਤੇ ਤਿਆਰ ਹੋ ਕੇ ਖੱਬੇ ਪਾਸੇ ਜਾ, ਜਿੱਧਰ ਤੇਰਾ ਮੂੰਹ ਹੋਵੇ।
Reúnanse. Ve a la derecha. Pónganse en matriz. Ve a la izquierda, donde sea que se ponga la cara.
17 ੧੭ ਮੈਂ ਵੀ ਤਾੜੀ ਵਜਾਵਾਂਗਾ ਅਤੇ ਆਪਣੇ ਕਹਿਰ ਨੂੰ ਠੰਡਾ ਕਰਾਂਗਾ, ਮੈਂ ਯਹੋਵਾਹ ਨੇ ਇਹ ਆਖਿਆ ਹੈ।
También golpearé mis manos, y haré descansar mi ira. Yo, Yahvé, lo he dicho”.
18 ੧੮ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
La palabra de Yahvé vino de nuevo a mí, diciendo:
19 ੧੯ ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲਈ ਦੋ ਰਾਹ ਬਣਾ ਜਿਹਨਾਂ ਵਿੱਚੋਂ ਦੀ ਬਾਬਲ ਦੇ ਰਾਜੇ ਦੀ ਤਲਵਾਰ ਆਵੇ। ਇੱਕ ਹੀ ਦੇਸ ਵਿੱਚੋਂ ਇਹ ਦੋਨੋਂ ਨਿੱਕਲਣਗੇ। ਇੱਕ ਨਿਸ਼ਾਨ ਬਣਾ। ਸ਼ਹਿਰ ਦੇ ਰਾਹ ਦੇ ਸਿਰੇ ਤੇ ਬਣਾ।
“También tú, hijo de hombre, señala dos caminos, para que venga la espada del rey de Babilonia. Ambos saldrán de una misma tierra, y marca un lugar. Márcalo a la cabeza del camino a la ciudad.
20 ੨੦ ਇੱਕ ਰਾਹ ਕੱਢ ਜਿਸ ਵਿੱਚੋਂ ਤਲਵਾਰ ਅੰਮੋਨੀਆਂ ਦੇ ਰੱਬਾਹ ਨਗਰ ਉੱਤੇ ਅਤੇ ਯਹੂਦਾਹ ਦੇ ਗੜ੍ਹ ਵਾਲੇ ਯਰੂਸ਼ਲਮ ਉੱਤੇ ਵੀ ਆਵੇ।
Señalarás un camino para que la espada llegue a Rabá de los hijos de Amón, y a Judá en Jerusalén la fortificada.
21 ੨੧ ਕਿਉਂ ਜੋ ਬਾਬਲ ਦਾ ਰਾਜਾ ਦੋ ਰਾਹੇ ਉੱਤੇ ਉਪਾਅ ਪੁੱਛਣ ਲਈ ਖਲੋਤਾ ਹੈ ਅਤੇ ਤੀਰਾਂ ਨੂੰ ਹਿਲਾ ਕੇ ਤਰਾਫ਼ੀਮ ਤੋਂ ਪੁੱਛਦਾ ਅਤੇ ਕਾਲਜੇ ਨੂੰ ਵਿੰਨ੍ਹਦਾ ਹੈ।
Porque el rey de Babilonia se paró en la separación del camino, a la cabeza de los dos caminos, para usar la adivinación. Agitó las flechas de un lado a otro. Consultó los terafines. Miró en el hígado.
22 ੨੨ ਉਹ ਦੇ ਸੱਜੇ ਹੱਥ ਯਰੂਸ਼ਲਮ ਦਾ ਉਪਾਅ ਪੈਂਦਾ ਹੈ ਕਿ ਕਿਲ੍ਹਾ ਤੋੜ ਯੰਤਰਾਂ ਨੂੰ ਲਾਵੇ ਅਤੇ ਕੱਟਣ ਵੱਢਣ ਲਈ ਮੂੰਹ ਖੋਲ੍ਹੇ, ਜੈਕਾਰੇ ਦੀ ਅਵਾਜ਼ ਉਠਾਵੇ ਅਤੇ ਫਾਟਕਾਂ ਉੱਤੇ ਕਿਲ੍ਹਾ ਤੋੜ ਅਵਾਜ਼ ਨੂੰ ਲਾਵੇ ਅਤੇ ਘੇਰਾ ਬੰਨ੍ਹੇ ਅਤੇ ਬੁਰਜ ਬਣਾਵੇ।
En su mano derecha estaba la suerte de Jerusalén, para poner arietes, para abrir la boca en la matanza, para levantar la voz con gritos, para poner arietes contra las puertas, para echar montículos y para construir fortalezas.
23 ੨੩ ਪਰ ਉਹਨਾਂ ਦੀ ਨਜ਼ਰ ਵਿੱਚ ਇਹ ਝੂਠੇ ਉਪਾਅ ਵਾਂਗੂੰ ਹੋਵੇਗਾ, ਅਰਥਾਤ ਉਹਨਾਂ ਲਈ ਜਿਹਨਾਂ ਨੇ ਸਹੁੰ ਖਾਧੀ ਸੀ, ਪਰ ਉਹ ਬਦੀ ਨੂੰ ਚੇਤੇ ਕਰੇਗਾ ਤਾਂ ਜੋ ਉਹ ਫੜੇ ਜਾਣ।
Será para ellos como una falsa adivinación ante sus ojos, que les han hecho juramentos; pero él trae a la memoria la iniquidad, para que sean tomados.
24 ੨੪ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕਿਉਂ ਜੋ ਤੁਸੀਂ ਆਪਣੀ ਬਦੀ ਨੂੰ ਚੇਤੇ ਕਰਾਇਆ ਅਤੇ ਤੁਹਾਡੇ ਅਪਰਾਧ ਪਰਗਟ ਹੋਏ, ਇੱਥੋਂ ਤੱਕ ਕਿ ਤੁਹਾਡੇ ਸਾਰੇ ਕੰਮਾਂ ਵਿੱਚ ਤੁਹਾਡੇ ਪਾਪ ਦਿਸਦੇ ਹਨ। ਤੁਸੀਂ ਧਿਆਨ ਵਿੱਚ ਆ ਗਏ ਹੋ, ਇਸ ਲਈ ਤੁਸੀਂ ਹੱਥ ਵਿੱਚ ਫੜੇ ਜਾਓਗੇ।
“Por eso dice el Señor Yahvé: ‘Porque has hecho que se recuerde tu iniquidad, al quedar al descubierto tus transgresiones, de modo que en todas tus acciones aparecen tus pecados; porque has llegado a la memoria, serás tomado con la mano.
25 ੨੫ ਹੇ ਇਸਰਾਏਲ ਦੇ ਦੁਸ਼ਟ ਫੱਟੜ ਪ੍ਰਧਾਨ, ਤੇਰਾ ਦਿਨ ਆ ਗਿਆ ਹੈ! ਇਹ ਬਦੀ ਦਾ ਅੰਤ ਸਮਾਂ ਹੈ!
“‘Tú, malvado herido de muerte, príncipe de Israel, cuyo día ha llegado, en el tiempo de la iniquidad del fin,
26 ੨੬ ਪ੍ਰਭੂ ਯਹੋਵਾਹ ਇਹ ਆਖਦਾ ਹੈ, ਅਮਾਮਾ ਉਤਾਰ ਅਤੇ ਤਾਜ ਲਾਹ ਦੇ। ਇਹ ਇਸ ਤਰ੍ਹਾਂ ਨਹੀਂ ਰਹੇਗਾ। ਨੀਵੇਂ ਨੂੰ ਉੱਚਾ ਕਰ ਅਤੇ ਉੱਚੇ ਨੂੰ ਨੀਵਾਂ ਕਰ।
dice el Señor Yahvé: “Quítate el turbante y quítate la corona. Esto no será como antes. Exalten lo que es bajo, y humillen lo que es alto.
27 ੨੭ ਬਰਬਾਦੀ, ਬਰਬਾਦੀ, ਮੈਂ ਹੀ ਉਹ ਨੂੰ ਬਰਬਾਦੀ ਬਣਾਵਾਂਗਾ! ਪਰ ਇਹ ਵੀ ਨਹੀਂ ਰਹੇਗਾ, ਜਦ ਤੱਕ ਉਹ ਆਵੇਗਾ ਜਿਸ ਦਾ ਹੱਕ ਹੈ, ਤਾਂ ਮੈਂ ਉਹ ਨੂੰ ਦਿਆਂਗਾ।
Yo volcaré, volcaré, volcaré. Esto tampoco será más, hasta que venga aquel cuyo derecho es; y yo se lo daré”.
28 ੨੮ ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰਕੇ ਆਖ ਕਿ ਪ੍ਰਭੂ ਯਹੋਵਾਹ ਅੰਮੋਨੀਆਂ ਲਈ ਅਤੇ ਉਹਨਾਂ ਦੇ ਤਾਨੇ ਮਿਹਣਿਆਂ ਦੇ ਬਾਰੇ ਇਹ ਆਖਦਾ ਹੈ, ਤੂੰ ਆਖ, ਇੱਕ ਤਲਵਾਰ! ਸਗੋਂ ਖਿੱਚੀ ਹੋਈ ਤਲਵਾਰ! ਵੱਢਣ ਲਈ ਉਹ ਡਾਢੀ ਚਮਕਾਈ ਗਈ, ਤਾਂ ਜੋ ਉਹ ਬਿਜਲੀ ਵਾਂਗੂੰ ਹੋਵੇ।
“Tú, hijo de hombre, profetiza y di: ‘El Señor Yahvé dice esto sobre los hijos de Amón y sobre su afrenta: “¡Una espada! ¡Una espada está desenvainada! Está pulido para la matanza, para hacerla devorar, para que sea como un rayo;
29 ੨੯ ਜਦੋਂ ਕਿ ਉਹ ਤੇਰੇ ਲਈ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੇ ਉਪਾਅ ਕੱਢਦੇ ਹਨ ਕਿ ਤੈਨੂੰ ਉਹਨਾਂ ਵੱਢਿਆਂ ਹੋਇਆਂ ਦੁਸ਼ਟਾਂ ਦੀਆਂ ਧੌਣਾਂ ਉੱਤੇ ਸੁੱਟ ਦੇਣ, ਜਿਹਨਾਂ ਦਾ ਦਿਨ ਬਦੀ ਦੇ ਅੰਤ ਸਮੇਂ ਵਿੱਚ ਆ ਗਿਆ ਹੈ।
mientras ellos ven por ti falsas visiones, mientras te adivinan mentiras, para ponerte en el cuello de los malvados que están heridos de muerte, cuyo día ha llegado en el tiempo de la iniquidad del fin.
30 ੩੦ ਉਹ ਨੂੰ ਮਿਆਨ ਵਿੱਚ ਪਾ। ਮੈਂ ਤੇਰੇ ਜਨਮ ਸਥਾਨ ਅਤੇ ਤੇਰੀ ਜਨਮ ਭੂਮੀ ਵਿੱਚ ਤੇਰਾ ਨਿਆਂ ਕਰਾਂਗਾ।
Haz que vuelva a su funda. En el lugar donde fuiste creado, en la tierra donde naciste, te juzgaré.
31 ੩੧ ਮੈਂ ਆਪਣਾ ਕਹਿਰ ਤੇਰੇ ਤੇ ਪਾਵਾਂਗਾ ਅਤੇ ਆਪਣੇ ਕ੍ਰੋਧ ਦੀ ਅੱਗ ਤੇਰੇ ਉੱਤੇ ਭੜਕਾਵਾਂਗਾ ਅਤੇ ਤੈਨੂੰ ਪਸ਼ੂ ਸੁਭਾਅ ਮਨੁੱਖਾਂ ਨੂੰ ਸੌਪਾਂਗਾ, ਜਿਹੜੇ ਨਾਸ ਕਰਨ ਵਿੱਚ ਹੁਸ਼ਿਆਰ ਹਨ।
Derramaré mi indignación sobre ti. Soplaré sobre ti con el fuego de mi ira. Te entregaré a la mano de los hombres brutos, hábil para destruir.
32 ੩੨ ਤੂੰ ਅੱਗ ਲਈ ਬਾਲਣ ਹੋਵੇਂਗਾ ਅਤੇ ਤੇਰਾ ਲਹੂ ਦੇਸ ਵਿੱਚ ਵਗੇਗਾ, ਫੇਰ ਤੂੰ ਚੇਤੇ ਵੀ ਨਾ ਕੀਤਾ ਜਾਵੇਂਗਾ ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ।
Serás para echar leña al fuego. Su sangre estará en el centro de la tierra. No se te recordará más; porque yo, Yahvé, lo he dicho””.