< ਹਿਜ਼ਕੀਏਲ 22 >

1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
וַיְהִי דְבַר־יְהֹוָה אֵלַי לֵאמֹֽר׃
2 ਹੇ ਮਨੁੱਖ ਦੇ ਪੁੱਤਰ, ਕੀ ਤੂੰ ਨਿਆਂ ਕਰੇਂਗਾ? ਕੀ ਤੂੰ ਇਸ ਖੂਨੀ ਸ਼ਹਿਰ ਦਾ ਨਿਆਂ ਕਰੇਂਗਾ? ਤੂੰ ਇਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਪਰਗਟ ਕਰ।
וְאַתָּה בֶן־אָדָם הֲתִשְׁפֹּט הֲתִשְׁפֹּט אֶת־עִיר הַדָּמִים וְהוֹדַעְתָּהּ אֵת כׇּל־תּוֹעֲבוֹתֶֽיהָ׃
3 ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਸ਼ਹਿਰ ਜਿਹ ਦੇ ਅੰਦਰ ਖੂਨ ਵਹਾਏ ਜਾਂਦੇ ਹਨ, ਤਾਂ ਜੋ ਉਹ ਦਾ ਅੰਤ ਆ ਜਾਵੇ ਅਤੇ ਜੋ ਆਪਣੇ ਆਪ ਨੂੰ ਭਰਿਸ਼ਟ ਕਰਨ ਲਈ ਆਪਣੇ ਲਈ ਮੂਰਤੀਆਂ ਬਣਾਉਂਦਾ ਹੈ!
וְאָמַרְתָּ כֹּה אָמַר אֲדֹנָי יֱהֹוִה עִיר שֹׁפֶכֶת דָּם בְּתוֹכָהּ לָבוֹא עִתָּהּ וְעָשְׂתָה גִלּוּלִים עָלֶיהָ לְטׇמְאָֽה׃
4 ਤੂੰ ਉਸ ਲਹੂ ਦੇ ਕਾਰਨ ਜਿਹੜਾ ਤੂੰ ਵਹਾਇਆ ਦੋਸ਼ੀ ਹੋ ਗਿਆ ਅਤੇ ਤੂੰ ਉਹਨਾਂ ਮੂਰਤੀਆਂ ਕਰਕੇ ਜਿਹਨਾਂ ਨੂੰ ਤੂੰ ਬਣਾਇਆ, ਭਰਿਸ਼ਟ ਹੋਇਆ, ਤੂੰ ਆਪਣੇ ਦਿਨਾਂ ਨੂੰ ਨੇੜੇ ਲਿਆਇਆ ਹੈਂ ਅਤੇ ਆਪਣੇ ਸਾਲਾਂ ਨੂੰ ਵੀ, ਇਸ ਲਈ ਮੈਂ ਤੈਨੂੰ ਕੌਮਾਂ ਲਈ ਨਮੋਸ਼ੀ ਦਾ ਨਿਸ਼ਾਨਾ ਅਤੇ ਸਾਰਿਆਂ ਦੇਸਾਂ ਦਾ ਠੱਠਾ ਬਣਾਇਆ ਹੈ।
בְּדָמֵךְ אֲשֶׁר־שָׁפַכְתְּ אָשַׁמְתְּ וּבְגִלּוּלַיִךְ אֲשֶׁר־עָשִׂית טָמֵאת וַתַּקְרִיבִי יָמַיִךְ וַתָּבוֹא עַד־שְׁנוֹתָיִךְ עַל־כֵּן נְתַתִּיךְ חֶרְפָּה לַגּוֹיִם וְקַלָּסָה לְכׇל־הָאֲרָצֽוֹת׃
5 ਤੇਰੇ ਵਿੱਚੋਂ ਨੇੜੇ ਦੇ ਅਤੇ ਦੂਰ ਦੇ ਤੈਨੂੰ ਠੱਠਾ ਕਰਨਗੇ, ਕਿਉਂ ਜੋ ਤੂੰ ਨਾਮ ਵਿੱਚ ਭਰਿਸ਼ਟ ਅਤੇ ਬਹੁਤਾ ਫਸਾਦੀ ਹੈਂ।
הַקְּרֹבוֹת וְהָרְחֹקוֹת מִמֵּךְ יִתְקַלְּסוּ־בָךְ טְמֵאַת הַשֵּׁם רַבַּת הַמְּהוּמָֽה׃
6 ਵੇਖ, ਇਸਰਾਏਲ ਦੇ ਪ੍ਰਧਾਨ ਤੇਰੇ ਵਿੱਚ ਹਰ ਇੱਕ ਆਪਣੇ ਬਲ ਅਨੁਸਾਰ ਖੂਨ ਵਹਾਉਣ ਦਾ ਕਾਰਨ ਸਨ।
הִנֵּה נְשִׂיאֵי יִשְׂרָאֵל אִישׁ לִזְרֹעוֹ הָיוּ בָךְ לְמַעַן שְׁפׇךְ־דָּֽם׃
7 ਤੇਰੇ ਵਿੱਚ ਉਹਨਾਂ ਨੇ ਮਾਤਾ-ਪਿਤਾ ਨੂੰ ਤੁੱਛ ਜਾਣਿਆ, ਤੇਰੇ ਵਿੱਚ ਉਹਨਾਂ ਨੇ ਪਰਦੇਸੀਆਂ ਨਾਲ ਜ਼ਬਰਦਸਤੀ ਕੀਤੀ, ਤੇਰੇ ਵਿੱਚ ਉਹਨਾਂ ਨੇ ਯਤੀਮਾਂ ਅਤੇ ਵਿਧਵਾਵਾਂ ਉੱਤੇ ਜ਼ੁਲਮ ਕੀਤਾ।
אָב וָאֵם הֵקַלּוּ בָךְ לַגֵּר עָשׂוּ בַעֹשֶׁק בְּתוֹכֵךְ יָתוֹם וְאַלְמָנָה הוֹנוּ בָֽךְ׃
8 ਤੂੰ ਮੇਰੀਆਂ ਪਵਿੱਤਰ ਵਸਤੂਆਂ ਨੂੰ ਨੀਚ ਜਾਣਿਆ ਅਤੇ ਮੇਰੇ ਸਬਤਾਂ ਨੂੰ ਭਰਿਸ਼ਟ ਕੀਤਾ।
קׇדָשַׁי בָּזִית וְאֶת־שַׁבְּתֹתַי חִלָּֽלְתְּ׃
9 ਤੇਰੇ ਵਿੱਚ ਚੁਗਲਖ਼ੋਰ ਮਨੁੱਖ ਖੂਨ ਵਹਾਉਂਦੇ ਹਨ, ਤੇਰੇ ਵਿੱਚ ਪਹਾੜਾਂ ਤੇ ਖਾਣ ਵਾਲੇ ਹਨ ਅਤੇ ਤੇਰੇ ਵਿੱਚ ਲੁੱਚਪੁਣਾ ਕਰਨ ਵਾਲੇ ਵੀ ਹਨ।
אַנְשֵׁי רָכִיל הָיוּ בָךְ לְמַעַן שְׁפׇךְ־דָּם וְאֶל־הֶֽהָרִים אָכְלוּ בָךְ זִמָּה עָשׂוּ בְתוֹכֵֽךְ׃
10 ੧੦ ਤੇਰੇ ਵਿੱਚ ਆਪਣੇ ਪਿਤਾ ਨੂੰ ਬੇਪੜਦਾ ਕਰਨ ਵਾਲੇ ਵੀ ਹਨ, ਤੇਰੇ ਵਿੱਚ ਮਾਸਿਕ ਧਰਮ ਵਾਲੀ ਔਰਤ ਨਾਲ ਭੋਗ ਕਰਨ ਵਾਲੇ ਵੀ ਹਨ।
עֶרְוַת־אָב גִּלָּה־בָךְ טְמֵאַת הַנִּדָּה עִנּוּ־בָֽךְ׃
11 ੧੧ ਕਿਸੇ ਨੇ ਆਪਣੇ ਗੁਆਂਢੀ ਦੀ ਔਰਤ ਨਾਲ ਘਿਣਾਉਣਾ ਕੰਮ ਕੀਤਾ, ਅਤੇ ਕਿਸੇ ਨੇ ਆਪਣੀ ਨੂੰਹ ਨੂੰ ਬਦਕਾਰੀ ਨਾਲ ਭਰਿਸ਼ਟ ਕੀਤਾ ਅਤੇ ਕਿਸੇ ਨੇ ਆਪਣੀ ਭੈਣ ਅਥਵਾ ਆਪਣੇ ਪਿਉ ਦੀ ਧੀ ਨੂੰ ਤੇਰੇ ਵਿੱਚ ਭਰਿਸ਼ਟ ਕੀਤਾ।
וְאִישׁ ׀ אֶת־אֵשֶׁת רֵעֵהוּ עָשָׂה תּוֹעֵבָה וְאִישׁ אֶת־כַּלָּתוֹ טִמֵּא בְזִמָּה וְאִישׁ אֶת־אֲחֹתוֹ בַת־אָבִיו עִנָּה־בָֽךְ׃
12 ੧੨ ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।
שֹׁחַד לָֽקְחוּ־בָךְ לְמַעַן שְׁפׇךְ־דָּם נֶשֶׁךְ וְתַרְבִּית לָקַחַתְּ וַתְּבַצְּעִי רֵעַיִךְ בַּעֹשֶׁק וְאֹתִי שָׁכַחַתְּ נְאֻם אֲדֹנָי יֱהֹוִֽה׃
13 ੧੩ ਵੇਖੋ, ਮੈਂ ਤੁਹਾਡੇ ਅਯੋਗ ਲਾਭ ਦੇ ਕਾਰਨ ਜੋ ਤੁਸੀਂ ਲਿਆ ਅਤੇ ਤੁਹਾਡੇ ਖੂਨ ਖਰਾਬੇ ਦੇ ਕਾਰਨ ਜੋ ਤੁਹਾਡੇ ਵਿੱਚ ਹੋਇਆ ਹੱਥ ਤੇ ਹੱਥ ਮਾਰਿਆ।
וְהִנֵּה הִכֵּיתִי כַפִּי אֶל־בִּצְעֵךְ אֲשֶׁר עָשִׂית וְעַל־דָּמֵךְ אֲשֶׁר הָיוּ בְּתוֹכֵֽךְ׃
14 ੧੪ ਕੀ ਤੁਹਾਡਾ ਦਿਲ ਕਾਇਮ ਰਹੇਗਾ ਅਤੇ ਤੁਹਾਡੇ ਹੱਥਾਂ ਵਿੱਚ ਬਲ ਹੋਵੇਗਾ, ਜਿਨ੍ਹਾਂ ਦਿਨਾਂ ਵਿੱਚ ਮੈਂ ਤੇਰਾ ਨਿਆਂ ਕਰਾਂਗਾ? ਮੈਂ ਯਹੋਵਾਹ ਨੇ ਆਖਿਆ ਅਤੇ ਮੈਂ ਹੀ ਕਰਾਂਗਾ,
הֲיַעֲמֹד לִבֵּךְ אִם־תֶּחֱזַקְנָה יָדַיִךְ לַיָּמִים אֲשֶׁר אֲנִי עֹשֶׂה אוֹתָךְ אֲנִי יְהֹוָה דִּבַּרְתִּי וְעָשִֽׂיתִי׃
15 ੧੫ ਹਾਂ ਮੈਂ ਤੁਹਾਨੂੰ ਕੌਮਾਂ ਵਿੱਚ ਖ਼ੱਜਲ-ਖੁਆਰ ਕਰ ਕੇ ਦੂਜੇ ਦੇਸਾਂ ਵਿੱਚ ਫਿਰਾਵਾਂਗਾ ਅਤੇ ਤੁਹਾਡੀ ਪਲੀਤੀ ਤੁਹਾਡੇ ਵਿੱਚੋਂ ਕੱਢ ਦਿਆਂਗਾ।
וַהֲפִיצוֹתִי אוֹתָךְ בַּגּוֹיִם וְזֵרִיתִיךְ בָּאֲרָצוֹת וַהֲתִמֹּתִי טֻמְאָתֵךְ מִמֵּֽךְ׃
16 ੧੬ ਤੂੰ ਕੌਮਾਂ ਦੀ ਨਿਗਾਹ ਵਿੱਚ ਆਪਣੇ ਆਪ ਨੂੰ ਪਲੀਤ ਸਮਝੇਂਗੀ ਅਤੇ ਜਾਣੇਗੀ ਕਿ ਮੈਂ ਯਹੋਵਾਹ ਹਾਂ!
וְנִחַלְתְּ בָּךְ לְעֵינֵי גוֹיִם וְיָדַעַתְּ כִּי־אֲנִי יְהֹוָֽה׃
17 ੧੭ ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
וַיְהִי דְבַר־יְהֹוָה אֵלַי לֵאמֹֽר׃
18 ੧੮ ਹੇ ਮਨੁੱਖ ਦੇ ਪੁੱਤਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ਼ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ, ਜੋ ਭੱਠੀ ਵਿੱਚ ਹਨ। ਉਹ ਚਾਂਦੀ ਦੀ ਮੈਲ਼ ਹਨ।
בֶּן־אָדָם הָיוּ־לִי בֵֽית־יִשְׂרָאֵל (לסוג) [לְסִיג] כֻּלָּם נְחֹשֶׁת וּבְדִיל וּבַרְזֶל וְעוֹפֶרֶת בְּתוֹךְ כּוּר סִגִים כֶּסֶף הָיֽוּ׃
19 ੧੯ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਸਾਰੇ ਮੈਲ਼ ਬਣ ਗਏ ਹੋ, ਇਸ ਲਈ ਵੇਖੋ, ਮੈਂ ਤੁਹਾਨੂੰ ਯਰੂਸ਼ਲਮ ਵਿੱਚ ਇਕੱਠਾ ਕਰਾਂਗਾ।
לָכֵן כֹּה אָמַר אֲדֹנָי יֱהֹוִה יַעַן הֱיוֹת כֻּלְּכֶם לְסִגִים לָכֵן הִנְנִי קֹבֵץ אֶתְכֶם אֶל־תּוֹךְ יְרוּשָׁלָֽ͏ִם׃
20 ੨੦ ਜਿਵੇਂ ਉਹ ਚਾਂਦੀ, ਪਿੱਤਲ, ਲੋਹਾ, ਸਿੱਕਾ ਅਤੇ ਟੀਨ ਭੱਠੀ ਵਿੱਚ ਇਕੱਠਾ ਪਾਉਂਦੇ ਹਨ ਅਤੇ ਉਹਨਾਂ ਨੂੰ ਅੱਗ ਨਾਲ ਤਾਉਂਦੇ ਹਨ, ਤਾਂ ਜੋ ਉਹਨਾਂ ਨੂੰ ਪਿਘਲਾ ਦੇਣ, ਓਵੇਂ ਹੀ ਮੈਂ ਆਪਣੇ ਕਹਿਰ ਅਤੇ ਕ੍ਰੋਧ ਵਿੱਚ ਤੁਹਾਨੂੰ ਇਕੱਠਾ ਕਰਾਂਗਾ ਅਤੇ ਤੁਹਾਨੂੰ ਉੱਥੇ ਰੱਖ ਕੇ ਪਿਘਲਾਵਾਂਗਾ।
קְבֻצַת כֶּסֶף וּנְחֹשֶׁת וּבַרְזֶל וְעוֹפֶרֶת וּבְדִיל אֶל־תּוֹךְ כּוּר לָפַֽחַת־עָלָיו אֵשׁ לְהַנְתִּיךְ כֵּן אֶקְבֹּץ בְּאַפִּי וּבַחֲמָתִי וְהִנַּחְתִּי וְהִתַּכְתִּי אֶתְכֶֽם׃
21 ੨੧ ਹਾਂ, ਮੈਂ ਤੁਹਾਨੂੰ ਇਕੱਠਾ ਕਰਾਂਗਾ ਅਤੇ ਆਪਣੇ ਕਹਿਰ ਦੀ ਅੱਗ ਵਿੱਚ ਤੁਹਾਨੂੰ ਤਪਾਵਾਂਗਾ ਅਤੇ ਤੁਸੀਂ ਉਸ ਵਿੱਚ ਪਿਘਲੋਗੇ।
וְכִנַּסְתִּי אֶתְכֶם וְנָפַחְתִּי עֲלֵיכֶם בְּאֵשׁ עֶבְרָתִי וְנִתַּכְתֶּם בְּתוֹכָֽהּ׃
22 ੨੨ ਜਿਵੇਂ ਚਾਂਦੀ ਭੱਠੀ ਵਿੱਚ ਪਿਘਲਾਈ ਜਾਂਦੀ ਹੈ, ਓਵੇਂ ਤੁਸੀਂ ਉਸ ਵਿੱਚ ਪਿਘਲਾਏ ਜਾਓਗੇ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਪਣਾ ਕਹਿਰ ਤੁਹਾਡੇ ਉੱਤੇ ਪਾਇਆ ਹੈ।
כְּהִתּוּךְ כֶּסֶף בְּתוֹךְ כּוּר כֵּן תֻּתְּכוּ בְתוֹכָהּ וִֽידַעְתֶּם כִּֽי־אֲנִי יְהֹוָה שָׁפַכְתִּי חֲמָתִי עֲלֵיכֶֽם׃
23 ੨੩ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
וַיְהִי דְבַר־יְהֹוָה אֵלַי לֵאמֹֽר׃
24 ੨੪ ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ਤੂੰ ਉਹ ਧਰਤੀ ਹੈਂ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ?
בֶּן־אָדָם אֱמׇר־לָהּ אַתְּ אֶרֶץ לֹא מְטֹהָרָה הִיא לֹא גֻשְׁמָהּ בְּיוֹם זָֽעַם׃
25 ੨੫ ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ।
קֶשֶׁר נְבִיאֶיהָ בְּתוֹכָהּ כַּאֲרִי שׁוֹאֵג טֹרֵֽף טָרֶף נֶפֶשׁ אָכָלוּ חֹסֶן וִיקָר יִקָּחוּ אַלְמְנוֹתֶיהָ הִרְבּוּ בְתוֹכָֽהּ׃
26 ੨੬ ਉਹ ਦੇ ਜਾਜਕਾਂ ਨੇ ਮੇਰੀ ਬਿਵਸਥਾ ਨੂੰ ਤੋੜਿਆ ਅਤੇ ਮੇਰੀਆਂ ਪਵਿੱਤਰ ਵਸਤੂਆਂ ਨੂੰ ਪਲੀਤ ਕੀਤਾ ਹੈ, ਉਹਨਾਂ ਨੇ ਪਵਿੱਤਰ ਅਤੇ ਅਪਵਿੱਤਰ ਵਿੱਚ ਕੁਝ ਭੇਦ ਨਹੀਂ ਰੱਖਿਆ ਅਤੇ ਅਸ਼ੁੱਧ ਤੇ ਸ਼ੁੱਧ ਵਿੱਚ ਫ਼ਰਕ ਨਹੀਂ ਜਾਣਿਆ ਅਤੇ ਮੇਰੇ ਸਬਤਾਂ ਤੋਂ ਉਹਨਾਂ ਨੇ ਅੱਖਾਂ ਫੇਰ ਲਈਆਂ, ਇਸ ਲਈ ਮੈਂ ਉਹਨਾਂ ਵਿੱਚ ਪਲੀਤ ਹੋਇਆ।
כֹּהֲנֶיהָ חָמְסוּ תוֹרָתִי וַיְחַלְּלוּ קׇדָשַׁי בֵּֽין־קֹדֶשׁ לְחֹל לֹא הִבְדִּילוּ וּבֵין־הַטָּמֵא לְטָהוֹר לֹא הוֹדִיעוּ וּמִשַּׁבְּתוֹתַי הֶעְלִימוּ עֵינֵיהֶם וָאֵחַל בְּתוֹכָֽם׃
27 ੨੭ ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ ਕਰਦੇ ਹਨ।
שָׂרֶיהָ בְקִרְבָּהּ כִּזְאֵבִים טֹרְפֵי טָרֶף לִשְׁפׇּךְ־דָּם לְאַבֵּד נְפָשׁוֹת לְמַעַן בְּצֹעַ בָּֽצַע׃
28 ੨੮ ਉਹ ਦੇ ਨਬੀ ਉਹਨਾਂ ਦੇ ਲਈ ਕੱਚੀ ਕਲੀ ਕਰਦੇ ਹਨ, ਝੂਠੇ ਦਰਸ਼ਣ ਵੇਖਦੇ ਅਤੇ ਝੂਠੇ ਉਪਾਅ ਕੱਢਦੇ ਹਨ ਅਤੇ ਆਖਦੇ ਹਨ ਕਿ ਪ੍ਰਭੂ ਯਹੋਵਾਹ ਨੇ ਇਹ ਆਖਿਆ ਹੈ, ਜਦੋਂ ਕਿ ਯਹੋਵਾਹ ਨੇ ਨਹੀਂ ਆਖਿਆ।
וּנְבִיאֶיהָ טָחוּ לָהֶם תָּפֵל חֹזִים שָׁוְא וְקֹסְמִים לָהֶם כָּזָב אֹמְרִים כֹּה אָמַר אֲדֹנָי יֱהֹוִה וַיהֹוָה לֹא דִבֵּֽר׃
29 ੨੯ ਇਸ ਦੇਸ ਦੇ ਲੋਕਾਂ ਨੇ ਅੱਤਿਆਚਾਰ ਅਤੇ ਲੁੱਟ-ਮਾਰ ਕੀਤੀ ਹੈ ਅਤੇ ਮਸਕੀਨਾਂ ਤੇ ਕੰਗਾਲਾਂ ਨੂੰ ਦੁੱਖ ਦਿੱਤਾ ਹੈ ਅਤੇ ਪਰਦੇਸੀਆਂ ਉੱਤੇ ਨਾਹੱਕ ਜ਼ਬਰਦਸਤੀ ਕੀਤੀ ਹੈ।
עַם הָאָרֶץ עָשְׁקוּ עֹשֶׁק וְגָזְלוּ גָּזֵל וְעָנִי וְאֶבְיוֹן הוֹנוּ וְאֶת־הַגֵּר עָשְׁקוּ בְּלֹא מִשְׁפָּֽט׃
30 ੩੦ ਮੈਂ ਉਹਨਾਂ ਵਿੱਚ ਭਾਲ ਕੀਤੀ ਹੈ ਕਿ ਕੋਈ ਅਜਿਹਾ ਮਨੁੱਖ ਲੱਭੇ ਜੋ ਕੰਧ ਬਣਾਵੇ ਅਤੇ ਉਸ ਧਰਤੀ ਦੇ ਲਈ ਉਸ ਦੇ ਝਰਨੇ ਵਿੱਚ ਮੇਰੇ ਅੱਗੇ ਖਲੋਵੇ, ਤਾਂ ਜੋ ਮੈਂ ਉਹ ਨੂੰ ਨਾ ਉਜਾੜਾਂ, ਪਰ ਕੋਈ ਨਾ ਲੱਭਿਆ।
וָאֲבַקֵּשׁ מֵהֶם אִישׁ גֹּֽדֵר־גָּדֵר וְעֹמֵד בַּפֶּרֶץ לְפָנַי בְּעַד הָאָרֶץ לְבִלְתִּי שַׁחֲתָהּ וְלֹא מָצָֽאתִי׃
31 ੩੧ ਇਸ ਲਈ ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਇਆ ਅਤੇ ਆਪਣੇ ਕ੍ਰੋਧ ਦੀ ਅੱਗ ਨਾਲ ਉਹਨਾਂ ਨੂੰ ਮੁਕਾ ਦਿੱਤਾ ਅਤੇ ਮੈਂ ਉਹਨਾਂ ਦੀ ਕਰਨੀ ਨੂੰ ਉਹਨਾਂ ਦੇ ਸਿਰ ਉੱਤੇ ਪਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।
וָאֶשְׁפֹּךְ עֲלֵיהֶם זַעְמִי בְּאֵשׁ עֶבְרָתִי כִּלִּיתִים דַּרְכָּם בְּרֹאשָׁם נָתַתִּי נְאֻם אֲדֹנָי יֱהֹוִֽה׃

< ਹਿਜ਼ਕੀਏਲ 22 >