< ਹਿਜ਼ਕੀਏਲ 22 >
1 ੧ ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
И было ко мне слово Господне:
2 ੨ ਹੇ ਮਨੁੱਖ ਦੇ ਪੁੱਤਰ, ਕੀ ਤੂੰ ਨਿਆਂ ਕਰੇਂਗਾ? ਕੀ ਤੂੰ ਇਸ ਖੂਨੀ ਸ਼ਹਿਰ ਦਾ ਨਿਆਂ ਕਰੇਂਗਾ? ਤੂੰ ਇਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਪਰਗਟ ਕਰ।
и ты, сын человеческий, хочешь ли судить, судить город кровей? выскажи ему все мерзости его.
3 ੩ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਸ਼ਹਿਰ ਜਿਹ ਦੇ ਅੰਦਰ ਖੂਨ ਵਹਾਏ ਜਾਂਦੇ ਹਨ, ਤਾਂ ਜੋ ਉਹ ਦਾ ਅੰਤ ਆ ਜਾਵੇ ਅਤੇ ਜੋ ਆਪਣੇ ਆਪ ਨੂੰ ਭਰਿਸ਼ਟ ਕਰਨ ਲਈ ਆਪਣੇ ਲਈ ਮੂਰਤੀਆਂ ਬਣਾਉਂਦਾ ਹੈ!
И скажи: так говорит Господь Бог: о, город, проливающий кровь среди себя, чтобы наступило время твое, и делающий у себя идолов, чтобы осквернять себя!
4 ੪ ਤੂੰ ਉਸ ਲਹੂ ਦੇ ਕਾਰਨ ਜਿਹੜਾ ਤੂੰ ਵਹਾਇਆ ਦੋਸ਼ੀ ਹੋ ਗਿਆ ਅਤੇ ਤੂੰ ਉਹਨਾਂ ਮੂਰਤੀਆਂ ਕਰਕੇ ਜਿਹਨਾਂ ਨੂੰ ਤੂੰ ਬਣਾਇਆ, ਭਰਿਸ਼ਟ ਹੋਇਆ, ਤੂੰ ਆਪਣੇ ਦਿਨਾਂ ਨੂੰ ਨੇੜੇ ਲਿਆਇਆ ਹੈਂ ਅਤੇ ਆਪਣੇ ਸਾਲਾਂ ਨੂੰ ਵੀ, ਇਸ ਲਈ ਮੈਂ ਤੈਨੂੰ ਕੌਮਾਂ ਲਈ ਨਮੋਸ਼ੀ ਦਾ ਨਿਸ਼ਾਨਾ ਅਤੇ ਸਾਰਿਆਂ ਦੇਸਾਂ ਦਾ ਠੱਠਾ ਬਣਾਇਆ ਹੈ।
Кровью, которую ты пролил, ты сделал себя виновным, и идолами, каких ты наделал, ты осквернил себя, и приблизил дни твои, и достиг годины твоей. За это отдам тебя на посмеяние народам, на поругание всем землям.
5 ੫ ਤੇਰੇ ਵਿੱਚੋਂ ਨੇੜੇ ਦੇ ਅਤੇ ਦੂਰ ਦੇ ਤੈਨੂੰ ਠੱਠਾ ਕਰਨਗੇ, ਕਿਉਂ ਜੋ ਤੂੰ ਨਾਮ ਵਿੱਚ ਭਰਿਸ਼ਟ ਅਤੇ ਬਹੁਤਾ ਫਸਾਦੀ ਹੈਂ।
Близкие и далекие от тебя будут ругаться над тобою, осквернившим имя твое, прославившимся буйством.
6 ੬ ਵੇਖ, ਇਸਰਾਏਲ ਦੇ ਪ੍ਰਧਾਨ ਤੇਰੇ ਵਿੱਚ ਹਰ ਇੱਕ ਆਪਣੇ ਬਲ ਅਨੁਸਾਰ ਖੂਨ ਵਹਾਉਣ ਦਾ ਕਾਰਨ ਸਨ।
Вот, начальствующие у Израиля, каждый по мере сил своих, были у тебя, чтобы проливать кровь.
7 ੭ ਤੇਰੇ ਵਿੱਚ ਉਹਨਾਂ ਨੇ ਮਾਤਾ-ਪਿਤਾ ਨੂੰ ਤੁੱਛ ਜਾਣਿਆ, ਤੇਰੇ ਵਿੱਚ ਉਹਨਾਂ ਨੇ ਪਰਦੇਸੀਆਂ ਨਾਲ ਜ਼ਬਰਦਸਤੀ ਕੀਤੀ, ਤੇਰੇ ਵਿੱਚ ਉਹਨਾਂ ਨੇ ਯਤੀਮਾਂ ਅਤੇ ਵਿਧਵਾਵਾਂ ਉੱਤੇ ਜ਼ੁਲਮ ਕੀਤਾ।
У тебя отца и мать злословят, пришельцу делают обиду среди тебя, сироту и вдову притесняют у тебя.
8 ੮ ਤੂੰ ਮੇਰੀਆਂ ਪਵਿੱਤਰ ਵਸਤੂਆਂ ਨੂੰ ਨੀਚ ਜਾਣਿਆ ਅਤੇ ਮੇਰੇ ਸਬਤਾਂ ਨੂੰ ਭਰਿਸ਼ਟ ਕੀਤਾ।
Святынь Моих ты не уважаешь и субботы Мои нарушаешь.
9 ੯ ਤੇਰੇ ਵਿੱਚ ਚੁਗਲਖ਼ੋਰ ਮਨੁੱਖ ਖੂਨ ਵਹਾਉਂਦੇ ਹਨ, ਤੇਰੇ ਵਿੱਚ ਪਹਾੜਾਂ ਤੇ ਖਾਣ ਵਾਲੇ ਹਨ ਅਤੇ ਤੇਰੇ ਵਿੱਚ ਲੁੱਚਪੁਣਾ ਕਰਨ ਵਾਲੇ ਵੀ ਹਨ।
Клеветники находятся в тебе, чтобы проливать кровь, и на горах едят у тебя идоложертвенное, среди тебя производят гнусность.
10 ੧੦ ਤੇਰੇ ਵਿੱਚ ਆਪਣੇ ਪਿਤਾ ਨੂੰ ਬੇਪੜਦਾ ਕਰਨ ਵਾਲੇ ਵੀ ਹਨ, ਤੇਰੇ ਵਿੱਚ ਮਾਸਿਕ ਧਰਮ ਵਾਲੀ ਔਰਤ ਨਾਲ ਭੋਗ ਕਰਨ ਵਾਲੇ ਵੀ ਹਨ।
Наготу отца открывают у тебя, жену во время очищения нечистот ее насилуют у тебя.
11 ੧੧ ਕਿਸੇ ਨੇ ਆਪਣੇ ਗੁਆਂਢੀ ਦੀ ਔਰਤ ਨਾਲ ਘਿਣਾਉਣਾ ਕੰਮ ਕੀਤਾ, ਅਤੇ ਕਿਸੇ ਨੇ ਆਪਣੀ ਨੂੰਹ ਨੂੰ ਬਦਕਾਰੀ ਨਾਲ ਭਰਿਸ਼ਟ ਕੀਤਾ ਅਤੇ ਕਿਸੇ ਨੇ ਆਪਣੀ ਭੈਣ ਅਥਵਾ ਆਪਣੇ ਪਿਉ ਦੀ ਧੀ ਨੂੰ ਤੇਰੇ ਵਿੱਚ ਭਰਿਸ਼ਟ ਕੀਤਾ।
Иной делает мерзость с женою ближнего своего, иной оскверняет сноху свою, иной насилует сестру свою, дочь отца своего.
12 ੧੨ ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।
Взятки берут у тебя, чтобы проливать кровь; ты берешь рост и лихву и насилием вымогаешь корысть у ближнего твоего, а Меня забыл, говорит Господь Бог.
13 ੧੩ ਵੇਖੋ, ਮੈਂ ਤੁਹਾਡੇ ਅਯੋਗ ਲਾਭ ਦੇ ਕਾਰਨ ਜੋ ਤੁਸੀਂ ਲਿਆ ਅਤੇ ਤੁਹਾਡੇ ਖੂਨ ਖਰਾਬੇ ਦੇ ਕਾਰਨ ਜੋ ਤੁਹਾਡੇ ਵਿੱਚ ਹੋਇਆ ਹੱਥ ਤੇ ਹੱਥ ਮਾਰਿਆ।
И вот, Я всплеснул руками Моими о корыстолюбии твоем, какое обнаруживается у тебя, и о кровопролитии, которое совершается среди тебя.
14 ੧੪ ਕੀ ਤੁਹਾਡਾ ਦਿਲ ਕਾਇਮ ਰਹੇਗਾ ਅਤੇ ਤੁਹਾਡੇ ਹੱਥਾਂ ਵਿੱਚ ਬਲ ਹੋਵੇਗਾ, ਜਿਨ੍ਹਾਂ ਦਿਨਾਂ ਵਿੱਚ ਮੈਂ ਤੇਰਾ ਨਿਆਂ ਕਰਾਂਗਾ? ਮੈਂ ਯਹੋਵਾਹ ਨੇ ਆਖਿਆ ਅਤੇ ਮੈਂ ਹੀ ਕਰਾਂਗਾ,
Устоит ли сердце твое, будут ли тверды руки твои в те дни, в которые буду действовать против тебя? Я, Господь, сказал и сделаю.
15 ੧੫ ਹਾਂ ਮੈਂ ਤੁਹਾਨੂੰ ਕੌਮਾਂ ਵਿੱਚ ਖ਼ੱਜਲ-ਖੁਆਰ ਕਰ ਕੇ ਦੂਜੇ ਦੇਸਾਂ ਵਿੱਚ ਫਿਰਾਵਾਂਗਾ ਅਤੇ ਤੁਹਾਡੀ ਪਲੀਤੀ ਤੁਹਾਡੇ ਵਿੱਚੋਂ ਕੱਢ ਦਿਆਂਗਾ।
И рассею тебя по народам, и развею тебя по землям, и положу конец мерзостям твоим среди тебя.
16 ੧੬ ਤੂੰ ਕੌਮਾਂ ਦੀ ਨਿਗਾਹ ਵਿੱਚ ਆਪਣੇ ਆਪ ਨੂੰ ਪਲੀਤ ਸਮਝੇਂਗੀ ਅਤੇ ਜਾਣੇਗੀ ਕਿ ਮੈਂ ਯਹੋਵਾਹ ਹਾਂ!
И сделаешь сам себя презренным перед глазами народов, и узнаешь, что Я Господь.
17 ੧੭ ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
И было ко мне слово Господне:
18 ੧੮ ਹੇ ਮਨੁੱਖ ਦੇ ਪੁੱਤਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ਼ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ, ਜੋ ਭੱਠੀ ਵਿੱਚ ਹਨ। ਉਹ ਚਾਂਦੀ ਦੀ ਮੈਲ਼ ਹਨ।
сын человеческий! дом Израилев сделался у Меня изгарью; все они - олово, медь и железо и свинец в горниле, сделались, как изгарь серебра.
19 ੧੯ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਸਾਰੇ ਮੈਲ਼ ਬਣ ਗਏ ਹੋ, ਇਸ ਲਈ ਵੇਖੋ, ਮੈਂ ਤੁਹਾਨੂੰ ਯਰੂਸ਼ਲਮ ਵਿੱਚ ਇਕੱਠਾ ਕਰਾਂਗਾ।
Посему так говорит Господь Бог: так как все вы сделались изгарью, за то вот, Я соберу вас в Иерусалим.
20 ੨੦ ਜਿਵੇਂ ਉਹ ਚਾਂਦੀ, ਪਿੱਤਲ, ਲੋਹਾ, ਸਿੱਕਾ ਅਤੇ ਟੀਨ ਭੱਠੀ ਵਿੱਚ ਇਕੱਠਾ ਪਾਉਂਦੇ ਹਨ ਅਤੇ ਉਹਨਾਂ ਨੂੰ ਅੱਗ ਨਾਲ ਤਾਉਂਦੇ ਹਨ, ਤਾਂ ਜੋ ਉਹਨਾਂ ਨੂੰ ਪਿਘਲਾ ਦੇਣ, ਓਵੇਂ ਹੀ ਮੈਂ ਆਪਣੇ ਕਹਿਰ ਅਤੇ ਕ੍ਰੋਧ ਵਿੱਚ ਤੁਹਾਨੂੰ ਇਕੱਠਾ ਕਰਾਂਗਾ ਅਤੇ ਤੁਹਾਨੂੰ ਉੱਥੇ ਰੱਖ ਕੇ ਪਿਘਲਾਵਾਂਗਾ।
Как в горнило кладут вместе серебро, и медь, и железо, и свинец, и олово, чтобы раздуть на них огонь и расплавить; так Я во гневе Моем и в ярости Моей соберу, и положу, и расплавлю вас.
21 ੨੧ ਹਾਂ, ਮੈਂ ਤੁਹਾਨੂੰ ਇਕੱਠਾ ਕਰਾਂਗਾ ਅਤੇ ਆਪਣੇ ਕਹਿਰ ਦੀ ਅੱਗ ਵਿੱਚ ਤੁਹਾਨੂੰ ਤਪਾਵਾਂਗਾ ਅਤੇ ਤੁਸੀਂ ਉਸ ਵਿੱਚ ਪਿਘਲੋਗੇ।
Соберу вас и дохну на вас огнем негодования Моего, и расплавитесь среди него.
22 ੨੨ ਜਿਵੇਂ ਚਾਂਦੀ ਭੱਠੀ ਵਿੱਚ ਪਿਘਲਾਈ ਜਾਂਦੀ ਹੈ, ਓਵੇਂ ਤੁਸੀਂ ਉਸ ਵਿੱਚ ਪਿਘਲਾਏ ਜਾਓਗੇ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਪਣਾ ਕਹਿਰ ਤੁਹਾਡੇ ਉੱਤੇ ਪਾਇਆ ਹੈ।
Как серебро расплавляется в горниле, так расплавитесь и вы среди него, и узнаете, что Я, Господь, излил ярость Мою на вас.
23 ੨੩ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
И было ко мне слово Господне:
24 ੨੪ ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ਤੂੰ ਉਹ ਧਰਤੀ ਹੈਂ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ?
сын человеческий! скажи ему: ты - земля неочищенная, не орошаемая дождем в день гнева!
25 ੨੫ ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ।
Заговор пророков ее среди нее - как лев рыкающий, терзающий добычу; съедают души, обирают имущество и драгоценности и умножают число вдов.
26 ੨੬ ਉਹ ਦੇ ਜਾਜਕਾਂ ਨੇ ਮੇਰੀ ਬਿਵਸਥਾ ਨੂੰ ਤੋੜਿਆ ਅਤੇ ਮੇਰੀਆਂ ਪਵਿੱਤਰ ਵਸਤੂਆਂ ਨੂੰ ਪਲੀਤ ਕੀਤਾ ਹੈ, ਉਹਨਾਂ ਨੇ ਪਵਿੱਤਰ ਅਤੇ ਅਪਵਿੱਤਰ ਵਿੱਚ ਕੁਝ ਭੇਦ ਨਹੀਂ ਰੱਖਿਆ ਅਤੇ ਅਸ਼ੁੱਧ ਤੇ ਸ਼ੁੱਧ ਵਿੱਚ ਫ਼ਰਕ ਨਹੀਂ ਜਾਣਿਆ ਅਤੇ ਮੇਰੇ ਸਬਤਾਂ ਤੋਂ ਉਹਨਾਂ ਨੇ ਅੱਖਾਂ ਫੇਰ ਲਈਆਂ, ਇਸ ਲਈ ਮੈਂ ਉਹਨਾਂ ਵਿੱਚ ਪਲੀਤ ਹੋਇਆ।
Священники ее нарушают закон Мой и оскверняют святыни Мои, не отделяют святого от несвятого и не указывают различия между чистым и нечистым, и от суббот Моих они закрыли глаза свои, и Я уничижен у них.
27 ੨੭ ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ ਕਰਦੇ ਹਨ।
Князья у нее как волки, похищающие добычу; проливают кровь, губят души, чтобы приобрести корысть.
28 ੨੮ ਉਹ ਦੇ ਨਬੀ ਉਹਨਾਂ ਦੇ ਲਈ ਕੱਚੀ ਕਲੀ ਕਰਦੇ ਹਨ, ਝੂਠੇ ਦਰਸ਼ਣ ਵੇਖਦੇ ਅਤੇ ਝੂਠੇ ਉਪਾਅ ਕੱਢਦੇ ਹਨ ਅਤੇ ਆਖਦੇ ਹਨ ਕਿ ਪ੍ਰਭੂ ਯਹੋਵਾਹ ਨੇ ਇਹ ਆਖਿਆ ਹੈ, ਜਦੋਂ ਕਿ ਯਹੋਵਾਹ ਨੇ ਨਹੀਂ ਆਖਿਆ।
А пророки ее все замазывают грязью, видят пустое и предсказывают им ложное, говоря: “так говорит Господь Бог”, тогда как не говорил Господь.
29 ੨੯ ਇਸ ਦੇਸ ਦੇ ਲੋਕਾਂ ਨੇ ਅੱਤਿਆਚਾਰ ਅਤੇ ਲੁੱਟ-ਮਾਰ ਕੀਤੀ ਹੈ ਅਤੇ ਮਸਕੀਨਾਂ ਤੇ ਕੰਗਾਲਾਂ ਨੂੰ ਦੁੱਖ ਦਿੱਤਾ ਹੈ ਅਤੇ ਪਰਦੇਸੀਆਂ ਉੱਤੇ ਨਾਹੱਕ ਜ਼ਬਰਦਸਤੀ ਕੀਤੀ ਹੈ।
А в народе угнетают друг друга, грабят и притесняют бедного и нищего, и пришельца угнетают несправедливо.
30 ੩੦ ਮੈਂ ਉਹਨਾਂ ਵਿੱਚ ਭਾਲ ਕੀਤੀ ਹੈ ਕਿ ਕੋਈ ਅਜਿਹਾ ਮਨੁੱਖ ਲੱਭੇ ਜੋ ਕੰਧ ਬਣਾਵੇ ਅਤੇ ਉਸ ਧਰਤੀ ਦੇ ਲਈ ਉਸ ਦੇ ਝਰਨੇ ਵਿੱਚ ਮੇਰੇ ਅੱਗੇ ਖਲੋਵੇ, ਤਾਂ ਜੋ ਮੈਂ ਉਹ ਨੂੰ ਨਾ ਉਜਾੜਾਂ, ਪਰ ਕੋਈ ਨਾ ਲੱਭਿਆ।
Искал Я у них человека, который поставил бы стену и стал бы предо Мною в проломе за сию землю, чтобы Я не погубил ее, но не нашел.
31 ੩੧ ਇਸ ਲਈ ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਇਆ ਅਤੇ ਆਪਣੇ ਕ੍ਰੋਧ ਦੀ ਅੱਗ ਨਾਲ ਉਹਨਾਂ ਨੂੰ ਮੁਕਾ ਦਿੱਤਾ ਅਤੇ ਮੈਂ ਉਹਨਾਂ ਦੀ ਕਰਨੀ ਨੂੰ ਉਹਨਾਂ ਦੇ ਸਿਰ ਉੱਤੇ ਪਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।
Итак изолью на них негодование Мое, огнем ярости Моей истреблю их, поведение их обращу им на голову, говорит Господь Бог.