< ਹਿਜ਼ਕੀਏਲ 23 >

1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Dođe mi riječ Jahvina:
2 ਹੇ ਮਨੁੱਖ ਦੇ ਪੁੱਤਰ, ਦੋ ਔਰਤਾਂ ਇੱਕ ਮਾਂ ਦੀਆਂ ਧੀਆਂ ਸਨ।
“Sine čovječji, bile dvije žene, kćeri jedne matere.
3 ਉਹਨਾਂ ਨੇ ਮਿਸਰ ਵਿੱਚ ਵਿਭਚਾਰ ਕੀਤਾ। ਉਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ। ਉੱਥੇ ਉਹਨਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਹਨਾਂ ਦੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ।
I odaše se bludu u Egiptu, blud činiše u mladosti: ondje su im grudi stiskali, djevojačke dojke gnječili.
4 ਉਹਨਾਂ ਵਿੱਚੋਂ ਵੱਡੀ ਦਾ ਨਾਮ ਆਹਾਲਾਹ ਅਤੇ ਉਹ ਦੀ ਭੈਣ ਦਾ ਨਾਮ ਆਹਾਲੀਬਾਹ ਸੀ। ਉਹ ਮੇਰੀਆਂ ਹੋ ਗਈਆਂ ਅਤੇ ਉਹਨਾਂ ਨੇ ਧੀਆਂ ਪੁੱਤਰ ਜੰਮੇ ਅਤੇ ਉਹਨਾਂ ਦੇ ਨਾਮ ਆਹਾਲਾਹ ਸਾਮਰਿਯਾ ਅਤੇ ਆਹਾਲੀਬਾਹ ਯਰੂਸ਼ਲਮ ਹੈ।
Starijoj bijaše ime Ohola, a sestri joj Oholiba. Obje moje postadoše i rodiše mi sinove i kćeri. Evo im imenÄa: Samarija je Ohola, Jeruzalem Oholiba.
5 ਆਹਾਲਾਹ ਜਦੋਂ ਕਿ ਮੇਰੀ ਸੀ ਵਿਭਚਾਰ ਕਰਨ ਲੱਗੀ ਅਤੇ ਉਹ ਆਪਣੇ ਗੁਆਂਢੀ ਯਾਰਾਂ ਅਰਥਾਤ ਅੱਸ਼ੂਰੀਆਂ ਤੇ ਮੋਹਿਤ ਹੋ ਗਈ।
Ohola, iako meni pripadaše, bludu se odala; uspalila se za ljubavnicima, za Asircima, susjedima svojim,
6 ਉਹ ਸੂਬੇਦਾਰ, ਸ਼ਰੀਫ ਅਤੇ ਸਾਰੇ ਦੇ ਸਾਰੇ ਚੁਣਵੇਂ ਸੁਣੱਖੇ ਗੱਭਰੂ ਸਨ, ਜੋ ਘੋੜਿਆਂ ਤੇ ਸਵਾਰ ਹੁੰਦੇ ਅਤੇ ਬੈਂਗਣੀ ਕੱਪੜੇ ਪਹਿਨਦੇ ਸਨ।
u modri baršun odjevenima, sve samim vojvodama i namjesnicima, pristalim momcima, vještim konjanicima.
7 ਉਸ ਨੇ ਉਹਨਾਂ ਸਾਰਿਆਂ ਦੇ ਨਾਲ ਜਿਹੜੇ ਅੱਸ਼ੂਰੀਆਂ ਦੇ ਚੁਣਵੇਂ ਜੁਆਨ ਸਨ, ਵਿਭਚਾਰ ਕੀਤਾ ਅਤੇ ਜਿਹਨਾਂ ਉੱਤੇ ਉਹ ਮੋਹਿਤ ਸੀ ਉਹਨਾਂ ਦੀਆਂ ਮੂਰਤੀਆਂ ਦੇ ਨਾਲ ਉਹ ਭਰਿਸ਼ਟ ਹੋਈ।
I oda se bludu s njima, sve poizbor sinovima asirskim; i usplamtjev za njima, okalja se svim njihovim kumirima.
8 ਉਸ ਨੇ ਜੋ ਵਿਭਚਾਰ ਮਿਸਰ ਵਿੱਚ ਕੀਤਾ ਸੀ, ਉਹ ਨੂੰ ਨਾ ਛੱਡਿਆ ਕਿਉਂ ਜੋ ਉਹ ਉਸ ਦੀ ਜੁਆਨੀ ਸਮੇਂ ਉਸ ਨਾਲ ਲੇਟੇ ਅਤੇ ਉਹਨਾਂ ਨੇ ਉਹ ਦੇ ਕੁਆਰਪੁਣੇ ਦੀਆਂ ਦੁੱਧੀਆਂ ਨੂੰ ਖਿੱਚਿਆ ਅਤੇ ਆਪਣਾ ਵਿਭਚਾਰ ਉਹ ਦੇ ਉੱਤੇ ਪਾ ਦਿੱਤਾ।
A ne okani se ni bluda s Egipćanima, koji s njome ležahu od njezine mladosti, koji su joj djevojačke dojke gnječili i na nju blud svoj izlijevali.
9 ਇਸ ਲਈ ਮੈਂ ਉਹ ਨੂੰ ਉਸ ਦੇ ਮਿੱਤਰਾਂ ਦੇ ਹੱਥ ਵਿੱਚ ਅਰਥਾਤ ਅੱਸ਼ੂਰੀਆਂ ਦੇ ਹੱਥ ਵਿੱਚ ਸੌਂਪ ਦਿੱਤਾ, ਜਿਹਨਾਂ ਉੱਤੇ ਉਹ ਮੋਹਿਤ ਸੀ।
I zato je predah u ruke njenim ljubavnicima, u ruke Asircima za kojima se uspalila.
10 ੧੦ ਉਹਨਾਂ ਨੇ ਉਹ ਨੂੰ ਬੇਪੜਦਾ ਕੀਤਾ ਅਤੇ ਉਸ ਦੇ ਧੀਆਂ ਪੁੱਤਰਾਂ ਨੂੰ ਖੋਹ ਲਿਆ ਅਤੇ ਉਹਨਾਂ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ, ਸੋ ਉਹ ਸਾਰੀਆਂ ਔਰਤਾਂ ਵਿੱਚ ਪ੍ਰਸਿੱਧ ਹੋ ਗਈ, ਕਿਉਂ ਜੋ ਉਹਨਾਂ ਉਹ ਦੇ ਉੱਤੇ ਸਜ਼ਾ ਲਿਆਈ।
I oni je razgoliše, zarobiše joj sinove i kćeri, a nju samu mačem pogubiše. I postade tako primjer svim ženama kako na njoj bi sud izvršen.
11 ੧੧ ਉਸ ਦੀ ਭੈਣ ਆਹਾਲੀਬਾਹ ਨੇ ਇਹ ਵੇਖਿਆ, ਪਰ ਉਹ ਇਸ਼ਕ ਵਿੱਚ ਅਤੇ ਵਿਭਚਾਰ ਵਿੱਚ, ਆਪਣੀ ਉਸ ਭੈਣ ਤੋਂ ਭੈੜੀ ਨਿੱਕਲੀ।
Vidje to sestra joj Oholiba, ali se još gore uspali i gori blud činjaše.
12 ੧੨ ਉਹ ਅੱਸ਼ੂਰੀਆਂ ਤੇ ਮੋਹਿਤ ਹੋਈ ਜਿਹੜੇ ਸੂਬੇਦਾਰ ਅਤੇ ਸ਼ਰੀਫ ਗੁਆਂਢੀ ਸਨ, ਜਿਹੜੇ ਸੁੰਦਰ ਕੱਪੜੇ ਪਹਿਨਦੇ ਅਤੇ ਘੋੜਿਆਂ ਤੇ ਸਵਾਰ ਹੁੰਦੇ ਅਤੇ ਸਾਰਿਆਂ ਦੇ ਸਾਰੇ ਚੁਣਵੇਂ ਗੱਭਰੂ ਸਨ।
Za sinovima se asirskim uspaljivala, sve samim vojvodama i namjesnicima, svojim susjedima, raskošno odjevenim, vještim konjanicima, poizbor momcima.
13 ੧੩ ਮੈਂ ਵੇਖਿਆ ਕਿ ਉਹ ਵੀ ਭਰਿਸ਼ਟ ਹੋ ਗਈ, ਉਹਨਾਂ ਦੋਵਾਂ ਦਾ ਇੱਕੋ ਹੀ ਮਾਰਗ ਸੀ।
I vidjeh kako se okaljala: obje su istim putem pošle.
14 ੧੪ ਉਹ ਵਿਭਚਾਰ ਵਿੱਚ ਵੱਧ ਗਈ, ਨਾਲੇ ਉਹ ਨੇ ਕੰਧ ਉੱਤੇ ਮਨੁੱਖਾਂ ਦੀਆਂ ਮੂਰਤਾਂ ਅਰਥਾਤ ਕਸਦੀਆਂ ਦੀਆਂ ਮੂਰਤਾਂ ਵੇਖੀਆਂ ਜਿਹੜੀਆਂ ਸ਼ਿੰਗਰਫ ਨਾਲ ਖਿੱਚੀਆਂ ਹੋਈਆਂ ਸਨ।
Ali se ova još gore bludu odala: kad bi ugledala muškarca na zidu naslikana, likove Kaldejaca crvenilom nacrtane,
15 ੧੫ ਜਿਹਨਾਂ ਨੇ ਪਟਕਿਆਂ ਨਾਲ ਕਮਰਾਂ ਬੰਨ੍ਹੀਆਂ ਸਨ ਅਤੇ ਸਿਰਾਂ ਉੱਤੇ ਰੰਗਦਾਰ ਲੜਾਂ ਵਾਲੀਆਂ ਪਗੜੀਆਂ ਸਨ ਅਤੇ ਸਾਰੇ ਦੇ ਸਾਰੇ ਵੇਖਣ ਵਿੱਚ ਬਾਬਲੀਆਂ ਦੇ ਕਪਤਾਨਾਂ ਵਰਗੇ ਸਨ, ਜਿਹਨਾਂ ਦੀ ਜਨਮ ਭੂਮੀ ਕਸਦੀਮ ਹੈ।
bedara pasom opasanih, sa spuštenim povezima na glavama - sve junake, prave Babilonce, rodom iz zemlje kaldejske -
16 ੧੬ ਤਾਂ ਵੇਖਦਿਆਂ ਹੀ ਉਹ ਉਹਨਾਂ ਉੱਤੇ ਮੋਹਿਤ ਹੋ ਗਈ ਅਤੇ ਉਹਨਾਂ ਦੇ ਕੋਲ ਕਸਦੀਮ ਵਿੱਚ ਦੂਤ ਭੇਜੇ।
tek što bi ugledala priliku njihovu, sva bi se za njima uspalila te im slala poslanike u zemlju kaldejsku.
17 ੧੭ ਇਸ ਲਈ ਬਾਬਲ ਵਾਸੀ ਉਹ ਦੇ ਕੋਲ ਆਏ ਅਤੇ ਭੋਗ ਦੀ ਸੇਜ਼ ਤੇ ਲੇਟੇ ਅਤੇ ਉਹਨਾਂ ਨੇ ਵਿਭਚਾਰ ਨਾਲ ਉਹ ਨੂੰ ਭਰਿਸ਼ਟ ਕੀਤਾ ਅਤੇ ਉਹ ਉਹਨਾਂ ਤੋਂ ਭਿੱਟੀ ਗਈ, ਤਾਂ ਉਹ ਦੀ ਜਾਨ ਨੇ ਉਹਨਾਂ ਤੋਂ ਸੂਗ ਕੀਤੀ।
Sinovi babilonski k njoj bi dohrlili na ljubavnu postelju da je bludom kaljaju. A kad bi se s njima okaljala, zgadili bi joj se.
18 ੧੮ ਜਦ ਉਹ ਦਾ ਵਿਭਚਾਰ ਖੁੱਲ੍ਹ ਗਿਆ ਅਤੇ ਉਹ ਦਾ ਨੰਗੇਜ਼ ਖੁੱਲ੍ਹ ਗਿਆ ਤਾਂ ਮੇਰੀ ਜਾਨ ਨੇ ਉਸ ਤੋਂ ਸੂਗ ਕੀਤੀ, ਜਿਵੇਂ ਉਸ ਦੀ ਭੈਣ ਤੋਂ ਮੇਰੀ ਜਾਨ ਨੇ ਸੂਗ ਕੀਤੀ ਸੀ।
Ali se razglasilo njezino bludništvo, otkrila se njena golotinja, i duša se moja od nje odvratila, kao što se bješe odvratila od sestre njene.
19 ੧੯ ਫਿਰ ਵੀ ਉਸ ਨੇ ਆਪਣੇ ਵਿਭਚਾਰ ਨੂੰ ਵਧਾਇਆ, ਆਪਣੀ ਜੁਆਨੀ ਦੇ ਦਿਨਾਂ ਨੂੰ ਚੇਤੇ ਕਰ ਕੇ, ਜਿਵੇਂ ਉਸ ਨੇ ਮਿਸਰ ਦੇਸ ਵਿੱਚ ਵਿਭਚਾਰ ਕੀਤਾ ਸੀ।
Jer ona se još gorem bludu predala, opominjući se dana svoje mladosti kad se u Egiptu bludu odavala,
20 ੨੦ ਉਹ ਫੇਰ ਆਪਣੇ ਯਾਰਾਂ ਉੱਤੇ ਮੋਹਿਤ ਹੋਣ ਲੱਗੀ, ਜਿਹਨਾਂ ਦਾ ਅੰਗ ਗਧਿਆਂ ਵਰਗਾ ਅਤੇ ਜਿਹਨਾਂ ਦਾ ਵਰ੍ਹਾਓ ਘੋੜਿਆਂ ਦਾ ਵਰ੍ਹਾਓ ਹੈ।
uspaljujući se za razvratnicima kojima muška snaga bijaše kao u magaraca, a izljev kao u pastuha.
21 ੨੧ ਇਸ ਤਰ੍ਹਾਂ ਤੂੰ ਆਪਣੀ ਜੁਆਨੀ ਦੇ ਲੁੱਚਪੁਣੇ ਨੂੰ ਜਦੋਂ ਕਿ ਮਿਸਰੀ ਤੇਰੀਆਂ ਜੁਆਨ ਦੁੱਧੀਆਂ ਨੂੰ ਖਿੱਚਦੇ ਅਤੇ ਤੇਰੀਆਂ ਛਾਤੀਆਂ ਨੂੰ ਮਲਦੇ ਸਨ, ਫੇਰ ਲੋਚਣ ਲੱਗੀ।
Tako se opet vrati sramoti svoje mladosti, kad su joj u Egiptu grudi pritiskivali, djevičanske dojke gnječili.
22 ੨੨ ਇਸ ਲਈ ਹੇ ਆਹਾਲੀਬਾਹ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਉਹਨਾਂ ਮਿੱਤਰਾਂ ਨੂੰ ਜਿਹਨਾਂ ਤੋਂ ਤੇਰੀ ਜਾਨ ਤੰਗ ਆ ਗਈ ਹੈ, ਤੇਰੇ ਵਿਰੁੱਧ ਉਠਾਵਾਂਗਾ ਅਤੇ ਉਹਨਾਂ ਨੂੰ ਤੇਰੇ ਵਿਰੁੱਧ ਚਾਰੇ ਪਾਸਿਓਂ ਲੈ ਆਵਾਂਗਾ।
Zato, Oholibo, ovako govori Jahve Gospod: 'Gle, dignut ću na te tvoje ljubavnike, koji ti se duši ogadiše, i dovest ću ih odasvud na tebe:
23 ੨੩ ਬਾਬਲ ਵਾਸੀਆਂ ਅਤੇ ਸਾਰੇ ਕਸਦੀਆਂ ਨੂੰ ਪਕੋਦ ਦੇਸ ਸ਼ੋਆ ਦੇਸ, ਕੋਅ ਦੇਸ ਅਤੇ ਉਹਨਾਂ ਦੇ ਨਾਲ ਸਾਰੇ ਅੱਸ਼ੂਰੀਆਂ ਨੂੰ, ਸਾਰੇ ਦੇ ਸਾਰੇ ਚੁਣਵੇਂ ਸੁੰਦਰ ਗੱਭਰੂਆਂ ਨੂੰ, ਸੂਬੇਦਾਰਾਂ, ਸ਼ਰੀਫਾਂ ਨੂੰ ਅਤੇ ਸਾਰੇ ਕਪਤਾਨਾਂ ਨੂੰ ਅਤੇ ਪ੍ਰਸਿੱਧ ਲੋਕਾਂ ਨੂੰ, ਜੋ ਸਾਰੇ ਦੇ ਸਾਰੇ ਘੋੜਿਆਂ ਤੇ ਸਵਾਰ ਹੁੰਦੇ ਹਨ
Babilonce, sve Kaldejce, Pekođane, Šoance i Koance, a s njima sve sinove asirske - sve poizbor momke, vojvode i namjesnike, na glasu junake, vješte konjanike.
24 ੨੪ ਅਤੇ ਉਹ ਜੰਗੀ ਸ਼ਸਤਰਾਂ, ਰਥਾਂ, ਛਕੜਿਆਂ ਅਤੇ ਲੋਕਾਂ ਦੀ ਸਭਾ ਨਾਲ ਤੇਰੇ ਉੱਤੇ ਚੜ੍ਹਾਈ ਕਰਨਗੇ ਅਤੇ ਢਾਲ਼, ਸੀਨਾ ਬੰਦ ਅਤੇ ਲੋਹੇ ਦਾ ਟੋਪ ਪਾ ਕੇ ਚਾਰੇ ਪਾਸਿਓਂ ਤੈਨੂੰ ਘੇਰ ਲੈਣਗੇ। ਮੈਂ ਨਿਆਂ ਉਹਨਾਂ ਨੂੰ ਸੌਂਪਾਂਗਾ ਅਤੇ ਉਹ ਆਪਣੇ ਨਿਆਂ ਅਨੁਸਾਰ ਤੇਰਾ ਨਿਆਂ ਕਰਨਗੇ।
I doći će na te sa sjevera sila bojnih kola i točkova s mnoštvom naroda i svrstat' se odasvud protiv tebe sa štitovima, štitićima i oklopima. Njima ću te na sud predati, i svojim će ti sudom suditi.
25 ੨੫ ਮੈਂ ਆਪਣੀ ਅਣਖ ਨੂੰ ਤੇਰੇ ਵਿਰੁੱਧ ਦਿਆਂਗਾ ਅਤੇ ਉਹ ਕ੍ਰੋਧਵਾਨ ਹੋ ਕੇ ਤੇਰੇ ਨਾਲ ਵਰਤਣਗੇ। ਤੇਰਾ ਨੱਕ ਅਤੇ ਤੇਰਾ ਕੰਨ ਵੱਢ ਸੁੱਟਣਗੇ, ਅਤੇ ਤੇਰੇ ਰਹਿੰਦੇ ਲੋਕ ਤਲਵਾਰ ਨਾਲ ਵੱਢੇ ਜਾਣਗੇ। ਉਹ ਤੇਰੇ ਪੁੱਤਰਾਂ ਧੀਆਂ ਨੂੰ ਲੈ ਜਾਣਗੇ ਅਤੇ ਤੇਰੇ ਬਚਿਆਂ ਹੋਇਆਂ ਨੂੰ ਅੱਗ ਭੱਖ ਲਵੇਗੀ।
Oborit ću na te svu svoju ljubomoru, neka s tobom jarosno postupe: nos i uši neka ti odsijeku, a ostatak tvoj da od mača padne; sinove i kćeri da ti odvedu, a ostatak tvoj da oganj proguta.
26 ੨੬ ਉਹ ਤੇਰੇ ਕੱਪੜੇ ਲਾਹ ਲੈਣਗੇ ਅਤੇ ਤੇਰੇ ਸੁੰਦਰ ਗਹਿਣੇ ਲੁੱਟ ਲੈ ਜਾਣਗੇ।
I zderat će s tebe tvoje haljine i oteti sve tvoje nakite.
27 ੨੭ ਇਸ ਲਈ ਮੈਂ ਤੇਰੇ ਲੁੱਚਪੁਣੇ ਅਤੇ ਤੇਰੇ ਵਿਭਚਾਰ ਨੂੰ ਜੋ ਤੂੰ ਮਿਸਰ ਵਿੱਚੋਂ ਲਿਆਈ, ਮੁਕਾ ਦਿਆਂਗਾ, ਤਾਂ ਜੋ ਤੂੰ ਮੁੜ ਕੇ ਉਹਨਾਂ ਵੱਲ ਆਪਣੀ ਅੱਖ ਨਾ ਚੁੱਕੇਂਗੀ, ਨਾ ਫੇਰ ਮਿਸਰ ਨੂੰ ਚੇਤੇ ਕਰੇਂਗੀ।
Tako ću okončati svu tvoju sramotu i bludničenje, sve tamo od Egipta: nećeš više k njima oči dizati i nećeš se više spominjati Egipta!'
28 ੨੮ ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੈਨੂੰ ਉਹਨਾਂ ਦੇ ਹੀ ਹੱਥ ਵਿੱਚ ਜਿਹਨਾਂ ਤੋਂ ਤੈਨੂੰ ਘਿਰਣਾ ਹੈ, ਹਾਂ, ਉਹਨਾਂ ਦੇ ਹੀ ਹੱਥਾਂ ਵਿੱਚ ਜਿਹਨਾਂ ਤੋਂ ਤੇਰੀ ਜਾਨ ਨੇ ਸੂਗ ਕੀਤੀ, ਦਿਆਂਗਾ।
Jer, ovako govori Jahve Gospod: 'Evo me! Predat ću te u ruke onima koji ti omrznuše, koji ti se duši ogadiše.
29 ੨੯ ਉਹ ਤੇਰੇ ਨਾਲ ਘਿਰਣਾ ਦਾ ਵਰਤਾਓ ਕਰਨਗੇ ਅਤੇ ਤੇਰੀ ਸਾਰੀ ਮਿਹਨਤ ਜੋ ਤੂੰ ਇਕੱਠੀ ਕੀਤੀ ਹੈ, ਲੈ ਜਾਣਗੇ ਅਤੇ ਤੈਨੂੰ ਨੰਗਾ ਧੜੰਗਾ ਛੱਡ ਜਾਣਗੇ, ਇੱਥੋਂ ਤੱਕ ਕਿ ਤੇਰੇ ਵਿਭਚਾਰ ਦਾ ਨੰਗੇਜ਼ ਖੁੱਲ੍ਹ ਜਾਵੇਗਾ ਅਤੇ ਤੇਰਾ ਲੁੱਚਪੁਣਾ ਤੇ ਤੇਰੀ ਵਿਭਚਾਰੀ ਵੀ।
Neka iskale na tebi svoju mržnju, neka ti svu muku preotmu, a tebe nek' ostave golu i nagu! Neka se obnaži sva golotinja tvoje bludnosti i besramnosti, tvojeg bludničenja.
30 ੩੦ ਇਹ ਸਾਰੀਆਂ ਗੱਲਾਂ ਤੇਰੇ ਨਾਲ ਇਸ ਲਈ ਹੋਣਗੀਆਂ ਕਿ ਤੂੰ ਵਿਭਚਾਰ ਲਈ ਦੂਜੀਆਂ ਕੌਮਾਂ ਦੇ ਮਗਰ ਪਈ ਅਤੇ ਉਹਨਾਂ ਦੀਆਂ ਮੂਰਤਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕੀਤਾ।
Sve će te to stići zbog tvojeg bludničenja s narodima i jer si se okaljala njihovim kumirima.
31 ੩੧ ਤੂੰ ਆਪਣੀ ਭੈਣ ਦੇ ਰਾਹ ਤੇ ਚਲੀ, ਇਸ ਲਈ ਮੈਂ ਉਹ ਦਾ ਕਟੋਰਾ ਤੇਰੇ ਹੱਥ ਵਿੱਚ ਦਿਆਂਗਾ।
Putem si sestre svoje hodila: dat ću ti u ruku čašu njezinu:
32 ੩੨ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣੀ ਭੈਣ ਦੇ ਕਟੋਰੇ ਵਿੱਚੋਂ ਜੋ ਡੂੰਘਾ ਅਤੇ ਚੌੜਾ ਹੈ ਪੀਵੇਂਗੀ, ਲੋਕ ਤੇਰੇ ਉੱਤੇ ਹੱਸਣਗੇ ਅਤੇ ਤੈਨੂੰ ਠੱਠੇ ਕਰਨਗੇ, ਕਿਉਂ ਜੋ ਉਸ ਕਟੋਰੇ ਵਿੱਚ ਪੀਣ ਲਈ ਹੈ।
Ovako govori Jahve Gospod: Čašu sestre svoje ispit ćeš, čašu široku, duboku, i bit ćeš na podsmijeh i ruglo - mnogo u nju stane! -
33 ੩੩ ਤੂੰ ਮਸਤੀ ਤੇ ਸੋਗ ਨਾਲ ਭਰ ਜਾਵੇਂਗੀ, ਹੈਰਾਨੀ ਅਤੇ ਉਜਾੜ ਦਾ ਕਟੋਰਾ ਹੈ।
napunit ćeš se pijanstva i žalosti! Čaša je to pustošenja, užasa - čaša sestre tvoje Samarije.
34 ੩੪ ਤੂੰ ਉਹ ਨੂੰ ਪੀਵੇਂਗੀ ਅਤੇ ਉਹ ਨੂੰ ਨਿਚੋੜੇਂਗੀ, ਉਹ ਦੀਆਂ ਠੀਕਰੀਆਂ ਵੀ ਚਬਾ ਜਾਵੇਂਗੀ ਅਤੇ ਆਪਣੀਆਂ ਛਾਤੀਆਂ ਪੁੱਟੇਂਗੀ। ਕਿਉਂ ਜੋ ਮੈਂ ਹੀ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
Pit ćeš je, do dna iskapiti, zatim u komade razbiti, grudi svoje izraniti. Jer, ja tako rekoh' - riječ je Jahve Gospoda!
35 ੩੫ ਸੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਮੈਨੂੰ ਭੁੱਲ ਗਈ ਅਤੇ ਮੈਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ, ਇਸ ਲਈ ਤੂੰ ਆਪਣੇ ਲੁੱਚਪੁਣੇ ਨੂੰ ਅਤੇ ਆਪਣੇ ਵਿਭਚਾਰ ਨੂੰ ਚੁੱਕ।
Stoga ovako govori Jahve Gospod: 'Jer ti mene zaboravi i leđa mi okrenu, snosi sada svu svoju sramotu i bestidnost!'”
36 ੩੬ ਫੇਰ ਯਹੋਵਾਹ ਨੇ ਮੈਨੂੰ ਫ਼ਰਮਾਇਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਆਹਾਲਾਹ ਅਤੇ ਆਹਾਲੀਬਾਹ ਦਾ ਨਿਆਂ ਕਰੇਂਗਾ? ਤੂੰ ਉਹਨਾਂ ਦੇ ਘਿਣਾਉਣੇ ਕੰਮ ਉਹਨਾਂ ਨੂੰ ਦੱਸ।
I još mi reče Jahve: “Sine čovječji, hoćeš li suditi Oholi i Oholibi, pokazati im njihove gadosti?
37 ੩੭ ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ। ਹਾਂ, ਉਹਨਾਂ ਨੇ ਆਪਣੀਆਂ ਮੂਰਤੀਆਂ ਨਾਲ ਵਿਭਚਾਰ ਕੀਤਾ ਅਤੇ ਆਪਣੇ ਪੁੱਤਰਾਂ ਨੂੰ ਜੋ ਮੇਰੇ ਤੋਂ ਜੰਮੇ ਅੱਗ ਵਿੱਚੋਂ ਲੰਘਾਇਆ ਕਿ ਮੂਰਤੀਆਂ ਲਈ ਉਹ ਖਾਣਾ ਹੋਣ!
Preljub počiniše, ruke su im okrvavljene, s kumirima svojim preljub učiniše, djecu koju mi porodiše provedoše kroz oganj da ih proguta.
38 ੩੮ ਇਸ ਤੋਂ ਬਿਨ੍ਹਾਂ ਉਹਨਾਂ ਨੇ ਮੇਰੇ ਨਾਲ ਇਹ ਕੀਤਾ ਕਿ ਉਸੇ ਦਿਨ ਉਹਨਾਂ ਨੇ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ।
Još mi i ovo učiniše: onoga dana obeščastiše moje Svetište i subote moje oskvrnuše.
39 ੩੯ ਕਿਉਂ ਜੋ ਜਦ ਉਹ ਆਪਣੇ ਪੁੱਤਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ, ਤਾਂ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿੱਚ ਆ ਵੜੇ, ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਹਨਾਂ ਨੇ ਮੇਰੇ ਭਵਨ ਵਿੱਚ ਅਜਿਹਾ ਕੰਮ ਕੀਤਾ!
Jer istoga dana kad djecu svoju kumirima klaše, u Svetište moje dođoše da ga obeščaste. Eto, tako uradiše usred Doma mojega.
40 ੪੦ ਸਗੋਂ ਉਹਨਾਂ ਨੇ ਦੂਰ ਤੋਂ ਮਨੁੱਖ ਸੱਦੇ, ਜਿਹਨਾਂ ਦੇ ਕੋਲ ਦੂਤ ਭੇਜਿਆ ਅਤੇ ਵੇਖ, ਉਹ ਆਏ ਜਿਹਨਾਂ ਦੇ ਲਈ ਤੂੰ ਨ੍ਹਾਤੀ-ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਿਆ।
Slale su čak po muškarce izdaleka, i oni bi im pohrlili čim bi glasnici k njima stigli. A ti se za njih kupala, oči svoje mazala i nakitom se kitila.
41 ੪੧ ਤੂੰ ਸਜਾਏ ਹੋਏ ਪਲੰਘ ਤੇ ਬੈਠੀ ਅਤੇ ਉਹ ਦੇ ਅੱਗੇ ਮੇਜ਼ ਤਿਆਰ ਕੀਤੀ ਅਤੇ ਉਸ ਉੱਤੇ ਤੂੰ ਮੇਰਾ ਧੂਫ਼ ਅਤੇ ਤੇਲ ਰੱਖਿਆ।
A potom bi sjedala na raskošnu postelju pred kojom stol prostrt bijaše na koji si stavljala moj tamjan i moje ulje.
42 ੪੨ ਇੱਕ ਗਾਫ਼ਲਾਂ ਦੀ ਭੀੜ ਦੀ ਅਵਾਜ਼ ਉਹ ਦੇ ਨਾਲ ਸੀ, ਆਮ ਮਨੁੱਖਾਂ ਤੋਂ ਬਿਨਾਂ ਜੰਗਲ ਵਿੱਚੋਂ ਸ਼ਰਾਬੀ ਆਦਮੀਆਂ ਨੂੰ ਲਿਆਏ ਅਤੇ ਉਹਨਾਂ ਨੇ ਉਹਨਾਂ ਦੇ ਹੱਥ ਵਿੱਚ ਕੜੇ ਅਤੇ ਸਿਰਾਂ ਉੱਤੇ ਸੁੰਦਰ ਤਾਜ ਪਹਿਨਾਏ।
Tu se čulo pocikivanje bezbrižnog društva zbog velikog mnoštva dovedena sa svih strana pustinje; stavljali su ženama na ruke narukvice i na glavu vijence prekrasne.
43 ੪੩ ਤਦ ਮੈਂ ਉਹ ਦੇ ਬਾਰੇ ਜੋ ਵਿਭਚਾਰ ਕਰਦੇ-ਕਰਦੇ ਬੁੱਢੀ ਹੋ ਗਈ ਸੀ ਆਖਿਆ, ਹੁਣ ਇਹ ਲੋਕ ਉਹ ਦੇ ਨਾਲ ਵਿਭਚਾਰ ਕਰਨਗੇ ਤੇ ਉਹ ਇਹਨਾਂ ਦੇ ਨਾਲ।
I rekoh: 'Sa ženom ogrezlom u preljubu još blud tjeraju, i sama se ona još bludu odaje!'
44 ੪੪ ਉਹ ਉਸ ਦੇ ਕੋਲ ਇਸ ਤਰ੍ਹਾਂ ਗਏ ਜਿਵੇਂ ਕੋਈ ਮਨੁੱਖ ਕਿਸੇ ਵਿਭਚਾਰਨ ਔਰਤ ਕੋਲ ਜਾਂਦਾ ਹੈ। ਓਵੇਂ ਹੀ ਉਹ ਆਹਾਲਾਹ ਅਤੇ ਆਹਾਲੀਬਾਹ ਲੁੱਚੜ ਔਰਤਾਂ ਦੇ ਕੋਲ ਗਏ।
Prilaze joj kao kakvoj bludnici! Da, prilazili su k Oholi i Oholibi, pokvarenicama.
45 ੪੫ ਪਰ ਧਰਮੀ ਮਨੁੱਖ ਉਹਨਾਂ ਦਾ ਨਿਆਂ ਕਰਨਗੇ, ਜਿਹੜਾ ਵਿਭਚਾਰਨਾਂ ਅਤੇ ਲਹੂ ਵਹਾਉਣ ਵਾਲੀਆਂ ਔਰਤਾਂ ਲਈ ਦਿੱਤਾ ਜਾਂਦਾ ਹੈ, ਕਿਉਂ ਜੋ ਉਹ ਵਿਭਚਾਰਨੀਆਂ ਹਨ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ।
Zato će im pravednici suditi kao što se sudi preljubnicama i onima koji krv prolijevaju, jer - one su preljubnice, ruke su im okrvavljene.
46 ੪੬ ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉਹਨਾਂ ਉੱਤੇ ਇੱਕ ਦਲ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਹੌਲ ਅਤੇ ਲੁੱਟ ਜ਼ਰੂਰ ਬਣਾਵਾਂਗਾ
Jer ovako govori Jahve Gospod: 'Neka se protiv njih zbor sazove da ih izvrgnem zlostavljanju i pljački.
47 ੪੭ ਅਤੇ ਉਹ ਦਲ ਉਹਨਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਹਨਾਂ ਨੂੰ ਵੱਢੇਗਾ, ਉਹਨਾਂ ਦੇ ਪੁੱਤਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਹਨਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ।
Zbor neka ih kamenuje i mačevima raskomada; sinove i kćeri neka im pokolje, a domove ognjem spali.
48 ੪੮ ਇਸ ਤਰ੍ਹਾਂ ਮੈਂ ਦੇਸ ਵਿੱਚੋਂ ਲੁੱਚਪੁਣੇ ਨੂੰ ਮੁਕਾਵਾਂਗਾ, ਤਾਂ ਜੋ ਸਾਰੀਆਂ ਔਰਤਾਂ ਸਿੱਖਿਆ ਪ੍ਰਾਪਤ ਕਰਨ ਅਤੇ ਤੁਹਾਡੇ ਵਾਂਗੂੰ ਲੁੱਚਪੁਣਾ ਨਾ ਕਰਨ
Tako ću iz zemlje istrijebiti sramotu, da se druge žene opomenu i ne čine djela vaših sramotnih.
49 ੪੯ ਅਤੇ ਉਹ ਤੁਹਾਡੇ ਲੁੱਚਪੁਣੇ ਦਾ ਬਦਲਾ ਤੁਹਾਨੂੰ ਦੇਣਗੇ ਅਤੇ ਤੁਸੀਂ ਆਪਣੀਆਂ ਮੂਰਤੀਆਂ ਦੇ ਪਾਪਾਂ ਦੀ ਸਜ਼ਾ ਭੋਗੋਗੀਆਂ, ਤਾਂ ਜੋ ਤੁਸੀਂ ਜਾਣੋ ਕਿ ਪ੍ਰਭੂ ਯਹੋਵਾਹ ਮੈਂ ਹੀ ਹਾਂ!
A na vas ću oboriti svu vašu bestidnost, ispaštat ćete grijehe idolopoklonstva. I znat ćete da sam ja Jahve Gospod.'”

< ਹਿਜ਼ਕੀਏਲ 23 >