< ਹਿਜ਼ਕੀਏਲ 24 >

1 ਫੇਰ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
On the tenth day of the tenth month of the ninth year, a message from the Lord came to me, saying,
2 ਹੇ ਮਨੁੱਖ ਦੇ ਪੁੱਤਰ, ਅੱਜ ਦੇ ਦਿਨ ਹਾਂ, ਇਸੇ ਦਿਨ ਦਾ ਨਾਮ ਲਿਖ ਲੈ ਕਿ ਬਾਬਲ ਦੇ ਰਾਜੇ ਨੇ ਠੀਕ ਇਸੇ ਦਿਨ ਯਰੂਸ਼ਲਮ ਉੱਤੇ ਘੇਰਾ ਪਾਇਆ।
“Son of man, write down today's date, because this is the day that the king of Babylon started his siege of Jerusalem.
3 ਇਸ ਵਿਦਰੋਹੀ ਘਰਾਣੇ ਦੇ ਲਈ ਇੱਕ ਕਹਾਉਤ ਕਹਿ ਅਤੇ ਤੂੰ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਕੜਾਹਾ ਚੜ੍ਹਾ ਦੇ, ਹਾਂ, ਉਹ ਨੂੰ ਚਾੜ੍ਹ, ਤੇ ਉਸ ਵਿੱਚ ਪਾਣੀ ਭਰ ਦੇ,
Then repeat the following parable to these rebellious people. Tell them that this is what the Lord God says: Get a pot and set it on the fire. Pour in some water.
4 ਇਹ ਦੇ ਵਿੱਚ ਟੋਟੇ ਇਕੱਠੇ ਕਰ, ਹਰੇਕ ਚੰਗਾ ਟੁੱਕੜਾ ਅਰਥਾਤ ਪੱਟ, ਮੋਢੇ, ਹਰ ਇੱਕ ਚੰਗਾ ਟੁੱਕੜਾ ਅਤੇ ਚੁਣਵੀਆਂ ਹੱਡੀਆਂ ਉਸ ਵਿੱਚ ਭਰ ਦੇ,
Fill it with some good cuts of meat from the thigh and the shoulder. Put in the best bones.
5 ਅਤੇ ਇੱਜੜ ਵਿੱਚੋਂ ਚੁਣ-ਚੁਣ ਕੇ ਲੈ, ਅਤੇ ਉਹ ਦੇ ਹੇਠਾਂ ਹੱਡੀਆਂ ਦਾ ਢੇਰ ਲਾ ਦੇ, ਅਤੇ ਚੰਗੀ ਤਰ੍ਹਾਂ ਉਬਾਲ, ਤਾਂ ਜੋ ਉਹ ਦੀਆਂ ਹੱਡੀਆਂ ਉਸ ਵਿੱਚ ਚੰਗੀ ਤਰ੍ਹਾਂ ਉੱਬਲ ਜਾਣ।
Choose the best animal from the flock. Pile up the fuel underneath it. Get it boiling and cook the bones in it.
6 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਖੂਨੀ ਸ਼ਹਿਰ ਉੱਤੇ ਅਫ਼ਸੋਸ ਅਤੇ ਉਸ ਕੜਾਹੇ ਉੱਤੇ ਜਿਸ ਵਿੱਚ ਜੰਗਾਲ ਲੱਗਾ ਹੈ ਅਤੇ ਉਹ ਦਾ ਜੰਗਾਲ ਲਾਹਿਆ ਨਹੀਂ ਗਿਆ। ਇੱਕ-ਇੱਕ ਟੁੱਕੜਾ ਕਰਕੇ ਉਸ ਵਿੱਚੋਂ ਕੱਢ ਅਤੇ ਉਸ ਉੱਤੇ ਪਰਚੀਆਂ ਨਾ ਪਾਈਆਂ ਜਾਣ।
So this is what the Lord God says: Disaster is coming to the city of that has shed so much blood! It is symbolized by the rusted pot, whose rust can't be cleaned off. Take out the meat bit by bit as it comes—don't choose which piece.
7 ਕਿਉਂ ਜੋ ਉਹ ਦਾ ਲਹੂ ਉਹ ਦੇ ਵਿੱਚ ਹੈ। ਉਸ ਨੇ ਉਹ ਨੂੰ ਸੁੱਕੀ ਚੱਟਾਨ ਤੇ ਰੱਖਿਆ, ਧਰਤੀ ਤੇ ਨਹੀਂ ਡੋਲ੍ਹਿਆ ਕਿ ਮਿੱਟੀ ਵਿੱਚ ਢੱਕਿਆ ਜਾਏ।
For the blood she shed is still inside the city. She shed it openly on bare rock—she didn't even spill it on the ground and cover it up with dirt.
8 ਇਸ ਲਈ ਕਿ ਉਹ ਕਹਿਰ ਨੂੰ ਚੜ੍ਹਾਵੇ, ਤਾਂ ਕਿ ਬਦਲਾ ਲਿਆ ਜਾਵੇ, ਮੈਂ ਉਹ ਦਾ ਲਹੂ ਸੁੱਕੀ ਚੱਟਾਨ ਤੇ ਰੱਖਿਆ, ਤਾਂ ਜੋ ਉਹ ਢੱਕਿਆ ਨਾ ਜਾਵੇ।
In my anger and to punish, I have spilled her blood openly on bare rock, so it wouldn't be covered up.
9 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਖੂਨੀ ਸ਼ਹਿਰ ਉੱਤੇ ਹਾਏ ਹਾਏ! ਮੈਂ ਵੀ ਵੱਡਾ ਢੇਰ ਲਾਵਾਂਗਾ।
So this is what the Lord God says: Disaster is coming to the city of that has shed so much blood. I will also pile up a large heap of firewood.
10 ੧੦ ਲੱਕੜਾਂ ਦਾ ਢੇਰ ਲਾ ਅਤੇ ਅੱਗ ਭੜਕਾ, ਮਾਸ ਨੂੰ ਚੰਗੀ ਤਰ੍ਹਾਂ ਉਬਾਲ, ਤਰੀ ਨੂੰ ਸੰਘਣਾ ਕਰ ਅਤੇ ਹੱਡੀਆਂ ਸਾੜੀਆਂ ਜਾਣ।
Put on plenty of wood and light the fire. Make sure the meat is well cooked and add spices. Burn the bones.
11 ੧੧ ਤਦ ਉਹ ਨੂੰ ਖ਼ਾਲੀ ਕਰ ਕੇ ਅੰਗਿਆਰਿਆਂ ਤੇ ਰੱਖ, ਤਾਂ ਜੋ ਉਹ ਦਾ ਪਿੱਤਲ ਗਰਮ ਹੋਵੇ ਅਤੇ ਪਿਘਲ ਜਾਵੇ। ਉਸ ਦੇ ਅੰਦਰ ਦੀ ਮੈਲ਼ ਸੜ ਜਾਵੇ ਅਤੇ ਉਹ ਦਾ ਜੰਗਾਲ ਸੜ ਜਾਵੇ।
Then put the empty pot back on the burning coals until it's hot and the copper metal glows. This will melt the dirt inside it and get rid of the rust.
12 ੧੨ ਉਹ ਸਖ਼ਤ ਮਿਹਨਤ ਤੋਂ ਥੱਕ ਗਈ, ਪਰ ਉਹ ਦਾ ਬਹੁਤਾ ਜੰਗਾਲ ਉਸ ਵਿੱਚੋਂ ਦੂਰ ਨਹੀਂ ਹੋਇਆ। ਅੱਗ ਨਾਲ ਵੀ ਉਹ ਦਾ ਜੰਗਾਲ ਦੂਰ ਨਹੀਂ ਹੁੰਦਾ।
So far it's been impossible to clean it —even fire couldn't burn out all its rust.
13 ੧੩ ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸੀ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ। ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ, ਜਦ ਤੱਕ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ।
Because of your immorality you had made yourself unclean and I tried to clean you, but you refused to let me clean away your filth. So now you won't be pure again until I've finished being angry with you.
14 ੧੪ ਮੈਂ ਯਹੋਵਾਹ ਨੇ ਇਹ ਆਖਿਆ ਹੈ। ਅਜਿਹਾ ਹੋਵੇਗਾ ਅਤੇ ਮੈਂ ਇਹ ਨੂੰ ਕਰਾਂਗਾ, ਮੈਂ ਨਾ ਮੁੜਾਂਗਾ, ਮੈਂ ਨਾ ਛੱਡਾਂਗਾ, ਨਾ ਪਛਤਾਵਾਂਗਾ, ਤੇਰੇ ਮਾਰਗਾਂ ਅਤੇ ਤੇਰੇ ਕੰਮਾਂ ਦੇ ਅਨੁਸਾਰ ਉਹ ਤੇਰਾ ਨਿਆਂ ਕਰਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
I, the Lord, have spoken. The time is soon coming when I will do what I say. I won't change my mind or show pity, I won't stop. I will judge you by your attitude and actions, declares the Lord God.”
15 ੧੫ ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
A message from the Lord came to me, saying,
16 ੧੬ ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਹੰਝੂ ਵਹਾਈਂ।
“Son of man, look, I'm about to take away the one you love the most. She will die. But you must not mourn or weep. Don't cry any tears.
17 ੧੭ ਚੁੱਪ-ਚੁੱਪੀਤੇ ਹੌਂਕੇ ਭਰੀਂ, ਮੁਰਦੇ ਉੱਤੇ ਨਾ ਰੋਈਂ, ਸਿਰ ਉੱਤੇ ਆਪਣੀ ਪਗੜੀ ਬੰਨ੍ਹੀਂ ਅਤੇ ਪੈਰਾਂ ਵਿੱਚ ਜੁੱਤੀ ਪਾਈ ਅਤੇ ਆਪਣੇ ਬੁੱਲ੍ਹਾਂ ਨੂੰ ਨਾ ਢੱਕੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ।
Mourn in silence. Don't have any rituals for the dead. Dress normally—have your turban on and put your sandals on your feet. Don't veil your face and don't eat the bread used by mourners.”
18 ੧੮ ਇਸ ਲਈ ਮੈਂ ਸਵੇਰੇ ਲੋਕਾਂ ਨਾਲ ਗੱਲ ਕੀਤੀ ਅਤੇ ਸ਼ਾਮ ਵੇਲੇ ਮੇਰੀ ਪਤਨੀ ਮਰ ਗਈ, ਅਤੇ ਸਵੇਰੇ ਮੈਂ ਉਹੀ ਕੀਤਾ ਜਿਵੇਂ ਮੈਨੂੰ ਹੁਕਮ ਮਿਲਿਆ ਸੀ।
I talked to the people in the morning, and my wife died in the evening. The next morning I did as I'd been told.
19 ੧੯ ਇਸ ਲਈ ਲੋਕਾਂ ਨੇ ਮੈਨੂੰ ਆਖਿਆ ਕਿ ਜੋ ਤੂੰ ਕਰਦਾ ਹੈਂ, ਸਾਨੂੰ ਨਹੀਂ ਦੱਸੇਂਗਾ ਕਿ ਇਹਨਾਂ ਗੱਲਾਂ ਦਾ ਸਾਡੇ ਨਾਲ ਕੀ ਸੰਬੰਧ ਹੈ?
The people asked me, “What are you doing? Aren't you going to explain to us what this means?”
20 ੨੦ ਇਸ ਲਈ ਮੈਂ ਉਹਨਾਂ ਨੂੰ ਆਖਿਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
So I told them, “A message from the Lord came to me, saying:
21 ੨੧ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ।
Tell the people of Israel that this is what the Lord God says: I am about to make my sanctuary unclean, this place you're so proud of that you think gives you power, the place you love so much, the place that makes you happy. Your sons and daughters that you left behind will be killed by the sword.
22 ੨੨ ਤੁਸੀਂ ਇਸ ਤਰ੍ਹਾਂ ਹੀ ਕਰੋਗੇ ਜਿਵੇਂ ਮੈਂ ਕੀਤਾ। ਤੁਸੀਂ ਆਪਣੇ ਬੁੱਲ੍ਹਾਂ ਨੂੰ ਨਾ ਢੱਕੋਗੇ ਅਤੇ ਮਨੁੱਖਾਂ ਦੀ ਰੋਟੀ ਨਾ ਖਾਓਗੇ।
Then you'll do what I did. You won't veil your face or eat the bread used by mourners.
23 ੨੩ ਤੁਹਾਡੀਆਂ ਪਗੜੀਆਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ, ਪਰ ਆਪਣੇ ਪਾਪਾਂ ਵਿੱਚ ਪਿਘਲਦੇ ਰਹੋਗੇ, ਅਤੇ ਇੱਕ ਦੂਜੇ ਲਈ ਧਾਹਾਂ ਮਾਰੋਗੇ।
You will keep your turbans on your heads and your sandals on your feet. You won't mourn or weep, but you will die inside because of your sins, and you will groan to one another.
24 ੨੪ ਸੋ ਹਿਜ਼ਕੀਏਲ ਤੁਹਾਡੇ ਲਈ ਇੱਕ ਨਿਸ਼ਾਨ ਹੈ। ਸਾਰਾ ਕੁਝ ਜੋ ਉਸ ਕੀਤਾ, ਤੁਸੀਂ ਵੀ ਕਰੋਗੇ ਅਤੇ ਜਦੋਂ ਇਹ ਗੱਲਾਂ ਹੋਣਗੀਆਂ ਤਾਂ ਤੁਸੀਂ ਜਾਣੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ!
In this way Ezekiel will be a sign for you; you will do everything that he did. When this happens, then you will know that I am the Lord God.
25 ੨੫ ਹੇ ਮਨੁੱਖ ਦੇ ਪੁੱਤਰ, ਜਿਸ ਦਿਨ ਮੈਂ ਉਹਨਾਂ ਤੋਂ ਉਹਨਾਂ ਦੀ ਸ਼ਕਤੀ, ਖੁਸ਼ੀ ਅਤੇ ਪਰਤਾਪ, ਉਹਨਾਂ ਦੀਆਂ ਅੱਖਾਂ ਦੀ ਪ੍ਰੀਤਮਾ ਅਤੇ ਉਹਨਾਂ ਦੇ ਮਨਮੋਹਣੇ ਧੀਆਂ ਪੁੱਤਰ ਲੈ ਲਵਾਂਗਾ।
You, son of man, should know that when I destroy their fortress that is their pride and joy, the place they looked to for comfort and happiness —and their sons and daughters too—
26 ੨੬ ਉਸ ਦਿਨ ਜਿਹੜਾ ਬਚ ਗਿਆ, ਉਹ ਤੇਰੇ ਕੋਲ ਆਵੇਗਾ ਕਿ ਤੇਰੇ ਕੰਨ ਵਿੱਚ ਖ਼ਬਰ ਸੁਣਾਵੇ।
when that happens someone who managed to get away will come and give you the news.
27 ੨੭ ਉਸ ਦਿਨ ਉਸ ਬਚੇ ਹੋਏ ਲਈ ਤੇਰਾ ਮੂੰਹ ਖੁੱਲ੍ਹ ਜਾਵੇਗਾ ਅਤੇ ਤੂੰ ਬੋਲੇਂਗਾ ਅਤੇ ਫੇਰ ਗੂੰਗਾ ਨਾ ਰਹੇਂਗਾ, ਇਸ ਲਈ ਤੂੰ ਉਹਨਾਂ ਲਈ ਇੱਕ ਨਿਸ਼ਾਨ ਹੋਵੇਂਗਾ ਅਤੇ ਉਹ ਜਾਣਗੇ ਕਿ ਮੈਂ ਯਹੋਵਾਹ ਹਾਂ!
On that day you will be able to speak; you won't be mute any longer. This is how you will be a sign to them, and they will know that I am the Lord.”

< ਹਿਜ਼ਕੀਏਲ 24 >