< ਹਿਜ਼ਕੀਏਲ 25 >

1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
ויהי דבר יהוה אלי לאמר
2 ਹੇ ਮਨੁੱਖ ਦੇ ਪੁੱਤਰ, ਅੰਮੋਨੀਆਂ ਵੱਲ ਆਪਣਾ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ
בן אדם שים פניך אל בני עמון והנבא עליהם
3 ਅਤੇ ਤੂੰ ਅੰਮੋਨੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਮੇਰੇ ਸਥਾਨ ਦੇ ਉੱਤੇ ਜਦੋਂ ਉਹ ਪਲੀਤ ਕੀਤਾ ਗਿਆ ਅਤੇ ਇਸਰਾਏਲ ਦੀ ਭੂਮੀ ਉੱਤੇ ਜਦੋਂ ਉਹ ਉਜਾੜੀ ਗਈ ਅਤੇ ਯਹੂਦਾਹ ਦੇ ਘਰਾਣੇ ਉੱਤੇ ਜਦੋਂ ਉਹ ਗੁਲਾਮੀ ਵਿੱਚ ਗਿਆ, “ਆਹਾ ਹਾ” ਆਖਿਆ।
ואמרת לבני עמון שמעו דבר אדני יהוה כה אמר אדני יהוה יען אמרך האח אל מקדשי כי נחל ואל אדמת ישראל כי נשמה ואל בית יהודה כי הלכו בגולה
4 ਇਸ ਲਈ ਵੇਖ, ਮੈਂ ਤੈਨੂੰ ਪੂਰਬ ਵਾਸੀਆਂ ਨੂੰ ਸੌਂਪ ਦਿਆਂਗਾ, ਕਿ ਤੂੰ ਉਹਨਾਂ ਦੀ ਮਿਲਖ਼ ਹੋਵੇਂ, ਉਹ ਤੇਰੇ ਵਿੱਚ ਆਪਣੀਆਂ ਛਾਉਣੀਆਂ ਬਣਾਉਣਗੇ, ਤੇਰੇ ਵਿੱਚ ਆਪਣੇ ਘਰ ਪਾਉਣਗੇ, ਤੇਰੇ ਮੇਵੇ ਖਾਣਗੇ ਅਤੇ ਤੇਰਾ ਦੁੱਧ ਪੀਣਗੇ।
לכן הנני נתנך לבני קדם למורשה וישבו טירותיהם בך ונתנו בך משכניהם המה יאכלו פריך והמה ישתו חלבך
5 ਮੈਂ ਰੱਬਾਹ ਨੂੰ ਊਠਾਂ ਦੀ ਜੂਹ ਲਈ ਅਤੇ ਅੰਮੋਨੀਆਂ ਨੂੰ ਇੱਜੜਾਂ ਦੇ ਬੈਠਣ ਲਈ ਦਿਆਂਗਾ, ਭਈ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ!
ונתתי את רבה לנוה גמלים ואת בני עמון למרבץ צאן וידעתם כי אני יהוה
6 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਤਾੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਇਆ।
כי כה אמר אדני יהוה יען מחאך יד ורקעך ברגל ותשמח בכל שאטך בנפש אל אדמת ישראל
7 ਇਸ ਲਈ ਵੇਖ, ਮੈਂ ਆਪਣਾ ਹੱਥ ਤੇਰੇ ਵਿਰੁੱਧ ਚੁੱਕਿਆ ਅਤੇ ਤੈਨੂੰ ਕੌਮਾਂ ਨੂੰ ਦਿਆਂਗਾ, ਤਾਂ ਜੋ ਉਹ ਤੈਨੂੰ ਲੁੱਟ ਲੈਣ ਅਤੇ ਮੈਂ ਤੈਨੂੰ ਲੋਕਾਂ ਵਿੱਚੋਂ ਵੱਢ ਦਿਆਂਗਾ ਅਤੇ ਦੇਸਾਂ ਵਿੱਚੋਂ ਤੈਨੂੰ ਮਲੀਆਮੇਟ ਕਰ ਦਿਆਂਗਾ, ਮੈਂ ਤੈਨੂੰ ਨਾਸ ਕਰਾਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹੀ ਹਾਂ!
לכן הנני נטיתי את ידי עליך ונתתיך לבג (לבז) לגוים והכרתיך מן העמים והאבדתיך מן הארצות אשמידך וידעת כי אני יהוה
8 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਮੋਆਬ ਅਤੇ ਸੇਈਰ ਆਖਦੇ ਹਨ, ਕਿ ਯਹੂਦਾਹ ਦਾ ਘਰਾਣਾ ਸਾਰੀਆਂ ਕੌਮਾਂ ਵਰਗਾ ਹੈ।
כה אמר אדני יהוה יען אמר מואב ושעיר הנה ככל הגוים בית יהודה
9 ਇਸ ਲਈ ਵੇਖ, ਮੈਂ ਮੋਆਬ ਦੇ ਪਾਸੇ ਨੂੰ ਇਹਨਾਂ ਸ਼ਹਿਰਾਂ ਤੋਂ, ਉਹ ਦੇ ਹੱਦਾਂ ਵਾਲਿਆਂ ਸ਼ਹਿਰਾਂ ਤੋਂ ਜਿਹੜੇ ਧਰਤੀ ਦੀ ਵਡਿਆਈ ਹਨ, ਅਰਥਾਤ ਬੈਤ ਯਸ਼ਿਮੋਥ, ਬਆਲ-ਮਓਨ ਅਤੇ ਕਿਰਯਾਤਾਇਮ, ਖੋਲ੍ਹ ਦਿਆਂਗਾ।
לכן הנני פתח את כתף מואב מהערים--מעריו מקצהו צבי ארץ בית הישימת--בעל מעון וקריתמה (וקריתימה)
10 ੧੦ ਮੈਂ ਪੂਰਬ ਵਾਸੀਆਂ ਨੂੰ ਉਹ ਨੂੰ ਅੰਮੋਨੀਆਂ ਦੇ ਨਾਲ ਅਧਿਕਾਰ ਲਈ ਦਿਆਂਗਾ, ਤਾਂ ਜੋ ਕੌਮਾਂ ਦੇ ਵਿੱਚ ਅੰਮੋਨੀ ਚੇਤੇ ਨਾ ਕੀਤੇ ਜਾਣ।
לבני קדם על בני עמון ונתתיה למורשה למען לא תזכר בני עמון בגוים
11 ੧੧ ਮੈਂ ਮੋਆਬ ਦਾ ਨਿਆਂ ਕਰਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹੈ!
ובמואב אעשה שפטים וידעו כי אני יהוה
12 ੧੨ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਹਨਾਂ ਉੱਤੇ ਰੱਖਿਆ।
כה אמר אדני יהוה יען עשות אדום בנקם נקם לבית יהודה--ויאשמו אשום ונקמו בהם
13 ੧੩ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਅਦੋਮ ਉੱਤੇ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇ ਵਿੱਚੋਂ ਮਨੁੱਖ ਅਤੇ ਡੰਗਰ ਨੂੰ ਕੱਟ ਦਿਆਂਗਾ, ਅਤੇ ਤੇਮਾਨ ਤੋਂ ਲੈ ਕੇ ਦਦਾਨ ਤੱਕ ਉਹ ਨੂੰ ਉਜਾੜਾਂਗਾ ਅਤੇ ਉਹ ਤਲਵਾਰ ਨਾਲ ਡਿੱਗ ਪੈਣਗੇ।
לכן כה אמר אדני יהוה ונטתי ידי על אדום והכרתי ממנה אדם ובהמה ונתתיה חרבה מתימן ודדנה בחרב יפלו
14 ੧੪ ਮੈਂ ਆਪਣੀ ਪਰਜਾ ਇਸਰਾਏਲ ਦੇ ਹੱਥੋਂ ਅਦੋਮ ਤੋਂ ਬਦਲਾ ਲਵਾਂਗਾ ਅਤੇ ਉਹ ਮੇਰੇ ਕ੍ਰੋਧ ਅਤੇ ਕਹਿਰ ਦੇ ਅਨੁਸਾਰ ਅਦੋਮ ਵਿੱਚ ਕਰਨਗੇ ਅਤੇ ਉਹ ਮੇਰੇ ਬਦਲੇ ਨੂੰ ਜਾਣਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
ונתתי את נקמתי באדום ביד עמי ישראל ועשו באדום כאפי וכחמתי וידעו את נקמתי--נאם אדני יהוה
15 ੧੫ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਫ਼ਲਿਸਤੀਆਂ ਨੇ ਬਦਲੇ ਲਈ ਇਹ ਕੀਤਾ ਅਤੇ ਆਪਣੀ ਜਾਨ ਦੀ ਘਿਣ ਅਨੁਸਾਰ ਬਦਲਾ ਲਿਆ, ਤਾਂ ਜੋ ਸਦਾ ਲਈ ਉਹਨਾਂ ਨੂੰ ਨਾਸ ਕਰ ਦੇਣ।
כה אמר אדני יהוה יען עשות פלשתים בנקמה וינקמו נקם בשאט בנפש למשחית איבת עולם
16 ੧੬ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਫ਼ਲਿਸਤੀਆਂ ਉੱਤੇ ਹੱਥ ਚੁੱਕਾਂਗਾ, ਕਰੇਤੀਆਂ ਨੂੰ ਵੱਢ ਸੁੱਟਾਂਗਾ ਅਤੇ ਸਾਗਰ ਦੇ ਕੰਢੇ ਬਾਕੀਆਂ ਨੂੰ ਨਾਸ ਕਰ ਦਿਆਂਗਾ।
לכן כה אמר אדני יהוה הנני נוטה ידי על פלשתים והכרתי את כרתים והאבדתי את שארית חוף הים
17 ੧੭ ਮੈਂ ਉਹਨਾਂ ਉੱਤੇ ਵੱਡਾ ਬਦਲਾ ਕ੍ਰੋਧ ਦੀ ਮਾਰ ਨਾਲ ਪੂਰਾ ਕਰਾਂਗਾ, ਅਤੇ ਜਦੋਂ ਮੈਂ ਉਹਨਾਂ ਤੋਂ ਬਦਲਾ ਲਵਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ!
ועשיתי בם נקמות גדלות בתוכחות חמה וידעו כי אני יהוה בתתי את נקמתי בם

< ਹਿਜ਼ਕੀਏਲ 25 >