< ਹਿਜ਼ਕੀਏਲ 25 >
1 ੧ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Og Herrens ord kom til meg; han sagde:
2 ੨ ਹੇ ਮਨੁੱਖ ਦੇ ਪੁੱਤਰ, ਅੰਮੋਨੀਆਂ ਵੱਲ ਆਪਣਾ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ
Menneskjeson! Vend di åsyn mot Ammons-sønerne og spå imot deim!
3 ੩ ਅਤੇ ਤੂੰ ਅੰਮੋਨੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਮੇਰੇ ਸਥਾਨ ਦੇ ਉੱਤੇ ਜਦੋਂ ਉਹ ਪਲੀਤ ਕੀਤਾ ਗਿਆ ਅਤੇ ਇਸਰਾਏਲ ਦੀ ਭੂਮੀ ਉੱਤੇ ਜਦੋਂ ਉਹ ਉਜਾੜੀ ਗਈ ਅਤੇ ਯਹੂਦਾਹ ਦੇ ਘਰਾਣੇ ਉੱਤੇ ਜਦੋਂ ਉਹ ਗੁਲਾਮੀ ਵਿੱਚ ਗਿਆ, “ਆਹਾ ਹਾ” ਆਖਿਆ।
Og du skal segja med Ammons-sønerne: Høyr Herrens, Herrens ord! So segjer Herren, Herren: Etter di du sagde: «Hå, hå!» yver heilagdomen min, for di han vart vanhelga, og yver Israels land, for di det er i øyde lagt, og yver Juda-lyden, for di han laut fara i utlægd,
4 ੪ ਇਸ ਲਈ ਵੇਖ, ਮੈਂ ਤੈਨੂੰ ਪੂਰਬ ਵਾਸੀਆਂ ਨੂੰ ਸੌਂਪ ਦਿਆਂਗਾ, ਕਿ ਤੂੰ ਉਹਨਾਂ ਦੀ ਮਿਲਖ਼ ਹੋਵੇਂ, ਉਹ ਤੇਰੇ ਵਿੱਚ ਆਪਣੀਆਂ ਛਾਉਣੀਆਂ ਬਣਾਉਣਗੇ, ਤੇਰੇ ਵਿੱਚ ਆਪਣੇ ਘਰ ਪਾਉਣਗੇ, ਤੇਰੇ ਮੇਵੇ ਖਾਣਗੇ ਅਤੇ ਤੇਰਾ ਦੁੱਧ ਪੀਣਗੇ।
difor, sjå, so skal austmennerne få deg til eiga, og dei skal slå sine tjeldlæger i deg og finna seg bustader i deg. Dei skal eta frukti di, og dei skal drikka mjølki di.
5 ੫ ਮੈਂ ਰੱਬਾਹ ਨੂੰ ਊਠਾਂ ਦੀ ਜੂਹ ਲਈ ਅਤੇ ਅੰਮੋਨੀਆਂ ਨੂੰ ਇੱਜੜਾਂ ਦੇ ਬੈਠਣ ਲਈ ਦਿਆਂਗਾ, ਭਈ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ!
Og eg vil gjera Rabba til beitemark åt kamelar og Ammonlandet til felæger. Og de skal sanna at eg er Herren.
6 ੬ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਤਾੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਇਆ।
For so segjer Herren, Herren: Av di du klappa med henderne og trappa med føterne og med all vanvyrdnaden i di sjæl fagna deg yver Israels land,
7 ੭ ਇਸ ਲਈ ਵੇਖ, ਮੈਂ ਆਪਣਾ ਹੱਥ ਤੇਰੇ ਵਿਰੁੱਧ ਚੁੱਕਿਆ ਅਤੇ ਤੈਨੂੰ ਕੌਮਾਂ ਨੂੰ ਦਿਆਂਗਾ, ਤਾਂ ਜੋ ਉਹ ਤੈਨੂੰ ਲੁੱਟ ਲੈਣ ਅਤੇ ਮੈਂ ਤੈਨੂੰ ਲੋਕਾਂ ਵਿੱਚੋਂ ਵੱਢ ਦਿਆਂਗਾ ਅਤੇ ਦੇਸਾਂ ਵਿੱਚੋਂ ਤੈਨੂੰ ਮਲੀਆਮੇਟ ਕਰ ਦਿਆਂਗਾ, ਮੈਂ ਤੈਨੂੰ ਨਾਸ ਕਰਾਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹੀ ਹਾਂ!
difor, sjå, so retter eg handi mi imot deg og gjev deg til herfang åt folki og ryd deg ut or folkeslagi og let deg tynast ut or landi. Eg vil øyda deg ut, so du skal sanna at eg er Herren.
8 ੮ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਮੋਆਬ ਅਤੇ ਸੇਈਰ ਆਖਦੇ ਹਨ, ਕਿ ਯਹੂਦਾਹ ਦਾ ਘਰਾਣਾ ਸਾਰੀਆਂ ਕੌਮਾਂ ਵਰਗਾ ਹੈ।
So segjer Herren, Herren: Av di Moab og Se’ir segjer: «Sjå, det gjekk med Juda-lyden likeins som med alle hine folki,
9 ੯ ਇਸ ਲਈ ਵੇਖ, ਮੈਂ ਮੋਆਬ ਦੇ ਪਾਸੇ ਨੂੰ ਇਹਨਾਂ ਸ਼ਹਿਰਾਂ ਤੋਂ, ਉਹ ਦੇ ਹੱਦਾਂ ਵਾਲਿਆਂ ਸ਼ਹਿਰਾਂ ਤੋਂ ਜਿਹੜੇ ਧਰਤੀ ਦੀ ਵਡਿਆਈ ਹਨ, ਅਰਥਾਤ ਬੈਤ ਯਸ਼ਿਮੋਥ, ਬਆਲ-ਮਓਨ ਅਤੇ ਕਿਰਯਾਤਾਇਮ, ਖੋਲ੍ਹ ਦਿਆਂਗਾ।
difor, sjå, so vil eg gjera eit op i sida åt Moab frå der byarne ligg, frå byarne hans alle stader, landepryda Bet-Jesjimot, Ba’al-Meon og alt til Kirjatajim,
10 ੧੦ ਮੈਂ ਪੂਰਬ ਵਾਸੀਆਂ ਨੂੰ ਉਹ ਨੂੰ ਅੰਮੋਨੀਆਂ ਦੇ ਨਾਲ ਅਧਿਕਾਰ ਲਈ ਦਿਆਂਗਾ, ਤਾਂ ਜੋ ਕੌਮਾਂ ਦੇ ਵਿੱਚ ਅੰਮੋਨੀ ਚੇਤੇ ਨਾ ਕੀਤੇ ਜਾਣ।
so Austheims-sønerne kann koma seg inn, likeins som eg vil gjera med Ammons-sønerne, som eg gjev deim til eiga, so ein ikkje meir skal minnast Ammons-sønerne millom folki.
11 ੧੧ ਮੈਂ ਮੋਆਬ ਦਾ ਨਿਆਂ ਕਰਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹੈ!
Og yver Moab vil eg halda dom, so dei skal sanna at eg er Herren.
12 ੧੨ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਹਨਾਂ ਉੱਤੇ ਰੱਖਿਆ।
So segjer Herren, Herren: Av di Edom var so hemnfus mot Juda-lyden og førde skuld yver seg, med di dei hemnde seg på deim,
13 ੧੩ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਅਦੋਮ ਉੱਤੇ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇ ਵਿੱਚੋਂ ਮਨੁੱਖ ਅਤੇ ਡੰਗਰ ਨੂੰ ਕੱਟ ਦਿਆਂਗਾ, ਅਤੇ ਤੇਮਾਨ ਤੋਂ ਲੈ ਕੇ ਦਦਾਨ ਤੱਕ ਉਹ ਨੂੰ ਉਜਾੜਾਂਗਾ ਅਤੇ ਉਹ ਤਲਵਾਰ ਨਾਲ ਡਿੱਗ ਪੈਣਗੇ।
difor - segjer Herren, Herren - so vil eg retta ut handi mi mot Edom og øyda for honom folk og fe, og eg vil gjera det til ei audn frå Teman, og heilt burt til Dedan skal dei falla for sverd.
14 ੧੪ ਮੈਂ ਆਪਣੀ ਪਰਜਾ ਇਸਰਾਏਲ ਦੇ ਹੱਥੋਂ ਅਦੋਮ ਤੋਂ ਬਦਲਾ ਲਵਾਂਗਾ ਅਤੇ ਉਹ ਮੇਰੇ ਕ੍ਰੋਧ ਅਤੇ ਕਹਿਰ ਦੇ ਅਨੁਸਾਰ ਅਦੋਮ ਵਿੱਚ ਕਰਨਗੇ ਅਤੇ ਉਹ ਮੇਰੇ ਬਦਲੇ ਨੂੰ ਜਾਣਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
Og min hemn mot Edom vil eg leggja i henderne på mitt folk Israel, og dei skal fara åt med Edom etter min vreide og harm, og dei skal få kjenna min hemn, segjer Herren, Herren.»
15 ੧੫ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਫ਼ਲਿਸਤੀਆਂ ਨੇ ਬਦਲੇ ਲਈ ਇਹ ਕੀਤਾ ਅਤੇ ਆਪਣੀ ਜਾਨ ਦੀ ਘਿਣ ਅਨੁਸਾਰ ਬਦਲਾ ਲਿਆ, ਤਾਂ ਜੋ ਸਦਾ ਲਈ ਉਹਨਾਂ ਨੂੰ ਨਾਸ ਕਰ ਦੇਣ।
So segjer Herren, Herren: Av di filistarane for hemnfuse fram, av di dei med all vanvyrdnaden i si sjæl hemnde seg med tynarverk, av eit ævelegt hat,
16 ੧੬ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਫ਼ਲਿਸਤੀਆਂ ਉੱਤੇ ਹੱਥ ਚੁੱਕਾਂਗਾ, ਕਰੇਤੀਆਂ ਨੂੰ ਵੱਢ ਸੁੱਟਾਂਗਾ ਅਤੇ ਸਾਗਰ ਦੇ ਕੰਢੇ ਬਾਕੀਆਂ ਨੂੰ ਨਾਸ ਕਰ ਦਿਆਂਗਾ।
difor, so segjer Herren, Herren: Sjå, eg rettar ut handi mi mot filistarane og ryd ut kretarane og tyner det som vert leivt attmed havstrandi.
17 ੧੭ ਮੈਂ ਉਹਨਾਂ ਉੱਤੇ ਵੱਡਾ ਬਦਲਾ ਕ੍ਰੋਧ ਦੀ ਮਾਰ ਨਾਲ ਪੂਰਾ ਕਰਾਂਗਾ, ਅਤੇ ਜਦੋਂ ਮੈਂ ਉਹਨਾਂ ਤੋਂ ਬਦਲਾ ਲਵਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ!
Og eg vil lata stor hemn råma deim vreide-refsingar, og dei skal sanna at eg er Herren, når eg let hemnen min nå deim.